:: ‘ਕਾਸ਼! ਪ੍ਰਧਾਨ ਮੰਤਰੀ ਨੇ ਕੋਰੋਨਾ ਦੀ ਦੂਜੀ ਲਹਿਰ ਦੌਰਾਨ ਕਿਸੇ ਹਸਪਤਾਲ ਦਾ ਦੌਰਾ ਕੀਤਾ ਹੁੰਦਾ’   :: ਯੋਗੀ ਸਰਕਾਰ ਵਲੋਂ ਗੰਨੇ ਦੀ ਖਰੀਦ ਮੁੱਲ ’ਚ ਵਾਧਾ, ਟਿਕੈਤ ਬੋਲੇ- ‘ਇਹ ਕਿਸਾਨਾਂ ਨਾਲ ਮਜ਼ਾਕ ਹੈ’   :: ਦਿੱਲੀ ਹਾਈ ਕੋਰਟ ਨੇ 22 ਹਫਤਿਆਂ ਦੀ ਗਰਭਵਤੀ ਔਰਤ ਨੂੰ ਦਿੱਤੀ ਗਰਭਪਾਤ ਦੀ ਇਜਾਜ਼ਤ   :: ਅਮਰੀਕਾ ਦੌਰੇ ਤੋਂ ਦਿੱਲੀ ਪਰਤੇ PM ਮੋਦੀ, ਏਅਰਪੋਰਟ ‘ਤੇ ਢੋਲ-ਨਗਾੜਿਆਂ ਨਾਲ ਕੀਤਾ ਗਿਆ ਸਵਾਗਤ   :: ਇਨੈਲੋ ਰੈਲੀ ’ਚ ਪ੍ਰਕਾਸ਼ ਸਿੰਘ ਬਾਦਲ ਨੇ ਖੇਤਰੀ ਪਾਰਟੀਆਂ ਨੂੰ ਇਕਜੁਟ ਹੋਣ ਦੀ ਕੀਤੀ ਅਪੀਲ   :: PM ਮੋਦੀ ਕੋਵੈਕਸੀਨ ਲੈ ਕੇ US ਜਾ ਸਕਦੇ ਹਨ ਤਾਂ ਮੈਂ ਕਿਉਂ ਨਹੀਂ: ਮਮਤਾ ਬੈਨਰਜੀ   :: UPSC ਨੇ ਸਿਵਲ ਸੇਵਾ ਪ੍ਰੀਖਿਆ 2020 ਦੇ ਨਤੀਜੇ ਐਲਾਨੇ, ਸ਼ੁਭਮ ਕੁਮਾਰ ਨੇ ਕੀਤਾ ਟਾਪ   :: ਸਿਰਸਾ ਗੁਰਮੁਖੀ ਟੈਸਟ ’ਚੋਂ ਫੇਲ੍ਹ, ਜੀ. ਕੇ. ਬੋਲੇ- ਸਾਰੇ ਮੈਂਬਰਾਂ ਦੇ ਕਰਵਾਏ ਜਾਣ ਗੁਰਮੁਖੀ ਟੈਸਟ   :: SC ਦੇ ਕੋਲੇਜੀਅਮ ਨੇ ਕੇਂਦਰ ਨੂੰ ਭੇਜੇ ਨਾਂ, 13 ਹਾਈ ਕੋਰਟਾਂ ਨੂੰ ਮਿਲਣਗੇ ਮੁੱਖ ਜੱਜ   :: ਦਲਿਤ ਦੇ ਬੇਟੇ ਦੇ ਮੁੱਖ ਮੰਤਰੀ ਬਣਨ ਨਾਲ ਭਾਜਪਾ ਦੇ ਢਿੱਡ ’ਚ ਹੋ ਰਿਹਾ ਹੈ ਦਰਦ : ਰਣਦੀਪ ਸੁਰਜੇਵਾਲਾ   :: ਰੂਸੀ ਯੂਨੀਵਰਸਿਟੀ ’ਚ ਹੋਏ ਭਿਆਨਕ ਹਮਲੇ ਤੋਂ ਭਾਰਤ ਹੈਰਾਨ : ਵਿਦੇਸ਼ ਮੰਤਰੀ ਜੈਸ਼ੰਕਰ   :: ਚਰਨਜੀਤ ਚੰਨੀ ਦੇ ਮੁੱਖ ਮੰਤਰੀ ਬਣਨ ਤੇ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ, ਟਵੀਟ ਕਰਕੇ ਆਖੀ ਇਹ ਗੱਲ   :: ਸਰਕਾਰ ਵੱਲੋਂ 23 ਕਰੋੜ ਤੋਂ ਵੱਧ ਰਾਸ਼ਨ ਕਾਰਡਧਾਰਕਾਂ ਲਈ ਵੱਡੀ ਸਹੂਲਤ ਕੀਤੀ ਸ਼ੁਰੂ   :: ਰਾਮਨਾਥ ਕੋਵਿੰਦ ਨੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਕੀਤਾ ਸੰਬੋਧਨ   :: ਅੱਤਵਾਦ ਤੇ ਕੱਟੜਵਾਦ ਦਾ ਮੁਕਾਬਲਾ ਕਰਨ ਲਈ ਸਾਂਝੀ ਰਣਨੀਤੀ ਬਣਾਵੇ SCO : ਮੋਦੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਜੂਨ 1984 ਦੇ ਘੱਲੂਘਾਰੇ ਸਮੇਂ ਜ਼ਖ਼ਮੀ ਹੋਏ ਪਾਵਨ ਸਰੂਪ ਸੰਗਤ ਦੇ ਦਰਸ਼ਨਾਂ ਲਈ ਸੁਸ਼ੋਭਿਤ PRINT ਈ ਮੇਲ
holy saroop guru granth sahib ji injured during the june 1984ਅੰਮ੍ਰਿਤਸਰ --03ਜੂਨ-(ਮੀਡੀਦੇਸਪੰਜਾਬ)-- ਜੂਨ 1984 ਦੇ ਘੱਲੂਘਾਰੇ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨੂੰ ਸੰਗਤ ਦਰਸ਼ਨਾਂ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਨਜ਼ਦੀਕ ਗੁਰਦੁਆਰਾ ਸ਼ਹੀਦ ਗੰਜ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸੁਸ਼ੋਭਿਤ ਕੀਤਾ ਗਿਆ। ਇਸ ਦੇ ਨਾਲ ਹੀ ਪਾਵਨ ਸਰੂਪ ਵਿਚ ਲੱਗੀ ਗੋਲੀ ਵੀ ਸੰਗਤ ਨੂੰ ਦਿਖਾਉਣ ਲਈ ਰੱਖੀ ਗਈ ਹੈ।

37 ਸਾਲ ਪਹਿਲਾਂ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਸਮੇਂ ਇਸ ਪਾਵਨ ਸਰੂਪ ਨੂੰ ਗੋਲੀ ਲੱਗੀ ਸੀ। ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਜ਼ਖ਼ਮੀ ਹੋਏ ਪਾਵਨ ਸਰੂਪ ਨੂੰ ਸੰਗਤ ਦਰਸ਼ਨਾਂ ਲਈ ਸੁਸ਼ੋਭਿਤ ਕਰਨ ਦਾ ਫ਼ੈਸਲਾ ਕੀਤਾ ਸੀ, ਜਿਸ ਅਨੁਸਾਰ ਪਾਵਨ ਸਰੂਪ ਸੁਭਾਇਮਾਨ ਕੀਤਾ ਗਿਆ ਹੈ। ਪਾਵਨ ਸਰੂਪ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਿਖੇ ਸੁਸ਼ੋਭਿਤ ਕਰਨ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਜੂਨ 1984 ਦੇ ਘੱਲੂਘਾਰੇ ਦੀ ਦਰਦਮਈ ਵਿੱਥਿਆ ਸਾਂਝੀ ਕਰਦਿਆਂ ਦੱਸਿਆ ਕਿ ਦੱਖਣੀ ਦਰਵਾਜ਼ੇ ਤੋਂ ਹੋਈ ਗੋਲੀਬਾਰੀ ਵਿਚ ਇਕ ਗੋਲੀ ਇਸ ਪਾਵਨ ਸਰੂਪ ਨੂੰ ਲੱਗੀ ਸੀ, ਜੋ ਗਉੜੀ ਰਾਗ ਅੰਦਰ ਸੁਭਾਇਮਾਨ ਸੁਖਮਨੀ ਸਾਹਿਬ ਦੀ ਬਾਣੀ ਤੱਕ ਪੁੱਜ ਗਈ ਸੀ। 

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਜੂਨ 1984 ਦਾ ਫ਼ੌਜੀ ਹਮਲਾ ਸਿੱਖ ਕੌਮ ਲਈ ਗਹਿਰਾ ਜ਼ਖ਼ਮ ਹੈ, ਜਿਸ ਤੋਂ ਆਉਣ ਵਾਲੀਆਂ ਪੀੜ੍ਹੀਆਂ ਦਾ ਜਾਣੂ ਹੋਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਵੱਧ ਦੁਖ ਹੋਰ ਕੀ ਹੋ ਸਕਦਾ ਹੈ ਕਿ ਆਪਣੇ ਹੀ ਦੇਸ਼ ਦੀ ਕਾਂਗਰਸ ਸਰਕਾਰ ਨੇ ਆਪਣੇ ਲੋਕਾਂ ’ਤੇ ਫ਼ੌਜ ਚਾੜ੍ਹ ਦਿੱਤੀ। ਕੌਮ 37 ਸਾਲਾਂ ਤੋਂ ਇਹ ਦਰਦ ਹੰਢਾਉਂਦੀ ਆ ਰਹੀ ਹੈ ਅਤੇ ਸਿੱਖ ਭਾਵਨਾਵਾਂ ਨੂੰ ਵੇਖਦਿਆਂ ਇਸ ਘੱਲੂਘਾਰੇ ਦੀਆਂ ਨਿਸ਼ਾਨੀਆਂ ਸੰਗਤ ਨੂੰ ਦਿਖਾਉਣ ਲਈ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਘੱਲੂਘਾਰੇ ਸਮੇਂ ਜ਼ਖ਼ਮੀ ਹੋਏ ਪਾਵਨ ਸਰੂਪ ਨੂੰ 5 ਜੂਨ ਤੱਕ ਸੰਗਤ ਦੇ ਦਰਸ਼ਨਾਂ ਲਈ ਰੱਖਿਆ ਜਾਵੇਗਾ ਅਤੇ 6 ਜੂਨ ਦੇ ਸ਼ਹੀਦੀ ਸਮਾਗਮ ਮਗਰੋਂ ਫਿਰ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਜਲਦ ਹੀ ਗੋਲੀਆਂ ਨਾਲ ਵਿੰਨ੍ਹੇ ਗਏ ਸੁਨਹਿਰੀ ਪੱਤਰੇ ਵੀ ਸੰਗਤ ਸਾਹਮਣੇ ਰੱਖੇ ਜਾਣਗੇ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਨੇ ਸੰਗਤ ਨੂੰ ਜ਼ਖ਼ਮੀ ਪਾਵਨ ਸਰੂਪ ਦੀ ਕੀਤੀ ਗਈ ਸੇਵਾ ਸਬੰਧੀ ਜਾਣਕਾਰੀ ਦਿੱਤੀ ਅਤੇ ਗੋਲੀ ਨਾਲ ਪ੍ਰਭਾਵਿਤ ਹੋਏ ਅੰਗਾਂ ਬਾਰੇ ਦੱਸਿਆ। ਉਨ੍ਹਾਂ ਦੱਸਿਆ ਕਿ ਪਾਵਨ ਸਰੂਪ ਦੀ ਜਿਲਦ ਤੋਂ ਲੈ ਕੇ ਗੁਰਬਾਣੀ ਦੀ ਸ਼ੁਰੂਆਤ ਤੱਕ ਗੋਲੀ ਦੇ ਨਿਸ਼ਾਨ ਨੂੰ ਉਸੇ ਤਰ੍ਹਾਂ ਹੀ ਰੱਖਿਆ ਗਿਆ ਹੈ। 

ਇਸ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਜ਼ਖ਼ਮੀ ਪਾਵਨ ਸਰੂਪ ਦੇ ਭਾਵੁਕ ਮਨ ਨਾਲ ਦਰਸ਼ਨ ਕੀਤੇ। ਸ਼੍ਰੋਮਣੀ ਕਮੇਟੀ ਵੱਲੋਂ ਦੇਸ਼-ਵਿਦੇਸ਼ ਦੀ ਸੰਗਤ ਲਈ ਸਿੱਧੇ ਪ੍ਰਸਾਰਣ ਦਾ ਪ੍ਰਬੰਧ ਕਰਨ ਦੇ ਨਾਲ-ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਨਜ਼ਦੀਕ ਵੱਡ-ਆਕਾਰੀ ਸਕਰੀਨਾਂ ਵੀ ਲਗਾਈਆਂ ਗਈਆਂ ਸਨ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement