:: ਸਰਹੱਦੀ ਚੁਣੌਤੀਆਂ ਵਿਚਾਲੇ PM ਮੋਦੀ ਦੇ Make in India ਨੇ ਰੱਖਿਆ ਖੇਤਰ ਨੂੰ ਬਣਾਇਆ ਆਤਮਨਿਰਭਰ   :: ਕੇਂਦਰੀ ਖੇਤੀ ਮੰਤਰੀ ਦੀ ਦੋ ਟੁੱਕ, ਖੇਤੀ ਕਾਨੂੰਨ ਵਾਪਸ ਨਹੀਂ ਹੋਣਗੇ - ਪ੍ਰੈ੍ੱਸ ਰਿਵੀਊ   :: ਮਿਲਖਾ ਸਿੰਘ ਦੇ ਦਿਹਾਂਤ ਤੇ PM ਮੋਦੀ ਨੇ ਜਤਾਇਆ ਸੋਗ, ਬੋਲੇ- ਅਸੀਂ ਇੱਕ ਮਹਾਨ ਖਿਡਾਰੀ ਨੂੰ ਗੁਆ ਦਿੱਤਾ   :: ਕੋਰੋਨਾ ਵੈਕਸੀਨ ਦੀ ਕਾਲਾਬਾਜ਼ਾਰੀ ਨੂੰ ਲੈ ਕੇ ਭਾਜਪਾ ਨੇ ਘੇਰੀ ਪੰਜਾਬ ਸਰਕਾਰ, ਲਾਏ ਗੰਭੀਰ ਇਲਜ਼ਾਮ   :: ਕਿਸਾਨੀ ਘੋਲ ਦੇ 200 ਦਿਨ ਪੂਰੇ, ਮਨਾਂ ਚ ਸ਼ੰਕਾ ਕੀ ਹੋਵੇਗਾ ਅੰਦੋਲਨ ਦਾ ਭਵਿੱਖ? ਜਾਣੋ ਆਪਣੇ ਸਵਾਲਾਂ ਦੇ ਜਵਾਬ   :: G7 ਦੀ ਬੈਠਕ ਦੇ ਬਾਹਰ ਪਾਕਿਸਤਾਨ ਦੀ ਗੰਦੀ ਖੇਡ, ਕਸ਼ਮੀਰ ਤੇ ਮੋਦੀ ਵਿਰੁੱਧ ਮਾੜਾ ਪ੍ਰਚਾਰ   :: ਤਾਜ ਮਹੱਲ ਦੇ ਦੀਦਾਰ ਦੀ ਉਡੀਕ ਖ਼ਤਮ, ਇਸ ਤਾਰੀਖ਼ ਤੋਂ ਸੈਲਾਨੀਆਂ ਲਈ ਖੁੱਲ੍ਹਣਗੇ ਦਰਵਾਜ਼ੇ   :: ਕੋਰੋਨਾ ਦੀ ਤੀਜੀ ਲਹਿਰ ਦੇ ਖ਼ਦਸ਼ੇ ਦਰਮਿਆਨ ਪ੍ਰਾਈਵੇਟ ਹਸਪਤਾਲਾਂ ਚ ਵੀ ਲੱਗਣਗੇ ਆਕਸੀਜਨ ਪਲਾਂਟ   :: ਮਨੀਸ਼ ਸਿਸੋਦੀਆ ਦਾ ਵੱਡਾ ਬਿਆਨ, PM ਮੋਦੀ ਨਾਲ ਗੁਪਤ ਦੋਸਤੀ ਨਿਭਾਅ ਰਿਹਾ ਕੈਪਟਨ   :: ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਤੋਂ ਬਾਅਦ ਮਾਇਆਵਤੀ ਦਾ ਪਹਿਲਾ ਬਿਆਨ ਆਇਆ ਸਾਹਮਣੇ   :: ਭਾਜਪਾ ਨੂੰ ਸਾਲ 2019-20 ਚ ਮਿਲਿਆ 785 ਕਰੋੜ ਦਾ ਚੰਦਾ, ਕਾਂਗਰਸ ਦੇ ਮੁਕਾਬਲੇ 5 ਗੁਣਾ ਵੱਧ   :: ਸਰਕਾਰ ਨੇ ਪੈਟਰੋਲ-ਡੀਜ਼ਲ ਤੇ 2.74 ਲੱਖ ਕਰੋੜ ਰੁਪਏ ਟੈਕਸ ਵਸੂਲੇ, ਜਨਤਾ ਨੂੰ ਕੁਝ ਨਹੀਂ ਮਿਲਿਆ : ਪ੍ਰਿੰਯਕਾ   :: ਕੇਂਦਰ ਕੁਝ ਸੂਬਾ ਸਰਕਾਰਾਂ ਦੀ ਮਦਦ ਕਰਨ ਦੀ ਬਜਾਏ ਉਨ੍ਹਾਂ ਨੂੰ ਅਪਸ਼ਬਦ ਬੋਲ ਰਿਹਾ : ਸਿਸੋਦੀਆ   :: ਸਰਕਾਰ ਕਿਸਾਨ ਸੰਗਠਨਾਂ ਨਾਲ ਗੱਲਬਾਤ ਨੂੰ ਤਿਆਰ, ਕਿਹਾ- ਖੇਤੀਬਾੜੀ ਕਾਨੂੰਨਾਂ ਚ ਕਿੱਥੇ ਇਤਰਾਜ਼ ਹੈ ਦੱਸੋ   :: ਦਿੱਲੀ: ਸਰਹੱਦਾਂ ’ਤੇ ਵੱਧ ਸਕਦੈ ਕਿਸਾਨਾਂ ਦਾ ਇਕੱਠ, ਪੁਲਸ ਨੇ ਸਖ਼ਤ ਕੀਤੀ ਸੁਰੱਖਿਆ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਵੱਡੀ ਖ਼ਬਰ : 3 ਮੈਂਬਰੀ ਕਮੇਟੀ ਨੇ ਪੰਜਾਬ ਕਾਂਗਰਸ ਦੇ ਕਾਟੋ-ਕਲੇਸ਼ ਬਾਰੇ ਹਾਈਕਮਾਨ ਨੂੰ ਸੌਂਪੀ ਰਿਪੋਰਟ PRINT ਈ ਮੇਲ
punjab congress reportਨਵੀਂ ਦਿੱਲੀ/ਚੰਡੀਗੜ੍ਹ --10ਜੂਨ-(ਮੀਡੀਦੇਸਪੰਜਾਬ)-- ਪੰਜਾਬ ਕਾਂਗਰਸ ਦੇ ਕਾਟੋ-ਕਲੇਸ਼ ਨੂੰ ਖ਼ਤਮ ਕਰਨ ਲਈ ਬਣਾਈ ਗਈ 3 ਮੈਂਬਰੀ ਕਮੇਟੀ ਵੱਲੋਂ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਰਿਪੋਰਟ ਸੌਂਪ ਦਿੱਤੀ ਗਈ ਹੈ। ਕਾਂਗਰਸ ਵਿਚ ਚੱਲ ਰਹੀ ਖਾਨਾਜੰਗੀ ਨੂੰ ਠੱਲ੍ਹਣ ਲਈ ਹਾਈਕਮਾਨ ਵਲੋਂ ਸੀਨੀਅਰ ਆਗੂਆਂ ਹਰੀਸ਼ ਰਾਵਤ, ਮਲਿਕਾਅਰਜੁਨ ਖੜਗੇ ਤੇ ਜੇ. ਪੀ. ਅਗਰਵਾਲ ਦੀ ਤਿੰਨ ਮੈਂਬਰੀ ਕਮੇਟੀ ਬਣਾਈ ਗਈ ਹੈ,

ਜਿਸ ਵੱਲੋਂ ਇਸ ਸਾਰੇ ਮਾਮਲੇ ਦੀ ਰਿਪੋਰਟ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਸੌਂਪੀ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਇਸ ਗੱਲ ਦੇ ਕਿਆਸ ਲਾਏ ਜਾ ਰਹੇ ਸਨ ਕਿ ਖੜਗੇ ਕਮੇਟੀ ਦੀ ਰਿਪੋਰਟ ਜਮ੍ਹਾਂ ਹੋਣ 'ਚ ਅਜੇ ਦੇਰੀ ਹੋ ਸਕਦੀ ਹੈ। ਇਸ ਰਿਪੋਰਟ ਨੂੰ ਲੈ ਕੇ ਪੰਜਾਬ ਵਿਚ ਚਰਚਾਵਾਂ ਦਾ ਬਾਜ਼ਾਰ ਗਰਮ ਰਿਹਾ।

ਹਰ ਦਿਨ ਨਵੇਂ-ਨਵੇਂ ਤਰ੍ਹਾਂ ਦੇ ਸਿਆਸੀ ਸਮੀਕਰਣਾਂ ਦੇ ਕਿਆਸ ਲਾਏ ਜਾ ਰਹੇ ਸਨ। ਨਵੀਂ ਚਰਚਾ ਵਿਚ ਕਿਹਾ ਜਾ ਰਿਹਾ ਸੀ ਕਿ ਕਾਂਗਰਸ ਹਾਈਕਮਾਨ ਦਲਿਤ ਮੁੱਦਿਆਂ ਨੂੰ ਲੈ ਕੇ ਕਾਫ਼ੀ ਸਰਗਰਮ ਹੈ। ਸੰਭਾਵਨਾ ਇਸ ਗੱਲ ਦੀ ਹੈ ਕਿ ਪੰਜਾਬ ਮੰਤਰੀ ਮੰਡਲ ਜਾਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪੱਧਰ ’ਤੇ ਭਾਵੀ ਫੇਰਬਦਲ ਵਿਚ ਦਲਿਤ ਵਰਗ ਨੂੰ ਜ਼ਿਆਦਾ ਤਵੱਜੋ ਦਿੱਤੀ ਜਾਵੇ। ਚਰਚਾ ਤਾਂ ਇੱਥੋਂ ਤੱਕ ਸੀ ਕਿ ਕਿਸੇ ਦਲਿਤ ਚਿਹਰੇ ਨੂੰ ਉਪ ਮੁੱਖ ਮੰਤਰੀ ਦੀ ਜ਼ਿੰਮੇਵਾਰੀ ਵੀ ਦਿੱਤੀ ਜਾ ਸਕਦੀ ਹੈ।

ਇਹ ਚਰਚਾ ਇਸ ਲਈ ਵੀ ਅਹਿਮ ਸੀ ਕਿਉਂਕਿ ਪੰਜਾਬ ਦੀਆਂ ਅਗਲੀਆਂ ਚੋਣਾਂ ਵਿਚ ਦਲਿਤਾਂ ਨੂੰ ਲੁਭਾਉਣ ਲਈ ਸਾਰੀਆਂ ਪਾਰਟੀਆਂ ਸਰਗਰਮ ਹੋ ਗਈਆਂ ਹਨ। ਭਾਜਪਾ ਤੋਂ ਲੈ ਕੇ ਸ਼੍ਰੋਮਣੀ ਅਕਾਲੀ ਦਲ ਤੱਕ ਨੇ ਸੱਤਾ ਵਿਚ ਆਉਣ ’ਤੇ ਦਲਿਤ ਵਰਗ ਨੂੰ ਅਹਿਮ ਅਹੁਦਾ ਦੇਣ ਦਾ ਐਲਾਨ ਤੱਕ ਕਰ ਦਿੱਤਾ ਹੈ। ਉੱਧਰ, ਸ਼੍ਰੋਮਣੀ ਅਕਾਲੀ ਦਲ ਦੇ ਪੱਧਰ ’ਤੇ ਬਹੁਜਨ ਸਮਾਜ ਪਾਰਟੀ ਨਾਲ ਗਠਜੋੜ ਦੀਆਂ ਚਰਚਾਵਾਂ ਦਾ ਬਾਜ਼ਾਰ ਵੀ ਗਰਮ ਹੈ।

ਅਜਿਹੇ ਵਿਚ ਹਾਈਕਮਾਨ ਚੋਣਾਂ ਤੋਂ ਪਹਿਲਾਂ ਹੀ ਦਲਿਤ ਭਾਈਚਾਰੇ ਨੂੰ ਲੁਭਾਉਣ ਦਾ ਦਾਅ ਖੇਡਦੇ ਹੋਏ ਪੰਜਾਬ ਮੰਤਰੀ ਮੰਡਲ ਜਾਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਿਚ ਵੱਡਾ ਫੇਰਬਦਲ ਕਰ ਸਕਦਾ ਹੈ। ਹਾਲਾਂਕਿ ਤਿੰਨ ਮੈਂਬਰੀ ਕਮੇਟੀ ਦੇ ਪੱਧਰ ’ਤੇ ਇਸ ਬਾਰੇ ਕੋਈ ਟਿੱਪਣੀ ਨਹੀਂ ਕੀਤੀ ਗਈ ਹੈ। ਹਾਲਾਂਕਿ ਪੰਜਾਬ ਕਾਂਗਰਸ ਦੇ ਨੇਤਾਵਾਂ ਨਾਲ ਬੈਠਕ ਦੌਰਾਨ ਪੰਜਾਬ ਕਾਂਗਰਸ ਇੰਚਾਰਜ ਦਲਿਤਾਂ ਨਾਲ ਜੁੜੇ ਮੁੱਦਿਆਂ ਨੂੰ ਅਹਮੀਅਤ ਦੇਣ ਦੀ ਗੱਲ ਲਗਾਤਾਰ ਕਰਦੇ ਰਹੇ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਕਾਂਗਰਸ ਹਾਈਕਮਾਨ ਵੱਲੋਂ ਰਿਪੋਰਟ ਦੇਖਣ ਮਗਰੋਂ ਕੀ ਫ਼ੈਸਲਾ ਲਿਆ ਜਾਂਦਾ ਹੈ।
 
< Prev   Next >

Advertisements

Advertisement
Advertisement
Advertisement
Advertisement

Advertisement
Advertisement
Advertisement
Advertisement
Advertisement