:: ਗਿੱਦੜਬਾਹਾ ਪਹੁੰਚੇ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ, ਲੱਖਾ ਸਿਧਾਣਾ ਬਾਰੇ ਦਿੱਤਾ ਵੱਡਾ ਬਿਆਨ   :: ਸਾਲ 2021 ’ਚ ਇਸਰੋ ਦੀ ਪੁਲਾੜ ’ਚ ਨਵੀਂ ਪੁਲਾਂਘ, PSLV-C51 ਸੈਟੇਲਾਈਟ ਨੇ ਭਰੀ ਸਫ਼ਲਤਾਪੂਰਵਕ ਉਡਾਣ   :: ਦਿੱਲੀ ਗੁਰਦੁਆਰਾ ਕਮੇਟੀ ਦੇ ਯਤਨਾਂ ਸਦਕਾ 10 ਹੋਰ ਨੌਜਵਾਨ ਤਿਹਾੜ ਜੇਲ ’ਚੋਂ ਹੋਏ ਰਿਹਾਅ   :: ‘ਖੇਤੀ ਕਾਨੂੰਨਾਂ ਦੇ ਵਿਰੋਧ ’ਚ 15 ਪਿੰਡਾਂ ਦੇ ਕਿਸਾਨਾਂ ਨੇ ਬਣਾਈ ਟਰੈਕਟਰ-ਟਰਾਲੀ ਲੜੀ’   :: ਪਾਣੀ ਦੀ ਮਹੱਤਤਾ ਤੋਂ ਲੈ ਕੇ ਵਿਦਿਆਰਥੀਆਂ ਲਈ ਖ਼ਾਸ ਸੰਦੇਸ਼, ਪੜ੍ਹੋ PM ਮੋਦੀ ਦੀ ‘ਮਨ ਕੀ ਬਾਤ’   :: ਜੈਸ਼-ਉਲ ਹਿੰਦ ਨੇ ਲਈ ਮੁਕੇਸ਼ ਅੰਬਾਨੀ ਦੇ ਘਰ ਬਾਹਰ ਵਿਸਫੋਟਕ ਰੱਖਣ ਦੀ ਜ਼ਿੰਮੇਵਾਰੀ   :: ਜ਼ਮਾਨਤ ਤੋਂ ਬਾਅਦ ਪਹਿਲੀ ਵਾਰ ਕਿਸਾਨਾਂ ਦੀ ਸਟੇਜ 'ਤੇ ਪਹੁੰਚੀ ਨੌਦੀਪ ਕੌਰ, ਪੜ੍ਹੋ ਭਾਸ਼ਣ ਦੀਆਂ ਅਹਿਮ ਗੱਲਾਂ |   :: ਰਾਜਪਾਲ ਨਾਲ ਕਾਂਗਰਸ ਦੀ ਵਤੀਰਾ ਨਿੰਦਾਯੋਗ: ਅਨੁਰਾਗ   :: WHO ਚੀਫ਼ ਨੇ ਕੀਤੀ PM ਮੋਦੀ ਦੀ ਤਾਰੀਫ਼, ਕਿਹਾ- ਤੁਹਾਡੇ ਕਾਰਨ 60 ਦੇਸ਼ਾਂ ਚ ਸ਼ੁਰੂ ਹੋਇਆ ਟੀਕਾਕਰਨ   :: ਅਵਨੀ ਨੂੰ ਸਾਡੇ ਆਦੇਸ਼ ਤੇ ਮਾਰਿਆ ਗਿਆ, ਮਾਣਹਾਨੀ ਕਾਰਵਾਈ ਨਹੀਂ ਕਰਾਂਗੇ : ਸੁਪਰੀਮ ਕੋਰਟ   :: ਸਰਹੱਦ ਮੁੱਦੇ ਤੇ ਬੋਲੇ ਵਿਦੇਸ਼ ਮੰਤਰੀ- ਭਾਰਤ ਆਪਣੇ ਹਿੱਤਾਂ ਦੀ ਰਾਖੀ ਲਈ ਦ੍ਰਿੜ ਸੰਕਲਪਿਤ ਹੈ   :: ਸਟੇਡੀਅਮ ਦਾ ਨਾਂ ਨਰਿੰਦਰ ਮੋਦੀ ਰੱਖਣ ਦੀ ਆਲੋਚਨਾ, ਕਿਰੇਨ ਰਿਜੀਜੂ ਨੇ ਰਾਹੁਲ ਗਾਂਧੀ ਨੂੰ ਯਾਦ ਕਰਾਏ ‘ਸਰਦਾਰ ਪਟੇਲ’   :: ਸੋਸ਼ਲ ਮੀਡੀਆ ਦੀ ਦੁਰਵਰਤੋਂ ਰੋਕਣ ਲਈ ਕੇਂਦਰ ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ਾਂ ਦਾ ਐਲਾਨ   :: UPSC ਦੇ ਵਿਦਿਆਰਥੀਆਂ ਵੱਲੋਂ ਪਾਈ ਪਟੀਸ਼ਨ ਤੇ ਸੁਪਰੀਮ ਕੋਰਟ ਦਾ ਫ਼ੈਸਲਾ ਆਇਆ ਸਾਹਮਣੇ   :: ਦਿੱਲੀ ਪੁਲਸ ਵੱਲੋਂ ਤਲਬ ਕੀਤੇ ਕਈ ਲੋਕਾਂ ਦਾ 26 ਜਨਵਰੀ ਦੀ ਹਿੰਸਾ ਨਾਲ ਕੋਈ ਸੰਬੰਧ ਨਹੀਂ : ਸਿਰਸਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
SC ਨੇ ਯਮੁਨਾ ਦੀ ਸਫ਼ਾਈ ਨੂੰ ਲੈ ਕੇ NGT ਵਲੋਂ ਗਠਿਤ ਕਮੇਟੀ ਤੋਂ ਮੰਗੀ ਰਿਪੋਰਟ PRINT ਈ ਮੇਲ
supreme court yamuna sanitation ngt reportਨਵੀਂ ਦਿੱਲੀ --19ਜਨਵਰੀ-(ਮੀਡੀਦੇਸਪੰਜਾਬ)--  ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਯਮੁਨਾ ਨਦੀ ਦੇ ਪਾਣੀ ਦੀ ਗੁਣਵੱਤਾ 'ਚ ਸੁਧਾਰ ਲਈ ਨੈਸ਼ਨਲ ਗਰੀਨ ਟ੍ਰਿਬਿਊਨਲ (ਐੱਨ.ਜੀ.ਟੀ.) ਵਲੋਂ ਗਠਿਤ ਕਮੇਟੀ ਤੋਂ ਉਸ ਦੀਆਂ ਸਿਫ਼ਾਰਿਸ਼ਾਂ ਅਤੇ ਉਨ੍ਹਾਂ 'ਤੇ ਸੰਬੰਧਤ ਅਧਿਕਾਰੀਆਂ ਵਲੋਂ ਕੀਤੇ ਗਏ ਅਮਲ ਦੀ ਰਿਪੋਰਟ ਮੰਗੀ। ਟ੍ਰਿਬਿਊਨਲ ਨੇ ਯਮੁਨਾ ਦੀ ਸਫ਼ਾਈ ਨੂੰ ਲੈ ਕੇ 26 ਜੁਲਾਈ 2018 ਨੂੰ ਇਕ ਨਿਗਰਾਨੀ ਕਮੇਟੀ ਗਠਿਤ ਕੀਤੀ ਸੀ ਅਤੇ ਉਸ ਨਾਲ ਇਸ

