:: ਸਰਹੱਦੀ ਚੁਣੌਤੀਆਂ ਵਿਚਾਲੇ PM ਮੋਦੀ ਦੇ Make in India ਨੇ ਰੱਖਿਆ ਖੇਤਰ ਨੂੰ ਬਣਾਇਆ ਆਤਮਨਿਰਭਰ   :: ਕੇਂਦਰੀ ਖੇਤੀ ਮੰਤਰੀ ਦੀ ਦੋ ਟੁੱਕ, ਖੇਤੀ ਕਾਨੂੰਨ ਵਾਪਸ ਨਹੀਂ ਹੋਣਗੇ - ਪ੍ਰੈ੍ੱਸ ਰਿਵੀਊ   :: ਮਿਲਖਾ ਸਿੰਘ ਦੇ ਦਿਹਾਂਤ ਤੇ PM ਮੋਦੀ ਨੇ ਜਤਾਇਆ ਸੋਗ, ਬੋਲੇ- ਅਸੀਂ ਇੱਕ ਮਹਾਨ ਖਿਡਾਰੀ ਨੂੰ ਗੁਆ ਦਿੱਤਾ   :: ਕੋਰੋਨਾ ਵੈਕਸੀਨ ਦੀ ਕਾਲਾਬਾਜ਼ਾਰੀ ਨੂੰ ਲੈ ਕੇ ਭਾਜਪਾ ਨੇ ਘੇਰੀ ਪੰਜਾਬ ਸਰਕਾਰ, ਲਾਏ ਗੰਭੀਰ ਇਲਜ਼ਾਮ   :: ਕਿਸਾਨੀ ਘੋਲ ਦੇ 200 ਦਿਨ ਪੂਰੇ, ਮਨਾਂ ਚ ਸ਼ੰਕਾ ਕੀ ਹੋਵੇਗਾ ਅੰਦੋਲਨ ਦਾ ਭਵਿੱਖ? ਜਾਣੋ ਆਪਣੇ ਸਵਾਲਾਂ ਦੇ ਜਵਾਬ   :: G7 ਦੀ ਬੈਠਕ ਦੇ ਬਾਹਰ ਪਾਕਿਸਤਾਨ ਦੀ ਗੰਦੀ ਖੇਡ, ਕਸ਼ਮੀਰ ਤੇ ਮੋਦੀ ਵਿਰੁੱਧ ਮਾੜਾ ਪ੍ਰਚਾਰ   :: ਤਾਜ ਮਹੱਲ ਦੇ ਦੀਦਾਰ ਦੀ ਉਡੀਕ ਖ਼ਤਮ, ਇਸ ਤਾਰੀਖ਼ ਤੋਂ ਸੈਲਾਨੀਆਂ ਲਈ ਖੁੱਲ੍ਹਣਗੇ ਦਰਵਾਜ਼ੇ   :: ਕੋਰੋਨਾ ਦੀ ਤੀਜੀ ਲਹਿਰ ਦੇ ਖ਼ਦਸ਼ੇ ਦਰਮਿਆਨ ਪ੍ਰਾਈਵੇਟ ਹਸਪਤਾਲਾਂ ਚ ਵੀ ਲੱਗਣਗੇ ਆਕਸੀਜਨ ਪਲਾਂਟ   :: ਮਨੀਸ਼ ਸਿਸੋਦੀਆ ਦਾ ਵੱਡਾ ਬਿਆਨ, PM ਮੋਦੀ ਨਾਲ ਗੁਪਤ ਦੋਸਤੀ ਨਿਭਾਅ ਰਿਹਾ ਕੈਪਟਨ   :: ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਤੋਂ ਬਾਅਦ ਮਾਇਆਵਤੀ ਦਾ ਪਹਿਲਾ ਬਿਆਨ ਆਇਆ ਸਾਹਮਣੇ   :: ਭਾਜਪਾ ਨੂੰ ਸਾਲ 2019-20 ਚ ਮਿਲਿਆ 785 ਕਰੋੜ ਦਾ ਚੰਦਾ, ਕਾਂਗਰਸ ਦੇ ਮੁਕਾਬਲੇ 5 ਗੁਣਾ ਵੱਧ   :: ਸਰਕਾਰ ਨੇ ਪੈਟਰੋਲ-ਡੀਜ਼ਲ ਤੇ 2.74 ਲੱਖ ਕਰੋੜ ਰੁਪਏ ਟੈਕਸ ਵਸੂਲੇ, ਜਨਤਾ ਨੂੰ ਕੁਝ ਨਹੀਂ ਮਿਲਿਆ : ਪ੍ਰਿੰਯਕਾ   :: ਕੇਂਦਰ ਕੁਝ ਸੂਬਾ ਸਰਕਾਰਾਂ ਦੀ ਮਦਦ ਕਰਨ ਦੀ ਬਜਾਏ ਉਨ੍ਹਾਂ ਨੂੰ ਅਪਸ਼ਬਦ ਬੋਲ ਰਿਹਾ : ਸਿਸੋਦੀਆ   :: ਸਰਕਾਰ ਕਿਸਾਨ ਸੰਗਠਨਾਂ ਨਾਲ ਗੱਲਬਾਤ ਨੂੰ ਤਿਆਰ, ਕਿਹਾ- ਖੇਤੀਬਾੜੀ ਕਾਨੂੰਨਾਂ ਚ ਕਿੱਥੇ ਇਤਰਾਜ਼ ਹੈ ਦੱਸੋ   :: ਦਿੱਲੀ: ਸਰਹੱਦਾਂ ’ਤੇ ਵੱਧ ਸਕਦੈ ਕਿਸਾਨਾਂ ਦਾ ਇਕੱਠ, ਪੁਲਸ ਨੇ ਸਖ਼ਤ ਕੀਤੀ ਸੁਰੱਖਿਆ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਵਿਧਾਇਕ ਦੀ ਰਿਹਾਇਸ਼ ਦਾ ਘਿਰਾਓ: ਟਿਕੈਤ ਨੇ ਕਿਹਾ- ਸਾਡੇ ਹੀ ਬੱਚੇ, ਚਢੂਨੀ ਬੋਲੇ- ਜੋ ਹੋਇਆ ਉਹ ਗਲਤ PRINT ਈ ਮੇਲ
mla  s residence siege  chaduni said   whatever happened went wrong ਜੀਂਦ --03ਜੂਨ-(ਮੀਡੀਦੇਸਪੰਜਾਬ)--ਹਰਿਆਣਾ ਦੇ ਫਤਿਹਾਬਾਦ ਜ਼ਿਲ੍ਹੇ ਦੇ ਟੋਹਾਨਾ ਵਿਚ ਜਨਨਾਇਕ ਜਨਤਾ ਪਾਰਟੀ (ਜੇ. ਜੇ. ਪੀ.) ਵਿਧਾਇਕ ਦਵਿੰਦਰ ਬਬਲੀ ਦੀ ਰਿਹਾਇਸ਼ ਦੇ ਘਿਰਾਓ ਕਰਨ ਦੀ ਘਟਨਾ ਨੂੰ ਲੈ ਕੇ ਖੇਤੀ ਕਾਨੂੰਨਾਂ ਖ਼ਿਲਾਫ਼ ਜਾਰੀ ਕਿਸਾਨ ਅੰਦੋਲਨ ’ਚ ਸ਼ਾਮਲ ਵੱਖ-ਵੱਖ ਧਿਰਾਂ ’ਚ ਮਤਭੇਦ ਉੱਭਰ ਕੇ ਸਾਹਮਣੇ ਆਏ ਹਨ। ਕਿਸਾਨ ਆਗੂ ਗੁਰਨਾਮ ਸਿੰਘ ਚਢੂਨੀ ਨੇ ਜਿੱਥੇ ਯੁਵਾ ਕਿਸਾਨਾਂ ਦੇ ਇਸ ਕਦਮ ਦੀ ਆਲੋਚਨਾ ਕੀਤੀ ਹੈ, ਉੱਥੇ ਹੀ ਰਾਕੇਸ਼ ਟਿਕੈਤ ਨੇ ਕਿਹਾ ਕਿ ਉਹ ਸਾਡੇ ਹੀ ਬੱਚੇ ਹਨ। ਉਨ੍ਹਾਂ ਨੂੰ ਸਮਝਾ ਲਿਆ ਜਾਵੇਗਾ।

ਭਾਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਨਾਮ ਚਢੂਨੀ ਨੇ ਕਿਹਾ ਕਿ ਜੋ ਟੋਹਾਨਾ ਵਿਚ ਹੋਇਆ, ਉਹ ਬਿਲਕੁਲ ਗਲਤ ਸੀ, ਕਿਉਂਕਿ ਪੰਚਾਇਤ ਵਿਚ ਇਹ ਫ਼ੈਸਲਾ ਹੋਇਆ ਸੀ ਕਿ ਟੋਹਾਨਾ ਦੇ ਵਿਧਾਇਕ ਬਬਲੀ ਨੂੰ ਕਿਸਾਨਾਂ ਤੋਂ ਮੁਆਫ਼ੀ ਮੰਗਣ ਲਈ 6 ਜੂਨ ਤੱਕ ਸਮਾਂ ਦਿੱਤਾ ਜਾਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਕੁਝ ਲੋਕ ਸਾਡੀ ਸਟੇਜ ਤੋਂ ਚਲੇ ਜਾਣ ਤੋਂ ਬਾਅਦ ਟੋਹਾਨਾ ਵਿਧਾਇਕ ਬਬਲੀ ਦੀ ਕੋਠੀ ਦਾ ਘਿਰਾਓ ਕਰਨ ਚੱਲੇ ਗਏ ਅਤੇ ਪੁਲਸ ਨੇ ਗਿ੍ਰਫ਼ਤਾਰ ਕਰ ਲਿਆ। ਜਦੋਂ ਪੰਚਾਇਤ ’ਚ ਹੀ ਅੱਗੇ ਦੀ ਰਣਨੀਤੀ ’ਤੇ ਫ਼ੈਸਲਾ ਲਿਆ ਗਿਆ ਸੀ, ਉਸ ਸਮੇਂ ਇਹ ਲੋਕ ਕਿਉਂ ਨਹੀਂ ਬੋਲੇ ਕਿ ਉਹ ਫ਼ੈਸਲੇ ਤੋਂ ਸੰਤੁਸ਼ਟ ਨਹੀਂ ਹਨ। ਉਨ੍ਹਾਂ ਕਿਹਾ ਕਿ ਇਹ ਇਕ ਸੋਚੀ-ਸਮਝੀ ਚਾਲ ਹੈ, ਕਿਸਾਨਾਂ ਨੂੰ ਬਦਨਾਮ ਕਰਨ ਲਈ ਅਤੇ ਅੰਦੋਲਨ ਨੂੰ ਤੋੜਨ ਲਈ।

ਚਢੂਨੀ ਨੇ ਸਪੱਸ਼ਟ ਕੀਤਾ ਕਿ ਜੇਕਰ ਅਲਟੀਮੇਟਮ ਦਿੱਤੀ ਗਈ ਤਾਰੀਖ਼ 6 ਜੂਨ ਤੱਕ ਬਬਲੀ ਨੇ ਮੁਆਫ਼ੀ ਨਹੀਂ ਮੰਗੀ ਤਾਂ ਅਸੀਂ 7 ਜੂਨ ਨੂੰ ਹਰਿਆਣਾ ਦੇ ਸਾਰੇ ਪੁਲਸ ਥਾਣਿਆਂ ਦਾ ਘਿਰਾਓ ਦੋ ਘੰਟੇ ਲਈ ਕਰਾਂਗੇ। ਵਿਧਾਇਕ ਬਬਲੀ ’ਤੇ ਮੁਕੱਦਮਾ ਦਰਜ ਕਰਾਉਣ ਲਈ। ਚਢੂਨੀ ਨੇ ਕਿਸਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜੋ ਲੋਕ ਇਸ ਅੰਦੋਲਨ ਨੂੰ ਤੋੜਨਾ ਚਾਹੁੰਦੇ ਹਨ, ਉਨ੍ਹਾਂ ਦੇ ਬਹਿਕਾਵੇ ’ਚ ਨਾ ਆਓ ਅਤੇ ਉਨ੍ਹਾਂ ਤੋਂ ਦੂਰੀ ਬਣਾ ਕੇ ਹੀ ਰੱਖਣ। ਓਧਰ ਰਾਕੇਸ਼ ਟਿਕੈਤ ਨੇ ਕਿਹਾ ਕਿ 5 ਜੂਨ ਨੂੰ ਪੂਰ ਦੇਸ਼ ’ਚ ਤਿੰਨੋਂ ਖੇਤੀ ਕਾਨੂੰਨਾਂ ਨੂੰ ਬਣੇ ਇਕ ਸਾਲ ਹੋਣ ’ਤੇ ਭਾਜਪਾ ਅਤੇ ਉਨ੍ਹਾਂ ਦੇ ਸਹਿਯੋਗੀ ਦਲਾਂ ਦੇ ਸੰਸਦ ਮੈਂਬਰਾਂ, ਵਿਧਾਇਕਾਂ, ਮੰਤਰੀਆਂ ਦੀ ਰਿਹਾਇਸ਼ ਦੇ ਬਾਹਰ ਤਿੰਨੋਂ ਕਾਨੂੰਨਾਂ ਦੀਆਂ ਕਾਪੀਆਂ ਨੂੰ ਸਾੜ ਕੇ ਕਿਸਾਨ ਰੋਸ ਪ੍ਰਗਟ ਕਰਨਗੇ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement

Advertisement