:: ਆਫ਼ ਦਿ ਰਿਕਾਰਡ: ਮਮਤਾ ਬੈਨਰਜੀ ਦੀ ‘50 ਦੀ ਖੇਡ’   :: ਵੱਡੀ ਖ਼ਬਰ: ਸ਼ਾਹਰੁਖ ਖ਼ਾਨ ਦੇ ਪੁੱਤਰ ਆਰੀਅਨ ਨੂੰ ਨਹੀਂ ਮਿਲੀ ਜ਼ਮਾਨਤ, 20 ਅਕਤੂਬਰ ਨੂੰ ਆਵੇਗਾ ਫੈ਼ਸਲਾ   :: ਸਰਕਾਰ ਨੂੰ ਪਾਕਿਸਤਾਨ, ਚੀਨ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ : ਸ਼ਿਵ ਸੈਨਾ   :: ਕਸ਼ਮੀਰ ਕਦੇ ਵੀ ਪਾਕਿਸਤਾਨ ਦਾ ਹਿੱਸਾ ਨਹੀਂ ਹੋਵੇਗਾ: ਫਾਰੂਕ ਅਬਦੁੱਲਾ   :: ਸਾਬਕਾ ਪੀ.ਐੱਮ. ਮਨਮੋਹਨ ਸਿੰਘ ਦੀ ਵਿਗੜੀ ਸਿਹਤ, ਏਮਜ਼ ਚ ਦਾਖਲ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਦੇ ਸਾਬਕਾ ਸਲਾਹਕਾਰ ਦੇ ਘਰ CBI ਨੇ ਮਾਰੇ ਛਾਪੇ   :: ਅਲਮਾਰੀ ’ਚ 142 ਕਰੋੜ ਰੁਪਏ ਦੇਖ ਇਨਕਮ ਟੈਕਸ ਅਫ਼ਸਰਾਂ ਦੇ ਉੱਡੇ ਹੋਸ਼   :: ਗੁਰਮੀਤ ਰਾਮ ਰਹੀਮ ਨੂੰ 18 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ, ਅਦਾਲਤ ਨੇ ਸੁਰੱਖਿਅਤ ਰੱਖਿਆ ਫ਼ੈਸਲਾ   :: ਦਿੱਲੀ ਹਾਈ ਕੋਰਟ ’ਚ 2 ਜੱਜਾਂ ਨੇ ਚੁਕੀ ਸਹੁੰ   :: ਲਖੀਮਪੁਰ ਹਿੰਸਾ ਮਾਮਲਾ: ਕੇਂਦਰੀ ਮੰਤਰੀ ਦੀ ਬਰਖ਼ਾਸਤਗੀ ਨੂੰ ਲੈ ਕੇ ‘ਮੌਨ ਧਰਨੇ ’ਤੇ ਬੈਠੀ ਪਿ੍ਰਯੰਕਾ   :: ਆਰੀਅਨ ਖਾਨ ਨੂੰ ਸਿਰਫ਼ ਉਨ੍ਹਾਂ ਦੇ ਸਰਨੇਮ ਕਾਰਨ ਬਣਾਇਆ ਜਾ ਰਿਹੈ ਨਿਸ਼ਾਨਾ : ਮਹਿਬੂਬਾ ਮੁਫ਼ਤੀ   :: ਕਸ਼ਮੀਰ ਚ ਘੱਟ ਗਿਣਤੀਆਂ ਦੇ ਕਤਲਾਂ ’ਤੇ ਅਮਿਤ ਸ਼ਾਹ ਨੇ ਅਪਣਾਇਆ ਸਖ਼ਤ ਰੁਖ, ਲਿਆ ਵੱਡਾ ਫ਼ੈਸਲਾ   :: ਦੇਸ਼ ਦੇ ਕਾਨੂੰਨ ਨੂੰ ਪੈਰਾਂ ਹੇਠਾਂ ਕੁਚਲਿਆ ਜਾ ਰਿਹੈ: ਅਖਿਲੇਸ਼   :: ਦੋਸ਼ੀਆਂ ਸੁਰੱਖਿਆ ਨਹੀਂ, ਸਜ਼ਾ ਦਿਵਾਉਣ ’ਤੇ ਕੰਮ ਕਰੇ ਸਰਕਾਰ: ਪਿ੍ਰਯੰਕਾ   :: ਰਾਹੁਲ ਦਾ ਤੰਜ : ਤਿਉਹਾਰ ਦਾ ਮੌਸਮ ਫਿੱਕਾ ਕਰਨ ਲਈ ਮੋਦੀ ਜੀ ਦਾ ਧੰਨਵਾਦ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਹੁਣ ਦਿੱਲੀ ਚ ਵੀ ਸੁਰੱਖਿਅਤ ਨਹੀਂ ਹਨ ਭਾਜਪਾ ਨੇਤਾ, ਜੁਲਫਿਕਾਰ ਕੁਰੈਸ਼ੀ ਦਾ ਗੋਲ਼ੀ ਮਾਰ ਕੇ ਕਤਲ PRINT ਈ ਮੇਲ
delhi bjp leader zulfiqar qureshi assassinatedਨਵੀਂ ਦਿੱਲੀ 23-ਨਵੰਬਰ-(ਮੀਡੀਦੇਸਪੰਜਾਬ)ਕੋਰੋਨਾ ਆਫ਼ਤ ਦਰਮਿਆਨ ਦੇਸ਼ ਦੀ ਰਾਜਧਾਨੀ 'ਚ ਅਪਰਾਧ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਇੱਥੇ ਆਏ ਦਿਨ ਕਤਲ ਹੋ ਰਹੇ ਹਨ। ਹੁਣ ਦਿੱਲੀ ਦੇ ਨੰਦ ਨਗਰੀ ਇਲਾਕੇ ਦੇ ਸੁੰਦਰ ਨਗਰੀ 'ਚ ਸੋਮਵਾਰ ਨੂੰ ਕੁਝ ਅਣਪਛਾਤੇ ਬਦਮਾਸ਼ਾਂ ਨੇ ਭਾਜਪਾ ਦੇ ਨੇਤਾ ਅਤੇ ਆਰ.ਟੀ.ਆਈ. ਵਰਕਰ ਜੁਲਫਿਕਾਰ ਕੁਰੈਸ਼ੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਦੱਸਣਯੋਗ ਹੈ ਕਿ ਪੱਛਮੀ ਬੰਗਾਲ 'ਚੋਂ ਵੀ

ਆਏ ਦਿਨ ਭਾਜਪਾ ਨੇਤਾ ਦੇ ਕਤਲ ਦੀਆਂ ਖ਼ਬਰਾਂ ਆਉਂਦੀਆਂ ਰਹਿੰਦੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਵਾਰਦਾਤ ਨੂੰ ਉਦੋਂ ਅੰਜਾਮ ਦਿੱਤਾ ਗਿਆ, ਜਦੋਂ ਜੁਲਫਿਕਾਰ ਕੁਰੈਸ਼ੀ ਸਵੇਰੇ ਨਮਾਜ਼ ਪੜ੍ਹਨ ਲਈ ਮਸਜਿਦ ਜਾ ਰਹੇ ਸਨ। ਦੋਸ਼ੀਆਂ ਨੇ ਮਸਜਿਦ ਦੇ ਬਾਹਰ ਹੀ ਗੋਲੀਬਾਰੀ ਕਰਦੇ ਹੋਏ ਜੁਲਫਿਕਾਰ ਦਾ ਕਤਲ ਕਰ ਦਿੱਤਾ। ਇੰਨਾ ਹੀ ਨਹੀਂ ਦੋਸ਼ੀਆਂ ਨੇ ਕੁਰੈਸ਼ੀ ਦੇ ਪੁੱਤ 'ਤੇ ਵੀ ਚਾਕੂ ਨਾਲ ਹਮਲਾ ਕੀਤਾ। ਜਿਸ ਨਾਲ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। 

ਸੂਚਨਾ ਮਿਲਣ 'ਤੇ ਦਿੱਲੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਭਾਜਪਾ ਨੇਤਾ ਜੁਲਫਿਕਾਰ ਕੁਰੈਸ਼ੀ ਦੇ ਪੁੱਤ ਨੂੰ ਸਵਾਮੀ ਦਿਆਨੰਦ ਹਸਪਤਾਲ 'ਚ ਦਾਖ਼ਲ ਕਰਵਾਇਆ। ਪੁਲਸ ਨੇ ਦੱਸਿਆ ਕਿ ਕੁਰੈਸ਼ੀ ਦੇ ਪੁੱਤ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਹਾਲਾਂਕਿ ਪੁਲਸ ਨੇ ਆਪਣੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉੱਥੇ ਹੀ ਲਾਸ਼ ਪੋਸਟਮਾਰਟਮ ਲਈ ਭੇਜ ਦਿੱਤੀ ਗਈ ਹੈ। ਪੁਲਸ ਹੁਣ ਜੁਲਫਿਕਾਰ ਕੁਰੈਸ਼ੀ ਦੇ ਪਰਿਵਾਰ ਤੋਂ ਪੁੱਛ-ਗਿੱਛ ਕਰ ਰਹੀ ਹੈ। ਦੱਸਣਯੋਗ ਹੈ ਕਿ ਦਿੱਲੀ ਪੁਲਸ ਵਲੋਂ ਹਾਲੇ ਤੱਕ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement