:: ਸਰਹੱਦੀ ਚੁਣੌਤੀਆਂ ਵਿਚਾਲੇ PM ਮੋਦੀ ਦੇ Make in India ਨੇ ਰੱਖਿਆ ਖੇਤਰ ਨੂੰ ਬਣਾਇਆ ਆਤਮਨਿਰਭਰ   :: ਕੇਂਦਰੀ ਖੇਤੀ ਮੰਤਰੀ ਦੀ ਦੋ ਟੁੱਕ, ਖੇਤੀ ਕਾਨੂੰਨ ਵਾਪਸ ਨਹੀਂ ਹੋਣਗੇ - ਪ੍ਰੈ੍ੱਸ ਰਿਵੀਊ   :: ਮਿਲਖਾ ਸਿੰਘ ਦੇ ਦਿਹਾਂਤ ਤੇ PM ਮੋਦੀ ਨੇ ਜਤਾਇਆ ਸੋਗ, ਬੋਲੇ- ਅਸੀਂ ਇੱਕ ਮਹਾਨ ਖਿਡਾਰੀ ਨੂੰ ਗੁਆ ਦਿੱਤਾ   :: ਕੋਰੋਨਾ ਵੈਕਸੀਨ ਦੀ ਕਾਲਾਬਾਜ਼ਾਰੀ ਨੂੰ ਲੈ ਕੇ ਭਾਜਪਾ ਨੇ ਘੇਰੀ ਪੰਜਾਬ ਸਰਕਾਰ, ਲਾਏ ਗੰਭੀਰ ਇਲਜ਼ਾਮ   :: ਕਿਸਾਨੀ ਘੋਲ ਦੇ 200 ਦਿਨ ਪੂਰੇ, ਮਨਾਂ ਚ ਸ਼ੰਕਾ ਕੀ ਹੋਵੇਗਾ ਅੰਦੋਲਨ ਦਾ ਭਵਿੱਖ? ਜਾਣੋ ਆਪਣੇ ਸਵਾਲਾਂ ਦੇ ਜਵਾਬ   :: G7 ਦੀ ਬੈਠਕ ਦੇ ਬਾਹਰ ਪਾਕਿਸਤਾਨ ਦੀ ਗੰਦੀ ਖੇਡ, ਕਸ਼ਮੀਰ ਤੇ ਮੋਦੀ ਵਿਰੁੱਧ ਮਾੜਾ ਪ੍ਰਚਾਰ   :: ਤਾਜ ਮਹੱਲ ਦੇ ਦੀਦਾਰ ਦੀ ਉਡੀਕ ਖ਼ਤਮ, ਇਸ ਤਾਰੀਖ਼ ਤੋਂ ਸੈਲਾਨੀਆਂ ਲਈ ਖੁੱਲ੍ਹਣਗੇ ਦਰਵਾਜ਼ੇ   :: ਕੋਰੋਨਾ ਦੀ ਤੀਜੀ ਲਹਿਰ ਦੇ ਖ਼ਦਸ਼ੇ ਦਰਮਿਆਨ ਪ੍ਰਾਈਵੇਟ ਹਸਪਤਾਲਾਂ ਚ ਵੀ ਲੱਗਣਗੇ ਆਕਸੀਜਨ ਪਲਾਂਟ   :: ਮਨੀਸ਼ ਸਿਸੋਦੀਆ ਦਾ ਵੱਡਾ ਬਿਆਨ, PM ਮੋਦੀ ਨਾਲ ਗੁਪਤ ਦੋਸਤੀ ਨਿਭਾਅ ਰਿਹਾ ਕੈਪਟਨ   :: ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਤੋਂ ਬਾਅਦ ਮਾਇਆਵਤੀ ਦਾ ਪਹਿਲਾ ਬਿਆਨ ਆਇਆ ਸਾਹਮਣੇ   :: ਭਾਜਪਾ ਨੂੰ ਸਾਲ 2019-20 ਚ ਮਿਲਿਆ 785 ਕਰੋੜ ਦਾ ਚੰਦਾ, ਕਾਂਗਰਸ ਦੇ ਮੁਕਾਬਲੇ 5 ਗੁਣਾ ਵੱਧ   :: ਸਰਕਾਰ ਨੇ ਪੈਟਰੋਲ-ਡੀਜ਼ਲ ਤੇ 2.74 ਲੱਖ ਕਰੋੜ ਰੁਪਏ ਟੈਕਸ ਵਸੂਲੇ, ਜਨਤਾ ਨੂੰ ਕੁਝ ਨਹੀਂ ਮਿਲਿਆ : ਪ੍ਰਿੰਯਕਾ   :: ਕੇਂਦਰ ਕੁਝ ਸੂਬਾ ਸਰਕਾਰਾਂ ਦੀ ਮਦਦ ਕਰਨ ਦੀ ਬਜਾਏ ਉਨ੍ਹਾਂ ਨੂੰ ਅਪਸ਼ਬਦ ਬੋਲ ਰਿਹਾ : ਸਿਸੋਦੀਆ   :: ਸਰਕਾਰ ਕਿਸਾਨ ਸੰਗਠਨਾਂ ਨਾਲ ਗੱਲਬਾਤ ਨੂੰ ਤਿਆਰ, ਕਿਹਾ- ਖੇਤੀਬਾੜੀ ਕਾਨੂੰਨਾਂ ਚ ਕਿੱਥੇ ਇਤਰਾਜ਼ ਹੈ ਦੱਸੋ   :: ਦਿੱਲੀ: ਸਰਹੱਦਾਂ ’ਤੇ ਵੱਧ ਸਕਦੈ ਕਿਸਾਨਾਂ ਦਾ ਇਕੱਠ, ਪੁਲਸ ਨੇ ਸਖ਼ਤ ਕੀਤੀ ਸੁਰੱਖਿਆ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪਾਕਿ : ਮਕਬੂਜ਼ਾ ਕਸ਼ਮੀਰ ਚ 25 ਜੁਲਾਈ ਨੂੰ ਵਿਧਾਨਸਭਾ ਚੋਣਾਂ ਕਰਾਉਣ ਦੀ ਘੋਸ਼ਣਾ PRINT ਈ ਮੇਲ
pakistan  occupied kashmir  assembly electionsਇਸਲਾਮਾਬਾਦ --10ਜੂਨ-(ਮੀਡੀਦੇਸਪੰਜਾਬ)-- ਪਾਕਿਸਤਾਨ ਦੇ ਕਬਜ਼ੇ ਵਾਲ ਕਸ਼ਮੀਰ ਮਤਲਬ ਪੀ.ਓ.ਕੇ. ਦੇ ਸੀਨੀਅਰ ਚੋਣ ਅਧਿਕਾਰੀ ਨੇ ਵੀਰਵਾਰ ਨੂੰ ਵਿਧਾਨਸਭਾ ਚੋਣਾਂ 25 ਜੁਲਾਈ ਨੂੰ ਕਰਾਉਣ ਦੀ ਘੋਸ਼ਣਾ ਕੀਤੀ। ਭਾਵੇਂਕਿ ਕੋਰੋਨਾ ਵਾਇਰਸ ਇਨਫੈਕਸ਼ਨ ਮੁੜ ਤੋਂ ਫੈਲਣ ਦੇ ਖਤਰੇ ਦੇ ਕਾਰਨ ਚੋਣਾਂ ਨੂੰ ਦੋ ਮਹੀਨੇ ਲਈ ਟਾਲਣ ਦੀ ਅਪੀਲ ਕੀਤੀ ਜਾ ਰਹੀ ਸੀ। ਪਿਛਲੇ ਸਾਲ ਪਾਕਿਸਤਾਨ ਨੇ ਗਿਲਗਿਤ-ਬਾਲਟੀਸਤਾਨ ਵਿਚ

 ਵਿਧਾਨਸਭਾ ਚੋਣਾਂ ਕਰਾਈਆਂ ਸਨ। ਭਾਰਤ ਨੇ ਗਿਲਗਿਤ-ਬਾਲਟੀਸਤਾਨ ਵਿਚ ਚੋਣਾਂ ਕਰਾਉਣ ਦੇ ਫ਼ੈਸਲੇ ਲਈ ਪਾਕਿਸਤਾਨ ਦੀ ਆਲੋਚਨਾ ਕੀਤੀ ਸੀ ਅਤੇ ਕਿਹਾ ਸੀ ਕਿ ਮਿਲਟਰੀ ਕਬਜ਼ੇ ਵਾਲੇ ਖੇਤਰ ਦੀ ਸਥਿਤੀ ਨੂੰ ਬਦਲਣ ਲਈ ਕਿਸੇ ਵੀ ਕਾਰਵਾਈ ਦਾ ਕੋਈ ਕਾਨੂੰਨੀ ਆਧਾਰ ਨਹੀਂ ਹੈ। 

ਭਾਰਤ ਨੇ ਪਾਕਿਸਤਾਨ ਨੂੰ ਸਪਸ਼ੱਟ ਤੌਰ 'ਤੇ ਦੱਸ ਦਿੱਤਾ ਹੈ ਕਿ ਗਿਲਗਿਤ ਅਤੇ ਬਾਲਟੀਸਤਾਨ ਖੇਤਰਾਂ ਸਮੇਤ ਜੰਮੂ-ਕਸ਼ਮੀਰ ਅਤੇ ਲੱਦਾਖ ਕੇਂਦਰ ਸ਼ਾਸਿਤ ਖੇਤਰ ਦੇਸ਼ ਦਾ ਅਟੁੱਟ ਅੰਗ ਹੈ। ਮੁੱਖ ਚੋਣ ਕਮਿਸ਼ਨਰ ਨਿਆਂ ਮੂਰਤੀ (ਰਿਟਾਇਰਡ) ਅਬਦੁੱਲ ਰਾਸ਼ਿਦ ਸੁਲੇਹਰੀਆ ਨੇ ਮਕਬੂਜ਼ਾ ਕਸ਼ਮੀਰ (ਪੀ.ਓ.ਕੇ.) ਦੀ ਰਾਜਧਾਨੀ ਮੁਜ਼ੱਫਰਾਬਾਦ ਵਿਚ ਇਕ ਪੱਤਰਕਾਰ ਸੰਮੇਲਨ ਵਿਚ ਚੋਣ ਪ੍ਰੋਗਰਾਮ ਦੀ ਘੋਸ਼ਣਾ ਕੀਤੀ। ਪੀ.ਓ.ਕੇ. ਚੋਣ ਕਮਿਸ਼ਨ ਦੇ ਪ੍ਰਮੁੱਖ ਸੁਲੇਹਰੀਆ ਨੇ ਕਿਹਾ,''ਪੀ.ਓ.ਕੇ. ਦੇ ਲੋਕ 25 ਜੁਲਾਈ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਚੰਗੇ ਸ਼ਾਸਨ ਦੀ ਸਥਾਪਨਾ ਲਈ ਕਰਨਗੇ।'' ਉਹਨਾਂ ਨੇ ਕਿਹਾ ਕਿ ਉਮੀਦਵਾਰ 21 ਜੂਨ ਤੱਕ ਆਪਣੀ ਨਾਮਜ਼ਦਗੀ ਪੱਤਰ ਭਰ ਸਕਦੇ ਹਨ ਅਤੇ ਆਖਰੀ ਸੂਚੀ 3 ਜੁਲਾਈ ਨੂੰ ਜਾਰੀ ਕੀਤੀ ਜਾਵੇਗੀ। 

ਏ.ਆਰ.ਵਾਈ. ਨਿਊਜ਼ ਨੇ ਦੱਸਿਆ ਕਿ ਚੋਣਾਂ ਪੀ.ਓ.ਕੇ. ਵਿਚ 33 ਅਤੇ ਕਸ਼ਮੀਰੀ ਪ੍ਰਵਾਸੀਆਂ ਲਈ 12 ਸਮੇਤ ਵਿਧਾਨ ਸਭਾ ਦੇ 45 ਪ੍ਰਤੀਨਿਧੀਆਂ ਨੂੰ ਚੁਣਨ ਲਈ ਹੋਣਗੀਆਂ। ਸੁਲੇਹਰੀਆ ਨੇ ਕਿਹਾ,''ਇਹਨਾਂ ਚੋਣਾਂ ਵਿਚ ਚਾਰ ਚੋਣ ਖੇਤਰ ਵਧਾਏ ਗਏ ਹਨ।'' ਵੋਟਿੰਗ ਦੌਰਾਨ ਨਾਗਰਿਕ ਪ੍ਰਸ਼ਾਸਨ ਨਾਲ ਅਰਧਸੈਨਿਕ ਰੈਂਜਰਾਂ ਅਤੇ ਪੁਲਸ ਨੂੰ ਤਾਇਨਾਤ ਕੀਤਾ ਜਾਵੇਗਾ ਤਾਂ ਜੋ 28 ਲੱਖ ਤੋਂ ਵੱਧ ਯੋਗ ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣ। ਇਸ ਤੋਂ ਪਹਿਲਾਂ ਨੈਸ਼ਨਲ ਕਮਾਂਡ ਐਂਡ ਆਪਰੇਸ਼ਨ ਸੈਂਟਰ (ਐੱਨ.ਸੀ.ਓ.ਸੀ.) ਨੇ ਕੋਰੋਨਾ ਵਾਇਰਸ ਇਨਫੈਕਸ਼ਨ ਮੁੜ ਫੈਲਣ ਦੇ ਖਤਰੇ ਕਾਰਨ ਪੀ.ਓ.ਕੇ. ਵਿਚ ਚੋਣਾਂ 2 ਮਹੀਨੇ ਲਈ ਮੁਲਤਵੀ ਕਰਨ ਦੀ ਅਪੀਲ ਕੀਤੀ ਸੀ ਪਰ ਇਸ ਨੂੰ ਸਾਰੇ ਵਿਰੋਧੀ ਦਲਾਂ ਨੇ ਖਾਰਿਜ ਕਰ ਦਿੱਤਾ ਸੀ। ਪੀ.ਓ.ਕੇ. ਵਿਧਾਨਸਭਾ ਲਈ ਪਿਛਲੀਆਂ ਆਮ ਚੋਣਾਂ ਜੁਲਾਈ 2016 ਵਿਚ ਹੋਈਆਂ ਸਨ ਅਤੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਅਗਵਾਈ ਵਿਚ ਪਾਕਿਸਤਾਨ ਮੁਸਲਿਮ ਲੀਗ ਨਵਾਜ਼ ਨੇ ਉਸ ਵਿਚ ਜਿੱਤ ਦਰਜ ਕੀਤੀ ਸੀ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement

Advertisement
Advertisement