:: ਗਿੱਦੜਬਾਹਾ ਪਹੁੰਚੇ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ, ਲੱਖਾ ਸਿਧਾਣਾ ਬਾਰੇ ਦਿੱਤਾ ਵੱਡਾ ਬਿਆਨ   :: ਸਾਲ 2021 ’ਚ ਇਸਰੋ ਦੀ ਪੁਲਾੜ ’ਚ ਨਵੀਂ ਪੁਲਾਂਘ, PSLV-C51 ਸੈਟੇਲਾਈਟ ਨੇ ਭਰੀ ਸਫ਼ਲਤਾਪੂਰਵਕ ਉਡਾਣ   :: ਦਿੱਲੀ ਗੁਰਦੁਆਰਾ ਕਮੇਟੀ ਦੇ ਯਤਨਾਂ ਸਦਕਾ 10 ਹੋਰ ਨੌਜਵਾਨ ਤਿਹਾੜ ਜੇਲ ’ਚੋਂ ਹੋਏ ਰਿਹਾਅ   :: ‘ਖੇਤੀ ਕਾਨੂੰਨਾਂ ਦੇ ਵਿਰੋਧ ’ਚ 15 ਪਿੰਡਾਂ ਦੇ ਕਿਸਾਨਾਂ ਨੇ ਬਣਾਈ ਟਰੈਕਟਰ-ਟਰਾਲੀ ਲੜੀ’   :: ਪਾਣੀ ਦੀ ਮਹੱਤਤਾ ਤੋਂ ਲੈ ਕੇ ਵਿਦਿਆਰਥੀਆਂ ਲਈ ਖ਼ਾਸ ਸੰਦੇਸ਼, ਪੜ੍ਹੋ PM ਮੋਦੀ ਦੀ ‘ਮਨ ਕੀ ਬਾਤ’   :: ਜੈਸ਼-ਉਲ ਹਿੰਦ ਨੇ ਲਈ ਮੁਕੇਸ਼ ਅੰਬਾਨੀ ਦੇ ਘਰ ਬਾਹਰ ਵਿਸਫੋਟਕ ਰੱਖਣ ਦੀ ਜ਼ਿੰਮੇਵਾਰੀ   :: ਜ਼ਮਾਨਤ ਤੋਂ ਬਾਅਦ ਪਹਿਲੀ ਵਾਰ ਕਿਸਾਨਾਂ ਦੀ ਸਟੇਜ 'ਤੇ ਪਹੁੰਚੀ ਨੌਦੀਪ ਕੌਰ, ਪੜ੍ਹੋ ਭਾਸ਼ਣ ਦੀਆਂ ਅਹਿਮ ਗੱਲਾਂ |   :: ਰਾਜਪਾਲ ਨਾਲ ਕਾਂਗਰਸ ਦੀ ਵਤੀਰਾ ਨਿੰਦਾਯੋਗ: ਅਨੁਰਾਗ   :: WHO ਚੀਫ਼ ਨੇ ਕੀਤੀ PM ਮੋਦੀ ਦੀ ਤਾਰੀਫ਼, ਕਿਹਾ- ਤੁਹਾਡੇ ਕਾਰਨ 60 ਦੇਸ਼ਾਂ ਚ ਸ਼ੁਰੂ ਹੋਇਆ ਟੀਕਾਕਰਨ   :: ਅਵਨੀ ਨੂੰ ਸਾਡੇ ਆਦੇਸ਼ ਤੇ ਮਾਰਿਆ ਗਿਆ, ਮਾਣਹਾਨੀ ਕਾਰਵਾਈ ਨਹੀਂ ਕਰਾਂਗੇ : ਸੁਪਰੀਮ ਕੋਰਟ   :: ਸਰਹੱਦ ਮੁੱਦੇ ਤੇ ਬੋਲੇ ਵਿਦੇਸ਼ ਮੰਤਰੀ- ਭਾਰਤ ਆਪਣੇ ਹਿੱਤਾਂ ਦੀ ਰਾਖੀ ਲਈ ਦ੍ਰਿੜ ਸੰਕਲਪਿਤ ਹੈ   :: ਸਟੇਡੀਅਮ ਦਾ ਨਾਂ ਨਰਿੰਦਰ ਮੋਦੀ ਰੱਖਣ ਦੀ ਆਲੋਚਨਾ, ਕਿਰੇਨ ਰਿਜੀਜੂ ਨੇ ਰਾਹੁਲ ਗਾਂਧੀ ਨੂੰ ਯਾਦ ਕਰਾਏ ‘ਸਰਦਾਰ ਪਟੇਲ’   :: ਸੋਸ਼ਲ ਮੀਡੀਆ ਦੀ ਦੁਰਵਰਤੋਂ ਰੋਕਣ ਲਈ ਕੇਂਦਰ ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ਾਂ ਦਾ ਐਲਾਨ   :: UPSC ਦੇ ਵਿਦਿਆਰਥੀਆਂ ਵੱਲੋਂ ਪਾਈ ਪਟੀਸ਼ਨ ਤੇ ਸੁਪਰੀਮ ਕੋਰਟ ਦਾ ਫ਼ੈਸਲਾ ਆਇਆ ਸਾਹਮਣੇ   :: ਦਿੱਲੀ ਪੁਲਸ ਵੱਲੋਂ ਤਲਬ ਕੀਤੇ ਕਈ ਲੋਕਾਂ ਦਾ 26 ਜਨਵਰੀ ਦੀ ਹਿੰਸਾ ਨਾਲ ਕੋਈ ਸੰਬੰਧ ਨਹੀਂ : ਸਿਰਸਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪਤੰਜਲੀ ਵੱਲੋਂ ਲਾਂਚ ਕੋਰੋਨਿਲ ਨਹੀਂ ਹੈ WHO ਤੋਂ ਸਰਟੀਫਾਈਡ, IMA ਨੇ ਸਿਹਤ ਮੰਤਰੀ ਤੋਂ ਮੰਗਿਆ ਸਪੱਸ਼ਟੀਕਰਨ PRINT ਈ ਮੇਲ
patanjali coronil ramdev who indian medical associationਨਵੀਂ ਦਿੱਲੀ --22ਫਰਵਰੀ-(ਮੀਡੀਦੇਸਪੰਜਾਬ)-- ਪਤੰਜਲੀ ਦੀ ਕੋਰੋਨਿਲ ਟੈਬਲੇਟ ਨੂੰ ਵਿਸ਼ਵ ਸਿਹਤ ਸੰਗਠਨ ਤੋਂ ਪ੍ਰਮਾਣ ਪੱਤਰ ਮਿਲਣ ਦੀ ਗੱਲ ਨੂੰ ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਸੋਮਵਾਰ ਨੂੰ ਸਰਾਸਰ ਝੂਠ ਕਰਾਰ ਦਿੰਦੇ ਹੋਏ ਕਿ ਹੈਰਾਨੀ ਪ੍ਰਗਟ ਕੀਤੀ ਅਤੇ ਕੇਂਦਰੀ ਸਿਹਤ ਮੰਤਰੀ ਹਰਸ਼ ਵਰਧਨ ਤੋਂ ਇਸ ਬਾਬਤ ਸਪੱਸ਼ਟੀਕਰਨ ਦੀ ਮੰਗ ਕੀਤੀ ਹੈ।

ਪਤੰਜਲੀ ਦਾ ਦਾਅਵਾ ਹੈ ਕਿ ਕੋਰੋਨਿਲ ਦਵਾਈ ਕੋਵਿਡ-19 ਨੂੰ ਠੀਕ ਕਰ ਸਕਦੀ ਹੈ ਅਤੇ ਸਬੂਤਾਂ ਦੇ ਆਧਾਰ ’ਤੇ ਇਸ ਦੀ ਪੁਸ਼ਟੀ ਕੀਤੀ ਗਈ ਹੈ। ਡਬਲਯੂ.ਐਚ.ਓ. ਨੇ ਸਪੱਸ਼ਟ ਕੀਤਾ ਹੈ ਕਿ ਉਸ ਨੇ ਕਿਸੇ ਵੀ ਰਵਾਇਤੀ ਦਵਾਈ ਨੂੰ ਕੋਵਿਡ-19 ਦੇ ਇਲਾਜ ਦੇ ਤੌਰ ’ਤੇ ਪ੍ਰਮਾਣਿਤ ਨਹੀਂ ਕੀਤਾ ਹੈ।

PunjabKesari

ਯੋਗ ਗੁਰੂ ਰਾਮਦੇਵ ਤੇ ਪਤੰਜਲੀ ਆਯੁਰਵੈਦ ਨੇ 19 ਫਰਵਰੀ ਨੂੰ ਕਿਹਾ ਸੀ ਕਿ ਡਬਲਯੂ.ਐਚ.ਓ. ਦੀ ਸਰਟੀਫਿਕੇਸ਼ਨ ਯੋਜਨਾ ਤਹਿਤ ਕੋਰੋਨਿਲ ਟੈਬਲੇਟ ਨੂੰ ਆਯੁਸ਼ ਮੰਤਰਾਲਾ ਵੱਲੋਂ ਕੋਵਿਡ-19 ਦੇ ਇਲਾਜ ਵਿਚ ਸਹਾਇਕ ਦਵਾਈ ਦੇ ਤੌਰ ’ਤੇ ਪ੍ਰਮਾਣ ਪੱਤਰ ਮਿਲਆ ਹੈ। ਹਾਲਾਂਕਿ ਪਤੰਜਲੀ ਦੇ ਪ੍ਰਬੰਧ ਨਿਰਦੇਸ਼ਕ ਆਚਾਰਿਆ ਬਾਲਕ੍ਰਿਸ਼ਨ ਨੇ ਬਾਅਦ ਵਿਚ ਟਵੀਟ ਕਰਕੇ ਸਫ਼ਾਈ ਦਿੱਤੀ ਸੀ ਅਤੇ ਕਿਹਾ ਸੀ, ‘ਅਸੀਂ ਇਹ ਸਾਫ਼ ਕਰ ਦੇਣਾ ਚਾਹੁੰਦੇ ਹਾਂ ਕਿ ਕੋਰੋਨਿਲ ਲਈ ਸਾਡਾ ਡਬਲਯੂ.ਐਚ.ਓ. ਜੀ.ਐਮ.ਜੀ. ਅਨੁਪਾਲਨ ਵਾਲਾ ਸੀ.ਓ.ਪੀ.ਪੀ. ਪ੍ਰਮਾਣ ਪੱਤਰ ਡੀ.ਜੀ.ਸੀ.ਆਈ., ਭਾਰਤ ਸਰਕਾਰ ਵੱਲੋਂ ਜਾਰੀ ਕੀਤਾ ਗਿਆ। ਇਹ ਸਪੱਸ਼ਟ ਹੈ ਕਿ ਡਬਲਯੂ.ਐਚ.ਓ. ਕਿਸੇ ਦਵਾਈ ਨੂੰ ਮਨਜੂਰੀ ਨਹੀਂ ਦਿੰਦਾ। ਡਬਲਯੂ.ਐਚ.ਓ. ਵਿਸ਼ਵ ਵਿਚ ਸਾਰਿਆਂ ਲਈ ਬਿਹਤਰ ਭਵਿੱਖ ਬਣਾਉਣ ਲਈ ਕੰਮ ਕਰਦਾ ਹੈ।’

ਸੋਮਵਾਰ ਨੂੰ ਆਈ.ਐਮ.ਏ. ਵੱਲੋਂ ਜਾਰੀ ਇਕ ਬਿਆਨ ਵਿਚ ਕਿਹਾ ਗਿਆ, ‘ਦੇਸ਼ ਦਾ ਸਿਹਤ ਮੰਤਰੀ ਹੋਣ ਦੇ ਨਾਤੇ, ਪੂਰੇ ਦੇਸ਼ ਦੇ ਲੋਕਾਂ ਲਈ ਝੂਠ ’ਤੇ ਆਧਾਰਿਤ ਅਵਿਗਿਆਨਕ ਉਤਪਾਦ ਨੂੰ ਜਾਰੀ ਕਰਨਾ ਕਿੰਨਾ ਨਿਆਂ ਸੰਗਤ ਹੈ। ਕੀ ਤੁਸੀਂ ਇਸ ਕੋਰੋਨਾ ਰੋਕੋ ਉਤਪਾਦ ਦੇ ਤਥਾਕਥਿਤ ਕਲੀਨੀਕਲ ਟਰਾਇਲ ਦੀ ਮਿਆਦ ਦੱਸ ਸਕਦੇ ਹੋ?’ ਆਈ.ਐਮ.ਏ. ਨੇ ਕਿਹਾ, ‘ਦੇਸ਼ ਮੰਤਰੀ ਤੋਂ ਸਪੱਸ਼ਟੀਕਰਨ ਚਾਹੁੰਦਾ ਹੈ। ਇੰਡੀਅਨ ਮੈਡੀਕਲ ਐਸੋਸੀਏਸ਼ਨ, ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਖੁਦ ਨੋਟਿਸ ਲੈਣ ਲਈ ਵੀ ਪੱਤਰ ਲਿਖੇਗਾ। ਇਹ ਭਾਰਤੀ ਮੈਡੀਕਲ ਪਰਿਸ਼ਦ ਦੇ ਨਿਯਮਾਂ ਦੀ ਉਲੰਘਣਾ ਹੈ।’

ਆਈ.ਐਮ.ਏ. ਨੇ ਕਿਹਾ, ‘ਡਬਲਯੂ.ਐਚ.ਓ. ਤੋਂ ਪ੍ਰਮਾਣਿਤ ਦੀ ਸਰਾਸਰ ਝੂਠੀ ਗੱਲ ’ਤੇ ਧਿਆਨ ਕਰਕੇ ਇੰਡੀਅਨ ਮੈਡੀਕਲ ਅਸੋਸੀਏਸ਼ਨ ਹੈਰਾਨ ਹੈ।’ ਜ਼ਿਕਰਯੋਗ ਹੈ ਕਿ ਹਰਿਦੁਆਰ ਸਥਿਤ ਪਤੰਜਲੀ ਆਯੁਰਵੈਦ ਨੇ ਕੋਵਿਡ-19 ਦੇ ਇਲਾਜ ਲਈ ਕੋਰੋਨਿਲ ਦੇ ਪ੍ਰਭਾਵਕਾਰੀ ਹੋਣ ਦੇ ਸਬੰਧ ਵਿਚ ਜਲਦ ਪੱਤਰ ਜਾਰੀ ਕਰਨ ਦਾ ਦਾਅਵਾ ਵੀ ਕੀਤਾ ਸੀ।

 
< Prev   Next >

Advertisements

Advertisement
Advertisement
Advertisement

Advertisement