:: PM ਮੋਦੀ ਨੇ ਮਹਿਲਾ ਹਾਕੀ ਟੀਮ ਦੀ ਕਪਤਾਨ ਨਾਲ ਫੋਨ ’ਤੇ ਕੀਤੀ ਗੱਲ, ਕਿਹਾ-ਜਿੱਤ ਹਾਰ ਜ਼ਿੰਦਗੀ ਦਾ ਹਿੱਸਾ   :: ‘ਸੁਨਹਿਰੀ ਜਿੱਤ ਦੀ ਮਸ਼ਾਲ’: 1971 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ, ਮਸ਼ਾਲ ਦਾ ਹੋਇਆ ਸਵਾਗਤ   :: 7 ਸਾਲ ਦੇ ਬੱਚੇ ਕਾਰਨ ਬੰਗਾਲ ਚ ਟਲਿਆ ਵੱਡਾ ਰੇਲ ਹਾਦਸਾ   :: ਕਿਸਾਨ ਅੰਦੋਲਨ : ਪੁਲਸ ਨੇ ਹੁਣ ਤੱਕ 183 ਵਿਅਕਤੀ ਕੀਤੇ ਗ੍ਰਿਫ਼ਤਾਰ, ਸਾਰੇ ਜ਼ਮਾਨਤ ਤੇ   :: NCR ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਬਿੱਲ ਲੋਕ ਸਭਾ ’ਚ ਪਾਸ   :: ਹਿਮਾਚਲ ਸਰਕਾਰ ਨੇ ਸੈਲਾਨੀਆਂ ਲਈ RT-PCR ਨੈਗੇਟਿਵ ਰਿਪੋਰਟ ਕੀਤੀ ਜ਼ਰੂਰੀ   :: ਖਾਲਿਸਤਾਨ ਹਮਾਇਤੀਆਂ ਵਲੋਂ CM ਖੱਟੜ ਨੂੰ ਧਮਕੀ, 15 ਅਗਸਤ ’ਤੇ ਨਹੀਂ ਲਹਿਰਾਉਣ ਦੇਣਗੇ ਤਿਰੰਗਾ   :: ਪਾਕਿ ਕੋਰੋਨਾ ਕਾਰਨ ਕਰਤਾਰਪੁਰ ਲਾਂਘੇ ਰਾਹੀਂ ਯਾਤਰਾ ਦੀ ਆਗਿਆ ਨਹੀਂ ਦੇ ਰਿਹਾ: ਸਰਕਾਰ   :: ਨਵੇਂ ਭਾਰਤ ਦਾ ਵੱਧਦਾ ਆਤਮ ਵਿਸ਼ਵਾਸ ਟੋਕੀਓ ਓਲੰਪਿਕ ’ਚ ਨਜ਼ਰ ਆਇਆ: PM ਮੋਦੀ   :: ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ ਨੇ ਦਲਾਈਲਾਮਾ ਦੇ ਨੁਮਾਇੰਦੇ ਨਾਲ ਕੀਤੀ ਮੁਲਾਕਾਤ, ਗੁੱਸੇ ’ਚ ਚੀਨ   :: ਸੰਸਦ ਦੀ ਕਾਰਵਾਈ ਸਿਰਫ 18 ਘੰਟੇ ਚੱਲੀ, 133 ਕਰੋੜ ਰੁਪਏ ਦਾ ਨੁਕਸਾਨ   :: ਰਾਹਤ: ਹਰਿਆਣਾ ’ਚ ਸਸਤੀ ਹੋਈ ਬਿਜਲੀ, ਮੁੱਖ ਮੰਤਰੀ ਮਨੋਹਰ ਲਾਲ ਨੇ ਕੀਤਾ ਵੱਡਾ ਐਲਾਨ   :: ਸ਼ਾਹ ਨੇ ਆਸਾਮ-ਮਿਜ਼ੋਰਮ ਸਰਹੱਦੀ ਵਿਵਾਦ ’ਤੇ ਹਿਮੰਤ ਅਤੇ ਜੋਰਾਮਥੰਗਾ ਨਾਲ ਕੀਤੀ ਗੱਲ   :: ਮਮਤਾ ਨੇ ਗਡਕਰੀ ਨਾਲ ਕੀਤੀ ਮੁਲਾਕਾਤ, ਪੱਛਮੀ ਬੰਗਾਲ ਚ ਇਲੈਕਟ੍ਰਿਕ ਵਾਹਨ ਉਦਯੋਗ ਤੇ ਹੋਈ ਚਰਚਾ   :: ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ ਨੂੰ ਮਿਲੇ ਮੋਦੀ, ਬੋਲੇ- ਭਾਰਤ-ਅਮਰੀਕਾ ਦਾ ਰਿਸ਼ਤਾ ਹੋਰ ਹੋਇਆ ਮਜ਼ਬੂਤ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਝੋਨੇ ਦੀ ਬਿਜਾਈ ਤੋਂ ਵਿਹਲੇ ਹੋਏ ਕਿਸਾਨਾਂ ਨੂੰ ਦਿੱਲੀ ਬਾਰਡਰਾਂ ’ਤੇ ਪੁੱਜਣ ਦਾ ਸੱਦਾ PRINT ਈ ਮੇਲ
