:: ਵੱਡੀ ਖ਼ਬਰ: ਸ਼ਾਹਰੁਖ ਖ਼ਾਨ ਦੇ ਪੁੱਤਰ ਆਰੀਅਨ ਨੂੰ ਨਹੀਂ ਮਿਲੀ ਜ਼ਮਾਨਤ, 20 ਅਕਤੂਬਰ ਨੂੰ ਆਵੇਗਾ ਫੈ਼ਸਲਾ   :: ਸਰਕਾਰ ਨੂੰ ਪਾਕਿਸਤਾਨ, ਚੀਨ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ : ਸ਼ਿਵ ਸੈਨਾ   :: ਕਸ਼ਮੀਰ ਕਦੇ ਵੀ ਪਾਕਿਸਤਾਨ ਦਾ ਹਿੱਸਾ ਨਹੀਂ ਹੋਵੇਗਾ: ਫਾਰੂਕ ਅਬਦੁੱਲਾ   :: ਸਾਬਕਾ ਪੀ.ਐੱਮ. ਮਨਮੋਹਨ ਸਿੰਘ ਦੀ ਵਿਗੜੀ ਸਿਹਤ, ਏਮਜ਼ ਚ ਦਾਖਲ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਦੇ ਸਾਬਕਾ ਸਲਾਹਕਾਰ ਦੇ ਘਰ CBI ਨੇ ਮਾਰੇ ਛਾਪੇ   :: ਅਲਮਾਰੀ ’ਚ 142 ਕਰੋੜ ਰੁਪਏ ਦੇਖ ਇਨਕਮ ਟੈਕਸ ਅਫ਼ਸਰਾਂ ਦੇ ਉੱਡੇ ਹੋਸ਼   :: ਗੁਰਮੀਤ ਰਾਮ ਰਹੀਮ ਨੂੰ 18 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ, ਅਦਾਲਤ ਨੇ ਸੁਰੱਖਿਅਤ ਰੱਖਿਆ ਫ਼ੈਸਲਾ   :: ਦਿੱਲੀ ਹਾਈ ਕੋਰਟ ’ਚ 2 ਜੱਜਾਂ ਨੇ ਚੁਕੀ ਸਹੁੰ   :: ਲਖੀਮਪੁਰ ਹਿੰਸਾ ਮਾਮਲਾ: ਕੇਂਦਰੀ ਮੰਤਰੀ ਦੀ ਬਰਖ਼ਾਸਤਗੀ ਨੂੰ ਲੈ ਕੇ ‘ਮੌਨ ਧਰਨੇ ’ਤੇ ਬੈਠੀ ਪਿ੍ਰਯੰਕਾ   :: ਆਰੀਅਨ ਖਾਨ ਨੂੰ ਸਿਰਫ਼ ਉਨ੍ਹਾਂ ਦੇ ਸਰਨੇਮ ਕਾਰਨ ਬਣਾਇਆ ਜਾ ਰਿਹੈ ਨਿਸ਼ਾਨਾ : ਮਹਿਬੂਬਾ ਮੁਫ਼ਤੀ   :: ਕਸ਼ਮੀਰ ਚ ਘੱਟ ਗਿਣਤੀਆਂ ਦੇ ਕਤਲਾਂ ’ਤੇ ਅਮਿਤ ਸ਼ਾਹ ਨੇ ਅਪਣਾਇਆ ਸਖ਼ਤ ਰੁਖ, ਲਿਆ ਵੱਡਾ ਫ਼ੈਸਲਾ   :: ਦੇਸ਼ ਦੇ ਕਾਨੂੰਨ ਨੂੰ ਪੈਰਾਂ ਹੇਠਾਂ ਕੁਚਲਿਆ ਜਾ ਰਿਹੈ: ਅਖਿਲੇਸ਼   :: ਦੋਸ਼ੀਆਂ ਸੁਰੱਖਿਆ ਨਹੀਂ, ਸਜ਼ਾ ਦਿਵਾਉਣ ’ਤੇ ਕੰਮ ਕਰੇ ਸਰਕਾਰ: ਪਿ੍ਰਯੰਕਾ   :: ਰਾਹੁਲ ਦਾ ਤੰਜ : ਤਿਉਹਾਰ ਦਾ ਮੌਸਮ ਫਿੱਕਾ ਕਰਨ ਲਈ ਮੋਦੀ ਜੀ ਦਾ ਧੰਨਵਾਦ   :: ਲਖੀਮਪੁਰ ਘਟਾਨਾ ’ਚ ਮੰਤਰੀ ਦੇ ਬੇਟੇ ਦੀ ਗ੍ਰਿਫਤਾਰੀ ਨਾ ਹੋਣ ’ਤੇ SC ਨੇ ਯੋਗੀ ਸਰਕਾਰ ਨੂੰ ਪਾਈ ਝਾੜ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਕੋਰੋਨਾ ਵਿਰੁੱਧ ਲੜਾਈ ਨੂੰ ਨੁਕਸਾਨ ਪਹੁੰਚਾ ਰਹੇ ਹਨ ਰਾਹੁਲ ਗਾਂਧੀ : ਸੰਬਿਤ ਪਾਤਰਾ PRINT ਈ ਮੇਲ
rahul harmed the fight against corona  bjp ਨਵੀਂ ਦਿੱਲੀ --22ਜੂਨ-(ਮੀਡੀਦੇਸਪੰਜਾਬ)-- ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ 'ਤੇ ਪਲਟਵਾਰ ਕਰਦੇ ਹੋਏ ਮੰਗਲਵਾਰ ਨੂੰ ਕਿਹਾ ਕਿ ਉਨ੍ਹਾਂ ਨੇ ਕੋਰੋਨਾ ਦੀ ਬੀਮਾਰੀ ਅਤੇ ਵੈਕਸੀਨ ਨੂੰ ਲੈ ਕੇ ਰਾਜਨੀਤੀ ਕੀਤੀ ਅਤੇ ਇਸ ਮਹਾਮਾਰੀ ਨਾਲ ਲੜਾਈ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ। ਭਾਜਪਾ ਬੁਲਾਰੇ ਡਾ. ਸੰਬਿਤ ਪਾਤਰਾ ਨੇ ਇੱਥੇ ਇਕ ਵਰਚੁਅਲ ਪੱਤਰਕਾਰ ਸੰਮੇਲਨ 'ਚ ਕਿਹਾ,''

ਜਦੋਂ ਵ ਹਿੰਦੁਸਤਾਨ 'ਚ ਕੁਝ ਚੰਗਾ ਹੁੰਦਾ ਹੈ ਅਤੇ ਦੇਸ਼ ਚੰਗਾ ਪ੍ਰਦਰਸ਼ਨ ਕਰਦਾ ਹੈ ਤਾਂ ਕਿਤੇ ਨਾ ਕਿਤੇ ਕਾਂਗਰਸੀਆਂ ਨੂੰ ਇਸ ਤੋਂ ਚਿੜ੍ਹ ਹੁੰਦੀ ਹੈ। ਰਾਹੁਲ ਗਾਂਧੀ ਨੂੰ ਰੋਕਿਆ ਨਹੀਂ ਜਾਂਦਾ ਅਤੇ ਉਹ ਪ੍ਰੈੱਸ ਕਾਨਫਰੰਸ ਦੇ ਮਾਧਿਅਮ ਨਾਲ ਉਸ ਪੂਰੇ ਵਿਸ਼ੇ 'ਤੇ ਇਕ ਪ੍ਰਸ਼ਨ ਚਿੰਨ੍ਹ ਲਗਾਉਣ ਦਾ ਕੰਮ ਕਰਦੇ ਹਨ ਡਾ. ਪਾਤਰਾ ਨੇ ਕਿਹਾ ਕਿ ਯੋਗ ਦਿਵਸ ਦੇ ਨਾਲ ਹੀ ਕੱਲ ਦਾ ਦਿਨ ਬਹੁਤ ਮਹੱਤਵਪੂਰਨ ਸੀ। ਕੱਲ ਪੂਰੇ ਵਿਸ਼ਵ 'ਚ ਹਿੰਦੁਸਤਾਨ ਇਕ ਮਾਤਰ ਅਜਿਹਾ ਦੇਸ਼ ਬਣਿਆ, ਜਿਸ ਨੇ ਇਕ ਹੀ ਦਿਨ 'ਚ ਲਗਭਗ 87 ਲੱਖ ਲੋਕਾਂ ਦਾ ਟੀਕਾਕਰਨ ਕੀਤਾ ਪਰ ਰਾਹੁਲ ਨੇ ਦੇਸ਼ ਦੀ ਇਸ ਉਪਲੱਬਧੀ ਦਾ ਸਨਮਾਨ ਨਹੀਂ ਕੀਤਾ। ਉਨ੍ਹਾਂ ਕਿਹਾ,''ਕੋਰੋਨਾ ਦੀ ਲੜਾਈ 'ਚ ਜਦੋਂ ਵੀ ਨਿਰਣਾਇਕ ਮੋੜ ਆਇਆ, ਉਦੋਂ-ਉਦੋਂ ਰਾਹੁਲ ਗਾਂਧੀ ਅਤੇ ਕਾਂਗਰਸ ਪਾਰਟੀ ਨੇ ਰਾਜਨੀਤੀ ਕਰਨ ਦੀ ਕੋਸ਼ਿਸ਼ ਕੀਤੀ। ਰਾਹੁਲ ਨੇ ਕਿਤੇ ਨਾ ਕਿਤੇ ਭਾਰਤ ਦੀ ਕੋਰੋਨਾ ਨਾਲ ਇਸ ਲ੍ਰਾਈਨੂੰ ਡਿਰੇਲ ਕਰਨ ਦੀ ਅਥੱਕ ਮਿਹਤਨ ਕੀਤੀ ਹੈ।''

ਭਾਜਪਾ ਬੁਲਾਰੇ ਨੇ ਕਿਹਾ ਕਿ ਰਾਹੁਲ ਨੇ ਕੋਰੋਨਾ ਵਿਰੁੱਧ ਲੜਾਈ 'ਚ ਹਰ ਪਾਸੇ ਅਤੇ ਹਰ ਵਾਰ ਭਰਮ ਫ਼ੈਲਾਉਣ ਦੀ ਕੋਸ਼ਿਸ਼ ਕੀਤੀ। ਕਦੇ ਵੈਕਸੀਨ 'ਤੇ ਸਵਾਲ ਚੁੱਕੇ ਤਾਂ ਕਦੇ ਵਕਾਲਤ ਕੀਤੀ। ਕਦੇ ਲਾਕਡਾਊਨ ਨੂੰ ਗਲਤ ਦੱਸ ਕੇ ਵਿਰੋਧ ਕੀਤਾ ਅਤੇ ਬਾਅਦ 'ਚ ਕਠੋਰ ਲਾਕਡਾਊਨ ਦੀ ਵਕਾਲਤ ਕੀਤੀ। ਉਨ੍ਹਾਂ ਕਿਹਾ ਕਿ ਰਾਹੁਲ ਨੇ ਹਾਲੇ ਤੱਕ ਵੈਕਸੀਨ ਨਹੀਂ ਲਗਵਾਈਹੈ। ਡਾ. ਪਾਤਰਾ ਨੇ ਕਿਹਾ ਕਿ ਰਾਹੁਲ ਨੂੰ 15 ਅਪ੍ਰੈਲ ਨੂੰ ਕੋਰੋਨਾ ਹੋਇਆਸੀ, ਉਨ੍ਹਾਂ ਨੇ 16 ਨੂੰ ਕਿਹਾ ਕਿ ਉਹ ਰੈਲੀ ਨਹੀਂ ਕਰਨਗੇ। 4 ਦਿਨਾਂ ਬਾਅਦ 20 ਤਾਰੀਖ਼ ਨੂੰ ਪਤਾ ਲੱਗਾ ਕਿ ਉਨ੍ਹਾਂ ਨੂੰ ਕੋਰੋਨਾ ਹੋਇਆਹੈ ਪਰ ਫਿਰ ਵੀ ਉਹ ਬੀਮਾਰੀ ਅਤੇ ਵੈਕਸੀਨ 'ਤੇ ਰਾਜਨੀਤੀ ਕਰਦੇ ਰਹੇ। ਉਨ੍ਹਾਂ ਕਿਹਾ ਕਿ ਰਾਹੁਲ ਨੂੰ ਬੀਮਾਰੀ ਅਤੇ ਵੈਕਸੀਨ ਨੂੰ ਲੈ ਕੇ ਰਾਜਨੀਤੀ ਨਹੀਂ ਕਰਨੀ ਚਾਹੀਦੀ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement