:: ਲੋਕਤੰਤਰ ਦੀ ਰੱਖਿਆ ਕਰਨਾ ਹੀ ਸਰਦਾਰ ਪਟੇਲ ਨੂੰ ਸੱਚੀ ਸ਼ਰਧਾਂਜਲੀ: ਰਾਹੁਲ ਗਾਂਧੀ   :: ਰਾਜਨੀਤੀ ਨੂੰ ਲੈ ਕੇ ਕਾਂਗਰਸ ਦੇ ਗੰਭੀਰ ਨਾ ਹੋਣ ਕਾਰਨ ਮੋਦੀ ਹੋਰ ਸ਼ਕਤੀਸ਼ਾਲੀ ਬਣਨਗੇ : ਮਮਤਾ   :: ਕਾਂਗਰਸ ਸੱਤਾ ਦਾ ਹਮੇਸ਼ਾ ਹੀ ਦੁਰਵਰਤੋਂ ਕਰਦੀ ਰਹੀ : ਅਮਿਤ ਸ਼ਾਹ   :: ਪੰਜਾਬ ਦੀਆਂ ਰਿਵਾਇਤੀ ਸਿਆਸੀ ਪਾਰਟੀਆਂ ਖ਼ਿਲਾਫ਼ ਚਢੂਨੀ ਨੇ ਖੋਲ੍ਹਿਆ ਮੋਰਚਾ, ਆਖੀ ਵੱਡੀ ਗੱਲ   :: ਜੀ-20 ਦੀ ਬੈਠਕ ’ਚ ਮਹਾਮਾਰੀ ਨਾਲ ਨਜਿੱਠਣ ’ਚ ਠੋਸ ਨਤੀਜੇ ਨਿਕਲਣ ਦੀ ਉਮੀਦ : ਵਿਦੇਸ਼ ਸਕੱਤਰ   :: ਦਿੱਲੀ-NCR ’ਚ ਵਧੇ ਡੇਂਗੂ ਮਾਮਲੇ, ਬੈੱਡਾਂ ਦੀ ਸਮੱਸਿਆ ਨਾਲ ਜੂਝ ਰਹੇ ਹਸਪਤਾਲ   :: TMC ਦਾ ਅਰਥ ‘ਟੈਂਪਲ’, ‘ਮਾਸਕ’ ਅਤੇ ‘ਚਰਚ’ ਹੈ : ਮਮਤਾ ਬੈਨਰਜੀ   :: ਕਸ਼ਮੀਰ ਦੇ ਵਿਕਾਸ ’ਚ ਨੌਜਵਾਨ ਸ਼ਾਮਲ ਹੋਣ ਤਾਂ ਅੱਤਵਾਦੀਆਂ ਦੇ ਨਾਪਾਕ ਮਨਸੂਬੇ ਹੋਣਗੇ ਫੇਲ੍ਹ: ਸ਼ਾਹ   :: ਲਖਨਊ: ਮੋਦੀ ਨੇ 9 ਮੈਡੀਕਲ ਕਾਲਜਾਂ ਦਾ ਕੀਤਾ ਉਦਘਾਟਨ, ਜਨਤਾ ਨੂੰ ਪੁੱਛਿਆ- ‘ਦੱਸੋ ਪਹਿਲਾਂ ਕਦੇ ਅਜਿਹਾ ਹੋਇਆ?’   :: UP ਚੋਣਾਂ: ਕਾਂਗਰਸ ਨੇ 10 ਲੱਖ ਰੁਪਏ ਤਕ ਦਾ ਮੁਫ਼ਤ ਸਰਕਾਰੀ ਇਲਾਜ ਕਰਾਉਣ ਦਾ ਕੀਤਾ ਵਾਅਦਾ   :: ਪ੍ਰਿਯੰਕਾ ਗਾਂਧੀ ਨੇ ਖੇਤ 'ਚ ਔਰਤਾਂ ਨਾਲ ਖਾਣਾ ਖਾਧਾ, ਜਨਤਾ ਨੂੰ ਦੱਸੇ ਕਾਂਗਰਸ ਦੇ 7 'ਵਾਅਦੇ'   :: PM ਮੋਦੀ ਨੇ ‘ਚਾਹ ਵਾਲਾ’ ਦੇ ਤੌਰ ’ਤੇ ਆਪਣਾ ਅਤੀਤ ਕੀਤਾ ਯਾਦ   :: 15 ਦਿਨਾਂ ਤੋਂ ਮੰਡੀ 'ਚ ਰੁਲ਼ ਰਹੇ ਕਿਸਾਨ ਨੇ ਝੋਨੇ ਨੂੰ ਲਾਈ ਅੱਗ, ਵਰੁਣ ਗਾਂਧੀ ਨੇ ਸਾਂਝੀ ਕੀਤੀ ਵੀਡੀਓ   :: ਬਿਨਾਂ ਲਾੜੀ ਤੋਂ ਪਰਤੀ ਬਰਾਤ, ਕਾਰਨ ਜਾਣ ਕੇ ਤੁਸੀਂ ਵੀ ਹੋ ਜਾਓਗੇ ਹੈਰਾਨ   :: ‘ਮੇਡ ਇਨ ਇੰਡੀਆ’ ਨੂੰ ਲੈ ਕੇ ਸਰਕਾਰ ਦੋਹਰੀ ਜ਼ੁਬਾਨ ’ਚ ਕਰ ਰਹੀ ਹੈ ਗੱਲ : ਰਾਹੁਲ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਕਾਂਗਰਸ ਚ ਸ਼ਾਮਲ ਹੋਣ ਵਾਲੇ ਸੁਖਪਾਲ ਖਹਿਰਾ ਦੇ ਸਿਆਸੀ ਸਫ਼ਰ ਤੇ ਇਕ ਝਾਤ PRINT ਈ ਮੇਲ
sukhpal khairaਚੰਡੀਗੜ੍ਹ --03ਜੂਨ-(ਮੀਡੀਦੇਸਪੰਜਾਬ)-- ਆਮ ਆਦਮੀ ਪਾਰਟੀ ਦੇ ਬਾਗੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਆਪਣੇ 2 ਹੋਰ ਸਾਥੀਆਂ ਸਮੇਤ ਅੱਜ ਕਾਂਗਰਸ ਪਾਰਟੀ 'ਚ ਸ਼ਾਮਲ ਹੋ ਗਏ। ਸੁਖਪਾਲ ਸਿੰਘ ਖਹਿਰਾ ਦਾ ਜਨਮ 13 ਜਨਵਰੀ, 1965 'ਚ ਹੋਇਆ ਸੀ। ਸੁਖਪਾਲ ਸਿੰਘ ਖਹਿਰਾ ਦਾ ਸਿਆਸੀ ਸਫ਼ਰ ਕਾਫੀ ਅਸਥਿਰ ਰਿਹਾ ਹੈ। ਸੁਖਪਾਲ ਖਹਿਰਾ ਦਾ ਸਿਆਸੀ ਕਰੀਅਰ 1994 ਤੋਂ ਸ਼ੁਰੂ ਹੋਇਆ ਤੇ ਪਹਿਲੀ ਵਾਰ ਕਪੂਰਥਲਾ

ਜ਼ਿਲ੍ਹੇ ਦੇ ਪਿੰਡ ਰਾਮਗੜ੍ਹ ਤੋਂ ਉਹ ਪੰਚਾਇਤ ਮੈਂਬਰ ਚੁਣੇ ਗਏ। 1997 'ਚ ਖਹਿਰਾ ਨੇ ਯੂਥ ਕਾਂਗਰਸ ਜੁਆਇਨ ਕੀਤੀ ਤੇ ਪੰਜਾਬ ਯੂਥ ਕਾਂਗਰਸ ਦੇ ਉਪ ਮੁਖੀ ਚੁਣੇ ਗਏ। ਇਸ ਦੇ ਬਾਅਦ 1999 'ਚ ਉਨ੍ਹਾਂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਦੇ ਰੂਪ 'ਚ ਜ਼ਿੰਮੇਵਾਰੀ ਦਿੱਤੀ ਗਈ। ਉਹ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਮੈਂਬਰ ਰਹੇ

2007 ਤੋਂ 2012 ਤੱਕ ਰਹੇ ਭੁਲੱਥ ਤੋਂ ਵਿਧਾਇਕ

ਸੁਖਪਾਲ ਖਹਿਰਾ 2007 ਤੋਂ 2012 ਤੱਕ ਭੁਲੱਥ ਤੋਂ ਵਿਧਾਇਕ ਰਹੇ ਹਨ। ਸੁਖਪਾਲ ਖਹਿਰਾ ਨੇ ਭੁਲੱਥ ਵਿਧਾਨ ਸਭਾ ਹਲਕੇ ਤੋਂ ਬੀਬੀ ਜਗੀਰ ਕੌਰ ਨੂੰ ਹਰਾ ਕੇ ਸਭ ਨੂੰ ਹੈਰਾਨ ਕਰ ਦਿੱਤਾ ਸੀ। 25 ਦਸੰਬਰ, 2015 'ਚ ਉਨ੍ਹਾਂ ਨੇ ਕਾਂਗਰਸ ਤੋਂ ਅਸਤੀਫ਼ਾ ਦੇ ਦਿੱਤਾ ਸੀ। ਸੁਖਪਾਲ ਸਿੰਘ ਖਹਿਰਾ 2017 ਦੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਨੂੰ ਅਲਵਿਦਾ ਆਖ ਕੇ ‘ਆਪ’ ਦਾ ਪੱਲਾ ਫੜ੍ਹ ਕੇ ਇਸ ਹਲਕੇ ਤੋਂ ਮੁੜ ਵਿਧਾਇਕ ਬਣਨ ’ਚ ਕਾਮਯਾਬ ਹੋਏ ਸਨ। ਇਸ ਮਗਰੋਂ ਖਹਿਰਾ ਦੇ ‘ਆਪ’ ਹਾਈਕਮਾਨ ਨਾਲ ਵੀ ਸਿਆਸੀ ਸਬੰਧ ਵਧੀਆ ਨਾ ਰਹੇ, ਜਿਸ ਕਾਰਨ ਉਨ੍ਹਾਂ ਨੂੰ ਪਾਰਟੀ 'ਚੋਂ ਬਰਖ਼ਾਸਤ ਕਰ ਦਿੱਤਾ ਗਿਆ। ਅਪ੍ਰੈਲ, 2019 'ਚ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਸੀ ਪਰ ਅਕਤੂਬਰ, 2019 ਨੂੰ ਉਨ੍ਹਾਂ ਨੇ ਆਪਣਾ ਅਸਤੀਫ਼ਾ ਵਾਪਸ ਲੈਣ ਦਾ ਐਲਾਨ ਕਰ ਦਿੱਤਾ। ਸੁਖਪਾਲ ਖਹਿਰਾ ਨੇ ਕਿਹਾ ਸੀ ਕਿ ਪਾਰਟੀ ਨੇ ਉਨ੍ਹਾਂ ਨੂੰ ਗੈਰ ਸੰਵਿਧਾਨਿਕ ਤਰੀਕੇ ਨਾਲ ਬਾਹਰ ਕੱਢਿਆ ਸੀ।

'ਪੰਜਾਬ ਏਕਤਾ ਪਾਰਟੀ' ਦਾ ਕੀਤਾ ਗਠਨ

ਇਸ ਤੋਂ ਬਾਅਦ ਸੁਖਪਾਲ ਖਹਿਰਾ ਵੱਲੋਂ ਸਾਲ 2019 'ਚ ਆਪਣੀ ਪਾਰਟੀ 'ਪੰਜਾਬ ਏਕਤਾ ਪਾਰਟੀ' ਦਾ ਗਠਨ ਕੀਤਾ ਗਿਆ ਸੀ। ਦੁਆਬਾ ਛੱਡ ਕੇ ਮਾਲਵੇ ’ਚ ਜਾ ਕੇ ਆਪਣੀ ਧਾਕ ਜਮਾਉਣ ਦੇ ਏਵਜ਼ ’ਚ ਉਨ੍ਹਾਂ ਆਪਣੀ ਪਾਰਟੀ ਦੇ ਸਿੱਬਲ ’ਤੇ ਬਠਿੰਡਾ ਲੋਕ ਸਭਾ ਸੀਟ ’ਤੇ ਚੋਣ ਵੀ ਲੜੀ ਪਰ ਉਨ੍ਹਾਂ ਹੱਥ ਕਾਮਯਾਬੀ ਨਾ ਲੱਗੀ।

ਉਹ ਆਪਣੀ ਪਾਰਟੀ ਦਾ ਦਾਇਰ ਵਧਾਉਣ 'ਚ ਨਾਕਾਮ ਰਹੇ। ਇਸ ਤੋਂ ਬਾਅਦ ਸੁਖਪਾਲ ਖਹਿਰਾ ਵੱਲੋਂ ਅੰਦਰਖਾਤੇ ਕਾਂਗਰਸ ਪਾਰਟੀ 'ਚ ਸ਼ਾਮਲ ਹੋਣ ਦੀਆਂ ਕਿਆਸਰਾਈਆਂ ਲੱਗਣੀਆਂ ਸ਼ੁਰੂ ਹੋ ਗਈਆਂ ਅਤੇ ਅਖ਼ੀਰ 'ਚ ਸੁਖਪਾਲ ਖਹਿਰਾ ਨੇ ਆਮ ਆਦਮੀ ਪਾਰਟੀ ਦੇ ਬਾਗੀ ਵਿਧਾਇਕਾਂ ਸਮੇਤ ਅੱਜ ਕਾਂਗਰਸ ਦਾ ਹੱਥ ਫੜ੍ਹ ਹੀ ਲਿਆ।
 
< Prev   Next >

Advertisements

Advertisement
Advertisement
Advertisement
Advertisement
Advertisement