:: PM ਮੋਦੀ ਨੇ ਮਹਿਲਾ ਹਾਕੀ ਟੀਮ ਦੀ ਕਪਤਾਨ ਨਾਲ ਫੋਨ ’ਤੇ ਕੀਤੀ ਗੱਲ, ਕਿਹਾ-ਜਿੱਤ ਹਾਰ ਜ਼ਿੰਦਗੀ ਦਾ ਹਿੱਸਾ   :: ‘ਸੁਨਹਿਰੀ ਜਿੱਤ ਦੀ ਮਸ਼ਾਲ’: 1971 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ, ਮਸ਼ਾਲ ਦਾ ਹੋਇਆ ਸਵਾਗਤ   :: 7 ਸਾਲ ਦੇ ਬੱਚੇ ਕਾਰਨ ਬੰਗਾਲ ਚ ਟਲਿਆ ਵੱਡਾ ਰੇਲ ਹਾਦਸਾ   :: ਕਿਸਾਨ ਅੰਦੋਲਨ : ਪੁਲਸ ਨੇ ਹੁਣ ਤੱਕ 183 ਵਿਅਕਤੀ ਕੀਤੇ ਗ੍ਰਿਫ਼ਤਾਰ, ਸਾਰੇ ਜ਼ਮਾਨਤ ਤੇ   :: NCR ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਬਿੱਲ ਲੋਕ ਸਭਾ ’ਚ ਪਾਸ   :: ਹਿਮਾਚਲ ਸਰਕਾਰ ਨੇ ਸੈਲਾਨੀਆਂ ਲਈ RT-PCR ਨੈਗੇਟਿਵ ਰਿਪੋਰਟ ਕੀਤੀ ਜ਼ਰੂਰੀ   :: ਖਾਲਿਸਤਾਨ ਹਮਾਇਤੀਆਂ ਵਲੋਂ CM ਖੱਟੜ ਨੂੰ ਧਮਕੀ, 15 ਅਗਸਤ ’ਤੇ ਨਹੀਂ ਲਹਿਰਾਉਣ ਦੇਣਗੇ ਤਿਰੰਗਾ   :: ਪਾਕਿ ਕੋਰੋਨਾ ਕਾਰਨ ਕਰਤਾਰਪੁਰ ਲਾਂਘੇ ਰਾਹੀਂ ਯਾਤਰਾ ਦੀ ਆਗਿਆ ਨਹੀਂ ਦੇ ਰਿਹਾ: ਸਰਕਾਰ   :: ਨਵੇਂ ਭਾਰਤ ਦਾ ਵੱਧਦਾ ਆਤਮ ਵਿਸ਼ਵਾਸ ਟੋਕੀਓ ਓਲੰਪਿਕ ’ਚ ਨਜ਼ਰ ਆਇਆ: PM ਮੋਦੀ   :: ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ ਨੇ ਦਲਾਈਲਾਮਾ ਦੇ ਨੁਮਾਇੰਦੇ ਨਾਲ ਕੀਤੀ ਮੁਲਾਕਾਤ, ਗੁੱਸੇ ’ਚ ਚੀਨ   :: ਸੰਸਦ ਦੀ ਕਾਰਵਾਈ ਸਿਰਫ 18 ਘੰਟੇ ਚੱਲੀ, 133 ਕਰੋੜ ਰੁਪਏ ਦਾ ਨੁਕਸਾਨ   :: ਰਾਹਤ: ਹਰਿਆਣਾ ’ਚ ਸਸਤੀ ਹੋਈ ਬਿਜਲੀ, ਮੁੱਖ ਮੰਤਰੀ ਮਨੋਹਰ ਲਾਲ ਨੇ ਕੀਤਾ ਵੱਡਾ ਐਲਾਨ   :: ਸ਼ਾਹ ਨੇ ਆਸਾਮ-ਮਿਜ਼ੋਰਮ ਸਰਹੱਦੀ ਵਿਵਾਦ ’ਤੇ ਹਿਮੰਤ ਅਤੇ ਜੋਰਾਮਥੰਗਾ ਨਾਲ ਕੀਤੀ ਗੱਲ   :: ਮਮਤਾ ਨੇ ਗਡਕਰੀ ਨਾਲ ਕੀਤੀ ਮੁਲਾਕਾਤ, ਪੱਛਮੀ ਬੰਗਾਲ ਚ ਇਲੈਕਟ੍ਰਿਕ ਵਾਹਨ ਉਦਯੋਗ ਤੇ ਹੋਈ ਚਰਚਾ   :: ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ ਨੂੰ ਮਿਲੇ ਮੋਦੀ, ਬੋਲੇ- ਭਾਰਤ-ਅਮਰੀਕਾ ਦਾ ਰਿਸ਼ਤਾ ਹੋਰ ਹੋਇਆ ਮਜ਼ਬੂਤ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਤਾਜ ਮਹੱਲ ਦੇ ਦੀਦਾਰ ਦੀ ਉਡੀਕ ਖ਼ਤਮ, ਇਸ ਤਾਰੀਖ਼ ਤੋਂ ਸੈਲਾਨੀਆਂ ਲਈ ਖੁੱਲ੍ਹਣਗੇ ਦਰਵਾਜ਼ੇ PRINT ਈ ਮੇਲ
taj mahal visitors see reopen from june 16ਨਵੀਂ ਦਿੱਲੀ --14ਜੂਨ-(ਮੀਡੀਦੇਸਪੰਜਾਬ)-- ਕੋਵਿਡ-19 ਮਹਾਮਾਰੀ ਕਾਰਨ ਕਰੀਬ ਦੋ ਮਹੀਨੇ ਤੋਂ ਬੰਦ ਤਾਜ ਮਹੱਲ ਦੇ ਦਰਵਾਜ਼ੇ ਸੈਲਾਨੀਆਂ ਲਈ ਫਿਰ ਤੋਂ ਖੁੱਲ੍ਹਣ ਜਾ ਰਹੇ ਹਨ। 16 ਜੂਨ ਤੋਂ ਤਾਜ ਮਹੱਲ ਦਾ ਦੀਦਾਰ ਲੋਕ ਕਰ ਸਕਣਗੇ, ਇਸ ਨੂੰ ਫਿਰ ਖੋਲ੍ਹ ਦਿੱਤਾ ਜਾਵੇਗਾ। ਭਾਰਤੀ ਪੁਰਾਤੱਤਵ ਸਰਵੇਖਣ (ਏ. ਐੱਸ. ਆਈ.) ਦੇ ਵਲੋੋਂ ਨੋਟੀਫ਼ਿਕੇਸ਼ਨ ਜਾਰੀ ਕਰ ਕੇ ਇਹ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਸੈਲਾਨੀ ਐਂਟਰੀ ਲਈ ਟਿਕਟ ਆਨਲਾਈਨ ਲੈ ਸਕਣਗੇ ਅਤੇ ਸਮਾਰਕਾਂ ’ਤੇ ਟਿਕਟ ਨਹੀਂ ਮਿਲੇਗੀ।

ਏ. ਐੱਸ. ਆਈ. ਵਲੋਂ 15 ਜੂਨ ਤੱਕ ਸੈਰ-ਸਪਾਟਾ ਵਾਲੀਆਂ ਥਾਵਾਂ ਨੂੰ ਬੰਦ ਰੱਖਣ ਦਾ ਹੁਕਮ ਜਾਰੀ ਕੀਤਾ ਗਿਆ ਸੀ। ਹੁਣ ਇਸ ਨੂੰ ਅੱਗੇ ਵਧਾਉਣ ਦਾ ਕੋਈ ਹੁਕਮ ਨਹੀਂ ਆਇਆ ਹੈ, ਇਸ ਲਈ 16 ਜੂਨ ਤੋਂ ਸਾਰੇ ਸੈਰ-ਸਪਾਟਾ ਸਥਾਨ ਖੋਲ੍ਹ ਦਿੱਤੇ ਜਾਣਗੇ। ਦੱਸ ਦੇਈਏ ਕਿ ਉੱਤਰ ਪ੍ਰਦੇਸ਼ ਵਿਚ ਆਗਰਾ ਦੇ ਤਾਜ ਮਹੱਲ ਸਮੇਤ ਸਾਰੀਆਂ ਏ. ਐੱਸ. ਆਈ. ਸੁਰੱਖਿਅਤ ਇਮਾਰਤਾਂ ਨੂੰ ਖੋਲ੍ਹ ਦਿੱਤਾ ਜਾਵੇਗਾ ਤਾਜ ਮਹੱਲ ਵਿਚ ਐਂਟਰੀ ਨੂੰ ਲੈ ਕੇ ਨਵੇਂ ਨਿਯਮ ਬਣਾਏ ਗਏ ਹਨ। ਲੋਕਾਂ ਨੂੰ ਤਾਜ ਦੇ ਦੀਦਾਰ ਲਈ ਇਨ੍ਹਾਂ ਨਿਯਮਾਂ ਦਾ ਪਾਲਣ ਕਰਨਾ ਜ਼ਰੂਰੀ ਹੋਵੇਗਾ। ਹੁਕਮ ਵਿਚ ਕਿਹਾ ਗਿਆ ਹੈ ਕਿ ਇਕ ਵਾਰ ਵਿਚ ਸਿਰਫ 100 ਲੋਕਾਂ ਨੂੰ ਹੀ ਕੰਪਲੈਕਸ ਅੰਦਰ ਐਂਟਰੀ ਮਿਲੇਗੀ। ਲੋਕਾਂ ਨੂੰ ਸੋਸ਼ਲ ਡਿਸਟੈਂਸਿੰਗ ਯਾਨੀ ਕਿ ਸਮਾਜਿਕ ਦੂਰੀ ਦਾ ਪਾਲਣ ਕਰਨਾ ਜ਼ਰੂਰੀ ਹੋਵੇਗਾ। ਦਅਰਸਲ ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਵੇਖਦੇ ਹੋਏ ਤਾਜ ਮਹੱਲ 16 ਅਪ੍ਰੈਲ ਨੂੰ ਬੰਦ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਲਗਾਤਾਰ ਦੋ ਮਹੀਨੇ ਬੰਦ ਰਿਹਾ। ਹੁਣ 16 ਜੂਨ ਯਾਨੀ ਕਿ ਬੁੱਧਵਾਰ ਨੂੰ ਤਾਜ ਮਹੱਲ ਦੇ ਦਰਵਾਜ਼ੇ ਸੈਲਾਨੀਆਂ ਲਈ ਖੋਲ੍ਹ ਦਿੱਤੇ ਜਾਣਗੇ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement