:: ਜੇ ਖੇਤੀ ਕਾਨੂੰਨ ਹੋਏ ਰੱਦ ਤਾਂ 50 ਸਾਲ ਤੱਕ ਕੋਈ ਸਰਕਾਰ ਹੱਥ ਲਾਉਣ ਦੀ ਨਹੀਂ ਕਰੇਗੀ ਹਿੰਮਤ, SC ਦੀ ਕਮੇਟੀ ਦੇ ਮੈਂਬਰ ਦ   :: ਹੁਣ ਸੰਸਦ ਮੈਂਬਰ ਦੋਵਾਂ ਸਦਨਾਂ ਵਿੱਚ ਪੁੱਛ ਸਕਣਗੇ ਸਵਾਲ, ਪ੍ਰਸ਼ਨ ਕਾਲ ਦੀ ਵਾਪਸੀ   :: 26 ਜਨਵਰੀ ਤਕ ਲਾਲ ਕਿਲ੍ਹਾ ਆਮ ਲੋਕਾਂ ਲਈ ਬੰਦ, 15 ਮ੍ਰਿਤਕ ਕਾਵਾਂ ’ਚ ਹੋਈ ਬਰਡ ਫਲੂ ਦੀ ਪੁਸ਼ਟੀ   :: ਰਾਹੁਲ ਵਲੋਂ ‘ਖੇਤੀ ਕਾ ਖੂਨ’ ਬੁਕਲੇਟ ਜਾਰੀ ਕਰਨ ’ਤੇ ਜਾਵਡੇਕਰ ਦਾ ਵਾਰ- ‘ਕਾਂਗਰਸ ਨੂੰ ਖੂਨ ਨਾਲ ਬਹੁਤ ਪਿਆਰ ਹੈ’   :: SC ਨੇ ਯਮੁਨਾ ਦੀ ਸਫ਼ਾਈ ਨੂੰ ਲੈ ਕੇ NGT ਵਲੋਂ ਗਠਿਤ ਕਮੇਟੀ ਤੋਂ ਮੰਗੀ ਰਿਪੋਰਟ   :: ਗੁਰਨਾਮ ਸਿੰਘ ਚਢੂਨੀ ਦੇ ਵਿਵਾਦ ਬਾਰੇੇ ਸੰਯੁਕਤ ਕਿਸਾਨ ਮੋਰਚਾ ਨੇ ਦਿੱਤਾ ਸਪੱਸ਼ਟੀਕਰਨ   :: ਟਰੈਕਟਰ ਪਰੇਡ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦੇ ਆਗੂ ਬੋਲੇ- ‘ਇਹ ਸਾਡਾ ਸੰਵਿਧਾਨਕ ਅਧਿਕਾਰ’   :: ਖੇਤੀ ਕਾਨੂੰਨਾਂ ਨੂੰ ਲੈ ਕੇ ਕਾਂਗਰਸ ਤੇ ਵਰ੍ਹੇ ਅਮਿਤ ਸ਼ਾਹ, ਕਿਹਾ- ਤੁਹਾਡਾ ਇਰਾਦਾ ਕਿਸਾਨਾਂ ਦੀ ਭਲਾਈ ਦਾ ਨਹੀਂ ਸੀ   :: ਮੋਦੀ ਸਰਕਾਰ ਦੇ ਮੰਤਰੀਆਂ ਨੂੰ ਕਦੋਂ ਲਗਾਇਆ ਜਾਵੇਗਾ ਕੋਰੋਨਾ ਲਾਗ ਦਾ ਟੀਕਾ? ਰਾਜਨਾਥ ਨੇ ਦਿੱਤਾ ਇਹ ਜਵਾਬ   :: ‘ਸੰਸਦ ਮੈਂਬਰਾਂ, ਮੰਤਰੀਆਂ ਅਤੇ ਵਿਧਾਇਕਾਂ ਤੋਂ ਘਰ-ਘਰ ਜਾ ਕੇ ਮੰਗੇ ਜਾਣਗੇ ਅਸਤੀਫ਼ੇ’   :: ਦਿੱਲੀ ਅੰਦੋਲਨ 'ਚ ਬੈਠੇ ਕਿਸਾਨਾਂ 'ਚ ਵੱਧ ਰਿਹਾ ਮਾਨਸਿਕ ਤਣਾਅ, ਕਾਊਂਸਲਿੰਗ ਲਈ ਸ਼ੁਰੂ ਕੀਤੇ ਸਾਈਕੋਲੋਜਿਸਟ ਕੈਂਪ   :: ਕਿਸਾਨੀ ਘੋਲ ਦਾ 52ਵਾਂ ਦਿਨ, ਅੰਦੋਲਨ ’ਚ ਸ਼ਾਮਲ ਹੋਣ ਲਈ ਕੇਰਲ ਦੀ ਕਿਸਾਨ ਵੀ ਪੁੱਜੇ   :: ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੀ ਚੋਣ ਕਮੇਟੀ ਦੇ ਸਾਰੇ ਮੈਂਬਰਾਂ ਨੇ ਦਿੱਤਾ ਅਸਤੀਫ਼ਾ   :: 2022 ਤੱਕ ਮਿਲ ਸਕਦਾ ਹੈ ਨਵੇਂ ਸੰਸਦ ਭਵਨ ਦਾ ਤੋਹਫ਼ਾ ! ਅੱਜ ਤੋਂ ਨਿਰਮਾਣ ਕੰਮ ਸ਼ੁਰੂ   :: ਕੇਂਦਰ ਅਤੇ ਕਿਸਾਨਾਂ ਵਿਚਾਲੇ ਇਹ ਬੈਠਕ ਵੀ ਰਹੀ ਬੇਸਿੱਟਾ, 19 ਜਨਵਰੀ ਨੂੰ ਮੁੜ ਹੋਵੇਗੀ ਮੀਟਿੰਗ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪੀ. ਐੱਮ. ਮੋਦੀ ਨੇ ਕੋਰੋਨਾ ਵੈਕਸੀਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ PRINT ਈ ਮੇਲ
narendra modi in virtual meeting with cmsਨਵੀਂ ਦਿੱਲੀ 24-ਨਵੰਬਰ-(ਮੀਡੀਦੇਸਪੰਜਾਬ)  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਯਾਨੀ ਕਿ ਅੱਜ ਕੋਰੋਨਾ ਵੈਕਸੀਨ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਵੈਕਸੀਨ ਕਦੋਂ ਆਵੇਗੀ? ਇਸ ਦਾ ਸਮਾਂ ਅਸੀਂ ਤੈਅ ਨਹੀਂ ਕਰ ਸਕਦੇ ਸਗੋਂ ਕਿ ਇਹ ਵਿਗਿਆਨੀਆਂ ਦੇ ਹੱਥਾਂ 'ਚ ਹੈ। ਦਰਅਸਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 8 ਸੂਬਿਆਂ ਦੇ ਮੁੱਖ ਮੰਤਰੀ ਨਾਲ ਬੈਠਕ 'ਚ ਇਹ ਗੱਲ ਆਖੀ ਹੈ। ਪ੍ਰਧਾਨ ਮੰਤਰੀ ਨੇ ਕਿਹਾ

ਕਿ ਕੋਰੋਨਾ ਵੈਕਸੀਨ ਨੂੰ ਲੈ ਕੇ ਕੁਝ ਲੋਕ ਰਾਜਨੀਤੀ ਕਰ ਰਹੇ ਹਨ ਪਰ ਕਿਸੇ ਨੂੰ ਰਾਜਨੀਤੀ ਕਰਨ ਤੋਂ ਰੋਕਿਆ ਨਹੀਂ ਜਾ ਸਕਦਾ। ਭਾਰਤ ਜੋ ਵੀ ਵੈਕਸੀਨ ਆਪਣੇ ਨਾਗਰਿਕਾਂ ਨੂੰ ਦੇਵੇਗਾ, ਉਹ ਸਹੀ ਹੋਵੇਗੀ। ਵੈਕਸੀਨ ਦੀ ਡੋਜ਼ ਅਤੇ ਕੀਮਤ ਵੀ ਅਜੇ ਤੈਅ ਨਹੀਂ ਹੈ। ਫਰੰਟ ਲਾਈਨਜ਼ 'ਤੇ ਲੜਨ ਵਾਲੇ ਕੋਰੋਨਾ ਯੋਧਿਆਂ ਨੂੰ ਤਰਜ਼ੀਹ ਦਿੱਤੀ ਜਾਵੇਗੀ ਕਿ ਉਨ੍ਹਾਂ ਨੂੰ ਪਹਿਲਾਂ ਵੈਕਸੀਨ ਦੀ ਡੋਜ਼ ਦਿੱਤੀ ਜਾਵੇ।

ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਮੋਦੀ ਨੇ ਭਰੋਸਾ ਦਿਵਾਇਆ ਕਿ ਵੈਕਸੀਨ ਉਪਲੱਬਧ ਕਰਾਉਣ ਦਾ ਕੰਮ ਪਾਰਦਰਸ਼ੀ ਤਰੀਕੇ ਨਾਲ ਹੋਵੇਗਾ। ਲੋਕ ਦੂਜਿਆਂ ਤੋਂ ਆਪਣੀ ਬੀਮਾਰੀ ਨੂੰ ਲੁਕਾ ਰਹੇ ਹਨ। ਜਦੋਂ ਮਰੀਜ਼ ਕੋਰੋਨਾ ਨਾਲ ਗੰਭੀਰ ਰੂਪ ਨਾਲ ਘਿਰਿਆ ਜਾਂਦਾ ਹੈ ਤਾਂ ਹੀ ਹਸਪਤਾਲ ਜਾਂਦਾ ਹੈ। ਕੋਰੋਨਾ ਨੂੰ ਲੈ ਕੇ ਲੋਕਾਂ ਨੂੰ ਜਾਗਰੂਕ ਹੋਣ ਦੀ ਲੋੜ ਹੈ। ਕੇਂਦਰ ਅਤੇ ਸੂਬਿਆਂ ਨੂੰ ਮਿਲ ਕੇ ਕੰਮ ਕਰਨਾ ਹੋਵੇਗਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕੋਰੋਨਾ ਨਾਲ ਸਾਡੀ ਲੜਾਈ ਜਾਰੀ ਹੈ। ਜੇਕਰ ਮੁੱਖ ਮੰਤਰੀਆਂ ਕੋਲ ਕੁਝ ਹੋਰ ਸੁਝਾਅ ਹਨ ਤਾਂ ਲਿਖਤੀ ਵਿਚ ਉਹ ਸਾਨੂੰ ਦੇ ਦੇਣ। ਕੋਈ ਵੀ ਆਪਣਾ ਵਿਚਾਰ ਥੋਪ ਨਹੀਂ ਸਕਦਾ ਅਤੇ ਸਾਰਿਆਂ ਨੂੰ ਮਿਲ ਕੇ ਕੰਮ ਕਰਨਾ ਹੋਵੇਗਾ। ਦੇਸ਼ 'ਚ ਟੈਸਟਿੰਗ ਦਾ ਨੈੱਟਵਰਕ ਕੰਮ ਕਰ ਰਿਹਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਹੁਣ ਲੋਕ ਕੋਰੋਨਾ ਨੂੰ ਲੈ ਕੇ ਗੰਭੀਰ ਹੋਣ ਲੱਗੇ ਹਨ ਪਰ ਕੁਝ ਹੱਦ ਤੱਕ ਲੋਕਾਂ ਨੂੰ ਲੱਗਣ ਲੱਗਾ ਹੈ ਕਿ ਇਹ ਵਾਇਰਸ ਕਮਜ਼ੋਰ ਹੋ ਗਿਆ ਹੈ। ਅਜਿਹਾ ਸੋਚਣਾ ਗਲਤ ਹੈ। ਭਾਰਤ ਵਿਚ ਕੋਰੋਨਾ ਵਾਇਰਸ ਫਿਰ ਵੱਧ ਸਕਦਾ ਹੈ, ਜੇਕਰ ਲੋਕ ਢਿੱਲ ਵਰਤਣਗੇ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦੁਨੀਆ ਦੀ ਹਰ ਵੈਕਸੀਨ 'ਤੇ ਸਰਕਾਰ ਦੀ ਨਜ਼ਰ ਹੈ ਪਰ ਅਜੇ ਵੀ ਸਾਨੂੰ ਪੂਰੀ ਚੌਕਸੀ ਵਰਤਣ ਦੀ ਲੋੜ ਹੈ। ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਮੰਤਰ ਦਿੱਤਾ ਕਿ ਵੈਕਸੀਨ ਦੀ ਪੂਰੀ ਤਿਆਰੀ ਪਰ ਬਚਾਅ ਰਹੇ ਜਾਰੀ।

 
< Prev   Next >

Advertisements


Advertisement
Advertisement
Advertisement
Advertisement