:: ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਪੰਜਾਬ ਦੀ ਝਾਕੀ ਨੂੰ ਮਿਲਿਆ ਭਰਵਾਂ ਹੁੰਗਾਰਾ   :: ਵੱਡੀ ਖ਼ਬਰ : ਖੇਤੀ ਕਾਨੂੰਨਾਂ ਦੇ ਵਿਰੋਧ ’ਚ ਅਭੈ ਸਿੰਘ ਚੋਟਾਲਾ ਨੇ ਹਰਿਆਣਾ ਵਿਧਾਨਸਭਾ ਤੋਂ ਦਿੱਤਾ ਅਸਤੀਫ਼ਾ   :: ਕਿਸਾਨ ਟਰੈਕਟਰ ਪਰੇਡ: ਹਿੰਸਾ ਦੀ ਜਾਂਚ ਲਈ SC ’ਚ ਪਟੀਸ਼ਨ ਦਾਇਰ   :: ਰਾਜੇਵਾਲ ਦਾ ਵੱਡਾ ਬਿਆਨ, ਕਿਸਾਨ ਮਜ਼ਦੂਰ ਏਕਤਾ ਕਮੇਟੀ ਦਾ ਹੋਇਆ ਸੌਦਾ, ਜਲਦੀ ਬਾਹਰ ਆਵੇਗਾ   :: ਦਿੱਲੀ ਚ ਹੋਈ ਹਿੰਸਾ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ ਜ਼ਿੰਮੇਦਾਰ: ਕਾਂਗਰਸ   :: ਜੋਗਿੰਦਰ ਸਿੰਘ ਉਗਰਾਹਾਂ ਨੇ ਲਾਲ ਕਿਲੇ ਚ ਵਾਪਰੀ ਘਟਨਾ ਤੇ ਦਿੱਲੀ ਪੁਲਸ ਦੀ ਕੀਤੀ ਨਿੰਦਾ   :: ਸੰਯੁਕਤ ਕਿਸਾਨ ਮੋਰਚਾ ਵੱਲੋਂ ਪ੍ਰੈੱਸ ਨੋਟ ਜਾਰੀ, ਦਿੱਲੀ ਚ ਹੋਈ ਹਿੰਸਕ ਝੜਪ ਦੀ ਕੀਤੀ ਨਿੰਦਾ   :: ਦਿੱਲੀ ’ਚ ਕਿਸਾਨਾਂ ਅਤੇ ਪੁਲਸ ਵਿਚਾਲੇ ਤਣਾਅ ਜਾਰੀ; ਲਾਲ ਕਿਲ੍ਹੇ ’ਤੇ ਲਹਿਰਾਇਆ ‘ਕੇਸਰੀ ਝੰਡਾ’   :: ਲਾਲ ਕਿਲ੍ਹੇ ’ਤੇ ਪਹੁੰਚੇ ਨੌਜਵਾਨਾਂ ਨੂੰ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦੀ ਵੱਡੀ ਅਪੀਲ   :: ਲਾਲ ਕਿਲ੍ਹੇ ’ਚੋਂ ਕਿਸਾਨਾਂ ਨੂੰ ਬਾਹਰ ਕੱਢਣ ਲਈ ਪੁਲਸ ਨੇ ਕੀਤਾ ਲਾਠੀਚਾਰਜ, ਦਿੱਲੀ ਦੇ ਕੁੱਝ ਇਲਾਕਿਆਂ ’ਚ ਨੈੱਟ ਬੰਦ   :: ਗਣਤੰਤਰ ਦਿਵਸ ਤੋਂ ਪਹਿਲਾਂ ਦੀ ਸ਼ਾਮ ਰਾਸ਼‍ਟਰਪਤੀ ਨੇ ਕੀਤਾ ਦੇਸ਼ ਨੂੰ ਸੰਬੋਧਿਤ   :: ਹੁਣ ਬ੍ਰਹਮਪੁੱਤਰ ਦਰਿਆ ਤੇ ਡੈਮ ਬਣਾਉਣ ਦੀ ਤਿਆਰੀ ਵਿਚ ਚੀਨ   :: ਕਿਸਾਨ ਟ੍ਰੈਕਟਰ ਰੈਲੀ: ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਬਾਰਡਰ ਤੋਂ ਕਿਸਾਨ ਕਰ ਸਕਣਗੇ ਐਂਟਰੀ   :: 26 ਜਨਵਰੀ ਨੂੰ ਹੋਵੇਗੀ ਇਤਿਹਾਸਕ ਕਿਸਾਨ ਪਰੇਡ : ਯੋਗੇਂਦਰ ਯਾਦਵ   :: ਵੱਡੀ ਖ਼ਬਰ: ਸਿੰਘੂ ਸਰਹੱਦ ’ਤੇ ਰਵਨੀਤ ਬਿੱਟੂ ਦਾ ਜ਼ਬਰਦਸਤ ਵਿਰੋਧ, ਹੋਈ ਧੱਕਾ-ਮੁੱਕੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਭਾਰਤ 26 ਨਵੰਬਰ ਦੇ ਮੁੰਬਈ ਅੱਤਵਾਦੀ ਹਮਲੇ ਦੇ ਜ਼ਖਮ ਕਦੇ ਨਹੀਂ ਭੁੱਲ ਸਕਦਾ : ਨਰਿੰਦਰ ਮੋਦੀ PRINT ਈ ਮੇਲ
narendra modi india 26 november terrorist attack woundਕੇਵਡੀਆ-26-ਨਵੰਬਰ-(ਮੀਡੀਦੇਸਪੰਜਾਬ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਿਹਾ ਕਿ ਭਾਰਤ 26 ਨਵੰਬਰ ਦੇ ਮੁੰਬਈ ਅੱਤਵਾਦੀ ਹਮਲੇ ਦੇ ਜ਼ਖਮ ਕਦੇ ਨਹੀਂ ਭੁੱਲ ਸਕਦਾ। ਦੇਸ਼ ਇਕ ਨਵੀਂ ਨੀਤੀ ਅਤੇ ਇਕ ਨਵੀਂ ਪ੍ਰਕਿਰਿਆ ਨਾਲ ਅੱਤਵਾਦ ਨਾਲ ਮੁਕਾਬਲਾ ਕਰ ਰਿਹਾ ਹੈ। ਮੋਦੀ ਨੇ ਪ੍ਰਧਾਨਗੀ ਅਧਿਕਾਰੀਆਂ ਦੇ 80ਵੇਂ ਅਖਿਲ ਭਾਰਤੀ ਸੰਮੇਲਨ ਦੇ ਆਪਣੇ ਸਮਾਪਨ ਭਾਸ਼ਣ 'ਚ 26 ਨਵੰਬਰ ਦੇ ਸ਼ਹੀਦਾਂ ਨੂੰ ਮੁੰਬਈ ਅੱਤਵਾਦੀ ਹਮਲੇ ਦੀ

 12ਵੀਂ ਬਰਸੀ 'ਤੇ ਯਾਦ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸ ਰਾਹੀਂ ਆਪਣੇ ਸੰਬੋਧਨ 'ਚ ਕਿਹਾ,''ਅੱਜ ਦੀ ਤਾਰੀਖ਼ ਦੇਸ਼ 'ਚ ਹੋਏ ਸਭ ਤੋਂ ਵੱਡੇ ਅੱਤਵਾਦੀ ਹਮਲੇ ਨਾਲ ਜੁੜੀ ਹੈ। 2008 'ਚ ਇਸੇ ਤਾਰੀਖ਼ ਨੂੰ ਪਾਕਿਸਤਾਨ ਤੋਂ ਭੇਜੇ ਗਏ ਅੱਤਵਾਦੀਆਂ ਨੇ ਮੁੰਬਈ 'ਤੇ ਹਮਲਾ ਕੀਤਾ ਸੀ।'' ਉਨ੍ਹਾਂ ਨੇ ਕਿਹਾ,''ਉਸ ਅੱਤਵਾਦੀ ਹਮਲੇ 'ਚ ਕਈ  ਲੋਕ ਮਾਰੇ ਗਏ ਅਤੇ ਕਈ ਦੇਸ਼ਾਂ ਦੇ ਲੋਕ ਇਸ ਦੇ ਸ਼ਿਕਾਰ ਹੋਏ। ਮੈਂ ਉਨ੍ਹਾਂ ਸਾਰਿਆਂ ਨੂੰ ਸ਼ਰਧਾਂਜਲੀ ਦਿੰਦਾ ਹਾਂ। ਮੈਂ ਉਨ੍ਹਾਂ ਸੁਰੱਖਿਆ ਕਰਮੀਆਂ ਨੂੰ ਨਮਨ ਕਰਦਾ ਹਾਂ, ਜਿਨ੍ਹਾਂ ਨੇ ਉਸ ਹਮਲੇ 'ਚ ਆਪਣੀ ਜਾਨ ਗਵਾ ਦਿੱਤੀ।''

ਉਨ੍ਹਾਂ ਨੇ ਕਿਹਾ,''ਭਾਰਤ ਮੁੰਬਈ ਅੱਤਵਾਦੀ ਹਮਲੇ ਦੇ ਜ਼ਖਮ ਨੂੰ ਨਹੀਂ ਭੁੱਲ ਸਕਦਾ।'' ਪ੍ਰਧਾਨ ਮੰਤਰੀ ਨੇ ਕਿਹਾ,''ਭਾਰਤ ਹੁਣ ਨਵੀਂ ਨੀਤੀ ਅਤੇ ਨਵੀਂ ਪ੍ਰਕਿਰਿਆ ਨਾਲ ਅੱਤਵਾਦ ਨਾਲ ਲੜ ਰਿਹਾ ਹੈ।'' ਉਨ੍ਹਾਂ ਨੇ ਅੱਤਵਾਦੀ ਸਾਜਿਸ਼ਾਂ ਨੂੰ ਅਸਫ਼ਲ ਕਰਦੇ ਹੋਏ ਅੱਤਵਾਦ ਨਾਲ ਲੜਨ ਵਾਲੇ ਭਾਰਤ ਦੇ ਸੁਰੱਖਿਆ ਦਸਤਿਆਂ ਦੀ ਵੀ ਸ਼ਲਾਘਾ ਕੀਤੀ। ਮੋਦੀ ਨੇ ਕਿਹਾ,''ਮੈਂ 26 ਨਵੰਬਰ ਦੇ ਮੁੰਬਈ ਹਮਲੇ ਵਰਗੇ ਵੱਡੇ ਅੱਤਵਾਦੀ ਹਮਲਿਆਂ ਨੂੰ ਅਸਫ਼ਲ ਕਰਨ ਵਾਲੇ ਆਪਣੇ ਸੁਰੱਖਿਆ ਦਸਤਿਆਂ ਨੂੰ ਨਮਨ ਕਰਦਾ ਹਾਂ। ਉਹ ਅੱਤਵਾਦ ਨੂੰ ਕਰਾਰਾ ਜਵਾਬ ਦੇ ਰਹੇ ਹਨ ਅਤੇ ਸਾਡੀਆਂ ਸਰਹੱਦਾਂ ਨੂੰ ਸੁਰੱਖਿਅਤ ਬਣਾਉਣ 'ਚ ਲੱਗੇ ਹੋਏ ਹਨ।'' ਪਾਕਿਸਤਾਨ ਦੇ ਅੱਤਵਾਦੀਆਂ ਨੇ 12 ਸਾਲ ਪਹਿਲਾਂ, ਦੇਸ਼ ਦੀ ਆਰਥਿਕ ਰਾਜਧਾਨੀ 'ਚ ਅੱਤਵਾਦੀ ਹਮਲਾ ਕੀਤਾ ਸੀ ਅਤੇ ਤਿੰਨ ਦਿਨਾਂ ਤੱਕ ਚੱਲੇ ਇਸ ਹਮਲੇ 'ਚ 18 ਸੁਰੱਖਿਆ ਕਰਮੀਆਂ ਸਮੇਤ 166 ਲੋਕਾਂ ਦੀ ਮੌਤ ਹੋ ਗਈ ਸੀ। ਸੁਰੱਖਿਆ ਦਸਤਿਆਂ ਨੇ 9 ਅੱਤਵਾਦੀਆਂ ਨੂੰ ਮਾਰ ਸੁੱਟਿਆ ਸੀ। ਜਿਊਂਦੇ ਫੜੇ ਗਏ ਇਕਮਾਤਰ ਅੱਤਵਾਦੀ ਅਜਮਲ ਕਸਾਬ ਨੂੰ 4 ਸਾਲ ਬਾਅਦ ਫਾਂਸੀ ਦਿੱਤੀ ਗਈ ਸੀ।

 
< Prev   Next >

Advertisements

Advertisement
Advertisement

Advertisement
Advertisement