:: ਗਿੱਦੜਬਾਹਾ ਪਹੁੰਚੇ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ, ਲੱਖਾ ਸਿਧਾਣਾ ਬਾਰੇ ਦਿੱਤਾ ਵੱਡਾ ਬਿਆਨ   :: ਸਾਲ 2021 ’ਚ ਇਸਰੋ ਦੀ ਪੁਲਾੜ ’ਚ ਨਵੀਂ ਪੁਲਾਂਘ, PSLV-C51 ਸੈਟੇਲਾਈਟ ਨੇ ਭਰੀ ਸਫ਼ਲਤਾਪੂਰਵਕ ਉਡਾਣ   :: ਦਿੱਲੀ ਗੁਰਦੁਆਰਾ ਕਮੇਟੀ ਦੇ ਯਤਨਾਂ ਸਦਕਾ 10 ਹੋਰ ਨੌਜਵਾਨ ਤਿਹਾੜ ਜੇਲ ’ਚੋਂ ਹੋਏ ਰਿਹਾਅ   :: ‘ਖੇਤੀ ਕਾਨੂੰਨਾਂ ਦੇ ਵਿਰੋਧ ’ਚ 15 ਪਿੰਡਾਂ ਦੇ ਕਿਸਾਨਾਂ ਨੇ ਬਣਾਈ ਟਰੈਕਟਰ-ਟਰਾਲੀ ਲੜੀ’   :: ਪਾਣੀ ਦੀ ਮਹੱਤਤਾ ਤੋਂ ਲੈ ਕੇ ਵਿਦਿਆਰਥੀਆਂ ਲਈ ਖ਼ਾਸ ਸੰਦੇਸ਼, ਪੜ੍ਹੋ PM ਮੋਦੀ ਦੀ ‘ਮਨ ਕੀ ਬਾਤ’   :: ਜੈਸ਼-ਉਲ ਹਿੰਦ ਨੇ ਲਈ ਮੁਕੇਸ਼ ਅੰਬਾਨੀ ਦੇ ਘਰ ਬਾਹਰ ਵਿਸਫੋਟਕ ਰੱਖਣ ਦੀ ਜ਼ਿੰਮੇਵਾਰੀ   :: ਜ਼ਮਾਨਤ ਤੋਂ ਬਾਅਦ ਪਹਿਲੀ ਵਾਰ ਕਿਸਾਨਾਂ ਦੀ ਸਟੇਜ 'ਤੇ ਪਹੁੰਚੀ ਨੌਦੀਪ ਕੌਰ, ਪੜ੍ਹੋ ਭਾਸ਼ਣ ਦੀਆਂ ਅਹਿਮ ਗੱਲਾਂ |   :: ਰਾਜਪਾਲ ਨਾਲ ਕਾਂਗਰਸ ਦੀ ਵਤੀਰਾ ਨਿੰਦਾਯੋਗ: ਅਨੁਰਾਗ   :: WHO ਚੀਫ਼ ਨੇ ਕੀਤੀ PM ਮੋਦੀ ਦੀ ਤਾਰੀਫ਼, ਕਿਹਾ- ਤੁਹਾਡੇ ਕਾਰਨ 60 ਦੇਸ਼ਾਂ ਚ ਸ਼ੁਰੂ ਹੋਇਆ ਟੀਕਾਕਰਨ   :: ਅਵਨੀ ਨੂੰ ਸਾਡੇ ਆਦੇਸ਼ ਤੇ ਮਾਰਿਆ ਗਿਆ, ਮਾਣਹਾਨੀ ਕਾਰਵਾਈ ਨਹੀਂ ਕਰਾਂਗੇ : ਸੁਪਰੀਮ ਕੋਰਟ   :: ਸਰਹੱਦ ਮੁੱਦੇ ਤੇ ਬੋਲੇ ਵਿਦੇਸ਼ ਮੰਤਰੀ- ਭਾਰਤ ਆਪਣੇ ਹਿੱਤਾਂ ਦੀ ਰਾਖੀ ਲਈ ਦ੍ਰਿੜ ਸੰਕਲਪਿਤ ਹੈ   :: ਸਟੇਡੀਅਮ ਦਾ ਨਾਂ ਨਰਿੰਦਰ ਮੋਦੀ ਰੱਖਣ ਦੀ ਆਲੋਚਨਾ, ਕਿਰੇਨ ਰਿਜੀਜੂ ਨੇ ਰਾਹੁਲ ਗਾਂਧੀ ਨੂੰ ਯਾਦ ਕਰਾਏ ‘ਸਰਦਾਰ ਪਟੇਲ’   :: ਸੋਸ਼ਲ ਮੀਡੀਆ ਦੀ ਦੁਰਵਰਤੋਂ ਰੋਕਣ ਲਈ ਕੇਂਦਰ ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ਾਂ ਦਾ ਐਲਾਨ   :: UPSC ਦੇ ਵਿਦਿਆਰਥੀਆਂ ਵੱਲੋਂ ਪਾਈ ਪਟੀਸ਼ਨ ਤੇ ਸੁਪਰੀਮ ਕੋਰਟ ਦਾ ਫ਼ੈਸਲਾ ਆਇਆ ਸਾਹਮਣੇ   :: ਦਿੱਲੀ ਪੁਲਸ ਵੱਲੋਂ ਤਲਬ ਕੀਤੇ ਕਈ ਲੋਕਾਂ ਦਾ 26 ਜਨਵਰੀ ਦੀ ਹਿੰਸਾ ਨਾਲ ਕੋਈ ਸੰਬੰਧ ਨਹੀਂ : ਸਿਰਸਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਅੰਦੋਲਨ ਦੇ ਹੱਲ ਵਾਲੇ ਬਿਆਨ ਤੇ ਬੋਲੇ ਕੈਪਟਨ, ਮੇਰੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ PRINT ਈ ਮੇਲ
captain amarinder singh farmer movement statementਚੰਡੀਗੜ੍ਹ --21ਫਰਵਰੀ-(ਮੀਡੀਦੇਸਪੰਜਾਬ)-- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਖੇਤੀ ਕਾਨੂੰਨਾਂ ਦੀ ਪ੍ਰਸਤਾਵਿਤ ਮੁਅੱਤਲੀ ਦੇ ਵਾਧੇ ਬਾਰੇ ਮੀਡੀਆ ਦੇ ਉਸ ਬਿਆਨ ਨੂੰ ‘ਗਲਤ ਵਿਆਖਿਆ’ ਕਰਾਰ ਦਿੰਦੇ ਹੋਏ ਕਿਹਾ ਕਿ ਸ਼ਰਾਰਤ ਨਾਲ ਉਨ੍ਹਾਂ ਦੇ ਇਸ ਮੁੱਦੇ ਉਤੇ ਪੱਖ ਪ੍ਰਤੀ ਗਲਤ ਪ੍ਰਭਾਵ ਦੇਣ ਲਈ ਇਸ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕੁਝ ਕਿਸਾਨ ਨੇਤਾਵਾਂ ਦੇ ਉਨ੍ਹਾਂ (ਮੁੱਖ ਮੰਤਰੀ) ਦੇ ਅੰਦੋਲਨ ਵਿਚ ਦਖ਼ਲ ਦੇਣ ਦੀ ਕੋਸ਼ਿਸ਼ ਕਰਨ ਦੇ ਖਦਸ਼ਿਆਂ ਨੂੰ ਰੱਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਇੰਟਰਵਿਊ ਤੋਂ ਇਹ ਸੰਦੇਸ਼ ਪਹੁੰਚਾਉਣ ਦੀ ਕੀਤੀ ਗਈ ਕੋਸ਼ਿਸ਼ ਪੂਰੀ ਤਰ੍ਹਾਂ ਗਲਤ ਹੈ ਜਿਵੇਂ ਕਿ ਇਸ ਮੁੱਦੇ ’ਤੇ ਉਨਾਂ ਦੇ ਬਾਕੀ ਬਿਆਨ ਤੋਂ ਸਪੱਸ਼ਟ ਹੁੰਦਾ ਹੈ।

ਕੈਪਟਨ ਨੇ ਕਿਹਾ ਕਿ ਭਾਵੇਂ ਕਿ ਉਨ੍ਹਾਂ ਨੇ ਸਪੱਸ਼ਟ ਤੌਰ ’ਤੇ ਕਿਸੇ ਵੀ ਦਖਲ-ਅੰਦਾਜ਼ੀ ਜਾਂ ਸਿੱਧੇ ਤੌਰ ’ਤੇ ਵਿਚੋਲਗੀ ਜਦੋਂ ਤੱਕ ਦੋਵੇਂ ਧਿਰਾਂ ਵੱਲੋਂ ਨਹੀਂ ਮੰਗੀ ਗਈ, ਤੋਂ ਇਨਕਾਰ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਸਬੰਧਤ ਇੰਟਰਵਿਊ ਵਿਚ ਉਨ੍ਹਾਂ ਸਪੱਸ਼ਟ ਕਿਹਾ ਸੀ ਕਿ ਜਿੱਥੋਂ ਤੱਕ ਮੈਂ ਸਮਝਦਾ ਹਾਂ ਉਹ ਇਹ ਹੈ ਕਿ ਕੁਝ ਕਿਸਾਨ ਆਗੂ ਖੇਤੀ ਕਾਨੂੰਨਾਂ ਨੂੰ 18 ਮਹੀਨਿਆਂ ਲਈ ਅੱਗੇ ਪਾਉਣ ਲਈ ਸਹਿਮਤ ਹਨ ਪਰ ਜਿਨ੍ਹਾਂ ਦੀ ਮਿਆਦ 24 ਮਹੀਨਿਆਂ ਤੱਕ ਵੀ ਵਧਾਈ ਜਾਣ ਦੀ ਸੰਭਾਵਨਾ ਹੋ ਸਕਦੀ ਹੈ। ਉਨ੍ਹਾਂ ਨੇ ਇਸ ਦੌਰਾਨ ਇਹ ਵੀ ਕਿਹਾ ਸੀ ਕਿ ਜਿਸ ਸਮਾਂ ਹੱਦ ਤੱਕ ਕਾਨੂੰਨਾਂ ਉਤੇ ਰੋਕ ਲਾਉਣ ਦੀ ਗੱਲ ਹੋ ਰਹੀ ਹੈ, ਉਹ ਪੱਖ ਲਗਾਤਾਰ ਚਰਚਾ ਦਾ ਵਿਸ਼ਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਬਿਆਨ ਸਪੱਸ਼ਟ ਤੌਰ ’ਤੇ ਕੁਝ ਕਿਸਾਨ ਯੂਨੀਅਨਾਂ ਵੱਲੋਂ ਇਸ ਮੁੱਦੇ ’ਤੇ ਆਈ ਫੀਡਬੈਕ ਦੇ ਸੰਦਰਭ ਵਿਚ ਸੀ, ਜਿਸ ਨੂੰ ਤੋੜ-ਮਰੋੜ ਕੇ ਪੇਸ਼ ਕਰਦਿਆਂ ਸਮਝੌਤੇ ਲਈ ਉਨ੍ਹਾਂ ਦੇ ਨਿੱਜੀ ਸੁਝਾਅ ਵਜੋਂ ਪੇਸ਼ ਕੀਤਾ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਇਸ ਮਸਲੇ ਦਾ ਛੇਤੀ ਹੱਲ ਪੰਜਾਬ ਦੀ ਸੁਰੱਖਿਆ ਲਈ ਬਹੁਤ ਨਾਜ਼ੁਕ ਹੈ, ਜਿੱਥੇ ਪਿਛਲੇ ਪੰਜ-ਛੇ ਮਹੀਨਿਆਂ ਵਿਚ ਸਰਹੱਦ ਪਾਰ ਤੋਂ ਸੂਬੇ ਵਿਚ ਹਥਿਆਰਾਂ ਦੀ ਤਸਕਰੀ ਵਿਚ ਵਾਧਾ ਹੋਇਆ ਹੈ। ਉਨ੍ਹਾਂ ਇਹ ਗੱਲ ਦਾਅਵੇ ਨਾਲ ਕਹੀ ਕਿ ਉਹ ਅਤੇ ਉਨ੍ਹਾਂ ਦੀ ਸਰਕਾਰ ਇਸ ਮੁੱਦੇ ’ਤੇ ਕਿਸਾਨਾਂ ਨਾਲ ਨਿਰੰਤਰ ਖੜੀ ਰਹੇਗੀ। ਉਨ੍ਹਾਂ ਨੇ ਸ਼ਨੀਵਾਰ ਨੂੰ ਹੋਈ ਨੀਤੀ ਆਯੋਗ ਦੀ ਮੀਟਿੰਗ ਲਈ ਸੌਂਪੇ ਭਾਸ਼ਣ ਵਿਚ ਵੀ ਮੌਜੂਦਾ ਅੰਦੋਲਨ ਦੇ ਤੁਰੰਤ ਹੱਲ ਦੀ ਲੋੜ ਨੂੰ ਸਪੱਸ਼ਟ ਰੂਪ ਵਿਚ ਦਰਸਾਉਂਦਿਆਂ ਅੰਦੋਲਨ ਕਰ ਰਹੇ ਕਿਸਾਨਾਂ ਦੇ ਸਾਰੇ ਸ਼ਿਕਵਿਆਂ ਦਾ ਹੱਲ ਕਰਦਿਆਂ ਉਨ੍ਹਾਂ ਦੀ ਸੰਤੁਸ਼ਟੀ ਕਰਵਾਉਣ ਦੀ ਗੱਲ ਕਹੀ ਸੀ ਮੁੱਖ ਮੰਤਰੀ ਨੇ ਕਿਹਾ ਕਿ ਇਹ ਫ਼ੈਸਲਾ ਕਿਸਾਨਾਂ ਨੂੰ ਹੀ ਕਰਨਾ ਪਵੇਗਾ ਕਿ ਉਨ੍ਹਾਂ ਦੇ ਹਿੱਤ ਵਿਚ ਕੀ ਹੈ ਅਤੇ ਕਿਸ ਹੱਦ ਤੱਕ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਆਪਣੀ ਮੰਗ ਉਤੇ ਸਮਝੌਤਾ ਕਰਨ ਜੇਕਰ ਉਹ ਵਾਕਈ ਇਸ ਤਰ੍ਹਾਂ ਚਾਹੁੰਦੇ ਹਨ, ਲਈ ਤਿਆਰ ਹਨ। ਉਨਾਂ ਆਪਣਾ ਪੱਖ ਦੁਹਰਾਇਆ ਕਿ ਕੇਂਦਰ ਸਰਕਾਰ ਨੂੰ ਇਸ ਮੁੱਦੇ ਨੂੰ ਆਪਣੇ ਵੱਕਾਰ ਦਾ ਸਵਾਲ ਨਹੀਂ ਬਣਾਉਣਾ ਚਾਹੀਦਾ ਅਤੇ ਸੰਕਟ ਦੇ ਪ੍ਰਭਾਵਸ਼ਾਲੀ ਅਤੇ ਲੰਬੇ ਸਮੇਂ ਦੇ ਹੱਲ ਲਈ ਕਾਨੂੰਨਾਂ ਨੂੰ ਰੱਦ ਕਰਨ ਲਈ ਤਿਆਰ ਹੋਣਾ ਚਾਹੀਦਾ ਹੈ।

 
< Prev   Next >

Advertisements

Advertisement

Advertisement
Advertisement
Advertisement