:: PM ਮੋਦੀ ਨੇ ਮਹਿਲਾ ਹਾਕੀ ਟੀਮ ਦੀ ਕਪਤਾਨ ਨਾਲ ਫੋਨ ’ਤੇ ਕੀਤੀ ਗੱਲ, ਕਿਹਾ-ਜਿੱਤ ਹਾਰ ਜ਼ਿੰਦਗੀ ਦਾ ਹਿੱਸਾ   :: ‘ਸੁਨਹਿਰੀ ਜਿੱਤ ਦੀ ਮਸ਼ਾਲ’: 1971 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ, ਮਸ਼ਾਲ ਦਾ ਹੋਇਆ ਸਵਾਗਤ   :: 7 ਸਾਲ ਦੇ ਬੱਚੇ ਕਾਰਨ ਬੰਗਾਲ ਚ ਟਲਿਆ ਵੱਡਾ ਰੇਲ ਹਾਦਸਾ   :: ਕਿਸਾਨ ਅੰਦੋਲਨ : ਪੁਲਸ ਨੇ ਹੁਣ ਤੱਕ 183 ਵਿਅਕਤੀ ਕੀਤੇ ਗ੍ਰਿਫ਼ਤਾਰ, ਸਾਰੇ ਜ਼ਮਾਨਤ ਤੇ   :: NCR ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਬਿੱਲ ਲੋਕ ਸਭਾ ’ਚ ਪਾਸ   :: ਹਿਮਾਚਲ ਸਰਕਾਰ ਨੇ ਸੈਲਾਨੀਆਂ ਲਈ RT-PCR ਨੈਗੇਟਿਵ ਰਿਪੋਰਟ ਕੀਤੀ ਜ਼ਰੂਰੀ   :: ਖਾਲਿਸਤਾਨ ਹਮਾਇਤੀਆਂ ਵਲੋਂ CM ਖੱਟੜ ਨੂੰ ਧਮਕੀ, 15 ਅਗਸਤ ’ਤੇ ਨਹੀਂ ਲਹਿਰਾਉਣ ਦੇਣਗੇ ਤਿਰੰਗਾ   :: ਪਾਕਿ ਕੋਰੋਨਾ ਕਾਰਨ ਕਰਤਾਰਪੁਰ ਲਾਂਘੇ ਰਾਹੀਂ ਯਾਤਰਾ ਦੀ ਆਗਿਆ ਨਹੀਂ ਦੇ ਰਿਹਾ: ਸਰਕਾਰ   :: ਨਵੇਂ ਭਾਰਤ ਦਾ ਵੱਧਦਾ ਆਤਮ ਵਿਸ਼ਵਾਸ ਟੋਕੀਓ ਓਲੰਪਿਕ ’ਚ ਨਜ਼ਰ ਆਇਆ: PM ਮੋਦੀ   :: ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ ਨੇ ਦਲਾਈਲਾਮਾ ਦੇ ਨੁਮਾਇੰਦੇ ਨਾਲ ਕੀਤੀ ਮੁਲਾਕਾਤ, ਗੁੱਸੇ ’ਚ ਚੀਨ   :: ਸੰਸਦ ਦੀ ਕਾਰਵਾਈ ਸਿਰਫ 18 ਘੰਟੇ ਚੱਲੀ, 133 ਕਰੋੜ ਰੁਪਏ ਦਾ ਨੁਕਸਾਨ   :: ਰਾਹਤ: ਹਰਿਆਣਾ ’ਚ ਸਸਤੀ ਹੋਈ ਬਿਜਲੀ, ਮੁੱਖ ਮੰਤਰੀ ਮਨੋਹਰ ਲਾਲ ਨੇ ਕੀਤਾ ਵੱਡਾ ਐਲਾਨ   :: ਸ਼ਾਹ ਨੇ ਆਸਾਮ-ਮਿਜ਼ੋਰਮ ਸਰਹੱਦੀ ਵਿਵਾਦ ’ਤੇ ਹਿਮੰਤ ਅਤੇ ਜੋਰਾਮਥੰਗਾ ਨਾਲ ਕੀਤੀ ਗੱਲ   :: ਮਮਤਾ ਨੇ ਗਡਕਰੀ ਨਾਲ ਕੀਤੀ ਮੁਲਾਕਾਤ, ਪੱਛਮੀ ਬੰਗਾਲ ਚ ਇਲੈਕਟ੍ਰਿਕ ਵਾਹਨ ਉਦਯੋਗ ਤੇ ਹੋਈ ਚਰਚਾ   :: ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ ਨੂੰ ਮਿਲੇ ਮੋਦੀ, ਬੋਲੇ- ਭਾਰਤ-ਅਮਰੀਕਾ ਦਾ ਰਿਸ਼ਤਾ ਹੋਰ ਹੋਇਆ ਮਜ਼ਬੂਤ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

22 ਜੁਲਾਈ ਤੋਂ ਮੁੜ ਤੋਂ ਖੁੱਲ੍ਹੇਗਾ ਦਿੱਲੀ ਹਵਾਈ ਅੱਡੇ ਦਾ T2 ਟਰਮੀਨਲ, ਕੋਰੋਨਾ ਕਾਰਨ ਸੀ ਬੰਦ PRINT ਈ ਮੇਲ
delhi airport t2 terminal to reopen from july 22ਨਵੀਂ ਦਿੱਲੀ --17ਜੁਲਾਈ-(MDP-ਬਿਊਰੋ)-- ਦਿੱਲੀ ਕੌਮਾਂਤਰੀ ਹਵਾਈ ਅੱਡੇ ਦਾ ਟੀ-2 ਟਰਮੀਨਲ 22 ਜੁਲਾਈ ਤੋਂ ਮੁੜ ਖੋਲ੍ਹਿਆ ਜਾਵੇਗਾ। ਕੋਵਿਡ-19 ਮਹਾਮਾਰੀ ਦੀ ਦੂਜੀ ਲਹਿਰ ਕਾਰਨ ਘਰੇਲੂ ਹਵਾਈ ਯਾਤਰੀਆਂ ਦੀ ਗਿਣਤੀ ਵਿਚ ਗਿਰਾਵਟ ਆਉਣ ਕਰ ਕੇ ਬੰਦ ਹੋਣ ਦੇ ਦੋ ਮਹੀਨੇ ਬਾਅਦ ਇਹ ਮੁੜ ਤੋਂ ਖੋਲ੍ਹਿਆ ਜਾਵੇਗਾ। ਦਿੱਲੀ ਹਵਾਈ ਅੱਡੇ ਦੇ ਆਪਰੇਟਰ ਡਾਇਲ ਨੇ ਇਕ ਬਿਆਨ ਵਿਚ ਕਿਹਾ ਕਿ 22 ਜੁਲਾਈ ਤੋਂ ਟੀ-2 ’ਤੇ ਹਰ ਦਿਨ ਲੱਗਭਗ 200 ਉਡਾਣਾਂ ਦੀ ਆਵਾਜਾਈ ਨੂੰ ਮਨਜ਼ੂਰੀ ਦਿੱਤੀ ਜਾਵੇਗੀ ਅਤੇ ਅਗਸਤ ਦੇ ਅਖ਼ੀਰ ਤੱਕ ਉਡਾਣਾਂ ਦੀ ਆਵਾਜਾਈ ਨੂੰ ਵਧਾ ਕੇ ਕਰੀਬ 280 ਤੱਕ ਕੀਤਾ ਜਾਵੇਗਾ।

ਅਜੇ ਦਿੱਲੀ ਹਵਾਈ ਅੱਡੇ ਦੇ ਸਿਰਫ ਟੀ-3 ਟਰਮੀਨਲ ’ਤੇ ਜਹਾਜ਼ਾਂ ਦਾ ਸੰਚਾਲਨ ਹੋ ਰਿਹਾ ਹੈ। ਦਿੱਲੀ ਕੌਮਾਂਤਰੀ ਹਵਾਈ ਅੱਡਾ ਲਿਮਟਿਡ (ਡਾਇਲ) ਨੇ ਕਿਹਾ ਕਿ ਟੀ-3 ਟਰਮੀਨਲ ’ਤੇ ਇੰਡੀਗੋ ਦੀਆਂ 2000-2999 ਸੀਰੀਜ਼ ਦੀਆਂ ਉਡਾਣਾਂ ਨਾਲ ਸੰਚਾਲਨ ਫਿਰ ਤੋਂ ਸ਼ੁਰੂ ਹੋ ਜਾਵੇਗਾ ਅਤੇ ਗੋ-ਏਅਰ ਦਾ ਸੰਚਾਲਨ ਪੂਰੀ ਤਰ੍ਹਾਂ ਸ਼ੁਰੂ ਹੋ ਜਾਵੇਗਾ ਅਤੇ ਸ਼ੁਰੂਆਤੀ ਪੜਾਅ ’ਚ ਕਰੀਬ 25 ਹਜ਼ਾਰ ਯਾਤਰੀਆਂ ਦੇ ਯਾਤਰਾ ਕਰਨ ਦੀ ਉਮੀਦ ਹੈ,ਬਿਆਨ ਵਿਚ ਕਿਹਾ ਗਿਆ ਹੈ ਕਿ ਦਿੱਲੀ ਹਵਾਈ ਅੱਡੇ ’ਤੇ ਤਾਲਾਬੰਦੀ ਅਤੇ ਇਸ ਸਾਲ ਜੂਨ ਤੋਂ ਬਾਅਦ ਵੱਖ-ਵੱਖ ਸੂਬਿਆਂ ਵਲੋਂ ਯਾਤਰਾ ਨਿਯਮਾਂ ਵਿਚ ਛੋਟ ਦਿੱਤੇ ਜਾਣ ਮਗਰੋਂ ਯਾਤਰੀਆਂ ਦੀ ਗਿਣਤੀ ਵਿਚ ਹੌਲੀ-ਹੌਲੀ ਵਾਧਾ ਵੇਖਿਆ ਗਿਆ। ਜਿਸ ਤੋਂ ਬਾਅਦ ਟੀ-2 ’ਤੇ ਜਹਾਜ਼ਾਂ ਦਾ ਸੰਚਾਲਨ ਬਹਾਲ ਕਰਨ ਦਾ ਫ਼ੈਸਲਾ ਲਿਆ ਗਿਆ। ਦੱਸ ਦੇਈਏ ਕਿ 18 ਮਈ ਨੂੰ ਟੀ-2 ਟਰਮੀਨਲ ਨੂੰ ਬੰਦ ਕਰ ਦਿੱਤਾ ਗਿਆ ਸੀ। ਵੱਖ-ਵੱਖ ਸੂਬਿਆਂ ਵਲੋਂ ਤਾਲਾਬੰਦੀ ਅਤੇ ਯਾਤਰਾ ਮਾਪਦੰਡਾਂ ’ਚ ਯਾਤਰੀ ਛੋਟ ਤੋਂ ਬਾਅਦ ਇਸ ਨੂੰ ਖੋਲ੍ਹਿਆ ਜਾਵੇਗਾ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement