:: ਸਰਹੱਦੀ ਚੁਣੌਤੀਆਂ ਵਿਚਾਲੇ PM ਮੋਦੀ ਦੇ Make in India ਨੇ ਰੱਖਿਆ ਖੇਤਰ ਨੂੰ ਬਣਾਇਆ ਆਤਮਨਿਰਭਰ   :: ਕੇਂਦਰੀ ਖੇਤੀ ਮੰਤਰੀ ਦੀ ਦੋ ਟੁੱਕ, ਖੇਤੀ ਕਾਨੂੰਨ ਵਾਪਸ ਨਹੀਂ ਹੋਣਗੇ - ਪ੍ਰੈ੍ੱਸ ਰਿਵੀਊ   :: ਮਿਲਖਾ ਸਿੰਘ ਦੇ ਦਿਹਾਂਤ ਤੇ PM ਮੋਦੀ ਨੇ ਜਤਾਇਆ ਸੋਗ, ਬੋਲੇ- ਅਸੀਂ ਇੱਕ ਮਹਾਨ ਖਿਡਾਰੀ ਨੂੰ ਗੁਆ ਦਿੱਤਾ   :: ਕੋਰੋਨਾ ਵੈਕਸੀਨ ਦੀ ਕਾਲਾਬਾਜ਼ਾਰੀ ਨੂੰ ਲੈ ਕੇ ਭਾਜਪਾ ਨੇ ਘੇਰੀ ਪੰਜਾਬ ਸਰਕਾਰ, ਲਾਏ ਗੰਭੀਰ ਇਲਜ਼ਾਮ   :: ਕਿਸਾਨੀ ਘੋਲ ਦੇ 200 ਦਿਨ ਪੂਰੇ, ਮਨਾਂ ਚ ਸ਼ੰਕਾ ਕੀ ਹੋਵੇਗਾ ਅੰਦੋਲਨ ਦਾ ਭਵਿੱਖ? ਜਾਣੋ ਆਪਣੇ ਸਵਾਲਾਂ ਦੇ ਜਵਾਬ   :: G7 ਦੀ ਬੈਠਕ ਦੇ ਬਾਹਰ ਪਾਕਿਸਤਾਨ ਦੀ ਗੰਦੀ ਖੇਡ, ਕਸ਼ਮੀਰ ਤੇ ਮੋਦੀ ਵਿਰੁੱਧ ਮਾੜਾ ਪ੍ਰਚਾਰ   :: ਤਾਜ ਮਹੱਲ ਦੇ ਦੀਦਾਰ ਦੀ ਉਡੀਕ ਖ਼ਤਮ, ਇਸ ਤਾਰੀਖ਼ ਤੋਂ ਸੈਲਾਨੀਆਂ ਲਈ ਖੁੱਲ੍ਹਣਗੇ ਦਰਵਾਜ਼ੇ   :: ਕੋਰੋਨਾ ਦੀ ਤੀਜੀ ਲਹਿਰ ਦੇ ਖ਼ਦਸ਼ੇ ਦਰਮਿਆਨ ਪ੍ਰਾਈਵੇਟ ਹਸਪਤਾਲਾਂ ਚ ਵੀ ਲੱਗਣਗੇ ਆਕਸੀਜਨ ਪਲਾਂਟ   :: ਮਨੀਸ਼ ਸਿਸੋਦੀਆ ਦਾ ਵੱਡਾ ਬਿਆਨ, PM ਮੋਦੀ ਨਾਲ ਗੁਪਤ ਦੋਸਤੀ ਨਿਭਾਅ ਰਿਹਾ ਕੈਪਟਨ   :: ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਤੋਂ ਬਾਅਦ ਮਾਇਆਵਤੀ ਦਾ ਪਹਿਲਾ ਬਿਆਨ ਆਇਆ ਸਾਹਮਣੇ   :: ਭਾਜਪਾ ਨੂੰ ਸਾਲ 2019-20 ਚ ਮਿਲਿਆ 785 ਕਰੋੜ ਦਾ ਚੰਦਾ, ਕਾਂਗਰਸ ਦੇ ਮੁਕਾਬਲੇ 5 ਗੁਣਾ ਵੱਧ   :: ਸਰਕਾਰ ਨੇ ਪੈਟਰੋਲ-ਡੀਜ਼ਲ ਤੇ 2.74 ਲੱਖ ਕਰੋੜ ਰੁਪਏ ਟੈਕਸ ਵਸੂਲੇ, ਜਨਤਾ ਨੂੰ ਕੁਝ ਨਹੀਂ ਮਿਲਿਆ : ਪ੍ਰਿੰਯਕਾ   :: ਕੇਂਦਰ ਕੁਝ ਸੂਬਾ ਸਰਕਾਰਾਂ ਦੀ ਮਦਦ ਕਰਨ ਦੀ ਬਜਾਏ ਉਨ੍ਹਾਂ ਨੂੰ ਅਪਸ਼ਬਦ ਬੋਲ ਰਿਹਾ : ਸਿਸੋਦੀਆ   :: ਸਰਕਾਰ ਕਿਸਾਨ ਸੰਗਠਨਾਂ ਨਾਲ ਗੱਲਬਾਤ ਨੂੰ ਤਿਆਰ, ਕਿਹਾ- ਖੇਤੀਬਾੜੀ ਕਾਨੂੰਨਾਂ ਚ ਕਿੱਥੇ ਇਤਰਾਜ਼ ਹੈ ਦੱਸੋ   :: ਦਿੱਲੀ: ਸਰਹੱਦਾਂ ’ਤੇ ਵੱਧ ਸਕਦੈ ਕਿਸਾਨਾਂ ਦਾ ਇਕੱਠ, ਪੁਲਸ ਨੇ ਸਖ਼ਤ ਕੀਤੀ ਸੁਰੱਖਿਆ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸਾਬਕਾ ਮੁੱਖ ਮੰਤਰੀ ਸੁਰਜੀਤ ਬਰਨਾਲਾ ਦੀ ਕੋਠੀ ’ਚ ਪਹੁੰਚੇ ਭਾਜਪਾ ਆਗੂ ਨੂੰ ਕਿਸਾਨਾਂ ਨੇ ਪਾਈਆਂ ਭਾਜੜਾਂ PRINT ਈ ਮੇਲ
bjp   leader farmer  kothi barnalaਬਰਨਾਲਾ --08ਜੂਨ-(ਮੀਡੀਦੇਸਪੰਜਾਬ)-- ਇਕ ਭਾਜਪਾ ਆਗੂ ਦੇ ਸਾਬਕਾ ਮੁੱਖ ਮੰਤਰੀ ਸਵ. ਸੁਰਜੀਤ ਸਿੰਘ ਬਰਨਾਲਾ ਦੇ ਕੋਠੀ ਵਿਖੇ ਪੁੱਜਣ ਤੇ ਕਿਸਾਨ ਯੂਨੀਅਨ ਉਗਰਾਹਾਂ ਨੇ ਸਾਬਕਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰ ਦਿੱਤਾ। ਜਿਸ ਸਮੇਂ ਭਾਜਪਾ ਆਗੂ ਕੋਠੀ ਵਿਚ ਮੌਜੂਦ ਸੀ ਤਾਂ ਉਸ ਸਮੇਂ ਸਾਬਕਾ ਮੁੱਖ ਮੰਤਰੀ ਸਵ. ਸੁਰਜੀਤ ਸਿੰਘ ਬਰਨਾਲਾ ਦੀ ਧਰਮ ਪਤਨੀ ਸੁਰਜੀਤ ਕੌਰ ਮੌਜੂਦ ਸੀ।

ਭਾਜਪਾ ਆਗੂ ਦੀ ਬੀਬੀ  ਸੁਰਜੀਤ ਕੌਰ ਨਾਲ ਕੀ ਗੱਲਬਾਤ ਹੋਈ। ਇਸਦਾ ਅਜੇ ਖੁਲਾਸਾ ਨਹੀਂ ਹੋ ਸਕਿਆ। ਪਰ ਕਿਸਾਨਾਂ ਦਾ ਕਹਿਣਾ ਸੀ ਕਿ ਬੀਬੀ ਬਰਨਾਲਾ ਨੇ ਕਿਹਾ ਕਿ ਭਾਜਪਾ ਆਗੂ ਸਾਡਾ ਰਿਸ਼ਤੇਦਾਰ ਹੈ। ਉਹ ਸਾਨੂੰ ਮਿਲਣ ਲਈ ਆਇਆ ਸੀ। ਕੋਈ ਰਾਜਨੀਤਿਕ ਬੈਠਕ ਉਸ ਨਾਲ ਨਹੀਂ ਸੀ। ਕਿਸਾਨਾਂ ਵਲੋਂ ਘਿਰਾਓ ਕਰਨ ਦੀ ਸੂਚਨਾ ਮਿਲਣ ਤੇ ਭਾਜਪਾ ਆਗੂ ਉਥੋਂ ਖਿਸਕ ਗਿਆ। ਪਰ ਕਿਸਾਨਾਂ ਦਾ ਧਰਨਾ ਜਾਰੀ ਰਿਹਾ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਭਾਰੀ ਪੁਲਸ ਫੋਰਸ ਵੀ ਉਥੇ ਪੁੱਜ ਗਈ। ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਗਗਨਦੀਪ ਸਿੰਘ ਨੇ ਕਿਹਾ ਕਿ ਰਾਤ ਪਟਿਆਲਾ ਤੋਂ ਇਕ ਭਾਜਪਾ ਆਗੂ ਗੁਰਤੇਜ ਸਿੰਘ ਢਿਲੋਂ ਸਾਬਕਾ ਮੁੱਖ ਮੰਤਰੀ ਸਵ. ਸੁਰਜੀਤ ਸਿੰਘ ਬਰਨਾਲਾ ਦੀ ਕੋਠੀ ਪੁੱਜਿਆ ਸੀ। ਉਸ ਨੂੰ ਰਾਤ ਦਾ ਡਿਨਰ ਵੀ ਕਰਵਾਇਆ ਗਿਆ। ਸਵੇਰੇ ਨਾਸ਼ਤਾ ਵੀ ਕਰਵਾਇਆ ਗਿਆ। ਜਦੋਂ ਕਿ ਇਕ ਪਾਸੇ ਅਕਾਲੀ ਕਹਿੰਦੇ ਹਨ ਕਿ ਅਸੀਂ ਭਾਜਪਾ ਨਾਲੋਂ ਨਾਤਾ ਤੋੜ ਦਿੱਤਾ ਹੈ। ਸਵ. ਬਰਨਾਲਾ ਦਾ ਸੁਪੱਤਰ ਗਗਨਜੀਤ ਸਿੰਘ ਬਰਨਾਲਾ ਅਕਾਲੀ ਦਲ ਦਾ ਆਗੂ ਹੈ। ਜਦੋਂ ਸਾਨੂੰ ਪਤਾ ਲੱਗਿਆ ਕਿ ਇਕ ਭਾਜਪਾ ਆਗੂ ਬਰਨਾਲਾ ਦੀ ਕੋਠੀ ਵਿਖੇ ਆਇਆ ਹੋਇਆ ਹੈ ਤਾਂ ਅਸੀਂ ਦੋ ਤਿੰਨ ਆਗੂ ਘਿਰਾਓ ਕਰਨ ਲਈ ਪੁੱਜ ਗਏ। ਪਿੱਛੇ ਸਾਡੇ ਸਾਥੀ ਆ ਰਹੇ ਸਨ। ਪਰ ਪੁਲਸ ਨੇ ਉਨ੍ਹਾਂ ਨੂੰ ਕੋਠੀ ’ਚੋਂ ਕੱਢ ਦਿੱਤਾ।

