:: ਕੋਰੋਨਾ ਆਫ਼ਤ ਪਿਛਲੇ 6 ਮਹੀਨਿਆਂ ਚ ਕੇਂਦਰ ਦੇ ਕੰਮ ਨਾ ਕਰਨ ਦਾ ਨਤੀਜਾ ਹੈ : ਮਮਤਾ ਬੈਨਰਜੀ   :: ਕੋਰੋਨਾ : ਜੇਲ੍ਹਾਂ ਚ ਭੀੜ ਘੱਟ ਕਰਨ ਲਈ SC ਨੇ ਕੈਦੀਆਂ ਨੂੰ ਰਿਹਾਅ ਕਰਨ ਦਾ ਆਦੇਸ਼ ਦਿੱਤਾ   :: ਕੇਂਦਰ ਦਿੱਲੀ ਚ 700 ਮੀਟ੍ਰਿਕਨ ਟਨ ਆਕਸੀਜਨ ਸਪਲਾਈ ਰੱਖੇ ਕਾਇਮ : ਮਨੀਸ਼ ਸਿਸੋਦੀਆ   :: ਕੋਰੋਨਾ ਜੰਗ: ਫਾਰੂਕ ਅਬਦੁੱਲਾ ਨੇ ਐੱਮ. ਪੀ. ਫੰਡ ਤੋਂ ਦਿੱਤੇ 1.40 ਕਰੋੜ ਰੁਪਏ   :: ਕੋਰੋਨਾ ਨਾਲ ਲੜਾਈ ’ਚ ਫੌਜ ਨੇ ਸੰਭਾਲੀ ਕਮਾਨ, ਰਾਜਨਾਥ ਸਿੰਘ ਬੋਲੇ- ਲੋਕਾਂ ਦੀਆਂ ਪ੍ਰੇਸ਼ਾਨੀਆਂ ਦੂਰ ਕਰਨ ਲਈ ਜੁਟੇ ਜਵਾਨ   :: ਮਮਤਾ ਨੇ PM ਮੋਦੀ ਨੂੰ ਚਿੱਠੀ ਲਿਖ ਕੇ ਕੀਤੀ ਮੈਡੀਕਲ ਆਕਸੀਜਨ ਦੀ ਮੰਗ   :: SC ਨੇ ਕਰਨਾਟਕ ਚ ਵੱਧ ਆਕਸੀਜਨ ਦੇਣ ਦੇ ਹਾਈ ਕੋਰਟ ਦੇ ਫ਼ੈਸਲੇ ਵਿਰੁੱਧ ਕੇਂਦਰ ਦੀ ਪਟੀਸ਼ਨ ਕੀਤੀ ਖਾਰਜ   :: ਹਸਪਤਾਲਾਂ ਨੂੰ ਆਕਸੀਜਨ ਨਾ ਦੇਣਾ ਕਤਲੇਆਮ ਦੇ ਬਰਾਬਰ: ਹਾਈ ਕੋਰਟ   :: ਕੋਰੋਨਾ ਖ਼ਿਲਾਫ਼ ਲੜਾਈ ਨੂੰ ਮਜ਼ਬੂਤ ਕਰਨ ਲਈ ਟੀਕਿਆਂ ਦੀ ਬਰਬਾਦੀ ਰੋਕਣਾ ਜ਼ਰੂਰੀ: PM ਮੋਦੀ   :: ਹਿਮਾਚਲ ’ਚ 16 ਮਈ ਤੱਕ ‘ਕੋਰੋਨਾ ਕਰਫਿਊ’, ਬੰਦ ਰਹਿਣਗੇ ਸਰਕਾਰੀ ਦਫ਼ਤਰ   :: ਕਮਾਨ ਸੰਭਾਲਦੇ ਹੀ ਐਕਸ਼ਨ ’ਚ ਆਈ ‘ਦੀਦੀ’, ਕੋਰੋਨਾ ਨੂੰ ਲੈ ਕੇ ਬੰਗਾਲ ’ਚ ਲਗਾਈਆਂ ਨਵੀਆਂ ਪਾਬੰਦੀਆਂ   :: ਆਕਸੀਜਨ ਖਤਮ ਹੋਈ ਤਾਂ ਕੋਰੋਨਾ ਮਰੀਜ਼ਾਂ ਨੂੰ ਤੜਫਦਾ ਛੱਡ ਦੌੜੇ ਡਾਕਟਰ, 9 ਲੋਕਾਂ ਨੇ ਤੋੜਿਆ ਦਮ   :: 3 ਬੱਕਰੀਆਂ ਅਤੇ 3 ਗਾਂਵਾਂ ਦੀ ਮਾਲਕ ਚੰਦਨਾ ਬਾਉਰੀ ਬੰਗਾਲ ਚ ਬਣੀ ਵਿਧਾਇਕ   :: ਕੋਰੋਨਾ ਆਫ਼ਤ : MBBS ਦੇ ਵਿਦਿਆਰਥੀਆਂ ਨੂੰ PM ਮੋਦੀ ਨੇ ਦਿੱਤੀ ਵੱਡੀ ਜ਼ਿੰਮੇਵਾਰੀ   :: ਆਕਸੀਜਨ ਨਾਲ ਭਰਪੂਰ ਪਿੱਪਲ ਦਾ ਪੱਤਾ ਕਰੇਗਾ ‘ਕੋਰੋਨਾ ਵਾਇਰਸ’ ਤੋਂ ਬਚਾਅ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੋਰੋਨਾ ਆਫ਼ਤ: ਆਸਟ੍ਰੇਲੀਆਈ ਭਾਰਤੀ ਭਾਈਚਾਰੇ ਵਲੋਂ ਪੰਜਾਬ ਤੇ ਭਾਰਤ ਸਰਕਾਰ ਨੂੰ ਪੁਖ਼ਤਾ ਪ੍ਰਬੰਧ ਕਰਨ ਦੀ ਅਪੀਲ PRINT ਈ ਮੇਲ
corona crisis  australian indian community  india  management  appealਬ੍ਰਿਸਬੇਨ --01ਮਈ-(ਮੀਡੀਦੇਸਪੰਜਾਬ)--  ਬ੍ਰਿਸਬੇਨ ਪੰਜਾਬੀ ਪ੍ਰੈੱਸ ਕਲੱਬ ਆਸਟ੍ਰੇਲੀਆ ਵਲੋਂ ਕੋਰੋਨਾ ਮਹਾਮਾਰੀ ਦੀ ਦੂਜੀ ਲਹਿਰ ਦੇ ਪ੍ਰਕੋਪ ਨਾਲ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਸਬੰਧਿਤ ਪਰਿਵਾਰਾਂ ਨਾਲ ਹਮਦਰਦੀ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਪ੍ਰੈੱਸ ਕਲੱਬ ਦੇ ਪ੍ਰਧਾਨ ਦਲਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਇਕ ਮੀਟਿੰਗ ਵਿਚ ਹਰਜੀਤ ਲਸਾੜਾ, ਜਗਜੀਤ ਖੋਸਾ, ਹਰਪ੍ਰੀਤ ਕੋਹਲੀ, ਅਜੇਪਾਲ ਸਿੰਘ, ਦੇਵ ਸਿੱਧੂ, ਗੁਰਵਿੰਦਰ ਰੰਧਾਵਾ ਤੇ ਸਮੂਹ ਅਹੁਦੇਦਾਰਾਂ ਨੇ ਕਿਹਾ ਕਿ ਭਾਰਤੀ ਲੋਕਾਂ ਦੀ ਇਸ ਕੋਰੋਨਾ ਮਹਾਮਾਰੀ ਨਾਲ ਹੋ ਰਹੀਆਂ ਮੌਤਾਂ ਦੇ ਅਸਹਿ ਦੁੱਖ ਦੀ ਘੜੀ ਵਿਚ ਆਸਟ੍ਰੇਲੀਆਈ ਲੋਕ ਅਤੇ ਭਾਰਤੀ ਭਾਈਚਾਰਾ ਵੀ ਆਪਣੇ ਭਾਰਤ ਵਸਦੇ ਲੋਕਾਂ ਨਾਲ ਇਸ ਮੁਸੀਬਤ ਸਮੇਂ ਵਿਚ ਨਾਲ ਖੜ੍ਹਾ ਹੈ।

ਉਨ੍ਹਾਂ ਭਾਰਤ ਸਰਕਾਰ, ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਤੇ ਬਲਬੀਰ ਸਿੰਘ ਸਿੱਧੂ ਸਿਹਤ ਮੰਤਰੀ ਪੰਜਾਬ ਨੂੰ ਕੋਰੋਨਾ ਮਹਾਮਾਰੀ ਦੇ ਕਹਿਰ ਨਾਲ ਨਜਿੱਠਣ ਲਈ ਅਗਾਊਂ ਪੁਖਤਾ ਪ੍ਰਬੰਧ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਕੂਲਾਂ, ਕਾਲਜਾਂ ਤੇ ਹੋਰ ਧਾਰਮਿਕ ਸਥਾਨਾਂ ਨੂੰ ਕੋਰੋਨਾ ਸੈਂਟਰਾਂ ਵਿਚ ਤਬਦੀਲ ਕਰਨ ਦੀ ਜ਼ਰੂਰਤ ਹੈ ਅਤੇ ਜ਼ਰੂਰੀ ਦਵਾਈਆਂ, ਬੈੱਡਾਂ, ਆਕਸੀਜਨ, ਜੀਵਨ ਰੱਖਿਅਕ ਉਪਕਰਨਾਂ ਦੀ ਉਪਲੱਬਧਤਾ ਨੂੰ ਯਕੀਨੀ ਬਣਾਉਣ ਦੀ ਲੋੜ ਹੈ ਤਾਂ ਜੋ ਬੇਸ਼ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ ।

ਉਨ੍ਹਾਂ ਫਰੰਟ ਲਾਈਨ ਸਿਹਤ ਵਰਕਰਾਂ ਤੇ ਰਾਹਤ ਕਾਰਜਾਂ ਵਿੱਚ ਲੱਗੇ ਅਧਿਕਾਰੀਆਂ ਤੇ ਸਵੈ-ਸੇਵੀ ਸੰਸਥਾਵਾਂ ਦਾ ਧੰਨਵਾਦ ਕਰਦਿਆਂ ਕਿਹਾ ਹੈ ਕਿ ਮੰਤਰੀਆਂ, ਸੰਸਦ ਮੈਂਬਰਾਂ, ਵਿਧਾਇਕਾਂ, ਪ੍ਰਸ਼ਾਸਨਿਕ ਅਧਿਕਾਰੀਆਂ ਤੇ ਹੋਰ ਸਮਾਜ ਸੇਵੀ ਸੰਸਥਾਵਾਂ ਨੂੰ ਦਿਨ-ਰਾਤ ਇਕ ਕਰਕੇ ਇਸ ਮਹਾਮਾਰੀ ਦੌਰਾਨ ਲੋਕਾਂ ਦੀ ਸਹਾਇਤਾ ਲਈ ਅੱਗੇ ਆਉਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਆਸਟ੍ਰੇਲੀਆ ਸਰਕਾਰ ਵਲੋਂ ਭਾਰਤ ਨੂੰ ਭੇਜੀ ਮਦਦ ਅਤੇ ਭਾਰਤ ਵਿਚ ਸਰਕਾਰੀ, ਅਰਧ ਸਰਕਾਰੀ, ਉਦਯੋਗਿਕ ਅਤੇ ਗੁਰਦੁਆਰਾ ਸਾਹਿਬਾਨ ਜੋ ਮਾਨਵਤਾ ਦੀ ਸਹਾਇਤਾ ਦੇ ਬਚਾਅ ਕਾਰਜਾਂ ਵਿਚ ਲੱਗੇ ਹੋਏ ਹਨ, ਉਨ੍ਹਾਂ ਦਾ ਵੀ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ। ਉਨ੍ਹਾਂ ਭਾਰਤੀ ਲੋਕਾਂ ਨੂੰ ਤਾਲਾਬੰਦੀ ਦਾ ਪਾਲਣ ਕਰਨ, ਮਾਸਕ ਪਾ ਕੇ ਰੱਖਣ, ਘਰਾਂ ਤੋਂ ਬਾਹਰ ਨਾ ਨਿਕਲਣ ਅਤੇ ਸਮਾਜਕ ਦੂਰੀ ਵਰਗੇ ਨਿਯਮਾਂ ਦੀ ਪਾਲਣਾਂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਸਰਕਾਰ ਨੂੰ ਕੋਰੋਨਾ ਮਹਾਮਾਰੀ ਦੇ ਬਚਾਅ ਲਈ ਵੱਧ ਤੋਂ ਵੱਧ ਟੀਕਾਕਰਨ ਕਰਨ ਦੀ ਅਪੀਲ ਵੀ ਕੀਤੀ ।

 
< Prev   Next >

Advertisements

Advertisement
Advertisement
Advertisement
Advertisement

Advertisement
Advertisement