:: PM ਮੋਦੀ ਨੇ ਮਹਿਲਾ ਹਾਕੀ ਟੀਮ ਦੀ ਕਪਤਾਨ ਨਾਲ ਫੋਨ ’ਤੇ ਕੀਤੀ ਗੱਲ, ਕਿਹਾ-ਜਿੱਤ ਹਾਰ ਜ਼ਿੰਦਗੀ ਦਾ ਹਿੱਸਾ   :: ‘ਸੁਨਹਿਰੀ ਜਿੱਤ ਦੀ ਮਸ਼ਾਲ’: 1971 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ, ਮਸ਼ਾਲ ਦਾ ਹੋਇਆ ਸਵਾਗਤ   :: 7 ਸਾਲ ਦੇ ਬੱਚੇ ਕਾਰਨ ਬੰਗਾਲ ਚ ਟਲਿਆ ਵੱਡਾ ਰੇਲ ਹਾਦਸਾ   :: ਕਿਸਾਨ ਅੰਦੋਲਨ : ਪੁਲਸ ਨੇ ਹੁਣ ਤੱਕ 183 ਵਿਅਕਤੀ ਕੀਤੇ ਗ੍ਰਿਫ਼ਤਾਰ, ਸਾਰੇ ਜ਼ਮਾਨਤ ਤੇ   :: NCR ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਬਿੱਲ ਲੋਕ ਸਭਾ ’ਚ ਪਾਸ   :: ਹਿਮਾਚਲ ਸਰਕਾਰ ਨੇ ਸੈਲਾਨੀਆਂ ਲਈ RT-PCR ਨੈਗੇਟਿਵ ਰਿਪੋਰਟ ਕੀਤੀ ਜ਼ਰੂਰੀ   :: ਖਾਲਿਸਤਾਨ ਹਮਾਇਤੀਆਂ ਵਲੋਂ CM ਖੱਟੜ ਨੂੰ ਧਮਕੀ, 15 ਅਗਸਤ ’ਤੇ ਨਹੀਂ ਲਹਿਰਾਉਣ ਦੇਣਗੇ ਤਿਰੰਗਾ   :: ਪਾਕਿ ਕੋਰੋਨਾ ਕਾਰਨ ਕਰਤਾਰਪੁਰ ਲਾਂਘੇ ਰਾਹੀਂ ਯਾਤਰਾ ਦੀ ਆਗਿਆ ਨਹੀਂ ਦੇ ਰਿਹਾ: ਸਰਕਾਰ   :: ਨਵੇਂ ਭਾਰਤ ਦਾ ਵੱਧਦਾ ਆਤਮ ਵਿਸ਼ਵਾਸ ਟੋਕੀਓ ਓਲੰਪਿਕ ’ਚ ਨਜ਼ਰ ਆਇਆ: PM ਮੋਦੀ   :: ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ ਨੇ ਦਲਾਈਲਾਮਾ ਦੇ ਨੁਮਾਇੰਦੇ ਨਾਲ ਕੀਤੀ ਮੁਲਾਕਾਤ, ਗੁੱਸੇ ’ਚ ਚੀਨ   :: ਸੰਸਦ ਦੀ ਕਾਰਵਾਈ ਸਿਰਫ 18 ਘੰਟੇ ਚੱਲੀ, 133 ਕਰੋੜ ਰੁਪਏ ਦਾ ਨੁਕਸਾਨ   :: ਰਾਹਤ: ਹਰਿਆਣਾ ’ਚ ਸਸਤੀ ਹੋਈ ਬਿਜਲੀ, ਮੁੱਖ ਮੰਤਰੀ ਮਨੋਹਰ ਲਾਲ ਨੇ ਕੀਤਾ ਵੱਡਾ ਐਲਾਨ   :: ਸ਼ਾਹ ਨੇ ਆਸਾਮ-ਮਿਜ਼ੋਰਮ ਸਰਹੱਦੀ ਵਿਵਾਦ ’ਤੇ ਹਿਮੰਤ ਅਤੇ ਜੋਰਾਮਥੰਗਾ ਨਾਲ ਕੀਤੀ ਗੱਲ   :: ਮਮਤਾ ਨੇ ਗਡਕਰੀ ਨਾਲ ਕੀਤੀ ਮੁਲਾਕਾਤ, ਪੱਛਮੀ ਬੰਗਾਲ ਚ ਇਲੈਕਟ੍ਰਿਕ ਵਾਹਨ ਉਦਯੋਗ ਤੇ ਹੋਈ ਚਰਚਾ   :: ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ ਨੂੰ ਮਿਲੇ ਮੋਦੀ, ਬੋਲੇ- ਭਾਰਤ-ਅਮਰੀਕਾ ਦਾ ਰਿਸ਼ਤਾ ਹੋਰ ਹੋਇਆ ਮਜ਼ਬੂਤ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਪ੍ਰਧਾਨਗੀ ਮਿਲਣ ਤੋਂ ਪਹਿਲਾਂ ਸਿੱਧੂ-ਜਾਖੜ ਵਿਚਾਲੇ ਪਈ ਜੱਫੀ, ਕਈ ਮੰਤਰੀ ਤੇ ਵਿਧਾਇਕ ਹੋਏ ਇਕੱਠੇ PRINT ਈ ਮੇਲ
congress navjot sidhu sunil jakharਚੰਡੀਗੜ੍ਹ --17ਜੁਲਾਈ-(MDP-ਬਿਊਰੋ)-- ਪਿਛਲੇ ਲੰਬੇ ਸਮੇਂ ਤੋਂ ਚੱਲਦਾ ਆ ਰਿਹਾ ਪੰਜਾਬ ਕਾਂਗਰਸ ਦਾ ਅੰਦਰੂਨੀ ਕਲੇਸ਼ ਹੁਣ ਲੱਗਦੈ ਨਬੇੜੇ ਵੱਲ ਵੱਧ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਭਾਵੇਂ ਅਜੇ ਨਰਾਜ਼ ਚੱਲ ਰਹੇ ਹਨ ਅਤੇ ਉਨ੍ਹਾਂ ਨੂੰ ਮਨਾਉਣ ਲਈ ਹਾਈਕਮਾਨ ਵਲੋਂ ਬਕਾਇਦਾ ਹਰੀਸ਼ ਰਾਵਤ ਦੀ ਡਿਊਟੀ ਵੀ ਲਗਾ ਦਿੱਤੀ ਹੈ ਪਰ ਇਸ ਸਭ ਦੇ ਦਰਮਿਆਨ ਨਵਜੋਤ ਸਿੱਧੂ ਨੇ ਸ਼ਨੀਵਾਰ ਨੂੰ ਸੁਨੀਲ ਜਾਖੜ ਨਾਲ ਨਾ ਸਿਰਫ ਮੁਲਾਕਾਤ ਕੀਤੀ ਸਗੋਂ ਇਸ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਸਾਹਮਣੇ ਬਕਾਇਦਾ ਜੱਫ਼ੀਆਂ ਪਾ ਕੇ ਏਕੇ ਦਾ ਸਬੂਤ ਵੀ ਦਿੱਤਾ।

