:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਰਾਜੇਵਾਲ ਦਾ ਵੱਡਾ ਬਿਆਨ, ਕਿਸਾਨ ਮਜ਼ਦੂਰ ਏਕਤਾ ਕਮੇਟੀ ਦਾ ਹੋਇਆ ਸੌਦਾ, ਜਲਦੀ ਬਾਹਰ ਆਵੇਗਾ PRINT ਈ ਮੇਲ
3 ਲੋਕ ਅਤੇ ਦਾੜ੍ਹੀ ਦੀ ਫ਼ੋਟੋ ਹੋ ਸਕਦੀ ਹੈਨਵੀਂ ਦਿੱਲੀ/ਜਲੰਧਰ  --27ਜਨਵਰੀ-(ਮੀਡੀਆਦੇਸਪੰਜਾਬ)--  ਕਿਸਾਨਾਂ ਦੀ ਗਣਤੰਤਰ ਦਿਵਸ ਪਰੇਡ ਦੌਰਾਨ ਲਾਲ ਕਿਲ੍ਹੇ ’ਤੇ ਹੋਈ ਘਟਨਾ ਤੋਂ ਬਾਅਦ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਸਾਨ ਮਜ਼ਦੂਰ ਏਕਤਾ ਕਮੇਟੀ ’ਤੇ ਵੱਡਾ ਦੋਸ਼ ਲਗਾਇਆ ਹੈ। ਸਿੰਘੂ ਸਰਹੱਦ ਦੀ ਸਟੇਜ ’ਤੇ ਸੰਬੋਧਨ ਕਰਦਿਆਂ ਰਾਜੇਵਾਲ ਨੇ ਆਖਿਆ ਕਿ ਉਨ੍ਹਾਂ ਕਿਸਾਨ ਮਜ਼ਦੂਰ ਏਕਤਾ ਕਮੇਟੀ ਦੇ ਪ੍ਰਧਾਨ ਸਰਵਣ ਸਿੰਘ ਪੰਧੇਰ ਦੀਆਂ ਮਿੰਨਤਾਂ ਕੀਤੀਆਂ, ਹਾੜੇ ਕੱਢੇ ਕਿ ਹਿੰਸਕ ਕਾਰਵਾਈਆਂ ਨੂੰ ਅੰਜਾਮ ਨਾ ਦਿੱਤਾ ਜਾਵੇ ਪਰ ਇਸ ਦੇ ਬਾਵਜੂਦ ਉਨ੍ਹਾਂ ਵਲੋਂ ਲੋਕਾਂ ਨੂੰ ਰਿੰਗ ਰੋਡ ਵੱਲ ਜਾਣ ਲਈ ਉਕਸਾਇਆ ਗਿਆ, ਜਿਸ ਕਾਰਣ ਸ਼ਾਂਤੀਮਈ ਅੰਦੋਲਨ ਨੂੰ ਵੱਡੀ ਢਾਹ ਲੱਗੀ।

ਸਰਵਣ ਸਿੰਘ ਪੰਧੇਰ, ਦੀਪ ਸਿੱਧੂ ਅਤੇ ਪੰਨੂ ਨੂੰ ਵੱਡਾ ਗੱਦਾਰ ਦੱਸਦੇ ਹੋਏ ਰਾਜੇਵਾਲ ਨੇ ਕਿਹਾ ਕਿ ਕਿਸਾਨ ਮਜ਼ਦੂਰ ਏਕਤਾ ਕਮੇਟੀ ਦਾ ਸੌਦਾ ਹੋਇਆ ਹੈ, ਜਿਹੜਾ ਆਉਣ ਵਾਲੇ ਦਿਨਾਂ ਵਿਚ ਬਾਹਰ ਆ ਜਾਵੇਗਾ। ਉਨ੍ਹਾਂ ਕਿਹਾ ਕਿ ਜਦੋਂ ਕੋਈ ਬੀਜ ਬੀਜਿਆ ਜਾਂਦਾ ਹੈ ਤਾਂ ਉਹ ਕੱਲ੍ਹ ਨੂੰ ਜ਼ਮੀਨ ’ਚੋਂ ਬਾਹਰ ਆਉਂਦਾ ਹੀ ਹੈ, ਇਸੇ ਤਰ੍ਹਾਂ ਪੰਧੇਰ ਦਾ ਸੌਦਾ ਵੀ ਥੋੜ੍ਹੇ ਦਿਨਾਂ ਤਕ ਬਾਹਰ ਆਵੇਗਾ ਹੀ ਆਵੇਗਾ।

ਰਾਜੇਵਾਲ ਨੇ ਕਿਹਾ ਕਿ 25 ਜਨਵਰੀ ਦੀ ਰਾਤ 10 ਵਜੇ ਸਰਵਣ ਸਿੰਘ ਪੰਧੇਰ ਕੋਲ ਦਿੱਲੀ ਪੁਲਸ ਦੇ ਸੀਨੀਅਰ ਅਧਿਕਾਰੀ ਪਹੁੰਚੇ ਸਨ, ਜਿਨ੍ਹਾਂ ਵਿਚਾਲੇ ਬਕਾਇਦਾ ਮੀਟਿੰਗ ਵੀ ਹੋਈ। ਰਾਜੇਵਾਲ ਨੇ ਕਿਹਾ ਕਿ ਸਾਰੀਆਂ ਜਥੇਬੰਦੀਆਂ ਵਿਚਾਲੇ ਬਕਾਇਦਾ ਫ਼ੈਸਲਾ ਹੋਇਆ ਸੀ ਕਿ 26 ਜਨਵਰੀ ਨੂੰ ਸਵੇਰੇ 10 ਵਜੇ ਪਰੇਡ ਸ਼ੁਰੂ ਕੀਤੀ ਜਾਵੇਗੀ ਪਰ ਪੁਲਸ ਨੇ ਕਿਸਾਨ ਮਜ਼ਦੂਰ ਏਕਤਾ ਕਮੇਟੀ ਨੂੰ ਸਵੇਰੇ 7 ਵਜੇ ਹੀ ਉਨ੍ਹਾਂ ਤੋਂ ਪਹਿਲਾਂ ਹੀ ਕੱਢ ਦਿੱਤਾ। ਜਿਸ ਦਾ ਸਿੱਟਾ ਸਾਰਿਆਂ ਦੇ ਸਾਹਮਣੇ

ਰਾਜੇਵਾਲ ਨੇ ਕਿਹਾ ਕਿ ਸਾਫ ਹੋ ਗਿਆ ਹੈ ਕਿ ਦੀਪ ਸਿੱਧੂ ਆਰ. ਐ¤à¨¸. ਐ¤à¨¸. ਦਾ ਬੰਦਾ ਹੈ, ਜਿਸ ਕਾਰਨ ਉਸ ਵਲੋਂ ਕਿਸਾਨਾਂ ਦੇ ਅੰਦੋਲਨ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਦੀਪ ਸਿੱਧੂ ਬਕਾਇਦਾ ਆਰ. ਐ¤à¨¸. ਐ¤à¨¸. ਤੋਂ ਟ੍ਰੇਨਿੰਗ ਲੈ ਕੇ ਆਇਆ ਹੈ। ਰਾਜੇਵਾਲ ਨੇ ਕਿਹਾ ਕਿ ਉਹ ਅਕਾਲ ਪੁਰਖ ਦਾ ਸ਼ੁਕਰਾਨਾ ਕਰਦੇ ਹਨ ਕਿ ਕਿਸਾਨਾਂ ਦੇ ਸਾਫ ਸੁਥਰੇ ਅੰਦੋਲਨ ’ਚੋਂ ਇਹ ਗੰਦ ਬਾਹਰ ਨਿਕਲ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਲੋਕਾਂ ਨੂੰ ਅਪੀਲ ਕਰਦੇ ਹਨ ਕਿ 26 ਜਨਵਰੀ ਦੀ ਘਟਨਾ ਤੋਂ ਬਾਅਦ ਨਿਰਾਸ਼ਾ ਵਿਚ ਨਾ ਜਾਣ ਅਤੇ ਇਸ ਸ਼ਾਂਤਮਈ ਅੰਦੋਲਨ ਦਾ ਹਿੱਸਾ ਬਣੇ ਰਹਿਣ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਸ਼ਾਂਤਮਈ ਅੰਦੋਲਨ ਜਾਰੀ ਰੱਖਾਂਗੇ ਤਾਂ ਸਾਡੀ ਜਿੱਤ ਹੋਵੇਗਾ ਪਰ ਜੇ ਹਿੰਸਕ ਰੂਪ ਅਖ਼ਤਿਆਰ ਕਰਾਂਗੇ ਤਾਂ ਮੋਦੀ ਜਿੱਤੇਗਾ।

 
< Prev   Next >

Advertisements