:: ਕੋਰੋਨਾ ਮਹਾਮਾਰੀ ਨਾਲ ਬਦਲੇ ਹਾਲਾਤ, ਦੁਨੀਆ ਨੂੰ ਨਵੇਂ ਸਿਰੇ ਤੋਂ ਸੋਚਣਾ ਹੋਵੇਗਾ : PM ਮੋਦੀ   :: ਉਮੀਦਵਾਰਾਂ ਦੇ ਅਪਰਾਧਕ ਰਿਕਾਰਡ ਮਾਮਲੇ ਤੇ ਸੁਣਵਾਈ ਲਈ ਸੁਪਰੀਮ ਕੋਰਟ ਸਹਿਮਤ   :: ਪੰਜਾਬ ’ਚ ਚੋਣਾਂ ਦੌਰਾਨ ਵੰਡੀ ਜਾ ਸਕਦੀ ਹੈ ਡਰੱਗਜ਼, ਹਾਈ ਕੋਰਟ ਨੇ ਚੋਣ ਕਮਿਸ਼ਨ ਨੂੰ ਜਾਰੀ ਕੀਤਾ ਨੋਟਿਸ   :: ਆਤਮਨਿਰਭਰ ਭਾਰਤ ਦੇ ਨਿਰਮਾਣ ਚ MSME ਦੀ ਭੂਮਿਕਾ ਬਹੁਤ ਅਹਿਮ : ਨਰਿੰਦਰ ਮੋਦੀ   :: PM ਦੀ ਸੁਰੱਖਿਆ ’ਚ ਕੁਤਾਹੀ ਮਾਮਲੇ ’ਚ ਸਮ੍ਰਿਤੀ ਈਰਾਨੀ ਨੇ ਘੇਰੀ ਕਾਂਗਰਸ, ਕਿਹਾ- ਸੱਚ ਆਇਆ ਸਾਹਮਣੇ   :: ਦਿੱਲੀ ਚ ਕੋਰੋਨਾ ਮਾਮਲੇ ਹੋਏ ਸਥਿਰ, ਜਲਦ ਘੱਟ ਹੋਣ ਦੀ ਸੰਭਾਵਨਾ : ਸਤੇਂਦਰ ਜੈਨ   :: ਚੀਨ ਨਾਲ ਗੱਲਬਾਤ ਜਾਰੀ, ਮੁਹਿੰਮ ਸੰਬੰਧੀਆਂ ਤਿਆਰੀਆਂ ਵੱਡੇ ਪੱਧਰ ਤੇ : ਫ਼ੌਜ ਮੁਖੀ   :: ਪ੍ਰਿਯੰਕਾ ਗਾਂਧੀ ਦਾ ਬਿਆਨ, ਕਿਹਾ ‘CM ਚੰਨੀ ਨੇ ਨਹੀਂ, ਸਗੋਂ ਮੈਂ ਉਨ੍ਹਾਂ ਨੂੰ ਮੋਦੀ ਦੀ ਸੁਰੱਖਿਆ ਦੇ ਮਾਮਲੇ ’ਚ ਕੀਤਾ   :: ਜੇ ਕੋਰੋਨਾ ਇਨਫੈਕਸ਼ਨ ਇਸੇ ਰਫਤਾਰ ਨਾਲ ਵਧਦਾ ਰਿਹਾ ਤਾਂ ਹਸਪਤਾਲਾਂ ਤੇ ਸਿਹਤ ਸਹੂਲਤਾਂ ’ਤੇ ਵਧ ਸਕਦੈ ਦਬਾਅ   :: ਆਈ. ਟੀ. ਵਿਭਾਗ ਦੀ ਛਾਪੇਮਾਰੀ, 800 ਕਰੋੜ ਰੁਪਏ ਦੇ ਨਕਦ ਲੈਣ-ਦੇਣ ਖ਼ੁਲਾਸਾ   :: CM ਨਿਤੀਸ਼ ਕੁਮਾਰ ਹੋਏ ਕੋਰੋਨਾ ਪਾਜ਼ੇਟਿਵ, ਖ਼ੁਦ ਨੂੰ ਕੀਤਾ ਇਕਾਂਤਵਾਸ   :: PM ਵੱਲੋਂ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦਾ ਫੈਸਲਾ ਸ਼ਲਾਘਾਯੋਗ : ਹਰਨਾਮ ਸਿੰਘ   :: ਕੇਜਰੀਵਾਲ ਦਾ ਵੱਡਾ ਬਿਆਨ, ਕਿਹਾ- ‘ਆਪ’ ਲਈ ਚੋਣਾਂ ‘ਸਰਕਾਰ’ ਨਹੀਂ, ਦੇਸ਼ ਅਤੇ ਸਮਾਜ ਬਦਲਣ ਦਾ ਮੌਕਾ   :: ਯੋਗ, ਆਯੁਰਵੇਦ ਅਤੇ ਨੈਚੁਰੋਪੈਥੀ ਰਾਹੀਂ ਓਮੀਕ੍ਰੋਨ ਦਾ ਹੱਲ ਸੰਭਵ : ਸਵਾਮੀ ਰਾਮਦੇਵ   :: ਪਹਾੜਾਂ ਤੇ ਬਰਫਬਾਰੀ ਨੇ ਵਧਾਈ ਠੰਡ; ਮੈਦਾਨੀ ਇਲਾਕਿਆਂ ਚ ਮੀਂਹ, ਗੜੇਮਾਰੀ ਦਾ ਅਲਰਟ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਚੰਦੂਮਾਜਰਾ ਦਾ ਵੱਡਾ ਬਿਆਨ, ਕਿਹਾ ਸੁਪਰੀਮ ਕੋਰਟ ਦੇ 3 ਜੱਜਾਂ ਤੋਂ ਕਰਵਾਈ ਜਾਵੇ ਦਰਬਾਰ ਸਾਹਿਬ ਹਮਲੇ ਦੀ ਜਾਂਚ PRINT ਈ ਮੇਲ
darbar sahib attack prem singh chandumajraਪਟਿਆਲਾ --07ਜੂਨ-(ਮੀਡੀਦੇਸਪੰਜਾਬ)-- ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਪੱਤਰ ਲਿਖ ਕੇ ਮੰਗ ਕੀਤੀ ਕਿ 1984 ’ਚ ਕੇਂਦਰ ਦੀ ਕਾਂਗਰਸ ਸਰਕਾਰ ਵੱਲੋਂ ਜਿਹੜਾ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਹਮਲਾ ਕਰਨ ਦਾ ਬੱਜਰ ਪਾਪ ਕੀਤਾ ਗਿਆ ਸੀ, ਉਸ ਦੀ ਨਿਆਂਇਕ ਜਾਂਚ ਮਾਣਯੋਗ ਸੁਪਰੀਮ ਕੋਰਟ

ਦੇ 3 ਸੀਟਿੰਗ ਜਾਂ ਫਿਰ ਰਿਟਾਇਰਡ ਜੱਜਾਂ ਦੇ ਪੈਨਲ ਤੋਂ ਕਰਵਾਈ ਜਾਵੇ ਤਾਂ ਜੋ ਸਾਰੀ ਸੱਚਾਈ ਸਾਹਮਣੇ ਆ ਸਕੇ। ਉਹ ਇਥੇ ਸਾਕਾ ਨੀਲਾ ਤਾਰਾ ਦੀ ਬਰਸੀ ਮੌਕੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ’ਚ ਕਿਹਾ ਕਿ ਕਾਂਗਰਸ ਦੀ ਉਸ ਸਮੇਂ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਇਹ ਹਮਲਾ ਦੇਸ਼ ਨੂੰ ਆਜ਼ਾਦ ਕਰਵਾਉਣ ਅਤੇ ਆਜ਼ਾਦੀ ਤੋਂ ਬਾਅਦ ਦੇਸ਼ ਦਾ ਪੇਟ ਭਰਨ ’ਚ ਅਹਿਮ ਯੋਗਦਾਨ ਪਾਉਣ ਵਾਲੀ ਸਿੱਖ ਕੌਮ ਨੂੰ ਬਦਨਾਮ ਕਰਨ ਦੀ ਵੱਡੀ ਸਾਜ਼ਿਸ਼ ਤਹਿਤ ਕੀਤਾ ਸੀ, ਜਿਸ ’ਚ ਹਜ਼ਾਰਾਂ ਨਿਰਦੋਸ਼ ਸਿੱਖ ਮਾਰੇ ਗਏ ਅਤੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਢਹਿ-ਢੇਰੀ ਕਰ ਦਿੱਤਾ ਗਿਆ ਸੀ।

ਚੰਦੂਮਾਜਰਾ ਨੇ ਮੰਗ ਕੀਤੀ ਕਿ ਬ੍ਰਿਟੇਨ ਦੇ ਆਰਕਾਈਵ ’ਚ ਪਏ ਇਸ ਹਮਲੇ ਨਾਲ ਸਬੰਧਤ ਜਿਹੜੇ ਦਸਤਾਵੇਜ਼ ਪਏ ਹਨ, ਉਨ੍ਹਾਂ ਨੂੰ ਜਨਤਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਹਮਲੇ ’ਚ ਕਿਸੇ ਦੂਜੇ ਦੇਸ਼ ਨੂੰ ਸ਼ਾਮਲ ਕਰਨਾ ਦੇਸ਼ ਦੀ ਪ੍ਰਭੂਸੱਤਾ ’ਚ ਸਿੱਧੀ ਦਖਲਅੰਦਾਜ਼ੀ ਹੈ, ਇਸ ਲਈ ਜਾਂਚ ਤੋਂ ਬਾਅਦ ਜਿਹੜੇ ਨਾਂ ਸਾਹਮਣੇ ਆਉਣ, ਉਨ੍ਹਾਂ ਖ਼ਿਲਾਫ਼ ਦੇਸ਼ ਧ੍ਰੋਹ ਦਾ ਮੁਕੱਦਮਾ ਵੀ ਚਲਾਇਆ ਜਾਵੇ ਅਤੇ ਉਨ੍ਹਾਂ ਨੂੰ ਸਖ਼ਤ ਸ਼ਜਾਵਾਂ ਦਿੱਤੀਆਂ ਜਾਣ। ਪ੍ਰੋ. ਚੰਦੂਮਾਜਰਾ ਨੇ ਇਹ ਵੀ ਮੰਗ ਕੀਤੀ ਕਿ ਹੁਣ ਤੱਕ ਕੇਂਦਰ ਸਰਕਾਰ ਨੇ ਇਹ ਡਾਟਾ ਜਨਤਕ ਨਹੀਂ ਕੀਤਾ ਕਿ 3 ਤੋਂ 7 ਜੂਨ 1984 ਦੌਰਾਨ ਚੱਲੇ ਫੌਜੀ ਹਮਲੇ ’ਚ ਕਿੰਨੇ ਨਿਰਦੋਸ਼ ਸਿੱਖ ਮਾਰੇ ਗਏ ਸਨ, ਇਹ ਵੀ ਜਨਤਕ ਕੀਤਾ ਜਾਵੇ।