farmers  delhi border  paddyਤਪਾ ਮੰਡੀ  --13ਜੁਲਾਈ-(MDP-ਬਿਊਰੋ)-- ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਦੇ ਜ਼ਿਲ੍ਹਾ ਮੀਤ ਪ੍ਰਧਾਨ ਗੋਰਾ ਸਿੰਘ ਢਿੱਲਵਾਂ ਦੀ ਰਹਿਨੁਮਾਈ ਹੇਠ ਤਪਾ ਦੇ ਬੱਸ ਸਟੈਂਡ ਵਿਖੇ ਮੀਟਿੰਗ ਹੋਈ। ਜਿਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨ ਝੋਨੇ ਦੀ ਬਿਜਾਈ ਕਰਕੇ ਕੰਮਾਂ ਨੂੰ ਨਿਬੇੜ ਕੇ ਵਿਹਲੇ ਹੋ ਗਏ ਹਨ, ਉਹ ਕਿਸਾਨ ਮੁੜ ਦਿੱਲੀ ਦੇ ਬਾਰਡਰਾਂ ’ਤੇ ਜਾ ਕੇ ਡਟਣਾ ਚਾਹੀਦਾ ਹੈ।ਢਿੱਲਵਾਂ ਨੇ ਕਿਹਾ ਕਿ ਸਾਰੀਆਂ ਸਿਆਸੀ

ਪਾਰਟੀਆਂ ਵਿਧਾਨ ਸਭਾ ਦੀਆਂ ਚੋਣਾਂ ਨੂੰ ਸਿਰ ’ਤੇ ਆਈਆਂ ਵੇਖ ਕੇ ਕਿਸਾਨਾਂ ਨਾਲ ਝੂਠਾ ਹੇਜ ਜਤਾ ਰਹੀਆਂ ਹਨ ਜਿਸ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਵੱਲੋਂ ਬਿਜਲੀ ਦੇ 300 ਯੂਨਿਟ ਮੁਆਫ਼ ਕਰਨ ਦਾ ਐਲਾਨ ਮਹਿਜ਼ ਹਵਾ ’ਚ ਤਲਵਾਰਾਂ ਮਾਰਨਾ ਹੈ,ਉਨ੍ਹਾਂ ਕਿਹਾ ਕਿ ਸੁਰਪੀਮ ਕੋਰਟ ’ਚ ਪਾਈ ਇਕ ਪਟੀਸ਼ਨ ਰਾਹੀਂ ਪੰਜਾਬ, ਹਰਿਆਣਾ ਅਤੇ ਯੂ.ਪੀ. ਦੇ ਥਰਮਲ ਪਲਾਂਟ ਬੰਦ ਕਰਾਉਣ ਦੀ ਕੀਤੀ ਮੰਗ ਤੋਂ ਕੇਜਰੀਵਾਲ ਦੀ ਮਨਸ਼ਾ ਜੱਗ ਜ਼ਾਹਿਰ ਹੋ ਗਈ ਹੈ। ਪਟੀਸ਼ਨ ’ਚ ਦੋਸ਼ ਲਾਇਆ ਸੀ ਕਿ ਦਿੱਲੀ ’ਚ ਥਰਮਲ ਪਲਾਂਟਾਂ ਦਾ ਪ੍ਰਦੂਸ਼ਣ ਆਉਂਦਾ ਹੈ। ਉਨ੍ਹਾਂ ਕਿਹਾ ਕਿ ਜੇ ਇਹ ਥਰਮਲ ਪਲਾਂਟ ਬੰਦ ਹੁੰਦੇ ਹਨ ਤਾਂ ਪੰਜਾਬ ਦੇ ਕਿਸਾਨਾਂ ਅਤੇ ਜਨਤਾ ਦਾ ਕੀ ਹਾਲ ਹੋਵੇਗਾ। ਪੰਜਾਬ ’ਚ ਬਿਜਲੀ ਦਾ ਮੁੱਦਾ ਬਣਾ ਕੇ ਆਮ ਆਦਮੀ ਪਾਰਟੀ ਲੋਕਾਂ ਨੂੰ ਬੁੱਧੂ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਐੱਸ.ਵਾਈ.ਐੱਲ. ਨਹਿਰ ਪ੍ਰਤੀ ਵੀ ਸੁਪਰੀਮ ਕੋਰਟ ’ਚ ਪੰਜਾਬ ਖ਼ਿਲਾਫ਼ ਹਲਫ਼ੀਆ ਬਿਆਨ ਦੇ ਚੁੱਕਾ ਹੈ। ਇਸ ਲਈ ‘ਆਪ’ ਪਾਰਟੀ ਦਾ ਪੰਜਾਬ ਨਾਲ ਕੋਈ ਲਾਗਾ ਤੇਗਾ ਨਹੀਂ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement