:: ਲੈਫਟੀਨੈਂਟ ਜਨਰਲ ਮਨਜਿੰਦਰ ਸਿੰਘ ਨੇ ਪੱਛਮੀ ਕਮਾਂਡ ਦੇ ਮੁਖੀ ਦਾ ਅਹੁਦਾ ਸੰਭਾਲਿਆ   :: ਬਾਈਪਾਸ ਸਰਜਰੀ ਤੋਂ ਬਾਅਦ ਸਿਹਤ ’ਚ ਸੁਧਾਰ ਹੋ ਰਿਹੈ: ਰਾਸ਼ਟਰਪਤੀ ਕੋਵਿੰਦ   :: ਗਰੀਬਾਂ ਨੂੰ ਮਜ਼ਬੂਤ ਕਰਨ ਦੀ ਬਜਾਏ ਉਦਯੋਗਪਤੀਆਂ ਦੀ ਮਦਦ ਕਰ ਰਹੇ ਪ੍ਰਧਾਨ ਮੰਤਰੀ: ਰਾਹੁਲ   :: ਕੀ ਦਾਦਾ ਸਾਹਿਬ ਫਾਲਕੇ ਐਵਾਰਡ ਰਜਨੀਕਾਂਤ ਨੂੰ ਚੋਣਾਂ ਚ ਫਾਇਦੇ ਲਈ ਦਿੱਤਾ?   :: ਠੇਕੇ ਟੁੱਟਣ ਤੇ ਲੋਕਾਂ ਨੇ ਕੋਰੋਨਾ ਨਿਯਮਾਂ ਦੀਆਂ ਉਡਾਈਆਂ ਧੱਜੀਆਂ, ਲੱਗੀ ਅੰਤਾਂ ਦੀ ਭੀੜ   :: ਭਾਰਤ ਰਤਨ ਡਾ. ਭੀਮਰਾਓ ਅੰਬੇਡਕਰ ਦਾ 31 ਮਾਰਚ ਨਾਲ ਹੈ ਵਿਸ਼ੇਸ਼ ਸਬੰਧ, ਜਾਣੋ ਇਸ ਦਿਨ ਦਾ ਇਤਿਹਾਸ   :: ਰਾਹੁਲ ਗਾਂਧੀ ਖ਼ਿਲਾਫ਼ ਕੇਰਲ ਦੇ ਇਕ ਸਾਬਕਾ ਸਾਂਸਦ ਦਾ ਵਿਵਾਦਿਤ ਬਿਆਨ, ਬੋਲੇ- ਕੁੜੀਆਂ ਉਨ੍ਹਾਂ ਤੋਂ ਬਚ ਕੇ ਰਹਿਣ   :: ਕੋਵਿਡ-19 ਦਾ ਨਵਾਂ ਰੂਪ ‘ਸਟ੍ਰੇਨ’ ਵਧੇਰੇ ਖ਼ਤਰਨਾਕ, ਲੋਕਾਂ ਨੂੰ ਚੌਕਸ ਰਹਿਣ ਦੀ ਲੋੜ: ਜੈਰਾਮ   :: ਮਮਤਾ ਦਾ ਸੋਨੀਆ ਗਾਂਧੀ ਸਮੇਤ ਇਨ੍ਹਾਂ ਵਿਰੋਧੀ ਆਗੂਆਂ ਨੂੰ ਚਿੱਠੀ, ਇਹ ਹੈ ਮੁੱਦਾ   :: ਵੱਡੀ ਖ਼ਬਰ: DSGMC ਦੀਆਂ ਚੋਣਾਂ ਦਾ ਐਲਾਨ, 25 ਅਪ੍ਰੈਲ ਤੋਂ ਹੋਵੇਗੀ ਵੋਟਿੰਗ   :: ਹਾਰਟ ਆਫ ਏਸ਼ੀਆ ਸਮਾਗਮ ਚ ਅੱਜ ਹਿੱਸਾ ਲੈਣਗੇ ਭਾਰਤ ਅਤੇ ਪਾਕਿ ਦੇ ਵਿਦੇਸ਼ ਮੰਤਰੀ   :: ਕੋਰੋਨਾ ਪਾਜ਼ੇਟਿਵ ਹੋਏ ਫਾਰੂਕ ਅਬਦੁੱਲਾ, ਪਰਿਵਾਰ ਦੇ ਮੈਂਬਰ ਹੋਏ ਏਕਾਂਤਵਾਸ   :: ਖੇਤੀ ਕਾਨੂੰਨਾਂ ’ਤੇ ਸੁਪਰੀਮ ਕੋਰਟ ਵਲੋਂ ਬਣਾਈ 3 ਮੈਂਬਰੀ ਕਮੇਟੀ ਨੇ ਚੁੱਪ-ਚਪੀਤੇ ਸੌਂਪੀ ਰਿਪੋਰਟ   :: ਹੁਣ ਦਿੱਲੀ ਚ ਉੱਪ ਰਾਜਪਾਲ ਹੀ ਸਰਕਾਰ, NCT ਬਿੱਲ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ   :: ਬਜ਼ੁਰਗ ਬੀਬੀ ਦੀ ਮੌਤ ਨੂੰ ਲੈ ਕੇ ਮਮਤਾ ਦਾ ਸ਼ਾਹ ’ਤੇ ਵਾਰ- ‘ਹਾਥਰਸ ਕੇਸ ’ਤੇ ਚੁੱਪ ਕਿਉਂ ਰਹੇ?’

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਇਮਰਾਨ ਨੇ ਪੀ.ਐੱਮ. ਮੋਦੀ ਨੂੰ ਦਿੱਤਾ ਜਵਾਬ, ਕਸ਼ਮੀਰ ਸਮੇਤ ਸਾਰੇ ਮੁੱਦਿਆਂ ਤੇ ਹੋਵੇ ਗੱਲਬਾਤ PRINT ਈ ਮੇਲ
imran khan  narendra modi  letterਇੰਟਰਨੈਸ਼ਨਲ ਡੈਸਕ --31ਮਾਰਚ-(ਮੀਡੀਦੇਸਪੰਜਾਬ)-- ਪਾਕਿਸਤਾਨ ਦਿਹਾੜੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਹਮਰੁਤਬਾ ਇਮਰਾਨ ਖਾਨ ਨੂੰ ਜਿਹੜਾ ਪੱਤਰ ਲਿਖਿਆ ਸੀ, ਉਸ ਦਾ ਜਵਾਬ ਆ ਗਿਆ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਭਾਰਤ ਨਾਲ ਆਪਣੇ ਰਿਸ਼ਤੇ ਸੁਧਰਨ ਦੀ ਗੱਲ ਤਾਂ ਕਹੀ ਪਰ ਆਪਣੀ ਆਦਤ ਤੋਂ ਬਾਜ਼ ਨਹੀਂ ਆਏ। ਇਮਰਾਨ ਨੇ ਕਿਹਾ ਹੈ ਕਿ ਜੰਮੂ-ਕਸ਼ਮੀਰ ਦੀ ਸਮੱਸਿਆ ਦਾ ਹੱਲ ਕੀਤੇ ਬਿਨਾਂ ਦੋਹਾਂ

ਦੇਸ਼ਾਂ ਵਿਚਾਲੇ ਸਥਾਈ ਸ਼ਾਂਤੀ ਸਥਾਪਿਤ ਨਹੀਂ ਕੀਤੀ ਜਾ ਸਕਦੀ। ਇਹੀ ਨਹੀਂ ਇਮਰਾਨ ਨੇ ਆਪਣੇ ਪੱਤਰ ਵਿਚ ਪਾਕਿਸਤਾਨ ਦੀ ਸਥਾਪਨਾ ਦੀ ਗੱਲ ਕਰਦਿਆਂ ਇਸ਼ਾਰਿਆਂ ਵਿਚ ਕੁਝ ਹੋਰ ਵੀ ਕਹਿਣ ਦੀ ਕੋਸ਼ਿਸ਼ ਕੀਤੀ ਹੈ। ਹੁਣ ਦੇਖਣਾ ਹੋਵੇਗਾ ਕਿ ਦੋਵੇਂ ਦੇਸ਼ਾਂ ਦੇ ਪ੍ਰਧਾਨ ਮੰਤਰੀ ਵਿਚਾਲੇ ਹੋ ਰਹੇ ਇਸ ਪੱਤਰ ਵਿਵਹਾਰ ਦਾ ਅਸਰ ਜ਼ਮੀਨੀ ਤੌਰ 'ਤੇ ਹੁੰਦਾ ਹੈ ਜਾਂ ਨਹੀਂਇਮਰਾਨ ਨੇ ਆਪਣੇ ਪੱਤਰ ਦੀ ਸ਼ੁਰੂਆਤ ਪ੍ਰਧਾਨ ਮੰਤਰੀ ਮੋਦੀ ਵੱਲੋਂ ਲਿਖੇ ਗਏ ਪੱਤਰ ਲਈ ਧੰਨਵਾਦ ਕਰਨ ਤੋਂ ਕੀਤੀ ਹੈ। ਇਮਰਾਨ ਨੇ ਅੱਗੇ ਲਿਖਿਆ ਕਿ ਪਾਕਿਸਤਾਨ ਦੀ ਜਨਤਾ ਇਸ ਦਿਹਾੜੇ ਦਾ ਆਯੋਜਨ ਕਰਕੇ ਆਪਣੇ ਸੰਸਥਾਪਕਾਂ ਦੀ ਦੂਰਦਰਸ਼ਿਤਾ ਅਤੇ ਬੁੱਧੀਮਾਨੀ ਦੇ ਪ੍ਰਤੀ ਧੰਨਵਾਦ ਜ਼ਾਹਰ ਕਰਦੀ ਹੈ, ਜਿਹਨਾਂ ਨੇ ਇਕ ਸੁੰਤਤਰ, ਪ੍ਰਭੂਸੱਤਾ ਦੇਸ਼ ਬਾਰੇ ਸੋਚਿਆ। ਜਿੱਥੇ ਉਹ ਆਜ਼ਾਦੀ ਨਾਲ ਰਹਿ ਸਕਣ ਅਤੇ ਆਪਣੀ ਪੂਰੀ ਸਮਰੱਥਾ ਦੀ ਵਰਤੋਂ ਕਰ ਸਕਣ। ਪਾਕਸਿਤਾਨ ਵੀ ਭਾਰਤ ਸਮੇਤ ਆਪਣੇ ਗੁਆਂਢੀ ਦੇਸ਼ਾਂ ਨਾਲ ਸ਼ਾਂਤੀਪੂਰਵਕ ਅਤੇ ਸਹਿਯੋਗ ਨਾਲ ਰਹਿਣ ਦੀ ਇੱਛਾ ਰੱਖਦਾ ਹੈ।

ਇਮਰਾਨ ਨੇ ਲਿਖਿਆ ਕਿ ਅਸੀਂ ਵਿਸ਼ਵਾਸ ਕਰਦੇ ਹਾਂ ਕਿ ਦੱਖਣੀ ਏਸ਼ੀਆ ਵਿਚ ਸਥਾਈ ਸ਼ਾਂਤੀ ਅਤੇ ਮਲਕੀਅਤ ਲਈ ਭਾਰਤ ਅਤੇ ਪਾਕਿਸਤਾਨ ਵਿਚਾਲੇ ਜੰਮੂ ਅਤੇ ਕਸ਼ਮੀਰ ਸਮੇਤ ਹੋਰ ਸਾਰੇ ਮੁੱਦਿਆਂ ਦਾ ਹੱਲ ਹੋਵੇ। ਰਚਨਾਤਮਕ ਨਤੀਜੇ ਕੱਢਣ ਲਈ ਅਜਿਹਾ ਹੀ ਮਾਹੌਲ ਬਣਾਉਣਾ ਬਹੁਤ ਹੀ ਜ਼ਰੂਰੀ ਹੈ। ਮੈਂ ਇਸ ਮੌਕੇ ਕੋਵਿਡ-19 ਮਹਾਮਾਰੀ ਤੋਂ ਲੜਾਈ ਵਿਚ ਭਾਰਤ ਦੀ ਜਨਤਾ ਨੂੰ ਆਪਣੀਆਂ ਸ਼ੁੱਭਕਾਮਨਾਵਾਂ ਵੀ ਦਿੰਦਾ ਹਾਂ। ਇੱਥੇ ਦੱਸ ਦਈਏ ਕਿ ਪੀ.ਐੱਮ. ਮੋਦੀ ਨੇ 23 ਮਾਰਚ, 2021 ਨੂੰ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਪੱਤਰ ਲਿਖਿਆ ਸੀ। ਮੋਦੀ ਨੇ ਆਪਣੇ ਪੱਤਰ ਵਿਚ ਲਿਖਿਆ ਸੀ ਕਿ ਇਕ ਗੁਆਂਢੀ ਦੇਸ਼ ਦੇ ਤੌਰ 'ਤੇ ਭਾਰਤ ਆਪਣੇ ਗੁਆਂਢੀ ਦੇਸ਼ ਪਾਕਿਸਤਾਨ ਦੇ ਲੋਕਾਂ ਲਈ ਦੋਸਤਾਨਾ ਰਿਸ਼ਤੇ ਦੀ ਇੱਛਾ ਰੱਖਦਾ ਹੈ। ਇਸ ਲਈ ਭਰੋਸਾ ਅਤੇ ਅੱਤਵਾਦ ਤੇ ਹਮਲਾਵਰਤਾ ਤੋਂ ਮੁਕਤ ਮਾਹੌਲ ਬਹੁਤ ਜ਼ਰੂਰੀ ਹੈ।

 
< Prev   Next >

Advertisements

Advertisement

Advertisement
Advertisement
Advertisement
Advertisement
Advertisement