:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੀ ਸਰਕਾਰ ਦੀ ਨਵੀਂ ਤਜਵੀਜ਼ ਨਾਲ ਸਹਿਮਤ ਹੋਣਗੇ ਕਿਸਾਨ? ਕਿਸਾਨ ਆਗੂਆਂ ਦਾ ਮੰਥਨ ਜਾਰੀ PRINT ਈ ਮੇਲ
farmers proposal protest singhu border meetingਨਵੀਂ ਦਿੱਲੀ --21ਜਨਵਰੀ-(ਮੀਡੀਆਦੇਸਪੰਜਾਬ)--  ਕੇਂਦਰ ਸਰਕਾਰ ਦੁਆਰਾ ਲਾਗੂ ਕੀਤੇ ਗਏ ਤਿੰਨ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਬਰੂਹਾਂ ’ਤੇ ਚੱਲ ਰਹੇ ਕਿਸਾਨ ਅੰਦੋਲਨ ਦਾ ਅੱਜ 57ਵਾਂ ਦਿਨ ਹੈ। ਤਮਾਮ ਪਰੇਸ਼ਾਨੀਆਂ ਤੋਂ ਬਾਅਦ ਵੀ ਕਿਸਾਨ ਅੰਦੋਲਨ ਖਤਮ ਕਰਨ ਲਈ ਤਿਆਰ ਨਹੀਂ ਹਨ, ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤਕ ਬਿੱਲ ਵਾਪਸ ਨਹੀਂ ਹੋਣਗੇ ਅਸੀਂ ਅੰਦੋਲਨ ਖਤਮ ਨਹੀਂ ਕਰਾਂਗੇ। ਉਥੇ ਹੀ ਕੱਲ੍ਹ ਯਾਨੀ ਬੁੱਧਵਾਰ ਨੂੰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ 10ਵੇਂ ਗੇੜ੍ਹ ਦੀ ਬੈਠਕ ਹੋਈ ਜਿਸ ਵਿਚ ਕੇਂਦਰ ਸਰਕਾਰ ਨੇ ਕਿਸਾਨ ਜਥੇਬੰਦੀਆਂ ਸਾਹਮਣੇ ਇਕ ਤੋਂ ਡੇਢ ਸਾਲ ਤਕ ਲਈ ਨਵੇਂ ਖੇਤੀ ਬਿੱਲਾਂ ’ਤੇ ਰੋਕ ਲਗਾਉਣ ਅਤੇ ਮੁੱਦੇ ਦੇ ਹੱਲ ਲਈ ਇਕ ਕਮੇਟੀ ਦੇ ਗਠਨ ਦੀ ਤਜਵੀਜ਼ ਰੱਖੀ ਸੀ।

ਹਾਲਾਂਕਿ ਕਿਸਾਨ ਆਗੂਆਂ ਨੇ ਸਰਕਾਰ ਦੀ ਇਸ ਨਵੀਂ ਤਜਵੀਜ਼ ਨੂੰ ਤੁਰੰਤ ਤਾਂ ਸਵੀਕਾਰ ਨਹੀਂ ਕੀਤਾ ਪਰ ਕਿਹਾ ਸੀ ਕਿ ਉਹ ਆਪਸੀ ਚਰਚਾ ਤੋਂ ਬਾਅਦ ਸਰਕਾਰ ਸਾਹਮਣੇ ਆਪਣੀ ਰਾਏ ਰੱਖਣਗੇ ਜਿਸ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਸਿੰਘੂ ਸਰਹੱਦ ’ਤੇ ਮੰਥਨ ਕਰ ਰਹੀਆਂ ਹਨ। ਸੂਤਰਾਂ ਮੁਤਾਬਕ, ਕੱਲ੍ਹ ਸਰਕਾਰ ਵਲੋਂ ਦਿੱਤੀ ਗਈ ਨਵੀਂ ਤਜਵੀਜ਼ ’ਤੇ ਅੱਜ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੇ ਆਗੂ ਮੰਥਨ ਕਰ ਰਹੇ ਹਨ। ਆਪਸ ’ਚ ਮੰਥਨ ਕਰਨ ਤੋਂ ਬਾਅਦ ਇਹ ਕਿਸਾਨ ਆਗੂ ਦੂਜੇ ਰਾਜਾਂ ਦੀਆਂ ਜਥੇਬੰਦੀਆਂ ਨਾਲ ਵਿਚਾਰ-ਚਰਚਾ ਕਰਕੇ ਤੈਅ ਕਰਨਗੇ ਕਿ ਕੀ ਉਨ੍ਹਾਂ ਨੂੰ ਸਰਕਾਰ ਵਲੋਂ ਪੇਸ਼ ਕੀਤੀ ਗਈ ਕਮੇਟੀ ਦੇ ਗਠਨ ਅਤੇ ਡੇਢ ਸਾਲ ਤਕ ਲਈ ਖੇਤੀ ਕਾਨੂੰਨਾਂ ’ਤੇ ਰੋਕ ਲਗਾਉਣ ਦੀ ਤਜਵੀਜ਼ ਮਨਜ਼ੂਰ ਕਰਨੀ ਹੈ ਜਾਂ ਨਹੀਂ। ਮੰਥਨ ਤੋਂ ਬਾਅਦ ਕਿਸਾਨ ਆਗੂ ਸ਼ਾਮ ਨੂੰ ਕਰੀਬ 6 ਵਜੇ ਪ੍ਰੈੱਸ ਕਾਨਫਰੰਸ ਕਰਨਗੇ ਜਿਸ ਤੋਂ ਬਾਅਦ ਸਾਫ ਹੋ ਸਕੇਗਾ ਕਿ ਅੰਦੋਲਨ ਦਾ ਭਵਿੱਖ ਕੀ ਹੋਵੇਗਾ ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ 10ਵੇਂ ਦੌਰ ਦੀ ਬੈਠਕ ਹੋਈ ਸੀ ਪਰ ਇਸ ਬੈਠਕ ਵਿੱਚ ਵੀ ਕੋਈ ਨਤੀਜਾ ਸਾਹਮਣੇ ਨਹੀਂ ਆਇਆ। ਹੁਣ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਅਗਲੀ ਬੈਠਕ 22 ਜਨਵਰੀ ਨੂੰ ਹੋਵੇਗੀ। ਸਰਕਾਰ ਨੇ ਕਿਸਾਨਾਂ ਨੂੰ ਪ੍ਰਸਤਾਵ ਦਿੱਤਾ ਸੀ ਕਿ ਇੱਕ ਨਿਸ਼ਚਿਤ ਸਮੇਂ ਲਈ ਕਾਨੂੰਨ 'ਤੇ ਰੋਕ ਲਗਾ ਦਿੱਤੀ ਜਾਵੇਗੀ ਅਤੇ ਇੱਕ ਕਮੇਟੀ ਦਾ ਗਠਨ ਕੀਤਾ ਜਾਵੇਗਾ, ਜਿਸ ਵਿੱਚ ਸਰਕਾਰ ਅਤੇ ਕਿਸਾਨ ਦੋਵੇਂ ਹੋਣ ਪਰ ਕਿਸਾਨ ਸੰਗਠਨ ਇਸ ਪ੍ਰਸਤਾਵ 'ਤੇ ਰਾਜੀ ਨਹੀਂ ਹੋਏ। ਨਾਲ ਹੀ ਸਰਕਾਰ ਵਲੋਂ ਇਹ ਵੀ ਅਪੀਲ ਕੀਤੀ ਗਈ ਸੀ ਕਿ ਇਸ ਪ੍ਰਸਤਾਵ ਦੇ ਨਾਲ-ਨਾਲ ਤੁਹਾਨੂੰ ਅੰਦੋਲਨ ਵੀ ਖ਼ਤਮ ਕਰਨਾ ਹੋਵੇਗਾ।

 
< Prev   Next >

Advertisements