:: PM ਮੋਦੀ ਨੇ ਮਹਿਲਾ ਹਾਕੀ ਟੀਮ ਦੀ ਕਪਤਾਨ ਨਾਲ ਫੋਨ ’ਤੇ ਕੀਤੀ ਗੱਲ, ਕਿਹਾ-ਜਿੱਤ ਹਾਰ ਜ਼ਿੰਦਗੀ ਦਾ ਹਿੱਸਾ   :: ‘ਸੁਨਹਿਰੀ ਜਿੱਤ ਦੀ ਮਸ਼ਾਲ’: 1971 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ, ਮਸ਼ਾਲ ਦਾ ਹੋਇਆ ਸਵਾਗਤ   :: 7 ਸਾਲ ਦੇ ਬੱਚੇ ਕਾਰਨ ਬੰਗਾਲ ਚ ਟਲਿਆ ਵੱਡਾ ਰੇਲ ਹਾਦਸਾ   :: ਕਿਸਾਨ ਅੰਦੋਲਨ : ਪੁਲਸ ਨੇ ਹੁਣ ਤੱਕ 183 ਵਿਅਕਤੀ ਕੀਤੇ ਗ੍ਰਿਫ਼ਤਾਰ, ਸਾਰੇ ਜ਼ਮਾਨਤ ਤੇ   :: NCR ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਬਿੱਲ ਲੋਕ ਸਭਾ ’ਚ ਪਾਸ   :: ਹਿਮਾਚਲ ਸਰਕਾਰ ਨੇ ਸੈਲਾਨੀਆਂ ਲਈ RT-PCR ਨੈਗੇਟਿਵ ਰਿਪੋਰਟ ਕੀਤੀ ਜ਼ਰੂਰੀ   :: ਖਾਲਿਸਤਾਨ ਹਮਾਇਤੀਆਂ ਵਲੋਂ CM ਖੱਟੜ ਨੂੰ ਧਮਕੀ, 15 ਅਗਸਤ ’ਤੇ ਨਹੀਂ ਲਹਿਰਾਉਣ ਦੇਣਗੇ ਤਿਰੰਗਾ   :: ਪਾਕਿ ਕੋਰੋਨਾ ਕਾਰਨ ਕਰਤਾਰਪੁਰ ਲਾਂਘੇ ਰਾਹੀਂ ਯਾਤਰਾ ਦੀ ਆਗਿਆ ਨਹੀਂ ਦੇ ਰਿਹਾ: ਸਰਕਾਰ   :: ਨਵੇਂ ਭਾਰਤ ਦਾ ਵੱਧਦਾ ਆਤਮ ਵਿਸ਼ਵਾਸ ਟੋਕੀਓ ਓਲੰਪਿਕ ’ਚ ਨਜ਼ਰ ਆਇਆ: PM ਮੋਦੀ   :: ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ ਨੇ ਦਲਾਈਲਾਮਾ ਦੇ ਨੁਮਾਇੰਦੇ ਨਾਲ ਕੀਤੀ ਮੁਲਾਕਾਤ, ਗੁੱਸੇ ’ਚ ਚੀਨ   :: ਸੰਸਦ ਦੀ ਕਾਰਵਾਈ ਸਿਰਫ 18 ਘੰਟੇ ਚੱਲੀ, 133 ਕਰੋੜ ਰੁਪਏ ਦਾ ਨੁਕਸਾਨ   :: ਰਾਹਤ: ਹਰਿਆਣਾ ’ਚ ਸਸਤੀ ਹੋਈ ਬਿਜਲੀ, ਮੁੱਖ ਮੰਤਰੀ ਮਨੋਹਰ ਲਾਲ ਨੇ ਕੀਤਾ ਵੱਡਾ ਐਲਾਨ   :: ਸ਼ਾਹ ਨੇ ਆਸਾਮ-ਮਿਜ਼ੋਰਮ ਸਰਹੱਦੀ ਵਿਵਾਦ ’ਤੇ ਹਿਮੰਤ ਅਤੇ ਜੋਰਾਮਥੰਗਾ ਨਾਲ ਕੀਤੀ ਗੱਲ   :: ਮਮਤਾ ਨੇ ਗਡਕਰੀ ਨਾਲ ਕੀਤੀ ਮੁਲਾਕਾਤ, ਪੱਛਮੀ ਬੰਗਾਲ ਚ ਇਲੈਕਟ੍ਰਿਕ ਵਾਹਨ ਉਦਯੋਗ ਤੇ ਹੋਈ ਚਰਚਾ   :: ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ ਨੂੰ ਮਿਲੇ ਮੋਦੀ, ਬੋਲੇ- ਭਾਰਤ-ਅਮਰੀਕਾ ਦਾ ਰਿਸ਼ਤਾ ਹੋਰ ਹੋਇਆ ਮਜ਼ਬੂਤ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਤੋਂ ਬਾਅਦ ਮਾਇਆਵਤੀ ਦਾ ਪਹਿਲਾ ਬਿਆਨ ਆਇਆ ਸਾਹਮਣੇ PRINT ਈ ਮੇਲ
mayawati s first statement after alliance with shiromani akali dalਨਵੀਂ ਦਿੱਲੀ --12ਜੂਨ-(ਮੀਡੀਦੇਸਪੰਜਾਬ)--ਪੰਜਾਬ 'ਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਮਾਇਆਵਤੀ ਦੀ ਬਹੁਜਨ ਸਮਾਜ ਪਾਰਟੀ (ਬਸਪਾ) ਵਿਚਾਲੇ ਅੱਜ ਯਾਨੀ ਸ਼ਨੀਵਾਰ ਨੂੰ ਚੋਣਾਵੀਂ ਗਠਜੋੜ ਹੋ ਗਿਆ ਹੈ। ਇਸ ਦਰਮਿਆਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਮਾਇਆਵਤੀ ਨੂੰ ਫੋਨ ਕਰਕੇ ਵਧਾਈ ਦਿੱਤੀ ਅਤੇ ਪੰਜਾਬ ਆਉਣ ਦਾ ਸੱਦਾ ਦਿੱਤਾ।

ਹੁਣ ਇਸ ਗਠਜੋੜ 'ਤੇ ਖ਼ੁਸ਼ੀ ਪ੍ਰਗਟਾਉਂਦਿਆ ਮਾਇਆਵਤੀ ਨੇ ਟਵੀਟ ਕਰ ਕੇ ਕਿਹਾ ਕਿ,''ਪੰਜਾਬ 'ਚ ਅੱਜ ਸ਼੍ਰੋਮਣੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਾ ਗਠਜੋੜ ਇਕ ਨਵੀਂ ਸਿਆਸੀ ਅਤੇ ਸਮਾਜਿਕ ਪਹਿਲ ਹੈ। ਜੋ ਯਕੀਨੀ ਤੌਰ 'ਤੇ ਰਾਜ 'ਚ ਜਨਤਾ ਵੱਲੋਂ ਲੰਬੇ ਸਮੇਂ ਤੋਂ ਉਡੀਕੇ ਜਾ ਰਹੇ ਵਿਕਾਸ, ਤਰੱਕੀ ਅਤੇ ਖੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ। ਇਸ ਇਤਿਹਾਸਕ ਕਦਮ ਲਈ ਲੋਕਾਂ ਨੂੰ ਹਾਰਦਿਕ ਸ਼ੁੱਭਕਾਮਨਾਵਾਂ।''

ਇਕ ਹੋਰ ਟਵੀਟ ਕਰਦੇ ਹੋਏ ਮਾਇਆਵਤੀ ਨੇ ਕਿਹਾ ਕਿ ਉਂਝ ਤਾਂ ਪੰਜਾਬ 'ਚ ਸਮਾਜ ਦਾ ਹਰ ਤਬਕਾ ਕਾਂਗਰਸ ਪਾਰਟੀ ਦੇ ਸ਼ਾਸਨ 'ਚ ਇੱਥੇ ਪੈਦਾ ਗਰੀਬੀ, ਭ੍ਰਿਸ਼ਟਾਚਾਰ ਅਤੇ ਬੇਰੁਜ਼ਗਾਰੀ ਆਦਿ ਨਾਲ ਜੂਝ ਰਿਹਾ ਹੈ ਪਰ ਇਸ ਦੀ ਸਭ ਤੋਂ ਜ਼ਿਆਦਾ ਮਾਰ ਦਲਿਤਾਂ, ਕਿਸਾਨਾਂ, ਨੌਜਵਾਨਾਂ ਅਤੇ ਔਰਤਾਂ ਆਦਿ 'ਤੇ ਪੈ ਰਹੀ ਹੈ, ਜਿਸ ਨਾਲ ਮੁਕਤੀ ਪਾਉਣ ਲਈ ਆਪਣੇ ਇਸ ਗਠਜੋੜ ਨੂੰ ਕਾਮਯਾਬ ਬਣਾਉਣਾ ਬਹੁਤ ਜ਼ਰੂਰੀ ਹੈ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਸਾਰੀ ਜਨਤਾ ਤੋਂ ਅਪੀਲ ਹੈ ਕਿ ਉਹ ਅਕਾਲੀ ਦਲ ਅਤੇ ਬਸਪਾ ਵਿਚਾਲੇ ਅੱਜ ਹੋਏ ਇਸ ਇਤਿਹਾਸਕ ਗਠਜੋੜ ਨੂੰ ਆਪਣਾ ਪੂਰਾ ਸਮਰਥਨ ਦਿੰਦੇ ਹੋਏ ਇੱਥੇ 2022 ਦੇ ਸ਼ੁਰੂ 'ਚ ਹੀ ਹੋਣ ਵਾਲੀ ਵਿਧਾਨ ਸਭਾ ਆਮ ਚੋਣਾਂ 'ਚ ਇਸ ਗਠਜੋੜ ਦੀ ਸਰਕਾਰ ਬਣਵਾਉਣ 'ਚ ਪੂਰੇ ਜੀ-ਜਾਨ ਨਾਲ ਹੁਣ ਤੋਂ ਹੀ ਜੁਟ ਜਾਣ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement