:: ਗਿੱਦੜਬਾਹਾ ਪਹੁੰਚੇ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ, ਲੱਖਾ ਸਿਧਾਣਾ ਬਾਰੇ ਦਿੱਤਾ ਵੱਡਾ ਬਿਆਨ   :: ਸਾਲ 2021 ’ਚ ਇਸਰੋ ਦੀ ਪੁਲਾੜ ’ਚ ਨਵੀਂ ਪੁਲਾਂਘ, PSLV-C51 ਸੈਟੇਲਾਈਟ ਨੇ ਭਰੀ ਸਫ਼ਲਤਾਪੂਰਵਕ ਉਡਾਣ   :: ਦਿੱਲੀ ਗੁਰਦੁਆਰਾ ਕਮੇਟੀ ਦੇ ਯਤਨਾਂ ਸਦਕਾ 10 ਹੋਰ ਨੌਜਵਾਨ ਤਿਹਾੜ ਜੇਲ ’ਚੋਂ ਹੋਏ ਰਿਹਾਅ   :: ‘ਖੇਤੀ ਕਾਨੂੰਨਾਂ ਦੇ ਵਿਰੋਧ ’ਚ 15 ਪਿੰਡਾਂ ਦੇ ਕਿਸਾਨਾਂ ਨੇ ਬਣਾਈ ਟਰੈਕਟਰ-ਟਰਾਲੀ ਲੜੀ’   :: ਪਾਣੀ ਦੀ ਮਹੱਤਤਾ ਤੋਂ ਲੈ ਕੇ ਵਿਦਿਆਰਥੀਆਂ ਲਈ ਖ਼ਾਸ ਸੰਦੇਸ਼, ਪੜ੍ਹੋ PM ਮੋਦੀ ਦੀ ‘ਮਨ ਕੀ ਬਾਤ’   :: ਜੈਸ਼-ਉਲ ਹਿੰਦ ਨੇ ਲਈ ਮੁਕੇਸ਼ ਅੰਬਾਨੀ ਦੇ ਘਰ ਬਾਹਰ ਵਿਸਫੋਟਕ ਰੱਖਣ ਦੀ ਜ਼ਿੰਮੇਵਾਰੀ   :: ਜ਼ਮਾਨਤ ਤੋਂ ਬਾਅਦ ਪਹਿਲੀ ਵਾਰ ਕਿਸਾਨਾਂ ਦੀ ਸਟੇਜ 'ਤੇ ਪਹੁੰਚੀ ਨੌਦੀਪ ਕੌਰ, ਪੜ੍ਹੋ ਭਾਸ਼ਣ ਦੀਆਂ ਅਹਿਮ ਗੱਲਾਂ |   :: ਰਾਜਪਾਲ ਨਾਲ ਕਾਂਗਰਸ ਦੀ ਵਤੀਰਾ ਨਿੰਦਾਯੋਗ: ਅਨੁਰਾਗ   :: WHO ਚੀਫ਼ ਨੇ ਕੀਤੀ PM ਮੋਦੀ ਦੀ ਤਾਰੀਫ਼, ਕਿਹਾ- ਤੁਹਾਡੇ ਕਾਰਨ 60 ਦੇਸ਼ਾਂ ਚ ਸ਼ੁਰੂ ਹੋਇਆ ਟੀਕਾਕਰਨ   :: ਅਵਨੀ ਨੂੰ ਸਾਡੇ ਆਦੇਸ਼ ਤੇ ਮਾਰਿਆ ਗਿਆ, ਮਾਣਹਾਨੀ ਕਾਰਵਾਈ ਨਹੀਂ ਕਰਾਂਗੇ : ਸੁਪਰੀਮ ਕੋਰਟ   :: ਸਰਹੱਦ ਮੁੱਦੇ ਤੇ ਬੋਲੇ ਵਿਦੇਸ਼ ਮੰਤਰੀ- ਭਾਰਤ ਆਪਣੇ ਹਿੱਤਾਂ ਦੀ ਰਾਖੀ ਲਈ ਦ੍ਰਿੜ ਸੰਕਲਪਿਤ ਹੈ   :: ਸਟੇਡੀਅਮ ਦਾ ਨਾਂ ਨਰਿੰਦਰ ਮੋਦੀ ਰੱਖਣ ਦੀ ਆਲੋਚਨਾ, ਕਿਰੇਨ ਰਿਜੀਜੂ ਨੇ ਰਾਹੁਲ ਗਾਂਧੀ ਨੂੰ ਯਾਦ ਕਰਾਏ ‘ਸਰਦਾਰ ਪਟੇਲ’   :: ਸੋਸ਼ਲ ਮੀਡੀਆ ਦੀ ਦੁਰਵਰਤੋਂ ਰੋਕਣ ਲਈ ਕੇਂਦਰ ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ਾਂ ਦਾ ਐਲਾਨ   :: UPSC ਦੇ ਵਿਦਿਆਰਥੀਆਂ ਵੱਲੋਂ ਪਾਈ ਪਟੀਸ਼ਨ ਤੇ ਸੁਪਰੀਮ ਕੋਰਟ ਦਾ ਫ਼ੈਸਲਾ ਆਇਆ ਸਾਹਮਣੇ   :: ਦਿੱਲੀ ਪੁਲਸ ਵੱਲੋਂ ਤਲਬ ਕੀਤੇ ਕਈ ਲੋਕਾਂ ਦਾ 26 ਜਨਵਰੀ ਦੀ ਹਿੰਸਾ ਨਾਲ ਕੋਈ ਸੰਬੰਧ ਨਹੀਂ : ਸਿਰਸਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
24 ਫਰਵਰੀ ਨੂੰ ਹਾਈ ਕੋਰਟ ਕਰੇਗਾ ‘ਨੌਦੀਪ’ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ, ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ PRINT ਈ ਮੇਲ
nodeep kaur caseਹਰਿਆਣਾ --22ਫਰਵਰੀ-(ਮੀਡੀਦੇਸਪੰਜਾਬ)--  23 ਸਾਲਾ ਮਜ਼ਦੂਰ ਅਧਿਕਾਰ ਕਾਰਕੁਨ ਨੌਦੀਪ ਦੀ ਜ਼ਮਾਨਤ ਪਟੀਸ਼ਨ ’ਤੇ ਅੱਜ ਯਾਨੀ ਕਿ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਸੁਣਵਾਈ ਹੋਈ। ਹਰਿਆਣਾ ਦੀ ਜੇਲ੍ਹ ’ਚ ਬੰਦ ਨੌਦੀਪ ਕੌਰ ਮਾਮਲੇ ਨੂੰ ਆਪਣੇ ਧਿਆਨ ਵਿਚ ਲੈਂਦੇ ਹੋਏ ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਅਤੇ 24 ਫਰਵਰੀ ਤੱਕ ਜਵਾਬ ਮੰਗਿਆ ਹੈ। ਯਾਨੀ ਕਿ ਹਾਈ ਕੋਰਟ ਵਲੋਂ ਨੌਦੀਪ ਨੂੰ ਕੋਈ ਰਾਹਤ ਨਹੀਂ ਮਿਲੀ ਹੈ। ਹੁਣ 24 ਫਰਵਰੀ ਨੂੰ ਨੌਦੀਪ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਹੋਵੇਗੀ।

ਸੂਤਰਾਂ ਮੁਤਾਬਕ ਜਸਟਿਸ ਅਰੁਣ ਕੁਮਾਰ ਤਿਆਗੀ ਦੀ ਬੈਂਚ ਨੇ ਆਦੇਸ਼ ਵਿਚ ਕਿਹਾ ਹੈ ਕਿ ਇਸ ਮਾਮਲੇ ਨੂੰ ਤੁਰੰਤ ਸੂਚੀਬੱਧ ਕੀਤਾ ਜਾਵੇ ਅਤੇ 24 ਫਰਵਰੀ ਨੂੰ ਮਾਮਲੇ ਦੀ ਅਗਲੀ ਸੁਣਵਾਈ ਤੱਕ ਮੁਲਤਵੀ ਕੀਤੀ ਜਾਵੇ। ਇਸ ਮਾਮਲੇ ਦੀ ਵੀਡੀਓ ਕਾਨਫਰੈਂਸਿੰਗ ਜ਼ਰੀਏ ਹੋਈ ਸੁਣਵਾਈ ਦੌਰਾਨ ਸੂਬਾ ਸਰਕਾਰ ਵਲੋਂ ਪੇਸ਼ ਹਰਿਆਣਾ ਦੇ ਵਕੀਲ ਨੇ ਇਸ ਨੋਟਿਸ ਨੂੰ ਸਵੀਕਾਰ ਕੀਤਾ ਅਤੇ ਇਸ ’ਤੇ ਜਵਾਬ ਦੇਣ ਲਈ ਸਮਾਂ ਮੰਗਿਆ। ਦੱਸ ਦੇਈਏ ਕਿ ਇਸ ਤੋਂ ਪਹਿਲਾਂ 2 ਕੇਸਾਂ ’ਚ ਉਨ੍ਹਾਂ ਨੂੰ ਜ਼ਮਾਨਤ ਮਿਲ ਚੁੱਕੀ ਹੈ ਦੱਸਣਯੋਗ ਹੈ ਕਿ ਨੌਦੀਪ ਕੌਰ, ਪੰਜਾਬ ਦੇ ਮੁਕਸਤਰ ਜ਼ਿਲ੍ਹੇ ਦੇ ਗੰਧੜਾ ਪਿੰਡ ਦੀ ਰਹਿਣ ਵਾਲੀ ਹੈ। ਹਰਿਆਣਾ ਦੀ ਸੋਨੀਪਤ ਪੁਲਸ ਵਲੋਂ ਕੁੰਡਲੀ ਥਾਣੇ ਅਧੀਨ ਪੈਂਦੇ ਉਦਯੋਗਿਕ ਖੇਤਰ ਕੁੰਡਲੀ ਤੋਂ 12 ਜਨਵਰੀ ਨੂੰ ਨੌਦੀਪ ’ਤੇ ਕਤਲ ਦੀ ਕੋਸ਼ਿਸ਼ ਅਤੇ ਜ਼ਬਰੀ ਵਸੂਲੀ ਸਮੇਤ ਤਿੰਨ ਮਾਮਲੇ ਦਰਜ ਕੀਤੇ ਗਏ ਸਨ।  ਇਨ੍ਹਾਂ ਇਲਜ਼ਾਮਾਂ ਤਹਿਤ ਨੌਦੀਪ ਨੂੰ ਗਿ੍ਰਫ਼ਤਾਰ ਕੀਤਾ ਗਿਆ ਸੀ। ਓਧਰ ਨੌਦੀਪ ਦੀ ਭੈਣ ਰਾਜਵੀਰ ਨੇ ਦੱਸਿਆ ਸੀ ਕਿ ਉਨ੍ਹਾਂ ਨੂੰ ਇਕ ਕਾਰਖਾਨੇ ਕੋਲ ਵਿਰੋਧ ਪ੍ਰਦਰਸ਼ਨ ਕਰਦੇ ਹੋਏ ਗਿ੍ਰਫ਼ਤਾਰ ਕੀਤਾ ਗਿਆ ਸੀ। ਉੱਥੇ ਹੀ ਪੁਲਸ ਦਾਅਵਾ ਕਰ ਰਹੀ ਹੈ ਕਿ ਉਹ ਅਤੇ ਮਜ਼ਦੂਰ ਸੰਘ ਦੇ ਹੋਰ ਮੈਂਬਰ ਕਾਮਿਆਂ ਨੂੰ ਤਨਖ਼ਾਹ ਨਾ ਦਿੱਤੇ ਜਾਣ ਦੀ ਆੜ ’ਚ ਗੈਰ-ਕਾਨੂੰਨੀ ਜ਼ਬਰੀ ਵਸੂਲੀ ਦੇ ਉਦੇਸ਼ਾਂ ਤੋਂ ਕੁੰਡਲੀ ਵਿਚ ਇਕ ਕਾਰਖਾਨੇ ’ਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੀ ਸੀ।

 
< Prev   Next >

Advertisements

Advertisement

Advertisement
Advertisement
Advertisement