PunjabKesari

ਉਨ੍ਹਾਂ ਨੇ ਕਥਿਤ ਤੌਰ ਤੇ ਦੋਸ਼ ਲਗਾਇਆ ਕਿ ਭਾਜਪਾ ਆਗੂ ਗੁਰਤੇਜ ਢਿਲੋਂ ਦੀ ਗੱਡੀ ਨੇ ਪਹਿਲਾਂ ਤਾਂ ਸਾਡੇ ਮੋਟਰਸਾਈਕਲ ਵਿਚ ਟੱਕਰ ਮਾਰੀ। ਸਾਨੂੰ ਡੇਗ ਕੇ ਉਹ ਬੜੀ ਤੇਜ਼ੀ ਨਾਲ ਅੱਗੇ ਵਧਣ ਲੱਗੇ ਤਾਂ ਰਸਤੇ ਵਿਚ ਇਕ ਮੋਟਰਸਾਈਕਲ ਨੂੰ ਫ਼ਿਰ ਟੱਕਰ ਮਾਰ ਦਿੱਤੀ। ਅਸੀਂ ਉਕਤ ਮੋਟਰਸਾਈਕਲ ਚਾਲਕ ਨੂੰ ਸੰਭਾਲਣ ਲੱਗ ਗਏ ਤਾਂ ਉਹ ਸਾਨੂੰ ਚਕਮਾ ਦੇ ਕੇ ਫ਼ਰਾਰ ਹੋ ਗਏ। ਇਸ ਸਬੰਧੀ ਜਦੋਂ ਅਸੀਂ ਬੀਬੀ ਬਰਨਾਲਾ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਭਾਜਪਾ ਆਗੂ ਸਾਡਾ ਰਿਸ਼ਤੇਦਾਰ ਹੈ। ਉਹ ਕੋਈ ਮੀਟਿੰਗ ਕਰਨ ਨਹੀਂ ਆਇਆ ਸੀ। ਉਹ ਤਾਂ ਸਾਨੂੰ ਨਿੱਜੀ ਤੌਰ ’ਤੇ ਮਿਲਣ ਆਇਆ ਸੀ। ਜਦੋਂ ਤੱਕ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਅਸੀਂ ਭਾਜਪਾ ਆਗੂਆਂ ਦਾ ਘਿਰਾਓ ਇਸੇ ਤਰ੍ਹਾਂ ਨਾਲ ਜਾਰੀ ਰੱਖਾਂਗੇ। ਅਕਾਲੀ ਲੀਡਰਾਂ ਨੂੰ ਵੀ ਸ਼ਰਮ ਆਉਣੀ ਚਾਹੀਦੀ ਹੈ ਕਿ ਉਹ ਭਾਜਪਾ ਆਗੂਆਂ ਨੂੰ ਆਪਣੇ ਘਰਾਂ ਵਿਚ ਠਹਿਰਾਉਂਦੇ ਹਨ। ਇਸ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਅਕਾਲੀਆਂ ਦਾ ਅਜੇ ਵੀ ਭਾਜਪਾ ਨਾਲ ਗੱਠਜੋੜ ਹੈ।

 
< Prev   Next >

Advertisements

Advertisement
Advertisement
Advertisement

Advertisement
Advertisement
Advertisement
Advertisement
Advertisement
Advertisement