:: ਕੋਰੋਨਾ ਆਫ਼ਤ ਪਿਛਲੇ 6 ਮਹੀਨਿਆਂ ਚ ਕੇਂਦਰ ਦੇ ਕੰਮ ਨਾ ਕਰਨ ਦਾ ਨਤੀਜਾ ਹੈ : ਮਮਤਾ ਬੈਨਰਜੀ   :: ਕੋਰੋਨਾ : ਜੇਲ੍ਹਾਂ ਚ ਭੀੜ ਘੱਟ ਕਰਨ ਲਈ SC ਨੇ ਕੈਦੀਆਂ ਨੂੰ ਰਿਹਾਅ ਕਰਨ ਦਾ ਆਦੇਸ਼ ਦਿੱਤਾ   :: ਕੇਂਦਰ ਦਿੱਲੀ ਚ 700 ਮੀਟ੍ਰਿਕਨ ਟਨ ਆਕਸੀਜਨ ਸਪਲਾਈ ਰੱਖੇ ਕਾਇਮ : ਮਨੀਸ਼ ਸਿਸੋਦੀਆ   :: ਕੋਰੋਨਾ ਜੰਗ: ਫਾਰੂਕ ਅਬਦੁੱਲਾ ਨੇ ਐੱਮ. ਪੀ. ਫੰਡ ਤੋਂ ਦਿੱਤੇ 1.40 ਕਰੋੜ ਰੁਪਏ   :: ਕੋਰੋਨਾ ਨਾਲ ਲੜਾਈ ’ਚ ਫੌਜ ਨੇ ਸੰਭਾਲੀ ਕਮਾਨ, ਰਾਜਨਾਥ ਸਿੰਘ ਬੋਲੇ- ਲੋਕਾਂ ਦੀਆਂ ਪ੍ਰੇਸ਼ਾਨੀਆਂ ਦੂਰ ਕਰਨ ਲਈ ਜੁਟੇ ਜਵਾਨ   :: ਮਮਤਾ ਨੇ PM ਮੋਦੀ ਨੂੰ ਚਿੱਠੀ ਲਿਖ ਕੇ ਕੀਤੀ ਮੈਡੀਕਲ ਆਕਸੀਜਨ ਦੀ ਮੰਗ   :: SC ਨੇ ਕਰਨਾਟਕ ਚ ਵੱਧ ਆਕਸੀਜਨ ਦੇਣ ਦੇ ਹਾਈ ਕੋਰਟ ਦੇ ਫ਼ੈਸਲੇ ਵਿਰੁੱਧ ਕੇਂਦਰ ਦੀ ਪਟੀਸ਼ਨ ਕੀਤੀ ਖਾਰਜ   :: ਹਸਪਤਾਲਾਂ ਨੂੰ ਆਕਸੀਜਨ ਨਾ ਦੇਣਾ ਕਤਲੇਆਮ ਦੇ ਬਰਾਬਰ: ਹਾਈ ਕੋਰਟ   :: ਕੋਰੋਨਾ ਖ਼ਿਲਾਫ਼ ਲੜਾਈ ਨੂੰ ਮਜ਼ਬੂਤ ਕਰਨ ਲਈ ਟੀਕਿਆਂ ਦੀ ਬਰਬਾਦੀ ਰੋਕਣਾ ਜ਼ਰੂਰੀ: PM ਮੋਦੀ   :: ਹਿਮਾਚਲ ’ਚ 16 ਮਈ ਤੱਕ ‘ਕੋਰੋਨਾ ਕਰਫਿਊ’, ਬੰਦ ਰਹਿਣਗੇ ਸਰਕਾਰੀ ਦਫ਼ਤਰ   :: ਕਮਾਨ ਸੰਭਾਲਦੇ ਹੀ ਐਕਸ਼ਨ ’ਚ ਆਈ ‘ਦੀਦੀ’, ਕੋਰੋਨਾ ਨੂੰ ਲੈ ਕੇ ਬੰਗਾਲ ’ਚ ਲਗਾਈਆਂ ਨਵੀਆਂ ਪਾਬੰਦੀਆਂ   :: ਆਕਸੀਜਨ ਖਤਮ ਹੋਈ ਤਾਂ ਕੋਰੋਨਾ ਮਰੀਜ਼ਾਂ ਨੂੰ ਤੜਫਦਾ ਛੱਡ ਦੌੜੇ ਡਾਕਟਰ, 9 ਲੋਕਾਂ ਨੇ ਤੋੜਿਆ ਦਮ   :: 3 ਬੱਕਰੀਆਂ ਅਤੇ 3 ਗਾਂਵਾਂ ਦੀ ਮਾਲਕ ਚੰਦਨਾ ਬਾਉਰੀ ਬੰਗਾਲ ਚ ਬਣੀ ਵਿਧਾਇਕ   :: ਕੋਰੋਨਾ ਆਫ਼ਤ : MBBS ਦੇ ਵਿਦਿਆਰਥੀਆਂ ਨੂੰ PM ਮੋਦੀ ਨੇ ਦਿੱਤੀ ਵੱਡੀ ਜ਼ਿੰਮੇਵਾਰੀ   :: ਆਕਸੀਜਨ ਨਾਲ ਭਰਪੂਰ ਪਿੱਪਲ ਦਾ ਪੱਤਾ ਕਰੇਗਾ ‘ਕੋਰੋਨਾ ਵਾਇਰਸ’ ਤੋਂ ਬਚਾਅ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਬਜ਼ੁਰਗ ਬੀਬੀ ਦੀ ਮੌਤ ਨੂੰ ਲੈ ਕੇ ਮਮਤਾ ਦਾ ਸ਼ਾਹ ’ਤੇ ਵਾਰ- ‘ਹਾਥਰਸ ਕੇਸ ’ਤੇ ਚੁੱਪ ਕਿਉਂ ਰਹੇ?’ PRINT ਈ ਮੇਲ
mamata banerjee amit shahਨਦੀਗ੍ਰਾਮ --29ਮਾਰਚ-(ਮੀਡੀਦੇਸਪੰਜਾਬ)-- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸੂਬੇ ਵਿਚ ਭਾਜਪਾ ਵਰਕਰ ਦੀ ਮਾਂ ਦੀ ਮੌਤ ਨੂੰ ਲੈ ਕੇ ਪੈਦਾ ਹੋਏ ਗੁੱਸੇ ਦਰਮਿਆਨ ਸੋਮਵਾਰ ਨੂੰ ਕਿਹਾ ਕਿ ਉਹ ਬੀਬੀਆਂ ਖ਼ਿਲਾਫ਼ ਹਿੰਸਾ ਦਾ ਸਮਰਥਨ ਨਹੀਂ ਕਰਦੀ ਅਤੇ ਉਨ੍ਹਾਂ ਨੂੰ ਮੌਤ ਦੀ ਅਸਲੀ ਵਜ੍ਹਾ ਨਹੀਂ ਪਤਾ। ਬੈਨਰਜੀ ਨੇ ਪੁੱਛਿਆ ਕਿ ਜਦੋਂ ਭਾਜਪਾ ਸ਼ਾਸਿਤ ਉੱਤਰ ਪ੍ਰਦੇਸ਼ ਵਿਚ ਜਨਾਨੀ ਦਾ ਸ਼ੋਸ਼ਣ ਕਰ ਕੇ ਜਾਨ ਤੋਂ ਮਾਰ ਦਿੱਤਾ ਗਿਆ, ਉਦੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਕਿਉਂ ਚੁੱਪ ਸਨ।

ਦਰਅਸਲ ਭਾਜਪਾ ਦਾ ਦਾਅਵਾ ਹੈ ਕਿ ਪਿਛਲੇ ਮਹੀਨੇ ਪੱਛਮੀ ਬੰਗਾਲ ਦੇ ਉੱਤਰੀ 24 ਪਰਗਨਾ ਜ਼ਿਲ੍ਹੇ ਦੇ ਨਿਮਤਾ ਇਲਾਕੇ ਵਿਚ ਤ੍ਰਿਣਮੂਲ ਕਾਂਗਰਸ (ਟੀ. ਐੱਮ.ਸੀ.) ਦੇ ਸਮਰਥਕਾਂ ਨੇ ਭਗਵਾ ਪਾਰਟੀ ਵਰਕਰ ਦੀ 85 ਸਾਲਾ ਬਜ਼ੁਰਗ ਮਾਂ ’ਤੇ ਹਮਲਾ ਕੀਤਾ ਸੀ ਅਤੇ ਸੱਟਾਂ ਲੱਗਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਬੈਨਰਜੀ ਨੇ ਨੰਦੀਗ੍ਰਾਮ ਵਿਚ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੈਂ ਨਹੀਂ ਜਾਣਦੀ ਕਿ ਭੈਣ ਦੀ ਮੌਤ ਕਿਵੇਂ ਹੋਈ। ਮੈਂ ਆਪਣੀਆਂ ਭੈਣਾਂ ਅਤੇ ਮਾਵਾਂ ਖ਼ਿਲਾਫ਼ ਹਿੰਸਾ ਦਾ ਸਮਰਥਨ ਨਹੀਂ ਕੀਤਾ ਹੈ ਪਰ ਭਾਜਪਾ ਹੁਣ ਇਸ ਮੁੱਦੇ ’ਤੇ ਰਾਜਨੀਤੀ ਕਰ ਰਹੀ ਹੈ। ਅਮਿਤ ਸ਼ਾਹ ਟਵੀਟ ਕਰ ਰਹੇ ਹਨ ਕਿ ਬੰਗਾਲ ਦੀ ਕੀ ਹਾਲ ਹੈ। ਮੈਂ ਪੁੱਛਣਾ ਚਾਹੁੰਦੀ ਹਾਂ ਕਿ ਉੱਤਰ ਪ੍ਰਦੇਸ਼ ਦੇ ਹਾਥਰਸ ਵਿਚ ਜਦੋਂ ਜਨਾਨੀ ’ਤੇ ਹਮਲਾ ਕੀਤਾ ਗਿਆ ਤਾਂ ਬੇਰਹਿਮੀ ਵਿਖਾਈ ਗਈ ਤਾਂ ਉਦੋਂ ਉਹ ਚੁੱਪ ਕਿਉਂ ਰਹੇ? ਉਨ੍ਹਾਂ ਨੇ ਕਿਹਾ ਕਿ ਬੀਤੇ ਕੁਝ ਦਿਨਾ ’ਚ ਤ੍ਰਿਣਮੂਲ ਕਾਂਗਰਸ ਦੇ 3 ਵਰਕਰਾਂ ਦਾ ਕਤਲ ਕਰ ਦਿੱਤਾ ਗਿਆ।

ਦੱਸ ਦੇਈਏ ਕਿ ਸ਼ਾਹ ਨੇ ਅੱਜ ਟਵੀਟ ਕੀਤਾ ਕਿ ਬੰਗਾਲ ਦੀ ਧੀ ਸ਼ੋਭਾ ਮਜੂਮਦਾਰ ਜੀ ਦੀ ਮੌਤ ਨੂੰ ਲੈ ਕੇ ਗੁੱਸਾ ਹਾਂ, ਜਿਸ ’ਤੇ ਟੀ. ਐੱਮ. ਸੀ. ਦੇ ਗੁੰਡਿਆਂ ਨੇ ਹਮਲਾ ਕੀਤਾ ਸੀ। ਉਨ੍ਹਾਂ ਦੇ ਪਰਿਵਾਰ ਦੇ ਦੁੱਖ ਅਤੇ ਦਰਦ ਲੰਬੇ ਸਮੇਂ ਤੱਕ ਮਮਤਾ ਦੀਦੀ ਨੂੰ ਡਰਾਉਂਦੇ ਰਹਿਣਗੇ। ਬੰਗਾਲ ਹਿੰਸਾ ਮੁਕਤ ਕੱਲ੍ਹ ਲਈ ਲੜੇਗਾ। ਬੰਗਾਲ ਸਾਡੀਆਂ ਮਾਵਾਂ ਅਤੇ ਭੈਣਾਂ ਦੀ ਸੁਰੱਖਿਆ ਲਈ ਲੜੇਗਾ।

 
< Prev   Next >

Advertisements

Advertisement
Advertisement
Advertisement
Advertisement
Advertisement

Advertisement