:: ਲੈਫਟੀਨੈਂਟ ਜਨਰਲ ਮਨਜਿੰਦਰ ਸਿੰਘ ਨੇ ਪੱਛਮੀ ਕਮਾਂਡ ਦੇ ਮੁਖੀ ਦਾ ਅਹੁਦਾ ਸੰਭਾਲਿਆ   :: ਬਾਈਪਾਸ ਸਰਜਰੀ ਤੋਂ ਬਾਅਦ ਸਿਹਤ ’ਚ ਸੁਧਾਰ ਹੋ ਰਿਹੈ: ਰਾਸ਼ਟਰਪਤੀ ਕੋਵਿੰਦ   :: ਗਰੀਬਾਂ ਨੂੰ ਮਜ਼ਬੂਤ ਕਰਨ ਦੀ ਬਜਾਏ ਉਦਯੋਗਪਤੀਆਂ ਦੀ ਮਦਦ ਕਰ ਰਹੇ ਪ੍ਰਧਾਨ ਮੰਤਰੀ: ਰਾਹੁਲ   :: ਕੀ ਦਾਦਾ ਸਾਹਿਬ ਫਾਲਕੇ ਐਵਾਰਡ ਰਜਨੀਕਾਂਤ ਨੂੰ ਚੋਣਾਂ ਚ ਫਾਇਦੇ ਲਈ ਦਿੱਤਾ?   :: ਠੇਕੇ ਟੁੱਟਣ ਤੇ ਲੋਕਾਂ ਨੇ ਕੋਰੋਨਾ ਨਿਯਮਾਂ ਦੀਆਂ ਉਡਾਈਆਂ ਧੱਜੀਆਂ, ਲੱਗੀ ਅੰਤਾਂ ਦੀ ਭੀੜ   :: ਭਾਰਤ ਰਤਨ ਡਾ. ਭੀਮਰਾਓ ਅੰਬੇਡਕਰ ਦਾ 31 ਮਾਰਚ ਨਾਲ ਹੈ ਵਿਸ਼ੇਸ਼ ਸਬੰਧ, ਜਾਣੋ ਇਸ ਦਿਨ ਦਾ ਇਤਿਹਾਸ   :: ਰਾਹੁਲ ਗਾਂਧੀ ਖ਼ਿਲਾਫ਼ ਕੇਰਲ ਦੇ ਇਕ ਸਾਬਕਾ ਸਾਂਸਦ ਦਾ ਵਿਵਾਦਿਤ ਬਿਆਨ, ਬੋਲੇ- ਕੁੜੀਆਂ ਉਨ੍ਹਾਂ ਤੋਂ ਬਚ ਕੇ ਰਹਿਣ   :: ਕੋਵਿਡ-19 ਦਾ ਨਵਾਂ ਰੂਪ ‘ਸਟ੍ਰੇਨ’ ਵਧੇਰੇ ਖ਼ਤਰਨਾਕ, ਲੋਕਾਂ ਨੂੰ ਚੌਕਸ ਰਹਿਣ ਦੀ ਲੋੜ: ਜੈਰਾਮ   :: ਮਮਤਾ ਦਾ ਸੋਨੀਆ ਗਾਂਧੀ ਸਮੇਤ ਇਨ੍ਹਾਂ ਵਿਰੋਧੀ ਆਗੂਆਂ ਨੂੰ ਚਿੱਠੀ, ਇਹ ਹੈ ਮੁੱਦਾ   :: ਵੱਡੀ ਖ਼ਬਰ: DSGMC ਦੀਆਂ ਚੋਣਾਂ ਦਾ ਐਲਾਨ, 25 ਅਪ੍ਰੈਲ ਤੋਂ ਹੋਵੇਗੀ ਵੋਟਿੰਗ   :: ਹਾਰਟ ਆਫ ਏਸ਼ੀਆ ਸਮਾਗਮ ਚ ਅੱਜ ਹਿੱਸਾ ਲੈਣਗੇ ਭਾਰਤ ਅਤੇ ਪਾਕਿ ਦੇ ਵਿਦੇਸ਼ ਮੰਤਰੀ   :: ਕੋਰੋਨਾ ਪਾਜ਼ੇਟਿਵ ਹੋਏ ਫਾਰੂਕ ਅਬਦੁੱਲਾ, ਪਰਿਵਾਰ ਦੇ ਮੈਂਬਰ ਹੋਏ ਏਕਾਂਤਵਾਸ   :: ਖੇਤੀ ਕਾਨੂੰਨਾਂ ’ਤੇ ਸੁਪਰੀਮ ਕੋਰਟ ਵਲੋਂ ਬਣਾਈ 3 ਮੈਂਬਰੀ ਕਮੇਟੀ ਨੇ ਚੁੱਪ-ਚਪੀਤੇ ਸੌਂਪੀ ਰਿਪੋਰਟ   :: ਹੁਣ ਦਿੱਲੀ ਚ ਉੱਪ ਰਾਜਪਾਲ ਹੀ ਸਰਕਾਰ, NCT ਬਿੱਲ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ   :: ਬਜ਼ੁਰਗ ਬੀਬੀ ਦੀ ਮੌਤ ਨੂੰ ਲੈ ਕੇ ਮਮਤਾ ਦਾ ਸ਼ਾਹ ’ਤੇ ਵਾਰ- ‘ਹਾਥਰਸ ਕੇਸ ’ਤੇ ਚੁੱਪ ਕਿਉਂ ਰਹੇ?’

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਰਾਹੁਲ ਗਾਂਧੀ ਖ਼ਿਲਾਫ਼ ਕੇਰਲ ਦੇ ਇਕ ਸਾਬਕਾ ਸਾਂਸਦ ਦਾ ਵਿਵਾਦਿਤ ਬਿਆਨ, ਬੋਲੇ- ਕੁੜੀਆਂ ਉਨ੍ਹਾਂ ਤੋਂ ਬਚ ਕੇ ਰਹਿਣ PRINT ਈ ਮੇਲ
former kerala mp joyce george misogynistic comment on rahul gandhiਇਡੁੱਕੀ--31ਮਾਰਚ-(ਮੀਡੀਦੇਸਪੰਜਾਬ)-- ਕੇਰਲ ਦੇ ਇਕ ਸਾਬਕਾ ਐੱਮ. ਪੀ. ਜਾਇਲ ਜਾਰਜ ਵਲੋਂ ਕੋਚੀ ਦੇ ਇਕ ਮਹਿਲਾ ਕਾਲਜ ਦੀਆਂ ਵਿਦਿਆਰਥਣਾਂ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਤੋਂ ‘ਚੌਕਸ’ ਰਹਿਣ ਬਾਰੇ ਦਿੱਤੇ ਗਏ ਗਏ ਬਿਆਨ ਪਿਛੋਂ ਰੌਲਾ ਪੈ ਗਿਆ ਹੈ। ਜਾਰਜ ਨੇ ਕਿਹਾ ਸੀ ਕਿ ਰਾਹੁਲ ਗਾਂਧੀ ਸਿਰਫ ਕੁੜੀਆਂ ਦੇ ਕਾਲਜਾਂ ਦਾ ਹੀ ਦੌਰਾ ਕਰਨਗੇ, ਇਸ ਲਈ ਕੁੜੀਆਂ ਨੂੰ ਚੌਕਸ ਰਹਿਣਾ ਚਾਹੀਦਾ ਹੈ।

 ਉਨ੍ਹਾਂ ਸਾਹਮਣੇ ਕਦੇ ਵੀ ਨਾ ਝੁਕਣ। ਉਹ ਸਮੱਸਿਆਵਾਂ ਪੈਦਾ ਕਰਨ ਵਾਲੇ ਅਣਵਿਆਹੇ ਹਨ। 2014 ’ਚ ਮਾਕਪਾ ਦੇ ਸਹਿਯੋਗ ਨਾਲ ਇਡੁੱਕੀ ਤੋਂ ਐੱਮ. ਪੀ. ਬਣੇ ਜਾਰਜ ਨੇ ਇੱਥੇ ਇਕ ਚੋਣ ਜਲਸੇ ਵਿਚ ਉਕਤ ਗੱਲਾਂ ਕਹੀਆਂ ਸਨ।
ਜਾਰਜ ਦੇ ਬਿਆਨ ’ਤੇ ਰੌਲਾ ਪੈ ਗਿਆ ਹੈ। ਬਿਆਨ ਤੋਂ ਕਿਨਾਰਾ ਕਰਦੇ ਹੋਏ ਕੇਰਲ ਦੇ ਮੁੱਖ ਮੰਤਰੀ ਪਿਨਰਈ ਵਿਜਯਨ ਨੇ ਕਿਹਾ ਕਿ ਖੱਬੇਪੱਖੀ ਲੋਕਰਾਜੀ ਮੋਰਚਾ ਰਾਹੁਲ ਗਾਂਧੀ ਬਾਰੇ ਕੀਤੀ ਗਈ ਨਿੱਜੀ ਟਿੱਪਣੀ ਦੀ ਹਮਾਇਤ ਨਹੀਂ ਕਰਦਾ। ਅਸੀਂ ਰਾਹੁਲ ਦਾ ਸਿਆਸੀ ਤੌਰ ’ਤੇ ਵਿਰੋਧ ਕਰਾਂਗੇ, ਨਿੱਜੀ ਤੌਰ ’ਤੇ ਨਹੀਂ।

ਕਾਂਗਰਸ ਨੇ ਜਾਰਜ ਦੇ ਬਿਆਨ ਦੀ ਤਿੱਖੇ ਸ਼ਬਦਾਂ ’ਚ ਨਿੰਦਾ ਕੀਤੀ ਹੈ। ਕੇਰਲ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਮੇਸ਼ ਨੇ ਮੰਗਲਵਾਰ ਰਾਹੁਲ ਵਿਰੁੱਧ ਬਿਆਨ ਨੂੰ ਲਿੰਗਕ ਦੱਸਦਿਆਂ ਕਿਹਾ ਕਿ ਇਹ ਮੰਦਭਾਗਾ ਅਤੇ ਨਾ ਪ੍ਰਵਾਨ ਹੋਣ ਯੋਗ ਹੈ। ਉਨ੍ਹਾਂ ਜਾਰਜ ਵਿਰੁੱਧ ਮੁਕੱਦਮਾ ਦਰਜ ਕਰਨ ਅਤੇ ਉਨ੍ਹਾਂ ਨੂੰ ਗ੍ਰਿਫਤਾਰ ਕੀਤੇ ਜਾਣ ਦੀ ਮੰਗ ਕੀਤੀ।

ਯੂਥ ਕਾਂਗਰਸ ਦੇ ਨੇਤਾ ਅਤੇ ਲੋਕ ਸਭਾ ਦੇ ਮੈਂਬਰ ਡੀ. ਕੁਰੀਆਕੋਸ ਨੇ ਜਾਰਜ ਦੇ ਬਿਆਨ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਸ਼ਾਇਦ ਉਨ੍ਹਾਂ ਖੁਦ ਦੇ ਚਰਿੱਤਰ ਬਾਰੇ ਹੀ ਇਹ ਗੱਲਾਂ ਕਹੀਆਂ ਹਨ। ਰਾਹੁਲ ਗਾਂਧੀ ਦੀ ਆਲੋਚਨਾ ਕਰਨ ਦੀ ਉਨ੍ਹਾਂ ਦੀ ਕੀ ਯੋਗਤਾ ਹੈ? ਉਨ੍ਹਾਂ ਨਾ ਸਿਰਫ ਰਾਹੁਲ ਗਾਂਧੀ ਦਾ, ਸਗੋਂ ਕਾਲਜਾਂ ਦੀਆਂ ਵਿਦਿਆਰਥਣਾਂ ਦਾ ਵੀ ਅਪਮਾਨ ਕੀਤਾ ਹੈ। ਉਹ ਚੋਣ ਕਮਿਸ਼ਨ ਕੋਲ ਜਾਰਜ ਵਿਰੁੱਧ ਸ਼ਿਕਾਇਤ ਕਰਨਗੇ।

 
< Prev   Next >

Advertisements

Advertisement
Advertisement
Advertisement
Advertisement

Advertisement
Advertisement