PunjabKesari

ਇਸ ਦੌਰਾਨ ਦੋਵਾਂ ਆਗੂਆਂ ਦੇ ਚਿਹਰੇ ’ਤੇ ਆਈ ਮੁਸਕਰਾਹਟ ਤੋਂ ਸਹਿਜੇ ਹੀ ਅੰਦਾਜ਼ਾ ਲਗਾਇਆ ਸਕਦਾ ਸੀ ਕਿ ਇਹ ਮੀਟਿੰਗ ਨਾ ਸਿਰਫ ਖ਼ੁਸ਼ਗਵਾਰ ਮਾਹੌਲ ਵਿਚ ਹੋਈ ਹੈ ਸਗੋਂ ਪਿਛਲੇ ਸਮੇਂ ਤੋਂ ਚੱਲੇ ਆ ਰਹੇ ਗਿਲੇ-ਸ਼ਿਕਵੇ ਵੀ ਫਿਲਹਾਲ ਦੂਰ ਹੋ ਗਏ ਹਨ।

PunjabKesari

ਇਥੇ ਇਹ ਵੀ ਖਾਸ ਤੌਰ ’ਤੇ ਦੱਸਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨਾਲ ਵਿਵਾਦ ਤੋਂ ਬਾਅਦ ਸ਼ਾਇਦ ਇਹ ਪਹਿਲੀ ਵਾਰ ਹੈ ਜਦੋਂ ਨਵਜੋਤ ਸਿੱਧੂ ਵਲੋਂ ਖੁਦ ਸੁਨੀਲ ਜਾਖੜ ਨਾਲ ਮੁਲਾਕਾਤ ਕੀਤੀ ਗਈ ਹੋਵੇ। ਇਸ ਦੌਰਾਨ ਵੱਡੀ ਗੱਲ ਇਹ ਰਹੀ ਕਿ ਮੀਟਿੰਗ ਤੋਂ ਬਾਅਦ ਨਵਜੋਤ ਸਿੱਧੂ ਨੇ ਖੁਦ ਕਿਹਾ ਕਿ ਸਾਡੀ ਜੋੜੀ 'ਹਿੱਟ ਤੇ ਫਿੱਟ' ਰਹੇਗੀ।

PunjabKesari

ਇਥੇ ਹੀ ਬਸ ਨਹੀਂ ਜਾਖੜ ਨਾਲ ਮੁਲਾਕਾਤ ਤੋਂ ਬਾਅਦ ਨਵਜੋਤ ਸਿੱਧੂ ਪਹਿਲਾਂ ਸਿਹਤ ਮੰਤਰੀ ਬਲਬੀਰ ਸਿੱਧੂ ਨਾਲ ਮੁਲਾਕਾਤ ਕਰਨ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਪਹੁੰਚੇ ਅਤੇ ਉਨ੍ਹਾਂ ਤੋਂ ਅਸ਼ੀਰਵਾਦ ਲੈਣ ਉਪਰੰਤ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨਾਲ ਵੀ ਮੁਲਾਕਾਤ ਕੀਤੀ। ਇੰਝ ਜਾਪ ਰਿਹਾ ਹੈ ਕਿ ਨਵਜੋਤ ਸਿੱਧੂ ਪੰਜਾਬ ਕਾਂਗਰਸ ਦੀ ਵਾਗਡੋਰ ਸੰਭਾਲਣ ਦੇ ਐਲਾਨ ਤੋਂ ਪਹਿਲਾਂ ਸਾਰਿਆਂ ਦੀ ਨਾਰਾਜ਼ਗੀ ਦੂਰ ਕਰਕੇ ਸਾਰਿਆਂ ਨੂੰ ਨਾਲ ਲੈ ਕੇ ਚੱਲਣਾ ਚਾਹੁੰਦੇ ਹਨ।

PunjabKesari

ਇਸੇ ਦਾ ਨਤੀਜਾ ਹੈ ਕਿ ਅੱਜ ਸਿੱਧੂ ਵਲੋਂ ਸੁਨੀਲ ਜਾਖੜ, ਸੁਖਜਿੰਦਰ ਸਿੰਘ ਰੰਧਾਵਾ, ਗੁਰਪ੍ਰੀਤ ਕਾਂਗੜ, ਬਲਬੀਰ ਸਿੰਘ ਸਿੱਧੂ, ਲਾਲ ਸਿੰਘ, ਰਾਜਾ ਵੜਿੰਗ, ਦਵਿੰਦਰ ਸਿੰਘ ਘੁਬਾਇਆ, ਬਰਿੰਦਰ ਪਾਹੜਾ, ਦਰਸ਼ਨ ਸਿੰਘ ਬਰਾੜ, ਰਾਜਿੰਦਰ ਸਿੰਘ ਕਾਕਾ, ਪ੍ਰੀਤਮ ਕੋਟਭਾਈ ਅਤੇ ਕੁਲਬੀਰ ਜ਼ੀਰਾ ਨਾਲ ਮੁਲਾਕਾਤ ਕੀਤੀ ਗਈ।

PunjabKesari

ਨੋਟ
 
< Prev   Next >

Advertisements

Advertisement
Advertisement
Advertisement
Advertisement
Advertisement
Advertisement