:: ਗਿੱਦੜਬਾਹਾ ਪਹੁੰਚੇ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ, ਲੱਖਾ ਸਿਧਾਣਾ ਬਾਰੇ ਦਿੱਤਾ ਵੱਡਾ ਬਿਆਨ   :: ਸਾਲ 2021 ’ਚ ਇਸਰੋ ਦੀ ਪੁਲਾੜ ’ਚ ਨਵੀਂ ਪੁਲਾਂਘ, PSLV-C51 ਸੈਟੇਲਾਈਟ ਨੇ ਭਰੀ ਸਫ਼ਲਤਾਪੂਰਵਕ ਉਡਾਣ   :: ਦਿੱਲੀ ਗੁਰਦੁਆਰਾ ਕਮੇਟੀ ਦੇ ਯਤਨਾਂ ਸਦਕਾ 10 ਹੋਰ ਨੌਜਵਾਨ ਤਿਹਾੜ ਜੇਲ ’ਚੋਂ ਹੋਏ ਰਿਹਾਅ   :: ‘ਖੇਤੀ ਕਾਨੂੰਨਾਂ ਦੇ ਵਿਰੋਧ ’ਚ 15 ਪਿੰਡਾਂ ਦੇ ਕਿਸਾਨਾਂ ਨੇ ਬਣਾਈ ਟਰੈਕਟਰ-ਟਰਾਲੀ ਲੜੀ’   :: ਪਾਣੀ ਦੀ ਮਹੱਤਤਾ ਤੋਂ ਲੈ ਕੇ ਵਿਦਿਆਰਥੀਆਂ ਲਈ ਖ਼ਾਸ ਸੰਦੇਸ਼, ਪੜ੍ਹੋ PM ਮੋਦੀ ਦੀ ‘ਮਨ ਕੀ ਬਾਤ’   :: ਜੈਸ਼-ਉਲ ਹਿੰਦ ਨੇ ਲਈ ਮੁਕੇਸ਼ ਅੰਬਾਨੀ ਦੇ ਘਰ ਬਾਹਰ ਵਿਸਫੋਟਕ ਰੱਖਣ ਦੀ ਜ਼ਿੰਮੇਵਾਰੀ   :: ਜ਼ਮਾਨਤ ਤੋਂ ਬਾਅਦ ਪਹਿਲੀ ਵਾਰ ਕਿਸਾਨਾਂ ਦੀ ਸਟੇਜ 'ਤੇ ਪਹੁੰਚੀ ਨੌਦੀਪ ਕੌਰ, ਪੜ੍ਹੋ ਭਾਸ਼ਣ ਦੀਆਂ ਅਹਿਮ ਗੱਲਾਂ |   :: ਰਾਜਪਾਲ ਨਾਲ ਕਾਂਗਰਸ ਦੀ ਵਤੀਰਾ ਨਿੰਦਾਯੋਗ: ਅਨੁਰਾਗ   :: WHO ਚੀਫ਼ ਨੇ ਕੀਤੀ PM ਮੋਦੀ ਦੀ ਤਾਰੀਫ਼, ਕਿਹਾ- ਤੁਹਾਡੇ ਕਾਰਨ 60 ਦੇਸ਼ਾਂ ਚ ਸ਼ੁਰੂ ਹੋਇਆ ਟੀਕਾਕਰਨ   :: ਅਵਨੀ ਨੂੰ ਸਾਡੇ ਆਦੇਸ਼ ਤੇ ਮਾਰਿਆ ਗਿਆ, ਮਾਣਹਾਨੀ ਕਾਰਵਾਈ ਨਹੀਂ ਕਰਾਂਗੇ : ਸੁਪਰੀਮ ਕੋਰਟ   :: ਸਰਹੱਦ ਮੁੱਦੇ ਤੇ ਬੋਲੇ ਵਿਦੇਸ਼ ਮੰਤਰੀ- ਭਾਰਤ ਆਪਣੇ ਹਿੱਤਾਂ ਦੀ ਰਾਖੀ ਲਈ ਦ੍ਰਿੜ ਸੰਕਲਪਿਤ ਹੈ   :: ਸਟੇਡੀਅਮ ਦਾ ਨਾਂ ਨਰਿੰਦਰ ਮੋਦੀ ਰੱਖਣ ਦੀ ਆਲੋਚਨਾ, ਕਿਰੇਨ ਰਿਜੀਜੂ ਨੇ ਰਾਹੁਲ ਗਾਂਧੀ ਨੂੰ ਯਾਦ ਕਰਾਏ ‘ਸਰਦਾਰ ਪਟੇਲ’   :: ਸੋਸ਼ਲ ਮੀਡੀਆ ਦੀ ਦੁਰਵਰਤੋਂ ਰੋਕਣ ਲਈ ਕੇਂਦਰ ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ਾਂ ਦਾ ਐਲਾਨ   :: UPSC ਦੇ ਵਿਦਿਆਰਥੀਆਂ ਵੱਲੋਂ ਪਾਈ ਪਟੀਸ਼ਨ ਤੇ ਸੁਪਰੀਮ ਕੋਰਟ ਦਾ ਫ਼ੈਸਲਾ ਆਇਆ ਸਾਹਮਣੇ   :: ਦਿੱਲੀ ਪੁਲਸ ਵੱਲੋਂ ਤਲਬ ਕੀਤੇ ਕਈ ਲੋਕਾਂ ਦਾ 26 ਜਨਵਰੀ ਦੀ ਹਿੰਸਾ ਨਾਲ ਕੋਈ ਸੰਬੰਧ ਨਹੀਂ : ਸਿਰਸਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
‘ਭਾਰਤ-ਪਾਕਿ ਵਿਚਾਲੇ ਸਿਰਫ ਗੱਲਬਾਤ ਨਾਲ ਹੀ ਹੱਲ ਹੋ ਸਕਦੈ ਜੰਮੂ-ਕਸ਼ਮੀਰ ਦਾ ਮੁੱਦਾ’ PRINT ਈ ਮੇਲ
india and pakistan jammu and kashmir issue  mehbooba muftiਸ਼੍ਰੀਨਗਰ --21ਫਰਵਰੀ-(ਮੀਡੀਦੇਸਪੰਜਾਬ)-- ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀ. ਡੀ. ਪੀ.) ਮੁਖੀ ਮਹਿਬੂਬਾ ਮੁਫ਼ਤੀ ਨੇ ਐਤਵਾਰ ਯਾਨੀ ਕਿ ਅੱਜ ਕਿਹਾ ਕਿ ਨਾ ਤਾਂ ਜੰਗ ਅਤੇ ਨਾ ਹੀ ਬੰਦੂਕ ਕੋਈ ਹੱਲ ਹੈ। ਜੰਮੂ-ਕਸ਼ਮੀਰ ਮੁੱਦੇ ਦਾ ਹੱਲ ਭਾਰਤ ਅਤੇ ਪਾਕਿਸਤਾਨ ਵਿਚਾਲੇ ਸਿਰਫ਼ ਗੱਲਬਾਤ ਜ਼ਰੀਏ ਹੋ ਸਕਦਾ ਹੈ। ਮਹਿਬੂਬਾ ਨੇ ਕੁਪਵਾੜਾ ਜ਼ਿਲ੍ਹੇ ਦੇ ਜਿਰਹਾਮਾ ਇਲਾਕੇ ਦਾ ਦੌਰਾ ਕਰਨ ਮਗਰੋਂ ਕਿਹਾ ਕਿ ਕੇਂਦਰ ਸਰਕਾਰ ਨੂੰ ਗੱਲਬਾਤ ਪ੍ਰਕਿਰਿਆ ਵਿਚ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਲੋਕਾਂ ਨੂੰ ਵੀ ਸ਼ਾਮਲ ਕਰਨਾ ਚਾਹੀਦਾ ਹੈ। ਮਹਿਬੂਬਾ ਮੁਫ਼ਤੀ ਸ਼ੁੱਕਰਵਾਰ ਨੂੰ ਅੱਤਵਾਦੀ ਹਮਲੇ ਵਿਚ ਮਾਰੇ ਗਏ ਇਕ ਪੁਲਸ ਮੁਲਾਜ਼ਮ ਦੇ ਪਰਿਵਾਰ ਨੂੰ ਮਿਲਣ ਲਈ ਉੱਥੇ ਗਈ ਸੀ।

ਮਹਿਬੂਬਾ ਮੁਫ਼ਤੀ ਨੇ ਉੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਜੰਮੂ-ਕਸ਼ਮੀਰ ਵਿਚ ਪਿਛਲੇ ਕਈ ਸਾਲਾਂ ਵਿਚ ਲੋਕਾਂ ਦੀ ਜਾਨ ਜਾਣ ਨੂੰ ਲੈ ਕੇ ਦੁੱਖ ਹੈ। ਇਹ ਬਹੁਤ ਹੀ ਬਦਕਿਸਮਤੀਪੂਰਨ ਹੈ ਕਿ ਕੇਂਦਰ ਸਰਕਾਰ ਨੂੰ ਇਸ ਦੀ ਕੋਈ ਪਰਵਾਹ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤ, ਚੀਨ ਨਾਲ ਗੱਲਬਾਤ ਕਰ ਸਕਦਾ ਹੈ, ਤਾਂ ਪਾਕਿਸਤਾਨ ਨਾਲ ਵੀ ਗੱਲਬਾਤ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਚੀਨ ਸਾਡੇ ਖੇਤਰ ’ਚ ਦਾਖ਼ਲ ਹੋ ਗਿਆ ਅਤੇ ਸਾਡੀ ਫ਼ੌਜ ਦੇ 20 ਜਵਾਨਾਂ ਨੂੰ ਮਾਰ ਦਿੱਤਾ ਪਰ ਇਸ ਦੇ ਬਾਵਜੂਦ ਵੀ ਉਸ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਜੰਮੁੂ-ਕਸ਼ਮੀਰ, ਭਾਰਤ ਅਤੇ ਪਾਕਿਸਤਾਨ ਵਿਚਾਲੇ ਜੰਗ ਦਾ ਮੈਦਾਨ ਬਣ ਗਿਆ ਹੈ ਅਤੇ ਲੋਕ-ਪੁਲਸ ਮੁਲਾਜ਼ਮ, ਆਮ ਆਦਮੀ ਤੇ ਸੁਰੱਖਿਆ ਦਸਤੇ ਦੋਹਾਂ ਵਲੋਂ (ਸਰਹੱਦ) ’ਤੇ ਮਾਰੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਮੁੱਦੇ ਦਾ ਹੱਲ ਜੰਗ ਨਹੀਂ ਹੈ। ਬੰਦੂਕ ਨਾਲ ਕੋਈ ਮੁੱਦਾ ਨਹੀਂ ਸੁਲਝਿਆ ਹੈ- ਚਾਹੇ ਉਹ ਅੱਤਵਾਦੀ ਹੋਵੇ ਜਾਂ ਸੁਰੱਖਿਆ ਫੋਰਸ। ਇਸ ਲਈ ਸਾਨੂੰ ਸੋਚਣਾ ਚਾਹੀਦਾ ਹੈ ਕਿ ਦੁਨੀਆ ਵਿਚ ਜਿਸ ਤਰ੍ਹਾਂ ਕੋਈ ਵੀ ਮੁੱਦਾ ਗੱਲਬਾਤ ਜ਼ਰੀਏ ਸੁਲਝਾਇਆ ਜਾਂਦਾ ਹੈ, ਉਸ ਤਰ੍ਹਾਂ ਨਾਲ ਪਾਕਿਸਤਾਨ ਨਾਲ ਵੀ ਅਤੇ ਜੰਮੂ-ਕਸ਼ਮੀਰ ਵਿਚ ਵੀ ਗੱਲਬਾਤ ਕਰਨ ਦੀ ਲੋੜ ਹੈ।

 
< Prev   Next >

Advertisements

Advertisement

Advertisement
Advertisement
Advertisement