:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪੰਜਾਬ ਦੇ ਬਜਟ ਬਾਰੇ ਨਵਜੋਤ ਸਿੱਧੂ ਦਾ ਸਟੈਂਡ, ਕਰਜ਼ੇ ਨੂੰ ਲੈ ਕੇ ਕਹੀਆਂ ਇਹ ਗੱਲਾਂ PRINT ਈ ਮੇਲ
navjot sidhuਚੰਡੀਗੜ੍ਹ  --02ਮਾਰਚ-(ਮੀਡੀਆਦੇਸਪੰਜਾਬ)-- ਪੰਜਾਬ ਦਾ ਬਜਟ 5 ਮਾਰਚ ਨੂੰ ਪੇਸ਼ ਕੀਤਾ ਜਾਣਾ ਹੈ। ਇਸ ਤੋਂ ਪਹਿਲਾਂ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਬਜਟ ਬਾਰੇ ਆਪਣਾ ਸਟੈਂਡ ਰੱਖਿਆ ਗਿਆ ਹੈ। ਉਨ੍ਹਾਂ ਨੇ ਕਰਜ਼ੇ 'ਚ ਡੁੱਬੇ ਸੂਬੇ ਬਾਰੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਹੁਕਮਰਾਨਾਂ ਨੇ ਪੰਜਾਬ ਨੂੰ ਗਹਿਣੇ ਰੱਖ ਦਿੱਤਾ ਹੈ ਅਤੇ ਇਹ ਸਿਰਫ ਪੰਜਾਬ ਦਾ ਹੱਕ ਮਾਰ ਕੇ ਆਪਣੇ ਢਿੱਡ ਭਰਨ 'ਚ ਲੱਗੇ ਹੋਏ ਹਨ। ਨਵਜੋਤ ਸਿੱਧੂ ਨੇ ਕਿਹਾ ਕਿ ਇਸੇ ਕਾਰਨ ਹੀ ਪੰਜਾਬ ਲਗਾਤਾਰ ਕਰਜ਼ਿਆਂ 'ਚ ਡੁੱਬਦਾ ਚਲਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਪੈਸਾ ਤਾਂ ਆ ਰਿਹਾ ਹੈ ਪਰ ਕਰਜ਼ਿਆਂ 'ਚ ਚਲਾ ਜਾਂਦਾ ਹੈ। ਨਵਜੋਤ ਸਿੱਧੂ ਨੇ ਕਿਹਾ ਕਿ ਇਹ ਚਿੰਤਾ ਦਾ ਵਿਸ਼ਾ ਹੈ ਕਿ ਜੇਕਰ ਪੈਸਾ ਆ ਰਿਹਾ ਹੈ ਤਾਂ ਇਹ ਹਸਪਤਾਲਾਂ, ਸਰਕਾਰੀ ਸਕੂਲਾਂ, ਵੈਟਰਨਰੀ ਡਾਕਟਰਾਂ, ਹੜਤਾਲਾਂ ਕਰ ਰਹੇ ਅਧਿਆਪਕਾਂ ਕੋਲ ਕਿਉਂ ਨਹੀਂ ਜਾਂਦਾ। ਸਿੱਧੂ ਨੇ ਕਿਹਾ ਕਿ ਬਜਟ ਦਾ ਐਸਟੀਮੇਟ 88 ਹਜ਼ਾਰ ਕਰੋੜ ਰੁਪਏ ਦਾ ਹੈ ਪਰ ਇਸ 'ਚੋਂ 67 ਹਜ਼ਾਰ ਕਰੋੜ ਰੁਪਏ ਦੀਆਂ ਦੇਣਦਾਰੀਆਂ ਹੀ ਹਨ ਉਨ੍ਹਾਂ ਕਿਹਾ ਕਿ ਸੂਬੇ 'ਚ ਇਹ ਹਾਲਾਤ ਹਨ ਕਿ ਕਰਜ਼ਾ ਮੋੜਨ ਲਈ ਕਰਜ਼ਾ ਲੈਣਾ ਪੈ ਰਿਹਾ ਹੈ ਤਾਂ ਫਿਰ ਅਸੀਂ ਵਿਕਾਸ ਦੀ ਗੱਲ ਕਿਵੇਂ ਸੋਚ ਸਕਦੇ ਹਾਂ। ਇਸ ਦੇ ਨਾਲ ਹੀ ਪੰਜਾਬ ਦੀਆਂ ਸਰਕਾਰਾਂ 'ਤੇ ਤੰਜ ਕੱਸਦਿਆਂ ਸਿੱਧੂ ਨੇ ਕਿਹਾ ਕਿ ਸੂਬੇ ਕੋਲ ਹਰ ਤਰ੍ਹਾਂ ਦੇ ਟੈਕਸ ਇਕੱਠੇ ਕਰਕੇ 33 ਹਜ਼ਾਰ ਕਰੋੜ ਰੁਪਿਆ ਆ ਰਿਹਾ ਹੈ, ਜਦੋਂ ਕਿ ਤਾਮਿਲਨਾਡੂ ਸਿਰਫ ਐਕਸਾਈਜ਼ ਟੈਕਸ ਤੋਂ ਹੀ 32 ਹਜ਼ਾਰ ਕਰੋੜ ਰੁਪਿਆ ਕਮਾ ਰਿਹਾ ਹੈ ਤਾਂ ਫਿਰ ਪੰਜਾਬ ਕਿੱਥੇ ਸਟੈਂਡ ਕਰਦਾ ਹੈ।ਅਖ਼ੀਰ 'ਚ ਸਿੱਧੂ ਨੇ ਕਿਹਾ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਨਿੱਜੀ ਲੜਾਈ ਨਹੀਂ ਹੈ, ਸਗੋਂ ਉਹ ਸਿਸਟਮ ਖ਼ਿਲਾਫ਼ ਲੜ ਰਹੇ ਹਨ।

 
< Prev   Next >

Advertisements