:: PM ਮੋਦੀ ਨੇ ਮਹਿਲਾ ਹਾਕੀ ਟੀਮ ਦੀ ਕਪਤਾਨ ਨਾਲ ਫੋਨ ’ਤੇ ਕੀਤੀ ਗੱਲ, ਕਿਹਾ-ਜਿੱਤ ਹਾਰ ਜ਼ਿੰਦਗੀ ਦਾ ਹਿੱਸਾ   :: ‘ਸੁਨਹਿਰੀ ਜਿੱਤ ਦੀ ਮਸ਼ਾਲ’: 1971 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ, ਮਸ਼ਾਲ ਦਾ ਹੋਇਆ ਸਵਾਗਤ   :: 7 ਸਾਲ ਦੇ ਬੱਚੇ ਕਾਰਨ ਬੰਗਾਲ ਚ ਟਲਿਆ ਵੱਡਾ ਰੇਲ ਹਾਦਸਾ   :: ਕਿਸਾਨ ਅੰਦੋਲਨ : ਪੁਲਸ ਨੇ ਹੁਣ ਤੱਕ 183 ਵਿਅਕਤੀ ਕੀਤੇ ਗ੍ਰਿਫ਼ਤਾਰ, ਸਾਰੇ ਜ਼ਮਾਨਤ ਤੇ   :: NCR ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਬਿੱਲ ਲੋਕ ਸਭਾ ’ਚ ਪਾਸ   :: ਹਿਮਾਚਲ ਸਰਕਾਰ ਨੇ ਸੈਲਾਨੀਆਂ ਲਈ RT-PCR ਨੈਗੇਟਿਵ ਰਿਪੋਰਟ ਕੀਤੀ ਜ਼ਰੂਰੀ   :: ਖਾਲਿਸਤਾਨ ਹਮਾਇਤੀਆਂ ਵਲੋਂ CM ਖੱਟੜ ਨੂੰ ਧਮਕੀ, 15 ਅਗਸਤ ’ਤੇ ਨਹੀਂ ਲਹਿਰਾਉਣ ਦੇਣਗੇ ਤਿਰੰਗਾ   :: ਪਾਕਿ ਕੋਰੋਨਾ ਕਾਰਨ ਕਰਤਾਰਪੁਰ ਲਾਂਘੇ ਰਾਹੀਂ ਯਾਤਰਾ ਦੀ ਆਗਿਆ ਨਹੀਂ ਦੇ ਰਿਹਾ: ਸਰਕਾਰ   :: ਨਵੇਂ ਭਾਰਤ ਦਾ ਵੱਧਦਾ ਆਤਮ ਵਿਸ਼ਵਾਸ ਟੋਕੀਓ ਓਲੰਪਿਕ ’ਚ ਨਜ਼ਰ ਆਇਆ: PM ਮੋਦੀ   :: ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ ਨੇ ਦਲਾਈਲਾਮਾ ਦੇ ਨੁਮਾਇੰਦੇ ਨਾਲ ਕੀਤੀ ਮੁਲਾਕਾਤ, ਗੁੱਸੇ ’ਚ ਚੀਨ   :: ਸੰਸਦ ਦੀ ਕਾਰਵਾਈ ਸਿਰਫ 18 ਘੰਟੇ ਚੱਲੀ, 133 ਕਰੋੜ ਰੁਪਏ ਦਾ ਨੁਕਸਾਨ   :: ਰਾਹਤ: ਹਰਿਆਣਾ ’ਚ ਸਸਤੀ ਹੋਈ ਬਿਜਲੀ, ਮੁੱਖ ਮੰਤਰੀ ਮਨੋਹਰ ਲਾਲ ਨੇ ਕੀਤਾ ਵੱਡਾ ਐਲਾਨ   :: ਸ਼ਾਹ ਨੇ ਆਸਾਮ-ਮਿਜ਼ੋਰਮ ਸਰਹੱਦੀ ਵਿਵਾਦ ’ਤੇ ਹਿਮੰਤ ਅਤੇ ਜੋਰਾਮਥੰਗਾ ਨਾਲ ਕੀਤੀ ਗੱਲ   :: ਮਮਤਾ ਨੇ ਗਡਕਰੀ ਨਾਲ ਕੀਤੀ ਮੁਲਾਕਾਤ, ਪੱਛਮੀ ਬੰਗਾਲ ਚ ਇਲੈਕਟ੍ਰਿਕ ਵਾਹਨ ਉਦਯੋਗ ਤੇ ਹੋਈ ਚਰਚਾ   :: ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ ਨੂੰ ਮਿਲੇ ਮੋਦੀ, ਬੋਲੇ- ਭਾਰਤ-ਅਮਰੀਕਾ ਦਾ ਰਿਸ਼ਤਾ ਹੋਰ ਹੋਇਆ ਮਜ਼ਬੂਤ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਨੱਢਾ ਬੋਲੇ- ਪ੍ਰਧਾਨ ਮੰਤਰੀ ਮੋਦੀ ਦੀਆਂ ਨੀਤੀਆਂ ਕਾਰਨ ਅੱਜ ਪੂਰੇ ਦੇਸ਼ ਚ ਖਿੜ ਰਿਹਾ ਕਮਲ PRINT ਈ ਮੇਲ
jp nadda addresses during a public meeting in bilaspurਬਿਲਾਸਪੁਰ 22-ਨਵੰਬਰ-(ਮੀਡੀਦੇਸਪੰਜਾਬ)  ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜਗਤ ਪ੍ਰਕਾਸ਼ ਨੱਢਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਕਾਰਨ ਅੱਜ ਪੂਰੇ ਦੇਸ਼ 'ਚ 'ਕਮਲ' ਖਿੜ ਰਿਹਾ ਹੈ। ਦਰਅਸਲ ਨੱਢਾ ਬਿਲਾਸਪੁਰ ਵਿਚ ਭਾਜਪਾ ਵਲੋਂ ਆਯੋਜਿਤ ਸਵਾਗਤ ਸਮਾਰੋਹ ਵਿਚ ਪੁੱਜੇ ਸਨ, ਜਿੱਥੇ ਉਨ੍ਹਾਂ ਨੇ ਇਕ ਜਨ ਸਭਾ ਨੂੰ ਸੰਬੋਧਿਤ ਕੀਤਾ। ਉਨ੍ਹਾਂ ਆਖਿਆ ਕਿ ਬਿਹਾਰ ਹੀ ਨਹੀਂ ਸਗੋਂ 11 ਹੋਰ ਸੂਬਿਆਂ ਦੀਆਂ ਜ਼ਿਮਨੀ

