:: ਕੋਰੋਨਾ ਆਫ਼ਤ ਪਿਛਲੇ 6 ਮਹੀਨਿਆਂ ਚ ਕੇਂਦਰ ਦੇ ਕੰਮ ਨਾ ਕਰਨ ਦਾ ਨਤੀਜਾ ਹੈ : ਮਮਤਾ ਬੈਨਰਜੀ   :: ਕੋਰੋਨਾ : ਜੇਲ੍ਹਾਂ ਚ ਭੀੜ ਘੱਟ ਕਰਨ ਲਈ SC ਨੇ ਕੈਦੀਆਂ ਨੂੰ ਰਿਹਾਅ ਕਰਨ ਦਾ ਆਦੇਸ਼ ਦਿੱਤਾ   :: ਕੇਂਦਰ ਦਿੱਲੀ ਚ 700 ਮੀਟ੍ਰਿਕਨ ਟਨ ਆਕਸੀਜਨ ਸਪਲਾਈ ਰੱਖੇ ਕਾਇਮ : ਮਨੀਸ਼ ਸਿਸੋਦੀਆ   :: ਕੋਰੋਨਾ ਜੰਗ: ਫਾਰੂਕ ਅਬਦੁੱਲਾ ਨੇ ਐੱਮ. ਪੀ. ਫੰਡ ਤੋਂ ਦਿੱਤੇ 1.40 ਕਰੋੜ ਰੁਪਏ   :: ਕੋਰੋਨਾ ਨਾਲ ਲੜਾਈ ’ਚ ਫੌਜ ਨੇ ਸੰਭਾਲੀ ਕਮਾਨ, ਰਾਜਨਾਥ ਸਿੰਘ ਬੋਲੇ- ਲੋਕਾਂ ਦੀਆਂ ਪ੍ਰੇਸ਼ਾਨੀਆਂ ਦੂਰ ਕਰਨ ਲਈ ਜੁਟੇ ਜਵਾਨ   :: ਮਮਤਾ ਨੇ PM ਮੋਦੀ ਨੂੰ ਚਿੱਠੀ ਲਿਖ ਕੇ ਕੀਤੀ ਮੈਡੀਕਲ ਆਕਸੀਜਨ ਦੀ ਮੰਗ   :: SC ਨੇ ਕਰਨਾਟਕ ਚ ਵੱਧ ਆਕਸੀਜਨ ਦੇਣ ਦੇ ਹਾਈ ਕੋਰਟ ਦੇ ਫ਼ੈਸਲੇ ਵਿਰੁੱਧ ਕੇਂਦਰ ਦੀ ਪਟੀਸ਼ਨ ਕੀਤੀ ਖਾਰਜ   :: ਹਸਪਤਾਲਾਂ ਨੂੰ ਆਕਸੀਜਨ ਨਾ ਦੇਣਾ ਕਤਲੇਆਮ ਦੇ ਬਰਾਬਰ: ਹਾਈ ਕੋਰਟ   :: ਕੋਰੋਨਾ ਖ਼ਿਲਾਫ਼ ਲੜਾਈ ਨੂੰ ਮਜ਼ਬੂਤ ਕਰਨ ਲਈ ਟੀਕਿਆਂ ਦੀ ਬਰਬਾਦੀ ਰੋਕਣਾ ਜ਼ਰੂਰੀ: PM ਮੋਦੀ   :: ਹਿਮਾਚਲ ’ਚ 16 ਮਈ ਤੱਕ ‘ਕੋਰੋਨਾ ਕਰਫਿਊ’, ਬੰਦ ਰਹਿਣਗੇ ਸਰਕਾਰੀ ਦਫ਼ਤਰ   :: ਕਮਾਨ ਸੰਭਾਲਦੇ ਹੀ ਐਕਸ਼ਨ ’ਚ ਆਈ ‘ਦੀਦੀ’, ਕੋਰੋਨਾ ਨੂੰ ਲੈ ਕੇ ਬੰਗਾਲ ’ਚ ਲਗਾਈਆਂ ਨਵੀਆਂ ਪਾਬੰਦੀਆਂ   :: ਆਕਸੀਜਨ ਖਤਮ ਹੋਈ ਤਾਂ ਕੋਰੋਨਾ ਮਰੀਜ਼ਾਂ ਨੂੰ ਤੜਫਦਾ ਛੱਡ ਦੌੜੇ ਡਾਕਟਰ, 9 ਲੋਕਾਂ ਨੇ ਤੋੜਿਆ ਦਮ   :: 3 ਬੱਕਰੀਆਂ ਅਤੇ 3 ਗਾਂਵਾਂ ਦੀ ਮਾਲਕ ਚੰਦਨਾ ਬਾਉਰੀ ਬੰਗਾਲ ਚ ਬਣੀ ਵਿਧਾਇਕ   :: ਕੋਰੋਨਾ ਆਫ਼ਤ : MBBS ਦੇ ਵਿਦਿਆਰਥੀਆਂ ਨੂੰ PM ਮੋਦੀ ਨੇ ਦਿੱਤੀ ਵੱਡੀ ਜ਼ਿੰਮੇਵਾਰੀ   :: ਆਕਸੀਜਨ ਨਾਲ ਭਰਪੂਰ ਪਿੱਪਲ ਦਾ ਪੱਤਾ ਕਰੇਗਾ ‘ਕੋਰੋਨਾ ਵਾਇਰਸ’ ਤੋਂ ਬਚਾਅ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਇਟਲੀ ਨੇ ਭਾਰਤ ਲਈ ਕੋਰੋਨਾ ਮਹਾਮਾਰੀ ਦੀ ਰੋਕਥਾਮ ਲਈ ਭੇਜੀ ਆਕਸੀਜਨ ਤੇ ਹੋਰ ਰਾਹਤ ਸਮੱਗਰੀ PRINT ਈ ਮੇਲ
italy  oxygen and other relief materials  indiaਰੋਮ --03ਮਈ-(ਮੀਡੀਦੇਸਪੰਜਾਬ)--  ਭਾਰਤ ਵਿੱਚ ਚੱਲ ਰਹੇ ਕੋਰੋਨਾ ਸੰਕਟ ਦੌਰਾਨ ਬਹੁਤ ਸਾਰੇ ਦੇਸ਼ਾਂ ਵੱਲੋ ਭਾਰਤ ਨਾਲ ਮਿੱਤਰਤਾ ਅਤੇ ਦੁੱਖ ਸਮਝਦਿਆਂ ਹੋਇਆਂ ਹਰ ਸੰਭਵ ਮਦਦ ਦਿੱਤੀ ਜਾ ਰਹੀ ਹੈ।ਇਸੇ ਕਾਰਵਾਈ ਤਹਿਤ ਇਟਲੀ ਦੇ ਪ੍ਰਧਾਨ ਮੰਤਰੀ ਮਾਰੀਓ ਦਰਾਗੀ ਨੇ ਬੀਤੇ ਦਿਨ ਐਲਾਨ ਕੀਤਾ ਸੀ ਕਿ ਸੰਕਟ ਦੇ ਇਸ ਸਮੇਂ ਇਟਲੀ ਦੇਸ਼ ਭਾਰਤ ਦੇ ਨਾਲ ਮੋਢੇ ਦੇ ਨਾਲ ਮੋਢਾ ਲਾ ਕੇ ਖੜ੍ਹਾ ਹੈ ਅਤੇ ਉਨ੍ਹਾਂ ਵਲੋਂ ਹਰ ਸੰਭਵ ਮਦਦ ਦੇਣ ਦਾ ਐਲਾਨ ਕੀਤਾ ਗਿਆ ਸੀ।

PunjabKesari

ਭਾਰਤ ਵਿੱਚ ਆਕਸੀਜਨ ਦੀ ਘਾਟ ਨੂੰ ਦੇਖਦਿਆਂ ਹੋਇਆਂ ਐਤਵਾਰ ਨੂੰ ਇਟਲੀ ਦੀ ਏਅਰ ਫੋਰਸ ਅਤੇ ਸਿਵਲ ਸੁਰੱਖਿਆ ਵਿਭਾਗ ਦੇ ਸਹਿਯੋਗ ਨਾਲ ਭਾਰਤ ਲਈ ਆਕਸੀਜਨ ਪ੍ਰੋਡਕਸ਼ਨ ਪਲਾਂਟ ਦਾ ਸਮਾਨ ਤਕਨੀਕੀ ਮਾਹਰਾਂ ਦੀ ਟੀਮ ਨੂੰ ਵਿਸ਼ੇਸ਼ ਏਅਰ ਫੋਰਸ ਦੇ ਜਹਾਜ਼ ਰਾਹੀਂ ਇਟਲੀ ਦੇ ਤੌਰੀਨੋ ਤੋਂ ਭਾਰਤ ਲਈ ਰਵਾਨਾ ਕੀਤਾ ਗਿਆ।ਇਸ ਸੰਬੰਧੀ ਇਟਲੀ ਦੀ ਰਾਜਧਾਨੀ ਰੋਮ ਵਿੱਚ ਸਥਿਤ ਭਾਰਤੀ ਦੂਤਾਵਾਸ ਵਲੋਂ ਅਤੇ ਭਾਰਤ ਦੀ ਰਾਜਧਾਨੀ ਦਿੱਲੀ ਵਿੱਚ ਸਥਿਤ ਇਟਲੀ ਦੇ ਦੂਤਾਵਾਸ ਵਲੋਂ ਸੋਸ਼ਲ ਮੀਡੀਆ 'ਤੇ ਇਹ ਜਾਣਕਾਰੀ ਸਾਂਝੀ ਕਰਦਿਆਂ ਖੁਸ਼ੀ ਜਤਾਈ ਹੈ ਕਿ ਇਟਲੀ ਦੇਸ਼ ਵਲੋਂ ਭਾਰਤ ਦੇ ਇਸ ਸੰਕਟ ਦੇ ਸਮੇਂ ਵਿੱਚ ਮਿੱਤਰਤਾ ਨਿਭਾਈ ਹੈ ਅਤੇ ਹਰ ਸੰਭਵ ਮਦਦ ਕਰਨ ਦਾ ਐਲਾਨ ਕੀਤਾ ਗਿਆ ਸੀ ਉਹ ਐਲਾਨ ਅੱਜ ਪੂਰਾ ਹੋ ਗਿਆ ਹੈ।

ਦੂਜੇ ਪਾਸੇ ਇਟਲੀ ਵਿੱਚ ਵਸਦੇ ਭਾਰਤੀ ਭਾਈਚਾਰੇ ਵਲੋਂ ਸੋਸ਼ਲ ਮੀਡੀਆ 'ਤੇ ਇਟਲੀ ਵੱਲੋਂ ਭਾਰਤ ਦੇ ਇਸ ਸੰਕਟ ਦੇ ਸਮੇਂ ਕੀਤੀ ਗਈ ਮਦਦ ਦਾ ਵੱਖ ਵੱਖ ਢੰਗ ਤਰੀਕਿਆਂ ਨਾਲ "ਧੰਨਵਾਦ ਇਟਲੀ" ਲਿਖ ਕੇ ਧੰਨਵਾਦ ਕੀਤਾ ਜਾ ਰਿਹਾ ਹੈ। ਇਟਲੀ ਦੀ ਇਸ ਦਰਿਆ ਦਿਲੀ ਨੇ ਇਟਲੀ ਰਹਿਣ ਬਸੇਰਾ ਕਰਦੇ ਭਾਰਤੀ ਭਾਈਚਾਰੇ ਦਾ ਦਿਲ ਜਿੱਤ ਲਿਆ ਹੈ ਜਿਸ ਦੀ ਇਟਲੀ ਚੁਫੇਰੇ ਭਾਰਤੀ ਭਾਈਚਾਰੇ ਵਿੱਚ ਸ਼ਲਾਘਾ ਹੋ ਰਹੀ ਹੈ।

 
< Prev   Next >

Advertisements

Advertisement

Advertisement
Advertisement
Advertisement
Advertisement
Advertisement