:: ਸਰਹੱਦੀ ਚੁਣੌਤੀਆਂ ਵਿਚਾਲੇ PM ਮੋਦੀ ਦੇ Make in India ਨੇ ਰੱਖਿਆ ਖੇਤਰ ਨੂੰ ਬਣਾਇਆ ਆਤਮਨਿਰਭਰ   :: ਕੇਂਦਰੀ ਖੇਤੀ ਮੰਤਰੀ ਦੀ ਦੋ ਟੁੱਕ, ਖੇਤੀ ਕਾਨੂੰਨ ਵਾਪਸ ਨਹੀਂ ਹੋਣਗੇ - ਪ੍ਰੈ੍ੱਸ ਰਿਵੀਊ   :: ਮਿਲਖਾ ਸਿੰਘ ਦੇ ਦਿਹਾਂਤ ਤੇ PM ਮੋਦੀ ਨੇ ਜਤਾਇਆ ਸੋਗ, ਬੋਲੇ- ਅਸੀਂ ਇੱਕ ਮਹਾਨ ਖਿਡਾਰੀ ਨੂੰ ਗੁਆ ਦਿੱਤਾ   :: ਕੋਰੋਨਾ ਵੈਕਸੀਨ ਦੀ ਕਾਲਾਬਾਜ਼ਾਰੀ ਨੂੰ ਲੈ ਕੇ ਭਾਜਪਾ ਨੇ ਘੇਰੀ ਪੰਜਾਬ ਸਰਕਾਰ, ਲਾਏ ਗੰਭੀਰ ਇਲਜ਼ਾਮ   :: ਕਿਸਾਨੀ ਘੋਲ ਦੇ 200 ਦਿਨ ਪੂਰੇ, ਮਨਾਂ ਚ ਸ਼ੰਕਾ ਕੀ ਹੋਵੇਗਾ ਅੰਦੋਲਨ ਦਾ ਭਵਿੱਖ? ਜਾਣੋ ਆਪਣੇ ਸਵਾਲਾਂ ਦੇ ਜਵਾਬ   :: G7 ਦੀ ਬੈਠਕ ਦੇ ਬਾਹਰ ਪਾਕਿਸਤਾਨ ਦੀ ਗੰਦੀ ਖੇਡ, ਕਸ਼ਮੀਰ ਤੇ ਮੋਦੀ ਵਿਰੁੱਧ ਮਾੜਾ ਪ੍ਰਚਾਰ   :: ਤਾਜ ਮਹੱਲ ਦੇ ਦੀਦਾਰ ਦੀ ਉਡੀਕ ਖ਼ਤਮ, ਇਸ ਤਾਰੀਖ਼ ਤੋਂ ਸੈਲਾਨੀਆਂ ਲਈ ਖੁੱਲ੍ਹਣਗੇ ਦਰਵਾਜ਼ੇ   :: ਕੋਰੋਨਾ ਦੀ ਤੀਜੀ ਲਹਿਰ ਦੇ ਖ਼ਦਸ਼ੇ ਦਰਮਿਆਨ ਪ੍ਰਾਈਵੇਟ ਹਸਪਤਾਲਾਂ ਚ ਵੀ ਲੱਗਣਗੇ ਆਕਸੀਜਨ ਪਲਾਂਟ   :: ਮਨੀਸ਼ ਸਿਸੋਦੀਆ ਦਾ ਵੱਡਾ ਬਿਆਨ, PM ਮੋਦੀ ਨਾਲ ਗੁਪਤ ਦੋਸਤੀ ਨਿਭਾਅ ਰਿਹਾ ਕੈਪਟਨ   :: ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਤੋਂ ਬਾਅਦ ਮਾਇਆਵਤੀ ਦਾ ਪਹਿਲਾ ਬਿਆਨ ਆਇਆ ਸਾਹਮਣੇ   :: ਭਾਜਪਾ ਨੂੰ ਸਾਲ 2019-20 ਚ ਮਿਲਿਆ 785 ਕਰੋੜ ਦਾ ਚੰਦਾ, ਕਾਂਗਰਸ ਦੇ ਮੁਕਾਬਲੇ 5 ਗੁਣਾ ਵੱਧ   :: ਸਰਕਾਰ ਨੇ ਪੈਟਰੋਲ-ਡੀਜ਼ਲ ਤੇ 2.74 ਲੱਖ ਕਰੋੜ ਰੁਪਏ ਟੈਕਸ ਵਸੂਲੇ, ਜਨਤਾ ਨੂੰ ਕੁਝ ਨਹੀਂ ਮਿਲਿਆ : ਪ੍ਰਿੰਯਕਾ   :: ਕੇਂਦਰ ਕੁਝ ਸੂਬਾ ਸਰਕਾਰਾਂ ਦੀ ਮਦਦ ਕਰਨ ਦੀ ਬਜਾਏ ਉਨ੍ਹਾਂ ਨੂੰ ਅਪਸ਼ਬਦ ਬੋਲ ਰਿਹਾ : ਸਿਸੋਦੀਆ   :: ਸਰਕਾਰ ਕਿਸਾਨ ਸੰਗਠਨਾਂ ਨਾਲ ਗੱਲਬਾਤ ਨੂੰ ਤਿਆਰ, ਕਿਹਾ- ਖੇਤੀਬਾੜੀ ਕਾਨੂੰਨਾਂ ਚ ਕਿੱਥੇ ਇਤਰਾਜ਼ ਹੈ ਦੱਸੋ   :: ਦਿੱਲੀ: ਸਰਹੱਦਾਂ ’ਤੇ ਵੱਧ ਸਕਦੈ ਕਿਸਾਨਾਂ ਦਾ ਇਕੱਠ, ਪੁਲਸ ਨੇ ਸਖ਼ਤ ਕੀਤੀ ਸੁਰੱਖਿਆ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਹਸਪਤਾਲਾਂ ਨੂੰ ਆਕਸੀਜਨ ਨਾ ਦੇਣਾ ਕਤਲੇਆਮ ਦੇ ਬਰਾਬਰ: ਹਾਈ ਕੋਰਟ PRINT ਈ ਮੇਲ
not giving oxygen to hospitals equals genocide high courtਪ੍ਰਯਾਗਰਾਜ --05ਮਈ-(ਮੀਡੀਦੇਸਪੰਜਾਬ)-- ਉੱਤਰ ਪ੍ਰਦੇਸ਼ ’ਚ ਕੋਰੋਨਾ ਵਾਇਰਸ ਦੇ ਚੱਲਦੇ ਹਸਪਤਾਲਾਂ ਵਿਚ ਆਕਸੀਜਨ ਦੀ ਸਪਲਾਈ ’ਚ ਘਾਟ ਨੂੰ ਲੈ ਕੇ ਇਲਾਹਾਬਾਦ ਹਾਈ ਕੋਰਟ ਨੇ ਤਲਖ਼ ਟਿੱਪਣੀ ਕੀਤੀ ਹੈ। ਹਾਈ ਕੋਰਟ ਨੇ ਟਿੱਪਣੀ ਕਰਦਿਆਂ ਕਿਹਾ ਕਿ ਇਹ ਨਾ ਸਿਰਫ ਅਪਰਾਧ ਹੈ, ਸਗੋਂ ਅਜਿਹਾ ਕਰਨਾ ਕਤਲੇਆਮ ਤੋਂ ਘੱਟ ਨਹੀਂ ਹੈ। ਅਜਿਹੀਆਂ ਮੌਤਾਂ ਦੀ ਜਵਾਬਦੇਹੀ ਆਕਸੀਜਨ ਦੀ ਸਪਲਾਈ ਕਰਨ ਵਾਲਿਆਂ ਦੀ ਹੈ। ਜਸਟਿਸ ਸਿਧਾਰਥ ਵਰਮਾ ਅਤੇ ਜਸਟਿਸ ਅਜਿਤ ਕੁਮਾਰ ਦੀ ਬੈਂਚ ਨੇ ਕਿਹਾ ਕਿ ਮੈਡੀਕਲ ਸਾਇੰਸ ਇੰਨਾ ਅੱਗੇ ਹੈ ਕਿ ਅਸੀਂ ਹਾਰਟ ਟਰਾਂਸਪਲਾਂਟ ਕਰ ਰਹੇ ਹਾਂ। ਬਰੇਨ ਆਪਰੇਟ ਕਰ ਰਹੇ ਹਾਂ ਅਤੇ ਦੂਜੇ ਪਾਸੇ ਆਕਸੀਜਨ ਦੀ ਘਾਟ ਨਾਲ ਮੌਤਾਂ ਹੋ ਰਹੀਆਂ ਹਨ।

ਹਾਈ ਕੋਰਟ ਨੇ ਕਿਹਾ ਕਿ ਆਮ ਤੌਰ ’ਤੇ ਅਦਾਲਤ ਸੋਸ਼ਲ ਮੀਡੀਆ ਦੀਆਂ ਖ਼ਬਰਾਂ ’ਤੇ ਧਿਆਨ ਨਹੀਂ ਦਿੰਦੀ ਪਰ ਇਸ ਖ਼ਬਰ ਦਾ ਸਮਰਥਨ ਵਕੀਲਾਂ ਨੇ ਵੀ ਕੀਤਾ ਹੈ ਕਿ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿਚ ਆਕਸੀਜਨ ਦੀ ਸਪਲਾਈ ਨਾ ਹੋ ਸਕਣ ਕਾਰਨ ਮੌਤਾਂ ਹੋਈਆਂ ਹਨ। ਅਦਾਲਤ ਨੇ ਕਿਹਾ ਕਿ ਇਸ ਦੇ ਸੁਧਾਰ ਲਈ ਤੁਰੰਤ ਕਦਮ ਚੁੱਕੇ ਜਾਣ। ਉਨ੍ਹਾਂ ਨੇ ਲਖਨਊ ਅਤੇ ਮੇਰਠ ਦੇ ਜ਼ਿਲ੍ਹਾ ਅਧਿਕਾਰੀ ਨੂੰ ਆਕਸੀਜਨ ਦੀ ਘਾਟ ਨਾਲ ਮੌਤਾਂ ਦੀਆਂ ਖ਼ਬਰਾਂ ਦੀ 48 ਘੰਟਿਆਂ ਵਿਚ ਜਾਂਚ ਪੂਰੀ ਕਰ ਕੇ ਰਿਪੋਰਟ ਪੇਸ਼ ਕਰਨ ਅਤੇ ਜਵਾਬਦੇਹੀ ਤੈਅ ਕਰਨ ਦਾ ਨਿਰਦੇਸ਼ ਦਿੱਤਾ ਹੈ। 

ਅਦਾਲਤ ਨੇ ਕਿਹਾ ਕਿ ਕੇਸ ਦੀ ਸੁਣਵਾਈ ਦੌਰਾਨ ਦੋਹਾਂ ਜ਼ਿਲ੍ਹਿਆਂ ਦੇ ਜ਼ਿਲ੍ਹਾ ਅਧਿਕਾਰੀ ਵਰਚੂਅਲ ਸੁਣਵਾਈ ਦੇ ਸਮੇਂ ਹਾਜ਼ਰ ਰਹਿਣਗੇ। ਬੈਂਚ ਨੇ ਹਾਈ ਕੋਰਟ ਦੇ ਜੱਜ ਦੀ ਲਖਨਊ ਦੇ ਐੱਸ. ਜੀ. ਪੀ. ਜੀ. ਆਈ. ’ਚ ਹੋਈ ਮੌਤ ਦਾ ਵੀ ਨੋਟਿਸ ਲਿਆ ਅਤੇ ਉਨ੍ਹਾਂ ਦੇ ਇਲਾਜ ਦੀ ਰਿਪੋਰਟ ਪੇਸ਼ ਕਰਨ ਨੂੰ ਕਿਹਾ ਹੈ। ਅਦਾਲਤ ਨੇ ਕਿਹਾ ਕਿ ਜਸਟਿਸ ਵੀ. ਕੇ. ਸ਼੍ਰੀਵਾਸਤਵ 23 ਅਪ੍ਰੈਲ ਨੂੰ ਰਾਮ ਮਨੋਹਰ ਲੋਹੀਆ ਹਸਪਤਾਲ ਵਿਚ ਦਾਖ਼ਲ ਹੋਏ। ਸ਼ਾਮ 7:30 ਵਜੇ ਤੱਕ ਉਨ੍ਹਾਂ ਦੀ ਠੀਕ ਨਾਲ ਦੇਖਭਾਲ ਨਹੀਂ ਕੀਤੀ ਗਈ। ਬਾਅਦ ਵਿਚ ਉਨ੍ਹਾਂ ਨੂੰ ਲਖਨਊ ਐੱਸ. ਜੀ. ਪੀ. ਜੀ. ਆਈ. ’ਚ ਸ਼ਿਫਟ ਕੀਤਾ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਅਦਾਲਤ ਨੇ ਜਸਟਿਸ ਸ਼੍ਰੀਵਾਸਤਵ ਦੇ ਇਲਾਜ ਨਾਲ ਸਬੰਧਤ ਰਿਪੋਰਟ ਪੇਸ਼ ਕਰਨ ਨੂੰ ਕਿਹਾ ਹੈ। ਇਸ ਜਨਹਿੱਤ ਪਟੀਸ਼ਨ ਦੀ ਸੁਣਵਾਈ ਹਾਈ ਕੋਰਟ 7 ਮਈ ਨੂੰ ਕਰੇਗੀ। ਕੇਸ ਦੀ ਸੁਣਵਾਈ ਦੌਰਾਨ ਪ੍ਰਦੇਸ਼ ਸਰਕਾਰ ਵਲੋਂ ਵਧੀਕ ਐਡਵੋਕੇਟ ਜਨਰਲ ਮਨੀਸ਼ ਗੋਇਲ ਨੇ ਪੱਖ ਰੱਖਿਆ ਅਤੇ ਕਿਹਾ ਕਿ ਸਰਕਾਰ ਕੋਰੋਨਾ ਲਾਗ ਦੀ ਚੇਨ ਤੋੜਨ ਲਈ ਹਫ਼ਤਾਵਾਰੀ ਦੋ ਦਿਨ ਦੀ ਤਾਲਾਬੰਦੀ ਦਾ ਸਮਾਂ ਹੋਰ ਵਧਾ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਮਰੀਜ਼ਾਂ ਦੀ ਵੱਧ ਤੋਂ ਵੱਧ ਟੈਸਟਿੰਗ ਕੀਤੀ ਜਾ ਰਹੀ ਹੈ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement

Advertisement