ਉਨ੍ਹਾਂ ਇਸ ਮੌਕੇ ਕੋਰੋਨਾ ਦਵਾਈਆਂ ਦੀ ਬਲੈਕ ਦੀ ਖੁੱਲ੍ਹ ਕੇ ਨਿੰਦਾ ਕਰਦਿਆਂ ਕਿਹਾ ਕਿ ਜਿਹੜੇ ਅਧਿਕਾਰੀਆਂ ਜਾਂ ਫਿਰ ਹੋਰ ਸਬੰਧਤ ਵਿਅਕਤੀਆਂ ਵੱਲੋਂ ਕੋਰੋਨਾ ਮਹਾਮਾਰੀ ਦੌਰਾਨ ਜਦੋਂ ਜ਼ਿੰਦਗੀ ਮੌਤ ਦੀ ਲੜਾਈ ਲੜੀ ਜਾ ਰਹੀ ਸੀ ਤਾਂ ਕਿਸ ਨੇ ਉਨ੍ਹਾਂ ਨੂੰ ਲਾਸ਼ਾਂ ਦੀਆਂ ਜੇਬਾਂ ’ਚੋਂ ਪੈਸੇ ਕੱਢਣ ਦੀ ਇਜ਼ਾਜਤ ਦਿੱਤੀ। ਜਿਹੜੇ ਇਨਜੈਕਸ਼ਨ 400 ਰੁਪਏ ਦਾ ਖਰੀਦਿਆ ਗਿਆ, ਉਹ ਇੰਜੈਕਸ਼ਨ 4 ਹਜ਼ਾਰ ਰੁਪਏ ਤੱਕ ਦਾ ਵੇਚਿਆ ਗਿਆ। ਕੋਰੋਨਾ ਮਹਾਮਾਰੀ ਦੌਰਾਨ ਇਸ ਲੁੱਟ ਲਈ ਜ਼ਿੰਮੇਵਾਰੀ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਅਸਤੀਫ਼ਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਇਸ ਮਾਮਲੇ ’ਚ ਸਿਹਤ ਮੰਤਰੀ ਦੇ ਘਰ ਦਾ ਘਿਰਾਓ ਕਰੇਗੀ।

ਇਸ ਮੌਕੇ ਬਾਬਾ ਮਨਮੋਹਨ ਸਿੰਘ ਜੀ ਬਾਰਨ ਵਾਲੇ, ਸਾਬਕਾ ਹੈੱਡ ਗ੍ਰੰਥੀ ਗਿਆਨੀ ਸੁਖਦੇਵ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਇੰਦਰਮੋਹਨ ਸਿੰਘ ਬਜਾਜ, ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਮੈਂਬਰ ਪੀ. ਏ. ਸੀ. ਸੁਖਵਿੰਦਰਪਾਲ ਸਿੰਘ ਮਿੰਟਾ ਤੇ ਲਖਬੀਰ ਸਿੰਘ ਲੋਟ, ਸ਼੍ਰੋਮਣੀ ਕਮੇਟੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ, ਯੂਥ ਅਕਾਲੀ ਦਲ ਪਟਿਆਲਾ ਦਿਹਾਤੀ ਦੇ ਪ੍ਰਧਾਨ ਸਤਨਾਮ ਸਿੰਘ ਸੱਤਾ, ਬਾਜ਼ੀਗਰ ਵਿੰਗ ਦੇ ਸਕੱਤਰ ਜਨਰਲ ਸੁਖਬੀਰ ਸਿੰਘ ਅਬਲੋਵਾਲ, ਜਸਵਿੰਦਰਪਾਲ ਸਿੰਘ ਚੱਢਾ ਆਦਿ ਵਿਸ਼ੇਸ ਤੌਰ ’ਤੇ ਮੌਜੂਦ ਸਨ।

 
< Prev   Next >

Advertisements

Advertisement
Advertisement
Advertisement
Advertisement
Advertisement