:: PM ਮੋਦੀ ਨੇ ਮਹਿਲਾ ਹਾਕੀ ਟੀਮ ਦੀ ਕਪਤਾਨ ਨਾਲ ਫੋਨ ’ਤੇ ਕੀਤੀ ਗੱਲ, ਕਿਹਾ-ਜਿੱਤ ਹਾਰ ਜ਼ਿੰਦਗੀ ਦਾ ਹਿੱਸਾ   :: ‘ਸੁਨਹਿਰੀ ਜਿੱਤ ਦੀ ਮਸ਼ਾਲ’: 1971 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ, ਮਸ਼ਾਲ ਦਾ ਹੋਇਆ ਸਵਾਗਤ   :: 7 ਸਾਲ ਦੇ ਬੱਚੇ ਕਾਰਨ ਬੰਗਾਲ ਚ ਟਲਿਆ ਵੱਡਾ ਰੇਲ ਹਾਦਸਾ   :: ਕਿਸਾਨ ਅੰਦੋਲਨ : ਪੁਲਸ ਨੇ ਹੁਣ ਤੱਕ 183 ਵਿਅਕਤੀ ਕੀਤੇ ਗ੍ਰਿਫ਼ਤਾਰ, ਸਾਰੇ ਜ਼ਮਾਨਤ ਤੇ   :: NCR ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਬਿੱਲ ਲੋਕ ਸਭਾ ’ਚ ਪਾਸ   :: ਹਿਮਾਚਲ ਸਰਕਾਰ ਨੇ ਸੈਲਾਨੀਆਂ ਲਈ RT-PCR ਨੈਗੇਟਿਵ ਰਿਪੋਰਟ ਕੀਤੀ ਜ਼ਰੂਰੀ   :: ਖਾਲਿਸਤਾਨ ਹਮਾਇਤੀਆਂ ਵਲੋਂ CM ਖੱਟੜ ਨੂੰ ਧਮਕੀ, 15 ਅਗਸਤ ’ਤੇ ਨਹੀਂ ਲਹਿਰਾਉਣ ਦੇਣਗੇ ਤਿਰੰਗਾ   :: ਪਾਕਿ ਕੋਰੋਨਾ ਕਾਰਨ ਕਰਤਾਰਪੁਰ ਲਾਂਘੇ ਰਾਹੀਂ ਯਾਤਰਾ ਦੀ ਆਗਿਆ ਨਹੀਂ ਦੇ ਰਿਹਾ: ਸਰਕਾਰ   :: ਨਵੇਂ ਭਾਰਤ ਦਾ ਵੱਧਦਾ ਆਤਮ ਵਿਸ਼ਵਾਸ ਟੋਕੀਓ ਓਲੰਪਿਕ ’ਚ ਨਜ਼ਰ ਆਇਆ: PM ਮੋਦੀ   :: ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ ਨੇ ਦਲਾਈਲਾਮਾ ਦੇ ਨੁਮਾਇੰਦੇ ਨਾਲ ਕੀਤੀ ਮੁਲਾਕਾਤ, ਗੁੱਸੇ ’ਚ ਚੀਨ   :: ਸੰਸਦ ਦੀ ਕਾਰਵਾਈ ਸਿਰਫ 18 ਘੰਟੇ ਚੱਲੀ, 133 ਕਰੋੜ ਰੁਪਏ ਦਾ ਨੁਕਸਾਨ   :: ਰਾਹਤ: ਹਰਿਆਣਾ ’ਚ ਸਸਤੀ ਹੋਈ ਬਿਜਲੀ, ਮੁੱਖ ਮੰਤਰੀ ਮਨੋਹਰ ਲਾਲ ਨੇ ਕੀਤਾ ਵੱਡਾ ਐਲਾਨ   :: ਸ਼ਾਹ ਨੇ ਆਸਾਮ-ਮਿਜ਼ੋਰਮ ਸਰਹੱਦੀ ਵਿਵਾਦ ’ਤੇ ਹਿਮੰਤ ਅਤੇ ਜੋਰਾਮਥੰਗਾ ਨਾਲ ਕੀਤੀ ਗੱਲ   :: ਮਮਤਾ ਨੇ ਗਡਕਰੀ ਨਾਲ ਕੀਤੀ ਮੁਲਾਕਾਤ, ਪੱਛਮੀ ਬੰਗਾਲ ਚ ਇਲੈਕਟ੍ਰਿਕ ਵਾਹਨ ਉਦਯੋਗ ਤੇ ਹੋਈ ਚਰਚਾ   :: ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ ਨੂੰ ਮਿਲੇ ਮੋਦੀ, ਬੋਲੇ- ਭਾਰਤ-ਅਮਰੀਕਾ ਦਾ ਰਿਸ਼ਤਾ ਹੋਰ ਹੋਇਆ ਮਜ਼ਬੂਤ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਸੰਸਦ ਚ ਪੇਸ਼ ਹੋਣਗੇ 17 ਨਵੇਂ ਬਿੱਲ, ਬੈਂਕ ਚ ਜਮ੍ਹਾ ਪੈਸੇ ਦੀ ਇੰਨੀ ਹੋਏਗੀ ਗਾਰੰਟੀ PRINT ਈ ਮੇਲ
govt set to introduce 17 new bills in monsoon session of parliamentਨਵੀਂ ਦਿੱਲੀ --13ਜੁਲਾਈ-(MDP-ਬਿਊਰੋ)-- ਮਹਾਮਾਰੀ ਦਾ ਪ੍ਰਕੋਪ ਘੱਟ ਹੋਣ ਵਿਚਕਾਰ 19 ਜੁਲਾਈ ਤੋਂ ਸ਼ੁਰੂ ਹੋਣ ਜਾ ਰਹੇ ਸੰਸਦ ਦੇ ਮਾਨਸੂਨ ਇਜਲਾਸ ਵਿਚ ਸਰਕਾਰ 17 ਨਵੇਂ ਬਿੱਲ ਪੇਸ਼ ਕਰਨ ਜਾ ਰਹੀ ਹੈ। ਇਸ ਵਿਚ ਇਨਸੋਲਵੈਂਸੀ ਐਂਡ ਬੈਂਕਰਪਸੀ ਕੋਡ (ਆਈ. ਬੀ. ਸੀ.) 2021 ਵੀ ਆ ਰਿਹਾ ਹੈ, ਜਿਸ ਵਿਚ ਕੁਝ ਬਦਲਾਅ ਕੀਤੇ ਜਾਣੇ  ਸ਼ਾਮਲ ਹਨ। ਇਸ ਤੋਂ ਇਲਾਵਾ ਤੁਹਾਡੀ ਬੈਂਕਾਂ ਵਿਚ ਜਮ੍ਹਾ ਪੂੰਜੀ ਨਾਲ ਜੁੜਿਆ ਸੋਧ ਬਿੱਲ ਵੀ ਪੇਸ਼ ਕੀਤਾ ਜਾਣਾ ਹੈ।

ਸਰਕਾਰ ਸੰਸਦ ਵਿਚ ਡਿਪਾਜ਼ਿਟ ਇੰਸ਼ੋਰੈਂਸ ਬਿੱਲ ਪੇਸ਼ ਕਰਨ ਵਾਲੀ ਹੈ, ਜਿਸ ਨਾਲ ਤੁਹਾਡੀ ਬੈਂਕਾਂ ਵਿਚ ਜਮ੍ਹਾ ਰਾਸ਼ੀ ਦਾ ਬੀਮਾ ਕਵਰ ਵਧਾ ਕੇ 5 ਲੱਖ ਰੁਪਏ ਕੀਤਾ ਜਾਵੇਗਾ। ਲੋਕ ਸਭਾ ਬੁਲੇਟਿਨ ਅਨੁਸਾਰ, 17 ਨਵੇਂ ਬਿੱਲਾਂ ਵਿਚ ‘ਡੀ. ਆਈ. ਸੀ. ਜੀ. ਸੀ. ਯਾਨੀ ਡਿਪਾਜ਼ਿਟ ਇੰਸ਼ੋਰੈਂਸ ਐਂਡ ਕ੍ਰੈਡਿਟ ਗਰੰਟੀ ਕਾਰਪੋਰੇਸ਼ਨ (ਸੋਧ) ਬਿੱਲ, 2021' ਸ਼ਾਮਲ ਹੈ। ਸਰਕਾਰ ਨੇ ਬੈਂਕ ਖਾਤਾਧਾਰਕਾਂ ਲਈ ਜਮ੍ਹਾ ਬੀਮਾ ਕਵਰ ਨੂੰ 1 ਲੱਖ ਰੁਪਏ ਤੋਂ ਵਧਾ ਕੇ 5 ਲੱਖ ਰੁਪਏ ਕਰਨ ਨੂੰ ਮਨਜੂਰੀ ਪਿਛਲੇ ਸਾਲ ਹੀ ਦੇ ਦਿੱਤੀ ਸੀ। ਹੁਣ ਇਸ ਲਈ ਡਿਪਾਜ਼ਿਟ ਇੰਸ਼ੋਰੈਂਸ ਐਕਟ ਵਿਚ ਸੋਧ ਕੀਤੀ ਜਾਣੀ ਹੈ। ਇਸ ਨਾਲ ਕਿਸੇ ਵਜ੍ਹਾ ਨਾਲ ਬੈਂਕ ਦੇ ਡੁੱਬ ਜਾਣ ਦੀ ਸੂਰਤ ਵਿਚ ਜਮ੍ਹਕਰਤਾ ਨੂੰ ਵੱਧ ਤੋਂ ਵੱਧ 5 ਲੱਖ ਰੁਪਏ ਮਿਲਣ ਦੀ ਗਾਰੰਟੀ ਮਿਲੇਗੀ।ਇਸ ਸੈਸ਼ਨ ਵਿਚ ਕੋਲਾ ਬਿਯਰਿੰਗ ਖੇਤਰ (ਪ੍ਰਾਪਤੀ ਤੇ ਵਿਕਾਸ) ਸੋਧ ਬਿੱਲ 2021 ਵੀ ਪੇਸ਼ ਕੀਤਾ ਜਾਵੇਗਾ। ਇਸ ਤਹਿਤ ਸਫਲ ਬੋਲੀ ਲਾਉਣ ਵਾਲੀ ਕਿਸੇ ਵੀ ਕੰਪਨੀ ਨੂੰ ਜ਼ਮੀਨ ਤੇ ਕੋਲ ਖਣਨ ਅਧਿਕਾਰਾਂ ਨੂੰ ਪੱਟੇ 'ਤੇ ਦਿੱਤਾ ਜਾ ਸਕੇਗਾ। ਹਾਲਾਂਕਿ, ਇਸ ਇਜਲਾਸ ਵਿਚ ਬਹੁ-ਉਡੀਕੀ ਕ੍ਰਿਪਟੋਕਰੰਸੀ ਬਿੱਲ ਨਹੀਂ ਆ ਰਿਹਾ ਹੈ। ਲੋਕ ਸਭਾ ਬੁਲੇਟਿਨ ਵਿਚ ਇਹ ਸ਼ਾਮਲ ਨਹੀਂ ਹੈ। ਇਸ ਮਾਨਸੂਨ ਇਜਲਾਸ ਵਿਚ ਪੇਸ਼ ਹੋਣ ਵਾਲੇ ਬਿੱਲਾਂ ਤੋਂ ਇਲਾਵਾ ਬਿਜਲੀ ਐਕਟ ਵਿਚ ਵੀ ਸੋਧ ਕੀਤਾ ਜਾਣਾ ਸ਼ਾਮਲ ਹੈ। ਸੰਸਦ ਦਾ ਮਾਨਸੂਨ ਸੈਸ਼ਨ 13 ਅਗਸਤ ਤੱਕ ਚੱਲੇਗਾ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement