:: PM ਮੋਦੀ ਨੇ ਮਹਿਲਾ ਹਾਕੀ ਟੀਮ ਦੀ ਕਪਤਾਨ ਨਾਲ ਫੋਨ ’ਤੇ ਕੀਤੀ ਗੱਲ, ਕਿਹਾ-ਜਿੱਤ ਹਾਰ ਜ਼ਿੰਦਗੀ ਦਾ ਹਿੱਸਾ   :: ‘ਸੁਨਹਿਰੀ ਜਿੱਤ ਦੀ ਮਸ਼ਾਲ’: 1971 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ, ਮਸ਼ਾਲ ਦਾ ਹੋਇਆ ਸਵਾਗਤ   :: 7 ਸਾਲ ਦੇ ਬੱਚੇ ਕਾਰਨ ਬੰਗਾਲ ਚ ਟਲਿਆ ਵੱਡਾ ਰੇਲ ਹਾਦਸਾ   :: ਕਿਸਾਨ ਅੰਦੋਲਨ : ਪੁਲਸ ਨੇ ਹੁਣ ਤੱਕ 183 ਵਿਅਕਤੀ ਕੀਤੇ ਗ੍ਰਿਫ਼ਤਾਰ, ਸਾਰੇ ਜ਼ਮਾਨਤ ਤੇ   :: NCR ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਬਿੱਲ ਲੋਕ ਸਭਾ ’ਚ ਪਾਸ   :: ਹਿਮਾਚਲ ਸਰਕਾਰ ਨੇ ਸੈਲਾਨੀਆਂ ਲਈ RT-PCR ਨੈਗੇਟਿਵ ਰਿਪੋਰਟ ਕੀਤੀ ਜ਼ਰੂਰੀ   :: ਖਾਲਿਸਤਾਨ ਹਮਾਇਤੀਆਂ ਵਲੋਂ CM ਖੱਟੜ ਨੂੰ ਧਮਕੀ, 15 ਅਗਸਤ ’ਤੇ ਨਹੀਂ ਲਹਿਰਾਉਣ ਦੇਣਗੇ ਤਿਰੰਗਾ   :: ਪਾਕਿ ਕੋਰੋਨਾ ਕਾਰਨ ਕਰਤਾਰਪੁਰ ਲਾਂਘੇ ਰਾਹੀਂ ਯਾਤਰਾ ਦੀ ਆਗਿਆ ਨਹੀਂ ਦੇ ਰਿਹਾ: ਸਰਕਾਰ   :: ਨਵੇਂ ਭਾਰਤ ਦਾ ਵੱਧਦਾ ਆਤਮ ਵਿਸ਼ਵਾਸ ਟੋਕੀਓ ਓਲੰਪਿਕ ’ਚ ਨਜ਼ਰ ਆਇਆ: PM ਮੋਦੀ   :: ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ ਨੇ ਦਲਾਈਲਾਮਾ ਦੇ ਨੁਮਾਇੰਦੇ ਨਾਲ ਕੀਤੀ ਮੁਲਾਕਾਤ, ਗੁੱਸੇ ’ਚ ਚੀਨ   :: ਸੰਸਦ ਦੀ ਕਾਰਵਾਈ ਸਿਰਫ 18 ਘੰਟੇ ਚੱਲੀ, 133 ਕਰੋੜ ਰੁਪਏ ਦਾ ਨੁਕਸਾਨ   :: ਰਾਹਤ: ਹਰਿਆਣਾ ’ਚ ਸਸਤੀ ਹੋਈ ਬਿਜਲੀ, ਮੁੱਖ ਮੰਤਰੀ ਮਨੋਹਰ ਲਾਲ ਨੇ ਕੀਤਾ ਵੱਡਾ ਐਲਾਨ   :: ਸ਼ਾਹ ਨੇ ਆਸਾਮ-ਮਿਜ਼ੋਰਮ ਸਰਹੱਦੀ ਵਿਵਾਦ ’ਤੇ ਹਿਮੰਤ ਅਤੇ ਜੋਰਾਮਥੰਗਾ ਨਾਲ ਕੀਤੀ ਗੱਲ   :: ਮਮਤਾ ਨੇ ਗਡਕਰੀ ਨਾਲ ਕੀਤੀ ਮੁਲਾਕਾਤ, ਪੱਛਮੀ ਬੰਗਾਲ ਚ ਇਲੈਕਟ੍ਰਿਕ ਵਾਹਨ ਉਦਯੋਗ ਤੇ ਹੋਈ ਚਰਚਾ   :: ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ ਨੂੰ ਮਿਲੇ ਮੋਦੀ, ਬੋਲੇ- ਭਾਰਤ-ਅਮਰੀਕਾ ਦਾ ਰਿਸ਼ਤਾ ਹੋਰ ਹੋਇਆ ਮਜ਼ਬੂਤ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਕੈਬਨਿਟ ਕਮੇਟੀਆਂ ਚ ਸ਼ਾਮਲ ਹੋਏ ਨਵੇਂ ਮੰਤਰੀ, ਵੱਖ-ਵੱਖ ਕਮੇਟੀਆਂ ਚ ਮਿਲੀ ਜਗ੍ਹਾ PRINT ਈ ਮੇਲ
new ministers in cabinet committeesਨਵੀਂ ਦਿੱਲੀ --13ਜੁਲਾਈ-(MDP-ਬਿਊਰੋ)--ਸਰਕਾਰ ਨੇ ਮੰਤਰੀ ਮੰਡਲ ਦੀਆਂ ਸ਼ਕਤੀਸ਼ਾਲੀ ਕਮੇਟੀਆਂ ਦਾ ਮੁੜ ਗਠਨ ਕੀਤਾ ਹੈ। ਜਿਸ ਦੇ ਅਧੀਨ ਕੇਂਦਰੀ ਮੰਤਰੀਆਂ ਸਮਰਿਤੀ ਇਰਾਨੀ, ਭੂਪੇਂਦਰ ਯਾਦਵ ਅਤੇ ਸਰਵਾਨੰਦ ਸੋਨੋਵਾਲ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪ੍ਰਧਾਨਗੀ ਵਾਲੀ ਸਿਆਸੀ ਮਾਮਲਿਆਂ ਦੀ ਮਹੱਤਵਪੂਰਨ ਮੰਤਰੀ ਮੰਡਲ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ। ਮੰਤਰੀ ਮੰਡਲ ਸਕੱਤਰੇਤ ਦੀ ਸੋਮਵਾਰ ਰਾਤ ਜਾਰੀ ਨੋਟੀਫਿਕੇਸ਼ਨ

ਅਨੁਸਾਰ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਪ੍ਰਧਾਨਗੀ ਵਾਲੀ ਸੰਸਦੀ ਮਾਮਲਿਆਂ ਦੀ ਮੰਤਰੀ ਮੰਡਲ ਕਮੇਟੀ 'ਚ ਕੇਂਦਰੀ ਮੰਤਰੀਆਂ ਵੀਰੇਂਦਰ ਕੁਮਾਰ, ਕਿਰੇਨ ਰਿਜੀਜੂ ਅਤੇ ਅਨੁਰਾਗ ਸਿੰਘ ਠਾਕੁਰ ਨੂੰ ਸ਼ਾਮਲ ਕੀਤਾ ਗਿਆ ਹੈ। ਹਾਲਾਂਕਿ ਸੁਰੱਖਿਆ ਮਾਮਲਿਆਂ 'ਤੇ ਫ਼ੈਸਲੇ ਲੈਣ ਵਾਲੀ ਦੇਸ਼ ਦੀ ਸਰਵਉੱਚ ਸੰਸਥਾ-ਸੁਰੱਖਿਆ ਸੰਬੰਧੀ ਮੰਤਰੀ ਮੰਡਲ ਕਮੇਟੀ ਅਤੇ ਨਿਯੁਕਤੀ ਸੰਬੰਧੀ ਮੰਤਰੀ ਮੰਡਲ ਕਮੇਟੀ ਦੇ ਬੁਨਿਆਦੀ ਢਾਂਚੇ 'ਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ। ਨਿਯੁਕਤੀ ਸੰਬੰਧੀ ਮੰਤਰੀ ਮੰਡਲ ਕਮੇਟੀ ਸੰਯੁਕਤ ਸਕੱਤਰ ਅਤੇ ਉਸ ਤੋਂ ਉੱਪਰ ਦੇ ਅਹੁਦੇ 'ਤੇ ਸਰਕਾਰੀ ਨਿਯੁਕਤੀਆਂ ਦੇ ਸੰਬੰਧ 'ਚ ਫ਼ੈਸਲਾ ਕਰਦੀ ਸੀ।

ਸੁਰੱਖਿਆ ਸੰਬੰਧੀ ਮੰਤਰੀ ਮੰਡਲ ਕਮੇਟੀ 'ਚ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਸ਼ਾਮਲ ਹਨ। ਕੇਂਦਰੀ ਮੰਤਰੀਆਂ ਨਿਰਮਲਾ ਸੀਤਾਰਮਨ ਅਤੇ ਵਿਦੇਸ਼ ਮੰਤਰੀ ਸੁਬਰਮਣੀਅਮ ਜੈਸ਼ੰਕਰ ਹਨ। ਨਿਯੁਕਤੀ ਸੰਬੰਧੀ ਮੰਤਰੀ ਮੰਡਲ ਕਮੇਟੀ 'ਚ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਸ਼ਾਮਲ ਹਨ। ਕੇਂਦਰੀ ਮੰਤਰੀਆਂ ਨਾਰਾਇਣ ਰਾਣੇ, ਜਿਓਤਿਰਾਦਿਤਿਆ ਸਿੰਧੀਆ ਅਤੇ ਅਸ਼ਵਨੀ ਵੈਸ਼ਨਵ ਨੂੰ ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਵਾਲੀ ਨਿਵੇਸ਼ ਅਤੇ ਵਿਕਾਸ ਸੰਬੰਧੀ ਮੰਤਰੀ ਮੰਡਲ ਕਮੇਟੀ 'ਚ ਨਵੇਂ ਮੈਂਬਰਾਂ ਦੇ ਰੂਪ 'ਚ ਸ਼ਾਮਲ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਵਾਲੀ ਰੁਜ਼ਗਾਰ ਅਤੇ ਕੌਸ਼ਲ ਵਿਕਾਸ ਸੰਬੰਧੀ ਮੰਤਰੀ ਮੰਡਲ ਕਮੇਟੀ 'ਚ ਕੇਂਦਰੀ ਮੰਤਰੀਆਂ ਅਸ਼ਵਨੀ ਵੈਸ਼ਨਵ, ਭੂਪੇਂਦਰ ਯਾਦਵ, ਰਾਮਚੰਦਰ ਪ੍ਰਸਾਦ ਸਿੰਘ ਅਤੇ ਜੀ. ਕਿਸ਼ਨ ਰੈੱਡੀ ਨੂੰ ਨਵੇਂ ਮੈਂਬਰਾਂ ਦੇ ਰੂਪ 'ਚ ਸ਼ਾਮਲ ਕੀਤਾ ਗਿਆ ਹੈ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement