:: ਲੈਫਟੀਨੈਂਟ ਜਨਰਲ ਮਨਜਿੰਦਰ ਸਿੰਘ ਨੇ ਪੱਛਮੀ ਕਮਾਂਡ ਦੇ ਮੁਖੀ ਦਾ ਅਹੁਦਾ ਸੰਭਾਲਿਆ   :: ਬਾਈਪਾਸ ਸਰਜਰੀ ਤੋਂ ਬਾਅਦ ਸਿਹਤ ’ਚ ਸੁਧਾਰ ਹੋ ਰਿਹੈ: ਰਾਸ਼ਟਰਪਤੀ ਕੋਵਿੰਦ   :: ਗਰੀਬਾਂ ਨੂੰ ਮਜ਼ਬੂਤ ਕਰਨ ਦੀ ਬਜਾਏ ਉਦਯੋਗਪਤੀਆਂ ਦੀ ਮਦਦ ਕਰ ਰਹੇ ਪ੍ਰਧਾਨ ਮੰਤਰੀ: ਰਾਹੁਲ   :: ਕੀ ਦਾਦਾ ਸਾਹਿਬ ਫਾਲਕੇ ਐਵਾਰਡ ਰਜਨੀਕਾਂਤ ਨੂੰ ਚੋਣਾਂ ਚ ਫਾਇਦੇ ਲਈ ਦਿੱਤਾ?   :: ਠੇਕੇ ਟੁੱਟਣ ਤੇ ਲੋਕਾਂ ਨੇ ਕੋਰੋਨਾ ਨਿਯਮਾਂ ਦੀਆਂ ਉਡਾਈਆਂ ਧੱਜੀਆਂ, ਲੱਗੀ ਅੰਤਾਂ ਦੀ ਭੀੜ   :: ਭਾਰਤ ਰਤਨ ਡਾ. ਭੀਮਰਾਓ ਅੰਬੇਡਕਰ ਦਾ 31 ਮਾਰਚ ਨਾਲ ਹੈ ਵਿਸ਼ੇਸ਼ ਸਬੰਧ, ਜਾਣੋ ਇਸ ਦਿਨ ਦਾ ਇਤਿਹਾਸ   :: ਰਾਹੁਲ ਗਾਂਧੀ ਖ਼ਿਲਾਫ਼ ਕੇਰਲ ਦੇ ਇਕ ਸਾਬਕਾ ਸਾਂਸਦ ਦਾ ਵਿਵਾਦਿਤ ਬਿਆਨ, ਬੋਲੇ- ਕੁੜੀਆਂ ਉਨ੍ਹਾਂ ਤੋਂ ਬਚ ਕੇ ਰਹਿਣ   :: ਕੋਵਿਡ-19 ਦਾ ਨਵਾਂ ਰੂਪ ‘ਸਟ੍ਰੇਨ’ ਵਧੇਰੇ ਖ਼ਤਰਨਾਕ, ਲੋਕਾਂ ਨੂੰ ਚੌਕਸ ਰਹਿਣ ਦੀ ਲੋੜ: ਜੈਰਾਮ   :: ਮਮਤਾ ਦਾ ਸੋਨੀਆ ਗਾਂਧੀ ਸਮੇਤ ਇਨ੍ਹਾਂ ਵਿਰੋਧੀ ਆਗੂਆਂ ਨੂੰ ਚਿੱਠੀ, ਇਹ ਹੈ ਮੁੱਦਾ   :: ਵੱਡੀ ਖ਼ਬਰ: DSGMC ਦੀਆਂ ਚੋਣਾਂ ਦਾ ਐਲਾਨ, 25 ਅਪ੍ਰੈਲ ਤੋਂ ਹੋਵੇਗੀ ਵੋਟਿੰਗ   :: ਹਾਰਟ ਆਫ ਏਸ਼ੀਆ ਸਮਾਗਮ ਚ ਅੱਜ ਹਿੱਸਾ ਲੈਣਗੇ ਭਾਰਤ ਅਤੇ ਪਾਕਿ ਦੇ ਵਿਦੇਸ਼ ਮੰਤਰੀ   :: ਕੋਰੋਨਾ ਪਾਜ਼ੇਟਿਵ ਹੋਏ ਫਾਰੂਕ ਅਬਦੁੱਲਾ, ਪਰਿਵਾਰ ਦੇ ਮੈਂਬਰ ਹੋਏ ਏਕਾਂਤਵਾਸ   :: ਖੇਤੀ ਕਾਨੂੰਨਾਂ ’ਤੇ ਸੁਪਰੀਮ ਕੋਰਟ ਵਲੋਂ ਬਣਾਈ 3 ਮੈਂਬਰੀ ਕਮੇਟੀ ਨੇ ਚੁੱਪ-ਚਪੀਤੇ ਸੌਂਪੀ ਰਿਪੋਰਟ   :: ਹੁਣ ਦਿੱਲੀ ਚ ਉੱਪ ਰਾਜਪਾਲ ਹੀ ਸਰਕਾਰ, NCT ਬਿੱਲ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ   :: ਬਜ਼ੁਰਗ ਬੀਬੀ ਦੀ ਮੌਤ ਨੂੰ ਲੈ ਕੇ ਮਮਤਾ ਦਾ ਸ਼ਾਹ ’ਤੇ ਵਾਰ- ‘ਹਾਥਰਸ ਕੇਸ ’ਤੇ ਚੁੱਪ ਕਿਉਂ ਰਹੇ?’

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਦਿੱਲੀ ਗੁਰਦੁਆਰਾ ਕਮੇਟੀ ਦੇ ਯਤਨਾਂ ਸਦਕਾ 10 ਹੋਰ ਨੌਜਵਾਨ ਤਿਹਾੜ ਜੇਲ ’ਚੋਂ ਹੋਏ ਰਿਹਾਅ PRINT ਈ ਮੇਲ
tihar jail youth  release delhi gurdwara committeeਜਲੰਧਰ/ਨਵੀਂ ਦਿੱਲੀ --28ਫਰਵਰੀ-(ਮੀਡੀਦੇਸਪੰਜਾਬ)-- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਤਨਾਂ ਸਦਕਾ 26 ਜਨਵਰੀ ਦੀ ਕਿਸਾਨ ਪਰੇਡ ਦੇ ਮਾਮਲੇ ’ਚ ਗ੍ਰਿਫਤਾਰ ਕੀਤੇ ਗਏ 10 ਹੋਰ ਕਿਸਾਨ ਜ਼ਮਾਨਤ ਮਿਲਣ ਮਗਰੋਂ ਤਿਹਾੜ ਜੇਲ ਵਿਚੋਂ ਰਿਹਾਅ ਹੋ ਗਏ। ਕਮੇਟੀ ਦੇ ਜਨਰਲ ਸਕੱਤਰ ਤੇ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਇਨ੍ਹਾਂ ਨੌਜਵਾਨਾਂ ਦਾ ਨਿੱਘਾ ਸਵਾਗਤ ਕੀਤਾ।

ਇਸ ਮੌਕੇ ਗੱਲਬਾਤ ਕਰਦਿਆਂ ਕਾਲਕਾ ਨੇ ਦੱਸਿਆ ਕਿ ਜਿਹੜੇ ਨੌਜਵਾਨ ਰਿਹਾਅ ਹੋਏ ਹਨ, ਉਨ੍ਹਾਂ ਵਿਚ ਖੁਲਵਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਦੇਹਲਾ ਜ਼ਿਲਾ ਸੰਗਰੂਰ, ਗੁਰਮੇਜ ਸਿੰਘ ਉਰਫ ਗੁਰਮੇਲ ਸਿੰਘ ਵਾਸੀ ਪਿੰਡ ਦੇਹਲਾ ਜ਼ਿਲਾ ਸੰਗਰੂਰ, ਸਤਨਾਮ ਸਿੰਘ ਪੁੱਤਰ ਬਹਾਦਰ ਸਿੰਘ ਵਾਸੀ ਪਿੰਡ ਦੇਹਲਾ ਜ਼ਿਲਾ ਸੰਗਰੂਰ, ਜਗਪਾਲ ਸਿੰਘ ਪੁੱਤਰ ਅਵਤਾਰ ਸਿੰਘ ਪਿੰਡ ਗੱਡੂ ਕਲਾਂ ਪੁਲਸ ਥਾਣਾ ਬੋਹਾ, ਅਜੈਪਾਲ ਸਿੰਘ ਪੁੱਤਰ ਕਰਮਜੀਤ ਸਿੰਘ ਵਾਸੀ ਪਿੰਡ ਕਸਿਆਣਾ ਜ਼ਿਲਾ ਪਟਿਆਲਾ, ਧਰਮਿੰਦਰ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਪਿੰਡ ਜ਼ਤਵਾਲ ਜ਼ਿਲਾ ਮੋਗਾ, ਗੁਰਬਿੰਦਰ ਸਿੰਘ ਪੁੱਤਰ ਜੰਗ ਸਿੰਘ ਪਿੰਡ ਘੰਗਰੌਲੀ, ਜ਼ਿਲਾ ਪਟਿਆਲਾ, ਸੰਦੀਪ ਸਿੰਘ ਪੁੱਤਰ ਸਰਵਣ ਸਿੰਘ ਵਾਸੀ ਪਿੰਡ ਸ਼ੇਰੋਂ ਜ਼ਿਲਾ ਪਟਿਆਲਾ, ਹਰਵਿੰਦਰ ਸਿੰਘ ਪੁੱਤਰ ਰਾਜਿੰਦਰ ਸਿੰਘ ਪਿੰਡ ਲੱਖੋ ਮਾਜਰਾ, ਜ਼ਿਲਾ ਪਟਿਆਲਾ ਤੇ ਰੁਪਿੰਦਰ ਸਿੰਘ ਪੁੱਤਰ ਸੰਤਾ ਸਿੰਘ ਪਾਸੀ ਪਿੰਡ ਪੀਰੋਂ ਜ਼ਿਲਾ ਮਾਨਸਾ ਸ਼ਾਮਲ ਹਨ। ਇਨ੍ਹਾਂ ਸਾਰਿਆਂ ਨੂੰ ਐੱਫ. ਆਈ. ਆਰ. ਨੰਬਰ 49 ਪੁਲਿਸ ਥਾਣਾ ਅਲੀਪੁਰ ਦੇ ਤਹਿਤ ਗ੍ਰਿਫਤਾਰ ਕੀਤਾ ਗਿਆ ਸੀ।

ਉਨ੍ਹਾਂ ਨੇ ਆਖਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਦੀ ਲੀਗਲ ਟੀਮ ਵੱਲੋਂ ਚੇਅਰਮੈਨ ਜਗਦੀਪ ਸਿੰਘ ਕਾਹਲੋਂ ਦੇ ਅਗਵਾਈ ਹੇਠ ਸਖ਼ਤ ਮਿਹਨਤ ਕਰ ਕੇ ਇਨ੍ਹਾਂ ਨੌਜਵਾਨਾਂ ਦੀ ਜ਼ਮਾਨਤ ਮਨਜ਼ੂਰ ਕਰਵਾਈ ਗਈ ਤੇ ਅੱਜ ਇਹ ਜੇਲ ਵਿਚੋਂ ਬਾਹਰ ਆ ਗਏ ਹਨ। ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨ ਜਾਂ ਕਿਸਾਨ 26 ਜਨਵਰੀ ਦੀ ਕਿਸਾਨ ਪਰੇਡ ਦੇ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਸਨ ਤੇ ਹਾਲੇ ਵੀ ਤਿਹਾੜ ਜੇਲ ਵਿਚ ਬੰਦ ਹਨ, ਉਨ੍ਹਾਂ ਦੀਆਂ ਜ਼ਮਾਨਤਾਂ ਕਰਵਾਉਣ ਲਈ ਲੀਗਲ ਟੀਮ ਕੰਮ ਕਰ ਰਹੀ ਹੈ ਤੇ ਜਲਦੀ ਹੀ ਇਹ ਸਾਰੇ ਵੀ ਜੇਲ ਵਿਚੋਂ ਬਾਹਰ ਆ ਜਾਣਗੇ।ਉਨ੍ਹਾਂ ਮੁੜ ਦੁਹਰਾਇਆ ਕਿ ਦਿੱਲੀ ਗੁਰਦੁਆਰਾ ਕਮੇਟੀ ਸਿਰਫ ਇਨ੍ਹਾਂ ਦੀਆਂ ਜ਼ਮਾਨਤਾਂ ਕਰਵਾਉਣ ਤੱਕ ਸੀਮਤ ਨਹੀਂ ਰਹੇਗੀ ਬਲਕਿ ਇਨ੍ਹਾਂ ਦੇ ਕੇਸ ਲੜ ਕੇ ਇਨ੍ਹਾਂ ਨੂੰ ਬਾਇੱਜ਼ਤ ਬਰੀ ਵੀ ਕਰਵਾਇਆ ਜਾਵੇਗਾ।

 
< Prev   Next >

Advertisements

Advertisement

Advertisement
Advertisement
Advertisement
Advertisement
Advertisement