ਸੰਬੰਧ 'ਚ ਇਕ ਕਾਰਜ ਯੋਜਨਾ ਪੇਸ਼ ਕਰਨ ਦਾ ਨਿਰਦੇਸ਼ ਦਿੱਤਾ ਸੀ। ਐੱਨ.ਜੀ.ਟੀ. ਦੇ ਸਾਬਕਾ ਮਾਹਰ ਮੈਂਬਰ ਬੀ.ਐੱਸ. ਸਜਵਾਨ ਅਤੇ ਦਿੱਲੀ ਦੀ ਸਾਬਕਾ ਮੁੱਖ ਸਕੱਤਰ ਸ਼ੈਲਜਾ ਚੰਦਰਾ ਇਸ ਦੀ ਮੈਂਬਰ ਹਨ। ਚੀਫ਼ ਜਸਟਿਸ ਐੱਸ.ਏ. ਬੋਬੜੇ ਦੀ ਅਗਵਾਈ ਵਾਲੀ ਬੈਂਚ ਨੇ ਸੀਨੀਅਰ ਵਕੀਲ ਮੀਨਾਕਸ਼ੀ ਅਰੋੜਾ ਦੇ ਇਸ ਪ੍ਰਤੀਨਿਧੀਤਾ ਦਾ ਨੋਟਿਸ ਲਿਆ ਕਿ ਐੱਨ.ਜੀ.ਟੀ. ਵਲੋਂ ਨਿਯੁਕਤ ਪੈਨਲ ਯਮੁਨਾ ਨਦੀ ਦੀ ਸਫ਼ਾਈ ਦੀ ਨਿਗਰਾਨੀ ਕਰ ਰਿਹਾ ਹੈ ਜੱਜ ਐੱਲ. ਨਾਗੇਸ਼ਵਰ ਰਾਵ ਅਤੇ ਜੱਜ ਵਿਨੀਤ ਸਰਨ ਵੀ ਇਸ ਬੈਂਚ ਦੇ ਮੈਂਬਰ ਹਨ। ਵੀਡੀਓ ਕਾਨਫਰੈਂਸਿੰਗ ਰਾਹੀਂ ਹੋਈ ਇਸ ਸੁਣਵਾਈ ਦੌਰਾਨ ਬੈਂਚ ਨੇ ਕਮੇਟੀ ਨੂੰ ਕਿਹਾ ਕਿ ਉਹ ਯਮੁਨਾ ਨਦੀ ਦੀ ਪਾਣੀ ਦੀ ਗੁਣਵੱਤਾ 'ਚ ਸੁਧਾਰ ਲਈ ਕੀਤੀਆਂ ਗਈਆਂ ਆਪਣੀਆਂ ਸਿਫ਼ਾਰਿਸ਼ਾਂ ਅਤੇ ਉਨ੍ਹਾਂ 'ਤੇ ਸੰਬੰਧਤ ਅਧਿਕਾਰੀਆਂ ਵਲੋਂ ਕੀਤੇ ਗਏ ਅਮਲ ਦੀ ਰਿਪੋਰਟ ਜਮ੍ਹਾ ਕਰਨ। ਇਸ ਤੋਂ ਪਹਿਲਾਂ, ਸੁਪਰੀਮ ਕੋਰਟ ਨੇ ਦੇਸ਼ 'ਚ ਨਦੀਆਂ ਦੇ ਪ੍ਰਦੂਸ਼ਿਤ ਹੋਣ ਦਾ ਖ਼ੁਦ ਨੋਟਿਸ ਲਿਆ ਸੀ ਅਤੇ ਸਭ ਤੋਂ ਪਹਿਲਾਂ ਯਮੁਨਾ ਨਦੀ ਦੇ ਪ੍ਰਦੂਸ਼ਣ ਦੇ ਮਾਮਲੇ 'ਤੇ ਵਿਚਾਰ ਕਰਨ ਦਾ ਫ਼ੈਸਲਾ ਕੀਤਾ ਸੀ। ਕੋਰਟ ਨੇ ਜ਼ਹਿਰੀਲਾ ਕੂੜਾ ਵਹਾਉਣ ਕਾਰਨ ਨਦੀਆਂ ਦੇ ਪ੍ਰਦੂਸ਼ਿਤ ਹੋਣ ਦਾ ਨੋਟਿਸ ਲੈਂਦੇ ਹੋਏ ਕਿਹਾ ਸੀ ਕਿ ਪ੍ਰਦੂਸ਼ਣ ਮੁਕਤ ਪਾਣੀ ਨਾਗਰਿਕਾਂ ਦਾ ਮੌਲਿਕ ਅਧਿਕਾਰ ਹੈ ਅਤੇ ਸ਼ਾਸਨ ਇਹ ਯਕੀਨੀ ਕਰਨ ਲਈ ਮਜ਼ਬੂਰ ਹੈ। ਕੋਰਟ ਨੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਯਮੁਨਾ ਨਦੀ ਦੇ ਕਿਨਾਰੇ ਸਥਿਤ ਉਨ੍ਹਾਂ ਨਗਰਪਾਲਿਕਾਵਾਂ ਦੀ ਪਛਾਣ ਕਰ ਕੇ ਉਨ੍ਹਾਂ ਬਾਰੇ ਰਿਪੋਰਟ ਪੇਸ਼ ਕਰਨ ਦਾ ਨਿਰਦੇਸ਼ ਦਿੱਤਾ ਹੈ, ਜਿਨ੍ਹਾਂ ਨੇ ਮਲ ਸੋਦ ਪਲਾਂਟ ਨਹੀਂ ਲਗਾਏ ਹਨ।

 
< Prev   Next >

Advertisements

Advertisement
Advertisement

Advertisement
Advertisement