ਕੇਂਦਰ ਵੱਲੋਂ ਸਿੱਖ ਸ਼ਰਧਾਲੂਆਂ ਨੂੰ ਪਾਕਿ ਜਾਣ ਦੀ ਆਗਿਆ ਨਾ ਦੇਣਾ ਭਾਈਚਾਰੇ ’ਤੇ ਹਮਲੇ ਵਾਂਗ: ਸੁਖਬੀਰ |
|
|
ਚੰਡੀਗੜ੍ਹ, --21ਫਰਵਰੀ-(ਮੀਡੀਆਦੇਸਪੰਜਾਬ)-- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਸਵਾਲ
ਕੀਤਾ ਕਿ ਉਨ੍ਹਾਂ ਸਿੱਖ ਸ਼ਰਧਾਲੂਆਂ ਨੂੰ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਤਾਬਦੀ
ਸਮਾਗਮਾਂ ’ਚ ਸ਼ਾਮਲ ਹੋਣ ਲਈ ਪਾਕਿਸਤਾਨ ਜਾਣ ਦੀ ਆਗਿਆ ਕਿਉਂ ਨਹੀਂ ਦਿੱਤੀ? ਉਨ੍ਹਾਂ
ਸਰਕਾਰ ਦੇ ਇਸ ਫ਼ੈਸਲੇ ਨੂੰ ‘ਸਿੱਖ ਭਾਈਚਾਰੇ ’ਤੇ ਇੱਕ ਹਮਲਾ ਕਰਾਰ ਦਿੱਤਾ ਹੈ।’ ਉਨ੍ਹਾਂ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ
ਸਵਾਲ ਕੀਤਾ ਕਿ ਉਨ੍ਹਾਂ ਇਹ ਮੁੱਦਾ ਕੇਂਦਰ
ਸਰਕਾਰ ਕੋਲ ਕਿਉਂ ਨਹੀਂ ਚੁੱਕਿਆ। ਸੁਖਬੀਰ ਬਾਦਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ
ਕਮੇਟੀ ਵੱਲੋਂ ਗੁਰਦਾਸਪੁਰ ’ਚ ਕਰਵਾਏ ਸਮਾਗਮ ਮੌਕੇ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ
ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਸਿੱਖ ਧਰਮ ਵਿੱਚ ਸੇਵਾ ਅਤੇ ਸ਼ਹਾਦਤ
ਦੋ ਅਹਿਮ ਥੰਮ੍ਹ ਹਨ। ਜਦੋਂ ਵੀ ਦੇਸ਼ ਵਿੱਚ ਕੋਈ ਸੰਕਟ ਆਇਆ ਤਾਂ ਸਿੱਖਾਂ ਨੇ ਅੱਗੇ ਹੋ ਕੇ
ਲੜਾਈ ਲਈ। ਉਨ੍ਹਾਂ ਕੇਂਦਰ ਵੱਲੋਂ ਸਿੱਖ ਸੰਗਤ ਨੂੰ ਪਾਕਿਸਤਾਨ ਜਾਣ ਤੋਂ ਰੋਕਣ ਦੇ ਲਏ
ਗਏ ਫ਼ੈਸਲੇ ਨੂੰ ਮੰਦਭਾਗਾ ਕਰਾਰ ਦਿੰਦਿਆਂ ਆਖਿਆ ਕਿ ਇਸ ਮੁੱਦੇ ’ਤੇ ਪੰਜਾਬ ਦੇ ਮੁੱਖ
ਮੰਤਰੀ ਦਾ ਚੁੱਪ ਰਹਿਣਾ ਵੱਡੇ ਸਵਾਲ ਖੜ੍ਹੇ ਕਰਦਾ ਹੈ।
|