:: ਗਿੱਦੜਬਾਹਾ ਪਹੁੰਚੇ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ, ਲੱਖਾ ਸਿਧਾਣਾ ਬਾਰੇ ਦਿੱਤਾ ਵੱਡਾ ਬਿਆਨ   :: ਸਾਲ 2021 ’ਚ ਇਸਰੋ ਦੀ ਪੁਲਾੜ ’ਚ ਨਵੀਂ ਪੁਲਾਂਘ, PSLV-C51 ਸੈਟੇਲਾਈਟ ਨੇ ਭਰੀ ਸਫ਼ਲਤਾਪੂਰਵਕ ਉਡਾਣ   :: ਦਿੱਲੀ ਗੁਰਦੁਆਰਾ ਕਮੇਟੀ ਦੇ ਯਤਨਾਂ ਸਦਕਾ 10 ਹੋਰ ਨੌਜਵਾਨ ਤਿਹਾੜ ਜੇਲ ’ਚੋਂ ਹੋਏ ਰਿਹਾਅ   :: ‘ਖੇਤੀ ਕਾਨੂੰਨਾਂ ਦੇ ਵਿਰੋਧ ’ਚ 15 ਪਿੰਡਾਂ ਦੇ ਕਿਸਾਨਾਂ ਨੇ ਬਣਾਈ ਟਰੈਕਟਰ-ਟਰਾਲੀ ਲੜੀ’   :: ਪਾਣੀ ਦੀ ਮਹੱਤਤਾ ਤੋਂ ਲੈ ਕੇ ਵਿਦਿਆਰਥੀਆਂ ਲਈ ਖ਼ਾਸ ਸੰਦੇਸ਼, ਪੜ੍ਹੋ PM ਮੋਦੀ ਦੀ ‘ਮਨ ਕੀ ਬਾਤ’   :: ਜੈਸ਼-ਉਲ ਹਿੰਦ ਨੇ ਲਈ ਮੁਕੇਸ਼ ਅੰਬਾਨੀ ਦੇ ਘਰ ਬਾਹਰ ਵਿਸਫੋਟਕ ਰੱਖਣ ਦੀ ਜ਼ਿੰਮੇਵਾਰੀ   :: ਜ਼ਮਾਨਤ ਤੋਂ ਬਾਅਦ ਪਹਿਲੀ ਵਾਰ ਕਿਸਾਨਾਂ ਦੀ ਸਟੇਜ 'ਤੇ ਪਹੁੰਚੀ ਨੌਦੀਪ ਕੌਰ, ਪੜ੍ਹੋ ਭਾਸ਼ਣ ਦੀਆਂ ਅਹਿਮ ਗੱਲਾਂ |   :: ਰਾਜਪਾਲ ਨਾਲ ਕਾਂਗਰਸ ਦੀ ਵਤੀਰਾ ਨਿੰਦਾਯੋਗ: ਅਨੁਰਾਗ   :: WHO ਚੀਫ਼ ਨੇ ਕੀਤੀ PM ਮੋਦੀ ਦੀ ਤਾਰੀਫ਼, ਕਿਹਾ- ਤੁਹਾਡੇ ਕਾਰਨ 60 ਦੇਸ਼ਾਂ ਚ ਸ਼ੁਰੂ ਹੋਇਆ ਟੀਕਾਕਰਨ   :: ਅਵਨੀ ਨੂੰ ਸਾਡੇ ਆਦੇਸ਼ ਤੇ ਮਾਰਿਆ ਗਿਆ, ਮਾਣਹਾਨੀ ਕਾਰਵਾਈ ਨਹੀਂ ਕਰਾਂਗੇ : ਸੁਪਰੀਮ ਕੋਰਟ   :: ਸਰਹੱਦ ਮੁੱਦੇ ਤੇ ਬੋਲੇ ਵਿਦੇਸ਼ ਮੰਤਰੀ- ਭਾਰਤ ਆਪਣੇ ਹਿੱਤਾਂ ਦੀ ਰਾਖੀ ਲਈ ਦ੍ਰਿੜ ਸੰਕਲਪਿਤ ਹੈ   :: ਸਟੇਡੀਅਮ ਦਾ ਨਾਂ ਨਰਿੰਦਰ ਮੋਦੀ ਰੱਖਣ ਦੀ ਆਲੋਚਨਾ, ਕਿਰੇਨ ਰਿਜੀਜੂ ਨੇ ਰਾਹੁਲ ਗਾਂਧੀ ਨੂੰ ਯਾਦ ਕਰਾਏ ‘ਸਰਦਾਰ ਪਟੇਲ’   :: ਸੋਸ਼ਲ ਮੀਡੀਆ ਦੀ ਦੁਰਵਰਤੋਂ ਰੋਕਣ ਲਈ ਕੇਂਦਰ ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ਾਂ ਦਾ ਐਲਾਨ   :: UPSC ਦੇ ਵਿਦਿਆਰਥੀਆਂ ਵੱਲੋਂ ਪਾਈ ਪਟੀਸ਼ਨ ਤੇ ਸੁਪਰੀਮ ਕੋਰਟ ਦਾ ਫ਼ੈਸਲਾ ਆਇਆ ਸਾਹਮਣੇ   :: ਦਿੱਲੀ ਪੁਲਸ ਵੱਲੋਂ ਤਲਬ ਕੀਤੇ ਕਈ ਲੋਕਾਂ ਦਾ 26 ਜਨਵਰੀ ਦੀ ਹਿੰਸਾ ਨਾਲ ਕੋਈ ਸੰਬੰਧ ਨਹੀਂ : ਸਿਰਸਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਬਰਨਾਲਾ ’ਚ ਮਜ਼ਦੂਰ ਕਿਸਾਨ ਏਕਤਾ ਮਹਾ ਰੈਲੀ: ਪੰਜਾਬ ’ਚ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਨ ਲਈ ਆਉਂਦੀ ਦਿੱਲੀ ਪੁਲੀਸ ਨੂੰ ਘੇ PRINT ਈ ਮੇਲ
ਬਰਨਾਲਾ ’ਚ ਮਜ਼ਦੂਰ ਕਿਸਾਨ ਏਕਤਾ ਮਹਾ ਰੈਲੀ: ਪੰਜਾਬ ’ਚ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਨ ਲਈ ਆਉਂਦੀ ਦਿੱਲੀ ਪੁਲੀਸ ਨੂੰ ਘੇਰਨ ਦਾ ਸੱਦਾਬਰਨਾਲਾ, --21ਫਰਵਰੀ-(ਮੀਡੀਦੇਸਪੰਜਾਬ)--ਅੱਜ ਇਥੇ ਮਜ਼ਦੂਰ ਕਿਸਾਨ ਏਕਤਾ ਮਹਾ ਰੈਲੀ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਹਰ ਪਿੰਡ ਵਿੱਚੋਂ ਦਸ ਕਿਸਾਨਾਂ ਦਾ ਜੱਥਾ ਦਿੱਲੀ ਜਾਵੇ, ਦਿੱਲੀ ਗਏ ਕਿਸਾਨਾਂ ਦਾ ਕੰਮ ਪਿੰਡਾਂ ਦੇ ਕਿਸਾਨ ਕਰਨ। ਦਿੱਲੀ ਪੁਲੀਸ ਵਲੋਂ ਜਿਨ੍ਹਾਂ ਕਿਸਾਨਾਂ ’ਤੇ ਕੇਸ ਦਰਜ ਕੀਤੇ ਗਏ ਹਨ, ਉਨ੍ਹਾਂ ਕੇਸਾਂ ਨੂੰ ਸੰਯੁਕਤ ਕਿਸਾਨ ਮੋਰਚਾ ਲੜੇਗਾ। ਉਨ੍ਹਾਂ ਕਿਹਾ ਕਿ

ਕੋਈ ਕਿਸਾਨ ਪੁਲੀਸ ਅੱਗੇ ਨਾ ਹੋਵੇ ਪੇਸ਼ ਤੇ ਪੰਜਾਬ ਦੇ ਪਿੰਡਾਂ ਵਿੱਚ ਕਿਸਾਨਾਂ ਨੂੰ ਗ੍ਰਿਫਤਾਰ ਕਰਨ ਆਈ ਦਿੱਲੀ ਪੁਲੀਸ ਦਾ ਘਿਰਾਉਂ ਕੀਤਾ ਜਾਵੇ। ਉਨ੍ਹਾਂ ਅਪੀਲ ਕੀਤੀ ਕਿ ਪੰਜਾਬ ਸਰਕਾਰ ਦਿੱਲੀ ਪੁਲੀਸ ਦਾ ਸਾਥ ਨਾ ਦੇਵੇ। ਸ੍ਰੀ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਜਿਵੇਂ ਹਜ਼ੂਰ ਸਾਹਿਬ ਨਾ ਜਾਣ ਵਾਲੇ ਨੂੰ ਸਿੱਖ ਨਹੀਂ ਮੰਨਿਆ ਜਾਂਦਾ, ਉਸੇ ਤਰ੍ਹਾਂ ਦਿੱਲੀ ਨਾ ਜਾਣ ਵਾਲਾ ਕੋਈ ਵਿਅਕਤੀ ਕਿਸਾਨ ਨਹੀਂ ਹੋਵੇਗਾ। ਉਨ੍ਹਾਂ ਸੱਦਾ ਦਿੱਤਾ ਕਿ ਕਿਸਾਨ ਅੰਦੋਲਨ ਵਿਰੋਧੀ ਲੋਕਾਂ ਦਾ ਹੋਵੇ ਸਮਾਜਿਕ ਬਾਈਕਾਟ ਕੀਤਾ ਜਾਵੇ। ਕਿਸਾਨ ਜਥੇਬੰਦੀਆਂ ’ਤੇ ਲੋਕ ਵਿਸ਼ਵਾਸ ਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ’ਤੇ ਕੋਈ ਸਮਝੌਤਾ ਨਹੀਂ ਕਰਾਂਗੇ। ਤਿੰਨੇ ਕਾਨੂੰਨ ਰੱਦ ਕਰਵਾ ਕੇ ਮੁੜਾਂਗੇ ਜਾਂ ਸਾਡੀਆਂ ਲਾਸ਼ਾਂ ਮੁੜਨਗੀਆਂ।ਖੇਤੀ ਕਾਨੂੰਨਾਂ ਖ਼ਿਲਾਫ਼ ਖੇਤ ਮਜ਼ਦੂਰ ਯੂਨੀਅਨ ਤੇ ਬੀਕੇਯੂ ਉਗਰਾਹਾਂ ਵੱਲੋਂ ਐਲਾਨੀ ਮਹਾ ਰੈਲੀ ਇਥੇ ਅਨਾਜ ਮੰਡੀ ’ਚ ਸੂਬੇ ਦੇ ਵੱਖ-ਵੱਖ ਥਾਵਾਂ ਤੋਂ ਵੱਡੀ ਗਿਣਤੀ ਲੋਕ ਪੁੱਜੇ। ਮਹਾ ਰੈਲੀ ਵਿੱਚ ਆਗੂ ਜੋਗਿੰਦਰ ਸਿੰਘ ਉਗਰਾਹਾਂ, ਸੁਖਦੇਵ ਸਿੰਘ ਕੋਕਰੀਕਲਾਂ, ਜ਼ੋਰਾ ਸਿੰਘ ਨਸਰਾਲੀ, ਲਛਮਣ ਸਿੰਘ ਸੇਵੇਵਾਲ ਤੋਂ ਇਲਾਵਾ ਡਾ. ਪਰਮਿੰਦਰ ਅੰਮ੍ਰਿਤਸਰ, ਅਮੋਲਕ ਸਿੰਘ, ਗੁਰਬਖ਼ਸ਼ ਕੌਰ ਸੰਘਾ, ਝੰਡਾ ਸਿੰਘ ਜੇਠੂਕੇ, ਤਰਕਸ਼ੀਲ ਆਗੂ ਰਜਿੰਦਰ ਭਦੌੜ, ਰਾਮ ਸਵਰਨ ਲੱਖੇਵਾਲੀ, ਸਮੇਤ ਦੂਜੇ ਸੂਬਿਆਂ ਤੋਂ ਆਗੂਆਂ ਨੇ ਸ਼ਮੂਲੀਅਤ ਕੀਤੀ। ਬਰਨਾਲਾ ਦੀ ਦਾਣਾ ਮੰਡੀ ਨੂੰ ਕਿਸਾਨੀ ਕਿਲ੍ਹੇ ਵਿੱਚ ਤਬਦੀਲ ਕੀਤਾ ਗਿਆ। ਰੈਲੀ ਦੇ ਪ੍ਰਬੰਧਾਂ ਲਈ ਮਹਾਰੈਲੀ ਦੇ ਪ੍ਰਬੰਧਕਾਂ ਵਲੋਂ ਇੱਕ ਹਜ਼ਾਰ ਤੋਂ ਵੱਧ ਵਾਲੰਟੀਅਰ ਲਗਾਏ ਗਏ। ਇਸੇ ਤਰ੍ਹਾਂ ਸੁਰੱਖਿਆ ਪ੍ਰਬੰਧਾਂ ਲਈ ਜ਼ਿਲ੍ਹੇ ਤੋਂ ਬਾਹਰੋਂ ਵੀ ਪੁਲੀਸ ਬੁਲਾਈ ਗਈ। ਰੈਲੀ ਵਿੱਚ ਪਹੁੰਚਣ ਵਾਲੇ ਲੋਕਾਂ ਲਈ ਤਿੰਨ ਥਾਵਾਂ ’ਤੇ ਲੰਗਰ ਦੇ ਪ੍ਰਬੰਧ ਕੀਤੇ ਗਏ।

ਫੋਟੋ: ਬੱਲੀ

 
< Prev   Next >

Advertisements

Advertisement
Advertisement

Advertisement
Advertisement