:: ਗਿੱਦੜਬਾਹਾ ਪਹੁੰਚੇ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ, ਲੱਖਾ ਸਿਧਾਣਾ ਬਾਰੇ ਦਿੱਤਾ ਵੱਡਾ ਬਿਆਨ   :: ਸਾਲ 2021 ’ਚ ਇਸਰੋ ਦੀ ਪੁਲਾੜ ’ਚ ਨਵੀਂ ਪੁਲਾਂਘ, PSLV-C51 ਸੈਟੇਲਾਈਟ ਨੇ ਭਰੀ ਸਫ਼ਲਤਾਪੂਰਵਕ ਉਡਾਣ   :: ਦਿੱਲੀ ਗੁਰਦੁਆਰਾ ਕਮੇਟੀ ਦੇ ਯਤਨਾਂ ਸਦਕਾ 10 ਹੋਰ ਨੌਜਵਾਨ ਤਿਹਾੜ ਜੇਲ ’ਚੋਂ ਹੋਏ ਰਿਹਾਅ   :: ‘ਖੇਤੀ ਕਾਨੂੰਨਾਂ ਦੇ ਵਿਰੋਧ ’ਚ 15 ਪਿੰਡਾਂ ਦੇ ਕਿਸਾਨਾਂ ਨੇ ਬਣਾਈ ਟਰੈਕਟਰ-ਟਰਾਲੀ ਲੜੀ’   :: ਪਾਣੀ ਦੀ ਮਹੱਤਤਾ ਤੋਂ ਲੈ ਕੇ ਵਿਦਿਆਰਥੀਆਂ ਲਈ ਖ਼ਾਸ ਸੰਦੇਸ਼, ਪੜ੍ਹੋ PM ਮੋਦੀ ਦੀ ‘ਮਨ ਕੀ ਬਾਤ’   :: ਜੈਸ਼-ਉਲ ਹਿੰਦ ਨੇ ਲਈ ਮੁਕੇਸ਼ ਅੰਬਾਨੀ ਦੇ ਘਰ ਬਾਹਰ ਵਿਸਫੋਟਕ ਰੱਖਣ ਦੀ ਜ਼ਿੰਮੇਵਾਰੀ   :: ਜ਼ਮਾਨਤ ਤੋਂ ਬਾਅਦ ਪਹਿਲੀ ਵਾਰ ਕਿਸਾਨਾਂ ਦੀ ਸਟੇਜ 'ਤੇ ਪਹੁੰਚੀ ਨੌਦੀਪ ਕੌਰ, ਪੜ੍ਹੋ ਭਾਸ਼ਣ ਦੀਆਂ ਅਹਿਮ ਗੱਲਾਂ |   :: ਰਾਜਪਾਲ ਨਾਲ ਕਾਂਗਰਸ ਦੀ ਵਤੀਰਾ ਨਿੰਦਾਯੋਗ: ਅਨੁਰਾਗ   :: WHO ਚੀਫ਼ ਨੇ ਕੀਤੀ PM ਮੋਦੀ ਦੀ ਤਾਰੀਫ਼, ਕਿਹਾ- ਤੁਹਾਡੇ ਕਾਰਨ 60 ਦੇਸ਼ਾਂ ਚ ਸ਼ੁਰੂ ਹੋਇਆ ਟੀਕਾਕਰਨ   :: ਅਵਨੀ ਨੂੰ ਸਾਡੇ ਆਦੇਸ਼ ਤੇ ਮਾਰਿਆ ਗਿਆ, ਮਾਣਹਾਨੀ ਕਾਰਵਾਈ ਨਹੀਂ ਕਰਾਂਗੇ : ਸੁਪਰੀਮ ਕੋਰਟ   :: ਸਰਹੱਦ ਮੁੱਦੇ ਤੇ ਬੋਲੇ ਵਿਦੇਸ਼ ਮੰਤਰੀ- ਭਾਰਤ ਆਪਣੇ ਹਿੱਤਾਂ ਦੀ ਰਾਖੀ ਲਈ ਦ੍ਰਿੜ ਸੰਕਲਪਿਤ ਹੈ   :: ਸਟੇਡੀਅਮ ਦਾ ਨਾਂ ਨਰਿੰਦਰ ਮੋਦੀ ਰੱਖਣ ਦੀ ਆਲੋਚਨਾ, ਕਿਰੇਨ ਰਿਜੀਜੂ ਨੇ ਰਾਹੁਲ ਗਾਂਧੀ ਨੂੰ ਯਾਦ ਕਰਾਏ ‘ਸਰਦਾਰ ਪਟੇਲ’   :: ਸੋਸ਼ਲ ਮੀਡੀਆ ਦੀ ਦੁਰਵਰਤੋਂ ਰੋਕਣ ਲਈ ਕੇਂਦਰ ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ਾਂ ਦਾ ਐਲਾਨ   :: UPSC ਦੇ ਵਿਦਿਆਰਥੀਆਂ ਵੱਲੋਂ ਪਾਈ ਪਟੀਸ਼ਨ ਤੇ ਸੁਪਰੀਮ ਕੋਰਟ ਦਾ ਫ਼ੈਸਲਾ ਆਇਆ ਸਾਹਮਣੇ   :: ਦਿੱਲੀ ਪੁਲਸ ਵੱਲੋਂ ਤਲਬ ਕੀਤੇ ਕਈ ਲੋਕਾਂ ਦਾ 26 ਜਨਵਰੀ ਦੀ ਹਿੰਸਾ ਨਾਲ ਕੋਈ ਸੰਬੰਧ ਨਹੀਂ : ਸਿਰਸਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕਿਸਾਨੀ ਘੋਲ: ਕੱਲ੍ਹ ਪੱਗੜੀ ਸੰਭਾਲ ਦਿਹਾੜਾ ਮਨਾਉਣਗੇ ਕਿਸਾਨ, ਅਗਲੇ ਪ੍ਰੋਗਰਾਮਾਂ ਦਾ ਵੀ ਕੀਤਾ ਐਲਾਨ PRINT ਈ ਮੇਲ
farmers protest labor unity day darshan palਨਵੀਂ ਦਿੱਲੀ- --22ਫਰਵਰੀ-(ਮੀਡੀਦੇਸਪੰਜਾਬ)-- ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਆਪਣਾ ਅੰਦੋਲਨ ਤੇਜ਼ ਕਰਨ ਲਈ 23 ਤੋਂ 27 ਫਰਵਰੀ ਵਿਚਾਲੇ ਕਈ ਪ੍ਰੋਗਰਾਮ ਆਯੋਜਿਤ ਕਰਨ ਦਾ ਐਲਾਨ ਕੀਤਾ ਹੈ। ਕਿਸਾਨਾਂ ਨੇ ਕਿਹਾ ਕਿ ਉਹ ਪ੍ਰਦਰਸ਼ਨ ਨੂੰ ਲੰਬੇ ਸਮੇਂ ਤੱਕ ਚਲਾਉਣ ਲਈ ਜਲਦ ਹੀ ਨਵੀਂ ਰਣਨੀਤੀ ਤਿਆਰ ਕਰਨਗੇ। ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚਾ

(ਐੱਸ.ਕੇ.ਐੱਮ.) ਨੇ ਕਿਹਾ ਕਿ ਉਨ੍ਹਾਂ ਨੇ ਪ੍ਰਸਤਾਵਿਤ ਪ੍ਰੋਗਰਾਮ ਦੇ ਅਧੀਨ 23 ਫਰਵਰੀ ਨੂੰ 'ਪੱਗੜੀ ਸੰਭਾਲ ਦਿਵਸ' ਅਤੇ 24 ਫਰਵਰੀ ਨੂੰ 'ਦਮਨ ਵਿਰੋਧੀ ਦਿਵਸ' ਮਨਾਇਆ ਜਾਵੇਗਾ। ਇਸ ਦੌਰਾਨ ਇਸ 'ਤੇ ਜ਼ੋਰ ਦਿੱਤਾ ਜਾਵੇਗਾ ਕਿ ਕਿਸਾਨਾਂ ਦਾ ਸਨਮਾਨ ਕੀਤਾ ਜਾਵੇ ਅਤੇ ਉਨ੍ਹਾਂ ਵਿਰੁੱਧ ਕੋਈ 'ਦਮਨਕਾਰੀ ਕਾਰਵਾਈ' ਨਾ ਕੀਤੀ ਜਾਵੇ। ਮੋਰਚਾ ਨੇ ਕਿਹਾ ਕਿ 26 ਫ਼ਰਵਰੀ ਨੂੰ 'ਯੂਥ ਕਿਸਾਨ ਦਿਵਸ' ਅਤੇ 27 ਫਰਵਰੀ ਨੂੰ 'ਮਜ਼ਦੂਰ ਏਕਤਾ ਦਿਵਸ' ਮਨਾਇਆ ਜਾਵੇਗਾ।

ਕਿਸਾਨ ਆਗੂ ਦਰਸ਼ਨਪਾਲ ਨੇ ਕਿਹਾ ਕਿ 23 ਫਰਵਰੀ ਨੂੰ 'ਪੱਗੜੀ ਸੰਭਾਲ ਦਿਵਸ' ਮਨਾਇਆ ਜਾਵੇਗਾ, ਜੋ ਭਗਤ ਸਿੰਘ ਦੇ ਚਾਚਾ ਅਜੀਤ ਸਿੰਘ ਅਤੇ ਸਹਿਜਾਨੰਦ ਸਰਸਵਤੀ ਦੀ ਯਾਦ 'ਚ ਮਨਾਇਆ ਜਾਵੇਗਾ। ਇਸ ਦਿਨ ਕਿਸਾਨ ਆਪਣੇ ਖੇਤਰ ਦੀ ਪੱਗੜੀ ਪਹਿਨਣਗੇ। ਉਨ੍ਹਾਂ ਕਿਹਾ ਕਿ 24 ਫਰਵਰੀ ਨੂੰ 'ਦਮਨ ਵਿਰੋਧੀ ਦਿਵਸ' ਮਨਾਇਆ ਜਾਵੇਗਾ, ਜਿਸ 'ਚ ਕਿਸਾਨ ਅਤੇ ਨਾਗਰਿਕ, ਕਿਸਾਨ ਅੰਦੋਲਨ ਨੂੰ ਦਬਾਉਣ ਵਿਰੁੱਧ ਪ੍ਰਦਰਸ਼ਨ ਕਰਨਗੇ। ਇਸ ਦਿਨ ਤਹਿਸੀਲ ਅਤੇ ਜ਼ਿਲ੍ਹਾ ਹੈੱਡ ਕੁਆਰਟਰਾਂ ਰਾਹੀਂ ਭਾਰਤ ਦੇ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜਿਆ ਜਾਵੇਗਾ।'' ਪਾਲ ਨੇ ਕਿਹਾ ਕਿ 26 ਫਰਵਰੀ ਨੂੰ ਇਸ ਅੰਦੋਲਨ 'ਚ ਨੌਜਵਾਨਾਂ ਦੇ ਯੋਗਦਾਨ ਦਾ ਸਨਮਾਨ ਕਰਦੇ ਹੋਏ, 'ਯੂਥ ਕਿਸਾਨ ਦਿਵਸ' ਆਯੋਜਿਤ ਕੀਤਾ ਜਾਵੇਗਾ। ਇਸ ਦਿਨ ਐਸ.ਕੇ.ਐੱਮ. ਦੇ ਸਾਰੇ ਮੰਚਾਂ ਦਾ ਸੰਚਾਲਨ ਨੌਜਵਾਨ ਕਰਨਗੇ। ਉਨ੍ਹਾਂ ਕਿਹਾ ਕਿ 27 ਫਰਵਰੀ ਨੂੰ ਗੁਰੂ ਰਵੀਦਾਸ ਜਯੰਤੀ ਅਤੇ ਸ਼ਹੀਦ ਚੰਦਰਸ਼ੇਖਰ ਆਜ਼ਾਦ ਦੇ ਸ਼ਹਾਦਤ ਦਿਵਸ ਮੌਕੇ 'ਤੇ 'ਕਿਸਾਨ ਮਜ਼ਦੂਰ ਏਕਤਾ ਦਿਵਸ' ਮਨਾਇਆ ਜਾਵੇਗਾ।

PunjabKesari

ਇਹ ਵੀ ਪੜ੍ਹੋ : ਸਰਕਾਰ ਦੇ ਪਸੀਨੇ ਛੁਡਵਾਉਣ ਲਈ ਤਿਆਰ ਕਿਸਾਨ, ਗਰਮੀਆਂ ਲਈ ਇੰਝ ਹੋ ਰਹੀਆਂ ਨੇ ਤਿਆਰੀਆਂ

ਸਵਰਾਜ ਇੰਡੀਆ ਦੇ ਨੇਤਾ ਯੋਗੇਂਦਰ ਯਾਦਵ ਨੇ ਕਿਹਾ ਕਿ ਸਰਕਾਰ ਪ੍ਰਦਰਸ਼ਨਕਾਰੀਆਂ ਦੀ ਗ੍ਰਿਫ਼ਤਾਰੀ, ਉਨ੍ਹਾਂ ਨੂੰ ਹਿਰਾਸਤ 'ਚ ਲੈਣ ਅਤੇ ਉਨ੍ਹਾਂ ਵਿਰੁੱਧ ਮਾਮਲੇ ਦਰਜ ਕਰ ਕੇ ਹਰ ਦਮਨਕਾਰੀ ਉਪਾਅ ਅਪਣਾ ਰਹੀ ਹੈ। ਸਿੰਘੂ ਸਰਹੱਦ 'ਤੇ ਕਿਲ੍ਹੇਬੰਦੀ ਕਰ ਦਿੱਤੀ ਗਈ ਹੈ ਅਤੇ ਉਹ ਇਕ ਅੰਤਰਰਾਸ਼ਟਰੀ ਸਰਹੱਦ ਦੀ ਤਰ੍ਹਾਂ ਪ੍ਰਤੀਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸੰਸਦ ਦੇ 8 ਮਾਰਚ ਤੋਂ ਸ਼ੁਰੂ ਹੋ ਰਹੇ ਸੈਸ਼ਨ ਦੇ ਮੱਦੇਨਜ਼ਰ ਅੰਦੋਲਨ ਲਈ ਲੰਬੀ ਯੋਜਨਾ 'ਤੇ ਚਰਚਾ ਕੀਤੀ ਜਾਵੇਗੀ ਅਤੇ ਐੱਸ.ਕੇ.ਐੱਮ. ਦੀ ਅਗਲੀ ਬੈਠਕ 'ਚ ਰਣਨੀਤੀ ਸਾਂਝੀ ਕੀਤੀ ਜਾਵੇਗੀ। ਪਾਲ ਨੇ ਵੀ ਸਰਕਾਰ 'ਤੇ 'ਦਮਨ' ਦਾ ਦੋਸ਼ ਲਗਾਇਆ। ਉਨ੍ਹਾਂ ਦੱਸਿਆ ਕਿ ਗਣਤੰਤਰ ਦਿਵਸ 'ਤੇ ਰਾਸ਼ਟਰੀ ਰਾਜਧਾਨੀ 'ਚ 'ਟਰੈਕਟਰ ਪਰੇਡ' ਦੌਰਾਨ ਹੋਈ ਹਿੰਸਾ ਅਤੇ ਭੰਨ-ਤੋੜ ਦੇ ਮਾਮਲੇ 'ਚ ਦਿੱਲੀ ਪੁਲਸ ਵਲੋਂ ਗ੍ਰਿਫ਼ਤਾਰ ਕੀਤੇ ਗਏ 122 ਲੋਕਾਂ 'ਚੋਂ 32 ਨੂੰ ਜ਼ਮਾਨਤ ਮਿਲ ਚੁਕੀ ਹੈ।

 
< Prev   Next >

Advertisements


Advertisement
Advertisement
Advertisement
Advertisement