:: PM ਮੋਦੀ ਨੇ ਮਹਿਲਾ ਹਾਕੀ ਟੀਮ ਦੀ ਕਪਤਾਨ ਨਾਲ ਫੋਨ ’ਤੇ ਕੀਤੀ ਗੱਲ, ਕਿਹਾ-ਜਿੱਤ ਹਾਰ ਜ਼ਿੰਦਗੀ ਦਾ ਹਿੱਸਾ   :: ‘ਸੁਨਹਿਰੀ ਜਿੱਤ ਦੀ ਮਸ਼ਾਲ’: 1971 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ, ਮਸ਼ਾਲ ਦਾ ਹੋਇਆ ਸਵਾਗਤ   :: 7 ਸਾਲ ਦੇ ਬੱਚੇ ਕਾਰਨ ਬੰਗਾਲ ਚ ਟਲਿਆ ਵੱਡਾ ਰੇਲ ਹਾਦਸਾ   :: ਕਿਸਾਨ ਅੰਦੋਲਨ : ਪੁਲਸ ਨੇ ਹੁਣ ਤੱਕ 183 ਵਿਅਕਤੀ ਕੀਤੇ ਗ੍ਰਿਫ਼ਤਾਰ, ਸਾਰੇ ਜ਼ਮਾਨਤ ਤੇ   :: NCR ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਬਿੱਲ ਲੋਕ ਸਭਾ ’ਚ ਪਾਸ   :: ਹਿਮਾਚਲ ਸਰਕਾਰ ਨੇ ਸੈਲਾਨੀਆਂ ਲਈ RT-PCR ਨੈਗੇਟਿਵ ਰਿਪੋਰਟ ਕੀਤੀ ਜ਼ਰੂਰੀ   :: ਖਾਲਿਸਤਾਨ ਹਮਾਇਤੀਆਂ ਵਲੋਂ CM ਖੱਟੜ ਨੂੰ ਧਮਕੀ, 15 ਅਗਸਤ ’ਤੇ ਨਹੀਂ ਲਹਿਰਾਉਣ ਦੇਣਗੇ ਤਿਰੰਗਾ   :: ਪਾਕਿ ਕੋਰੋਨਾ ਕਾਰਨ ਕਰਤਾਰਪੁਰ ਲਾਂਘੇ ਰਾਹੀਂ ਯਾਤਰਾ ਦੀ ਆਗਿਆ ਨਹੀਂ ਦੇ ਰਿਹਾ: ਸਰਕਾਰ   :: ਨਵੇਂ ਭਾਰਤ ਦਾ ਵੱਧਦਾ ਆਤਮ ਵਿਸ਼ਵਾਸ ਟੋਕੀਓ ਓਲੰਪਿਕ ’ਚ ਨਜ਼ਰ ਆਇਆ: PM ਮੋਦੀ   :: ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ ਨੇ ਦਲਾਈਲਾਮਾ ਦੇ ਨੁਮਾਇੰਦੇ ਨਾਲ ਕੀਤੀ ਮੁਲਾਕਾਤ, ਗੁੱਸੇ ’ਚ ਚੀਨ   :: ਸੰਸਦ ਦੀ ਕਾਰਵਾਈ ਸਿਰਫ 18 ਘੰਟੇ ਚੱਲੀ, 133 ਕਰੋੜ ਰੁਪਏ ਦਾ ਨੁਕਸਾਨ   :: ਰਾਹਤ: ਹਰਿਆਣਾ ’ਚ ਸਸਤੀ ਹੋਈ ਬਿਜਲੀ, ਮੁੱਖ ਮੰਤਰੀ ਮਨੋਹਰ ਲਾਲ ਨੇ ਕੀਤਾ ਵੱਡਾ ਐਲਾਨ   :: ਸ਼ਾਹ ਨੇ ਆਸਾਮ-ਮਿਜ਼ੋਰਮ ਸਰਹੱਦੀ ਵਿਵਾਦ ’ਤੇ ਹਿਮੰਤ ਅਤੇ ਜੋਰਾਮਥੰਗਾ ਨਾਲ ਕੀਤੀ ਗੱਲ   :: ਮਮਤਾ ਨੇ ਗਡਕਰੀ ਨਾਲ ਕੀਤੀ ਮੁਲਾਕਾਤ, ਪੱਛਮੀ ਬੰਗਾਲ ਚ ਇਲੈਕਟ੍ਰਿਕ ਵਾਹਨ ਉਦਯੋਗ ਤੇ ਹੋਈ ਚਰਚਾ   :: ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ ਨੂੰ ਮਿਲੇ ਮੋਦੀ, ਬੋਲੇ- ਭਾਰਤ-ਅਮਰੀਕਾ ਦਾ ਰਿਸ਼ਤਾ ਹੋਰ ਹੋਇਆ ਮਜ਼ਬੂਤ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਜੋਸ਼ ਨਾਲ ਲਬਰੇਜ ਨਵਜੋਤ ਸਿੱਧੂ ਨੇ ਕੀਤਾ ਨਵਾਂ ਟਵੀਟ, ਆਖੀ ਵੱਡੀ ਗੱਲ PRINT ਈ ਮੇਲ
navjot sidhu  congress  tweetਚੰਡੀਗੜ੍ਹ --17ਜੁਲਾਈ-(MDP-ਬਿਊਰੋ)-- ਪਿਛਲੇ ਕਈ ਦਿਨਾਂ ਦੀ ਖਿੱਚੋਤਾਨ ਤੋਂ ਬਾਅਦ ਸ਼ਨੀਵਾਰ ਨੂੰ ਨਵਜੋਤ ਸਿੱਧੂ ਜੋਸ਼ ਨਾਲ ਲਬਰੇਜ ਨਜ਼ਰ ਆਏ ਅਤੇ ਰੌਣਕ ਉਨ੍ਹਾਂ ਦੇ ਚਿਹਰੇ ’ਤੇ ਸਾਫ ਨਜ਼ਰ ਆ ਰਹੀ ਸੀ। ਸ਼ਨੀਵਾਰ ਨੂੰ ਨਵਜੋਤ ਸਿੱਧੂ ਨੇ ਵੱਡਾ ਧਮਾਕਾ ਕਰਦੇ ਹੋਏ ਨਾ ਸਿਰਫ ਆਪਣੇ ਖੇਮੇ ਵਾਲੇ ਸਗੋਂ ਕੈਪਟਨ ਖੇਮੇ ਵਾਲੇ ਆਗੂਆਂ ਨਾਲ ਵੀ ਮੁਲਾਕਾਤ ਕੀਤੀ। ਇਸ ਮੁਲਾਕਾਤ ਤੋਂ ਬਾਅਦ ਸਿੱਧੂ ਨੇ ਪਹਿਲਾ ਟਵੀਟ ਕਰਦੇ ਹੋਏ ਪਹਿਲੀ ਪੋਸਟ ਹੀ ਕਾਂਗਰਸ ਦੇ ਮੌਜੂਦਾ ਪ੍ਰਧਾਨ ਅਤੇ ਸਾਬਕਾ ਪ੍ਰਧਾਨਾਂ ਨਾਲ ਗੱਲਬਾਤ ਵਾਲੀ ਪਾਈ।

ਸਿੱਧੂ ਨੇ ਟਵੀਟ ਕਰਦੇ ਹੋਏ ਲਿਖਿਆ ਕਿ ‘ਮਾਣਮੱਤੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਤਿਕਾਰਯੋਗ ਪ੍ਰਧਾਨਾਂ ਤੋਂ ਮਾਰਗ ਦਰਸ਼ਨ ਲੈਣ ਲਈ ਸਿਆਣਿਆਂ ਸੰਗ ਸੰਵਾਦ ਕਈ ਮਹੀਨੇ ਲਗਾ ਕੇ ਪ੍ਰਾਪਤ ਕੀਤੀ ਵਿਦਿਆ ਦੇ ਬਰਾਬਰ ਹੈ। ਉਨ੍ਹਾਂ ਨੇ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਤੋਂ ਇਲਾਵਾ ਸਾਬਕਾ ਪ੍ਰਧਾਨਾਂ ਲਾਲ ਸਿੰਘ, ਸ਼ਮਸ਼ੇਰ ਸਿੰਘ ਦੂਲੋ ਅਤੇ ਪ੍ਰਤਾਪ ਸਿੰਘ ਬਾਜਵਾ ਨਾਲ ਤਸਵੀਰਾਂ ਪੋਸਟ ਕੀਤੀਆਂ। ਦੱਸਣਯੋਗ ਹੈ ਕਿ ਨਵਜੋਤ ਸਿੱਧੂ ਦੀ ਪ੍ਰਧਾਨਗੀ ਦਾ ਆਖਰੀ ਫ਼ੈਸਲਾ ਕਾਂਗਰਸ ਹਾਈਕਮਾਨ ਨੇ ਹੀ ਕਰਨਾ ਹੈ। ਕਾਂਗਰਸ ਸੂਤਰਾਂ ਮੁਤਾਬਕ ਨਵਜੋਤ ਸਿੱਧੂ ਦਾ ਪੰਜਾਬ ਪ੍ਰਧਾਨ ਬਣਨਾ ਲਗਭਗ ਤੈਅ ਹੈ, ਹੁਣ ਸਿਰਫ ਰਸਮੀ ਐਲਾਨ ਹੋਣਾ ਹੀ ਬਾਕੀ ਰਹਿ ਗਿਆ ਹੈ।

ਕੈਪਟਨ ਨੇ ਕਿਹਾ ਹਾਈਕਮਾਨ ਦਾ ਹਰ ਫ਼ੈਸਲਾ ਮਨਜ਼ੂਰ
ਉਧਰ ਪੰਜਾਬ ਕਾਂਗਰਸ ਵਿਚ ਚੱਲ ਰਹੇ ਘਮਸਾਨ ਨੂੰ ਨਬੇੜਨ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਨਾਉਣ ਲਈ ਅੱਜ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਚੰਡੀਗੜ੍ਹ ਪਹੁੰਚੇ। ਜਿੱਥੋਂ ਉਹ ਸਿੱਧੇ ਮੁੱਖ ਮੰਤਰੀ ਦੇ ਸਿਸਵਾਂ ਫਾਰਮ ਹਾਊਸ ਗਏ ਅਤੇ ਦੋਵਾਂ ਆਗੂਆਂ ਵਿਚਾਲੇ ਕਾਫੀ ਲੰਬੀ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਜਿੱਥੇ ਹਰੀਸ਼ ਰਾਵਤ ਸਾਹਮਣੇ ਕੈਪਟਨ ਨੇ ਆਪਣੇ ਮੁੱਦੇ ਰੱਖੇ ਉਥੇ ਹੀ ਉਨ੍ਹਾਂ ਇਕ ਵਾਰ ਫਿਰ ਦੁਹਰਾਇਆ ਹੈ ਕਿ ਹਾਈਕਮਾਨ ਜਿਹੜਾ ਵੀ ਫ਼ੈਸਲਾ ਲਵੇਗੀ, ਉਹ ਉਨ੍ਹਾਂ ਨੂੰ ਮਨਜ਼ੂਰ ਹੋਵੇਗਾ। ਸਿਆਸੀ ਪੰਡਤਾਂ ਮੁਤਾਬਕ ਇਸ ਦਾ ਸਾਫ਼ ਮਤਲਬ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਲਈ ਲਗਭਗ ਸਹਿਮਤੀ ਦੇ ਦਿੱਤੀ ਹੈ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement