:: ਲੈਫਟੀਨੈਂਟ ਜਨਰਲ ਮਨਜਿੰਦਰ ਸਿੰਘ ਨੇ ਪੱਛਮੀ ਕਮਾਂਡ ਦੇ ਮੁਖੀ ਦਾ ਅਹੁਦਾ ਸੰਭਾਲਿਆ   :: ਬਾਈਪਾਸ ਸਰਜਰੀ ਤੋਂ ਬਾਅਦ ਸਿਹਤ ’ਚ ਸੁਧਾਰ ਹੋ ਰਿਹੈ: ਰਾਸ਼ਟਰਪਤੀ ਕੋਵਿੰਦ   :: ਗਰੀਬਾਂ ਨੂੰ ਮਜ਼ਬੂਤ ਕਰਨ ਦੀ ਬਜਾਏ ਉਦਯੋਗਪਤੀਆਂ ਦੀ ਮਦਦ ਕਰ ਰਹੇ ਪ੍ਰਧਾਨ ਮੰਤਰੀ: ਰਾਹੁਲ   :: ਕੀ ਦਾਦਾ ਸਾਹਿਬ ਫਾਲਕੇ ਐਵਾਰਡ ਰਜਨੀਕਾਂਤ ਨੂੰ ਚੋਣਾਂ ਚ ਫਾਇਦੇ ਲਈ ਦਿੱਤਾ?   :: ਠੇਕੇ ਟੁੱਟਣ ਤੇ ਲੋਕਾਂ ਨੇ ਕੋਰੋਨਾ ਨਿਯਮਾਂ ਦੀਆਂ ਉਡਾਈਆਂ ਧੱਜੀਆਂ, ਲੱਗੀ ਅੰਤਾਂ ਦੀ ਭੀੜ   :: ਭਾਰਤ ਰਤਨ ਡਾ. ਭੀਮਰਾਓ ਅੰਬੇਡਕਰ ਦਾ 31 ਮਾਰਚ ਨਾਲ ਹੈ ਵਿਸ਼ੇਸ਼ ਸਬੰਧ, ਜਾਣੋ ਇਸ ਦਿਨ ਦਾ ਇਤਿਹਾਸ   :: ਰਾਹੁਲ ਗਾਂਧੀ ਖ਼ਿਲਾਫ਼ ਕੇਰਲ ਦੇ ਇਕ ਸਾਬਕਾ ਸਾਂਸਦ ਦਾ ਵਿਵਾਦਿਤ ਬਿਆਨ, ਬੋਲੇ- ਕੁੜੀਆਂ ਉਨ੍ਹਾਂ ਤੋਂ ਬਚ ਕੇ ਰਹਿਣ   :: ਕੋਵਿਡ-19 ਦਾ ਨਵਾਂ ਰੂਪ ‘ਸਟ੍ਰੇਨ’ ਵਧੇਰੇ ਖ਼ਤਰਨਾਕ, ਲੋਕਾਂ ਨੂੰ ਚੌਕਸ ਰਹਿਣ ਦੀ ਲੋੜ: ਜੈਰਾਮ   :: ਮਮਤਾ ਦਾ ਸੋਨੀਆ ਗਾਂਧੀ ਸਮੇਤ ਇਨ੍ਹਾਂ ਵਿਰੋਧੀ ਆਗੂਆਂ ਨੂੰ ਚਿੱਠੀ, ਇਹ ਹੈ ਮੁੱਦਾ   :: ਵੱਡੀ ਖ਼ਬਰ: DSGMC ਦੀਆਂ ਚੋਣਾਂ ਦਾ ਐਲਾਨ, 25 ਅਪ੍ਰੈਲ ਤੋਂ ਹੋਵੇਗੀ ਵੋਟਿੰਗ   :: ਹਾਰਟ ਆਫ ਏਸ਼ੀਆ ਸਮਾਗਮ ਚ ਅੱਜ ਹਿੱਸਾ ਲੈਣਗੇ ਭਾਰਤ ਅਤੇ ਪਾਕਿ ਦੇ ਵਿਦੇਸ਼ ਮੰਤਰੀ   :: ਕੋਰੋਨਾ ਪਾਜ਼ੇਟਿਵ ਹੋਏ ਫਾਰੂਕ ਅਬਦੁੱਲਾ, ਪਰਿਵਾਰ ਦੇ ਮੈਂਬਰ ਹੋਏ ਏਕਾਂਤਵਾਸ   :: ਖੇਤੀ ਕਾਨੂੰਨਾਂ ’ਤੇ ਸੁਪਰੀਮ ਕੋਰਟ ਵਲੋਂ ਬਣਾਈ 3 ਮੈਂਬਰੀ ਕਮੇਟੀ ਨੇ ਚੁੱਪ-ਚਪੀਤੇ ਸੌਂਪੀ ਰਿਪੋਰਟ   :: ਹੁਣ ਦਿੱਲੀ ਚ ਉੱਪ ਰਾਜਪਾਲ ਹੀ ਸਰਕਾਰ, NCT ਬਿੱਲ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ   :: ਬਜ਼ੁਰਗ ਬੀਬੀ ਦੀ ਮੌਤ ਨੂੰ ਲੈ ਕੇ ਮਮਤਾ ਦਾ ਸ਼ਾਹ ’ਤੇ ਵਾਰ- ‘ਹਾਥਰਸ ਕੇਸ ’ਤੇ ਚੁੱਪ ਕਿਉਂ ਰਹੇ?’

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
RSS ਦੇ ਖ਼ਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲਿਆ ਵੱਡਾ ਫ਼ੈਸਲਾ PRINT ਈ ਮੇਲ
rss  shiromani gurdwara parbandhak committee  big decisionਅੰਮ੍ਰਿਤਸਰ -01ਅਪ੍ਰੈਲ-(ਮੀਡੀਦੇਸਪੰਜਾਬ)-- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵਲੋਂ ਆਰ.ਐੱਸ.ਐੱਸ ਦੇ ਖ਼ਿਲਾਫ਼ ਕਮੇਟੀ ਦੇ ਜਨਰਲ ਹਾਊਸ ਵਿੱਚ ਵੱਡਾ ਮਤਾ ਪਾਸ ਕੀਤਾ ਗਿਆ ਹੈ। ਪਾਸ ਕੀਤੇ ਗਏ ਮਤੇ ’ਚ ਉਨ੍ਹਾਂ ਨੇ ਕਿਹਾ ਕਿ ਆਰ.ਐੱਸ.ਐੱਸ ਦੂਜੇ ਧਰਮਾਂ ਅਤੇ ਘੱਟ ਗਿਣਤੀਆਂ ਦੀ ਆਜ਼ਾਦੀ ਨੂੰ ਦਬਾ ਰਹੀ ਹੈ। ਇਸ ਦੇ ਨਾਲ ਹੀ ਆਰ.ਐੱਸ.ਐੱਸ ਦੇਸ਼ ਨੂੰ ਹਿੰਦੂ ਰਾਸ਼ਟਰ ਵੀ ਬਣਾਉਣਾ ਚਾਹੁੰਦੀ ਹੈ।

ਦੱਸ ਦੇਈਏ ਕਿ ਬੀਤੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਨਰਲ ਇਜਲਾਸ ਦੌਰਾਨ ਪਾਸ ਕੀਤੇ ਗਏ ਇਕ ਮਤੇ ਰਾਹੀਂ ਭਾਰਤ ਅੰਦਰ ਸਿੱਖਾਂ ਸਮੇਤ ਘੱਟਗਿਣਤੀਆਂ ਨੂੰ ਦਬਾਉਣ ਵਾਲੀਆਂ ਚਾਲਾਂ ਦੀ ਸਖ਼ਤ ਵਿਰੋਧਤਾ ਕੀਤੀ ਗਈ। ਕਿਹਾ ਗਿਆ ਕਿ ਭਾਰਤ ਇਕ ਬਹੁਧਰਮੀ, ਬਹੁਭਾਸ਼ਾਈ ਤੇ ਬਹੁਵਰਗੀ ਦੇਸ਼ ਹੈ। ਇਸ ਦੀ ਅਜ਼ਾਦੀ ਵਿਚ ਹਰ ਧਰਮ ਦਾ ਵੱਡਾ ਯੋਗਦਾਨ ਰਿਹਾ, ਖ਼ਾਸਕਰ ਸਿੱਖ ਕੌਮ ਨੇ 80 ਫੀਸਦੀ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਪਰ ਅਫ਼ਸੋਸ ਦੀ ਗੱਲ ਇਹ ਹੈ ਕਿ ਪਿਛਲੇ ਲੰਮੇ ਸਮੇਂ ਤੋਂ ਆਰ.ਐੱਸ.ਐੱਸ. ਵੱਲੋਂ ਦੇਸ਼ ਨੂੰ ਹਿੰਦੂ ਰਾਸ਼ਟਰ ਬਣਾਉਣ ਦੀ ਚਾਲਾਂ ਦੇ ਮੱਦੇਨਜ਼ਰ ਦੂਜੇ ਧਰਮਾਂ ਦੀ ਧਾਰਮਿਕ ਅਜ਼ਾਦੀ ਨੂੰ ਦਬਾਇਆ ਜਾ ਰਿਹਾ ਹੈ।

ਸਿੱਧੇ ਤੇ ਅਸਿੱਧੇ ਰੂਪ ਵਿਚ ਦਖ਼ਲਅੰਦਾਜ਼ੀ ਕਰਕੇ ਘੱਟਗਿਣਤੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸ ਮਤੇ ਰਾਹੀਂ ਭਾਰਤ ਸਰਕਾਰ ਨੂੰ ਸੁਚੇਤ ਕੀਤਾ ਗਿਆ ਕਿ ਉਹ ਆਰ.ਐੱਸ.ਐੱਸ. ਵੱਲੋਂ ਆਰੰਭੀਆਂ ਕੋਸ਼ਿਸ਼ਾਂ ਨੂੰ ਲਾਗੂ ਕਰਨ ਲਈ ਤੱਤਪਰ ਹੋਣ ਦੀ ਥਾਂ ਹਰ ਧਰਮ ਦੇ ਅਧਿਕਾਰਾਂ ਅਤੇ ਧਾਰਮਿਕ ਅਜ਼ਾਦੀ ਨੂੰ ਸੁਰੱਖਿਅਤ ਬਣਾਉਣ ਲਈ ਕਾਰਜ ਕਰੇ। ਜਿਹੜੇ ਵੀ ਅਨਸਰ ਘੱਟਗਿਣਤੀਆਂ ਨੂੰ ਦਬਾਉਣ ਦਾ ਯਤਨ ਕਰਦੇ ਹਨ, ਉਨ੍ਹਾਂ ਨੂੰ ਨਕੇਲ ਪਾਈ ਜਾਵੇ।

ਜ਼ਿਕਰਯੋਗ ਹੈ ਕਿ ਡੇਢ ਦਹਾਕੇ ਪਹਿਲਾਂ 2004 ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਤਤਕਾਲੀ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੇ ਆਰ.ਐੱਸ.ਐੱਸ. ਦੀ ਸਿੱਖ ਵਿੰਗ ਰਾਸ਼ਟਰੀ ਸਿੱਖ ਸੰਗਤ 'ਤੇ ਬੈਨ ਲਗਾਇਆ ਸੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਕਈ ਵਾਰ ਆਰ.ਐੱਸ.ਐੱਸ.ਦੇ ਖ਼ਿਲਾਫ਼ ਬਿਆਨ ਦੇ ਚੁੱਕੇ ਹਨ। 2 ਸਾਲ ਪਹਿਲਾਂ ਜਦੋਂ ਆਰ.ਐੱਸ.ਐੱਸ. ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵਾਂ ਪ੍ਰਕਾਸ਼ ਪੁਰਬ ਦਿੱਲੀ ਵਿੱਚ ਮਨਾਇਆ ਗਿਆ ਸੀ ਤਾਂ ਸ੍ਰੀ ਅਕਾਲ ਤਖ਼ਤ ਦੇ ਤਤਕਾਲੀ ਜਥੇਦਾਰ ਨੇ 2004 ਦਾ ਹੁਕਮਨਾਮੇ ਦਾ ਹਵਾਲਾ ਦਿੰਦੇ ਹੋਏ ਸਿੱਖ ਸੰਗਤ ਨੂੰ ਇਸ ਵਿੱਚ ਸ਼ਾਮਲ ਹੋਣ ਤੋਂ ਮੰਨਾਂ ਕਰ ਦਿੱਤਾ ਸੀ।

 
< Prev   Next >

Advertisements

Advertisement
Advertisement

Advertisement
Advertisement
Advertisement
Advertisement