ਚੋਣਾਂ ਵਿਚ ਵੀ ਕਮਲ ਖਿੜੇ ਹਨ। ਨੱਢਾ ਨੇ ਕਿਹਾ ਕਿ ਇਹ ਸਭ ਪ੍ਰਧਾਨ ਮੰਤਰੀ ਵਲੋਂ ਗਰੀਬ ਤਬਕੇ ਦੇ ਲੋਕਾਂ ਲਈ ਬਣਾਈਆਂ ਗਈਆਂ ਯੋਜਨਾਵਾਂ ਕਾਰਨ ਸੰਭਵ ਹੋਇਆ ਹੈ। ਭਾਰਤ ਬਦਲ ਰਿਹਾ ਹੈ। ਕੋਰੋਨਾ ਕਾਰਨ ਜਿੱਥੇ ਅਮਰੀਕਾ ਦੇ ਰਾਸ਼ਟਰਪਤੀ ਦਾ ਚੋਣ ਪ੍ਰਚਾਰ ਪ੍ਰਭਾਵਿਤ ਹੋਇਆ। ਉੱਥੇ ਹੀ ਯੂਰਪ ਵਰਗੇ ਦੇਸ਼ਾਂ ਦੀਆਂ ਵਿਵਸਥਾਵਾਂ ਲੜਖੜਾ ਗਈਆਂ ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਫ਼ੈਸਲੇ ਨੇ ਦੇਸ਼ ਦੇ 135 ਕਰੋੜ ਲੋਕਾਂ ਨੂੰ ਬਚਾਉਣ ਲਈ ਸਮੇਂ 'ਤੇ ਤਾਲਾਬੰਦੀ ਲਾਈ। 

PunjabKesari

ਨੱਢਾ ਨੇ ਕਿਹਾ ਕਿ ਕੋਰੋਨਾ ਤੋਂ ਪਹਿਲਾਂ ਜਿੱਥੇ ਦੇਸ਼ ਵਿਚ ਕੋਰੋਨਾ ਟੈਸਟਿੰਗ ਲਈ ਇਕ ਹੀ ਲੈਬ ਸੀ ਅਤੇ ਤਾਲਾਬੰਦੀ ਦੌਰਾਨ ਪ੍ਰਧਾਨ ਮੰਤਰੀ ਨੇ ਲੋਕਲ ਫਾਰ ਵੋਕਲ ਦਾ ਨਾਅਰਾ ਦਿੱਤਾ। ਅੱਜ ਦੇਸ਼ ਵਿਚ 1650 ਟੈਸਟਿੰਗ ਸੈਂਟਰ ਹਨ ਅਤੇ ਰੋਜ਼ਾਨਾ 15 ਲੱਖ ਲੋਕਾਂ ਦੇ ਕੋਰੋਨਾ ਦੇ ਟੈਸਟ ਕੀਤੇ ਜਾ ਰਹੇ ਹਨ। ਕੋਰੋਨਾ ਦੇ ਸਮੇਂ ਪ੍ਰਧਾਨ ਮੰਤਰੀ ਨੇ 20 ਕਰੋੜ ਬੀਬੀਆਂ ਦੇ ਖਾਤੇ 'ਚ 500-500 ਰੁਪਏ ਦੀ ਰਾਸ਼ੀ ਜਮ੍ਹਾਂ ਕਰਵਾਈ। ਨੱਢਾ ਨੇ ਇਸ ਦੇ ਨਾਲ ਹੀ ਕਿਹਾ ਕਿ ਆਤਮ ਨਿਰਭਰ ਭਾਰਤ ਲਈ 20 ਲੱਖ ਕਰੋੜ ਦਾ ਪੈਕੇਜ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਅੱਜ ਹਿਮਾਚਲ ਦੇ ਚੰਬਾ ਦਾ ਰੂਮਾਲ, ਕੁੱਲੂ ਦੀ ਟੋਪੀ ਅਤੇ ਸ਼ਾਲ ਕੌਮਾਂਤਰੀ ਪੱਧਰ 'ਤੇ ਆਪਣੀ ਪਹਿਚਾਣ ਬਣਾ ਚੁੱਕੇ ਹਨ। 

PunjabKesari

ਪ੍ਰਧਾਨ ਮੰਤਰੀ ਨੇ ਕੁੱਲੂ ਦੀ ਟੋਪੀ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਪਹਿਨਾਈ ਸੀ, ਜਿਸ ਨਾਲ ਇਹ ਕੌਮਾਂਤਰੀ ਬਰਾਂਡ ਬਣ ਗਈ। ਨੱਢਾ ਨੇ ਕਿਹਾ ਕਿ ਹਿਮਾਚਲ ਸਰਕਾਰ ਬਹੁਤ ਚੰਗਾ ਕੰਮ ਕਰ ਰਹੀ ਹੈ। ਹਿਮਾਚਲ ਵਿਚ ਹਾਈਵੇਅ ਬਣ ਰਹੇ ਹਨ ਅਤੇ ਏਮਜ਼ ਦੇ ਨਿਰਮਾਣ ਸਮੇਤ ਕਈ ਵਿਕਾਸ ਦੇ ਕੰਮ ਹੋ ਰਹੇ ਹਨ। ਉਨ੍ਹਾਂ ਨੇ ਮੰਚ ਤੋਂ ਸਾਰੇ ਨੇਤਾਵਾਂ ਅਤੇ ਮੰਤਰੀਆਂ ਨੂੰ ਨਸੀਹਤ ਦਿੱਤੀ ਕਿ ਵਿਧਾਨ ਸਭਾ ਖੇਤਰ 'ਤੇ ਫੋਕਸ ਕਰੋ। ਅਸੀਂ ਮੁੱਖ ਮੰਤਰੀ ਜੈਰਾਮ ਠਾਕੁਰ ਦੀ ਅਗਵਾਈ 'ਚ ਪ੍ਰਦੇਸ਼ ਵਿਚ ਲੋਕਾਂ ਦੀਆਂ ਆਸਾਂ ਅਤੇ ਉਮੀਦਾਂ ਨੂੰ ਪੂਰਾ ਕਰਾਂਗੇ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement