:: PM ਮੋਦੀ ਨੇ ਮਹਿਲਾ ਹਾਕੀ ਟੀਮ ਦੀ ਕਪਤਾਨ ਨਾਲ ਫੋਨ ’ਤੇ ਕੀਤੀ ਗੱਲ, ਕਿਹਾ-ਜਿੱਤ ਹਾਰ ਜ਼ਿੰਦਗੀ ਦਾ ਹਿੱਸਾ   :: ‘ਸੁਨਹਿਰੀ ਜਿੱਤ ਦੀ ਮਸ਼ਾਲ’: 1971 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ, ਮਸ਼ਾਲ ਦਾ ਹੋਇਆ ਸਵਾਗਤ   :: 7 ਸਾਲ ਦੇ ਬੱਚੇ ਕਾਰਨ ਬੰਗਾਲ ਚ ਟਲਿਆ ਵੱਡਾ ਰੇਲ ਹਾਦਸਾ   :: ਕਿਸਾਨ ਅੰਦੋਲਨ : ਪੁਲਸ ਨੇ ਹੁਣ ਤੱਕ 183 ਵਿਅਕਤੀ ਕੀਤੇ ਗ੍ਰਿਫ਼ਤਾਰ, ਸਾਰੇ ਜ਼ਮਾਨਤ ਤੇ   :: NCR ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਬਿੱਲ ਲੋਕ ਸਭਾ ’ਚ ਪਾਸ   :: ਹਿਮਾਚਲ ਸਰਕਾਰ ਨੇ ਸੈਲਾਨੀਆਂ ਲਈ RT-PCR ਨੈਗੇਟਿਵ ਰਿਪੋਰਟ ਕੀਤੀ ਜ਼ਰੂਰੀ   :: ਖਾਲਿਸਤਾਨ ਹਮਾਇਤੀਆਂ ਵਲੋਂ CM ਖੱਟੜ ਨੂੰ ਧਮਕੀ, 15 ਅਗਸਤ ’ਤੇ ਨਹੀਂ ਲਹਿਰਾਉਣ ਦੇਣਗੇ ਤਿਰੰਗਾ   :: ਪਾਕਿ ਕੋਰੋਨਾ ਕਾਰਨ ਕਰਤਾਰਪੁਰ ਲਾਂਘੇ ਰਾਹੀਂ ਯਾਤਰਾ ਦੀ ਆਗਿਆ ਨਹੀਂ ਦੇ ਰਿਹਾ: ਸਰਕਾਰ   :: ਨਵੇਂ ਭਾਰਤ ਦਾ ਵੱਧਦਾ ਆਤਮ ਵਿਸ਼ਵਾਸ ਟੋਕੀਓ ਓਲੰਪਿਕ ’ਚ ਨਜ਼ਰ ਆਇਆ: PM ਮੋਦੀ   :: ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ ਨੇ ਦਲਾਈਲਾਮਾ ਦੇ ਨੁਮਾਇੰਦੇ ਨਾਲ ਕੀਤੀ ਮੁਲਾਕਾਤ, ਗੁੱਸੇ ’ਚ ਚੀਨ   :: ਸੰਸਦ ਦੀ ਕਾਰਵਾਈ ਸਿਰਫ 18 ਘੰਟੇ ਚੱਲੀ, 133 ਕਰੋੜ ਰੁਪਏ ਦਾ ਨੁਕਸਾਨ   :: ਰਾਹਤ: ਹਰਿਆਣਾ ’ਚ ਸਸਤੀ ਹੋਈ ਬਿਜਲੀ, ਮੁੱਖ ਮੰਤਰੀ ਮਨੋਹਰ ਲਾਲ ਨੇ ਕੀਤਾ ਵੱਡਾ ਐਲਾਨ   :: ਸ਼ਾਹ ਨੇ ਆਸਾਮ-ਮਿਜ਼ੋਰਮ ਸਰਹੱਦੀ ਵਿਵਾਦ ’ਤੇ ਹਿਮੰਤ ਅਤੇ ਜੋਰਾਮਥੰਗਾ ਨਾਲ ਕੀਤੀ ਗੱਲ   :: ਮਮਤਾ ਨੇ ਗਡਕਰੀ ਨਾਲ ਕੀਤੀ ਮੁਲਾਕਾਤ, ਪੱਛਮੀ ਬੰਗਾਲ ਚ ਇਲੈਕਟ੍ਰਿਕ ਵਾਹਨ ਉਦਯੋਗ ਤੇ ਹੋਈ ਚਰਚਾ   :: ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ ਨੂੰ ਮਿਲੇ ਮੋਦੀ, ਬੋਲੇ- ਭਾਰਤ-ਅਮਰੀਕਾ ਦਾ ਰਿਸ਼ਤਾ ਹੋਰ ਹੋਇਆ ਮਜ਼ਬੂਤ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਆਸਟ੍ਰੇਲੀਆ ਨੇ ਬ੍ਰਿਟਿਸ਼ ਟਿੱਪਣੀਕਾਰ ਹਾਪਕਿਨਸ ਨੂੰ ਕੀਤਾ ਡਿਪੋਰਟ PRINT ਈ ਮੇਲ
australia deports commentator hopkinsਕੈਨਬਰਾ --19,ਜੁਲਾਈ-(MDP-ਬਿਊਰੋ)-- ਆਸਟ੍ਰੇਲੀਆ ਦੌਰੇ 'ਤੇ ਆਈ ਬ੍ਰਿਟੇਨ ਦੀ ਸੱਜੇ ਵਿੰਗ ਦੀ ਟਿੱਪਣੀਕਾਰ ਕੇਟੀ ਹਾਪਕਿਨਸ ਨੇ ਸੋਸ਼ਲ ਮੀਡੀਆ 'ਤੇ ਸਥਾਨਕ ਪ੍ਰਸ਼ਾਸਨ ਵੱਲੋਂ ਲਾਗੂ ਇਕਾਂਤਵਾਸ ਨਿਯਮ ਤੋੜਨ ਦਾ ਇਰਾਦਾ ਜ਼ਾਹਰ ਕਰਦਿਆਂ ਇਕ ਟਿੱਪਣ ਕੀਤੀ, ਜਿਸ ਮਗਰੋਂ ਉਹਨਾਂ ਨੂੰ ਦੇਸ਼ ਤੋਂ ਡਿਪੋਰਟ ਕਰ ਦਿੱਤਾ ਗਿਆ ਹੈ। ਹਾਪਕਿਨਸ ਇਕ ਰਿਆਲਿਟੀ ਟੀਵੀ ਪ੍ਰੋਗਰਾਮ ਵਿਚ ਸ਼ਿਰਕਤ ਕਰਨ ਲਈ ਆਸਟ੍ਰੇਲੀਆ ਆਈ ਸੀ ਅਤੇ ਸਿਡਨੀ ਦੇ ਇਕ ਹੋਟਲ ਵਿਚ ਇਕਾਂਤਵਾਸ ਵਿਚ ਸੀ।

ਪਿਛਲੇ ਹਫ਼ਤੇ ਆਸਟ੍ਰੇਲੀਆ ਆਈ ਉਹਨਾਂ ਦੀ ਉਡਾਣ ਨੇ ਕਾਫੀ ਵਿਵਾਦ ਪੈਦਾ ਕਰ ਦਿੱਤਾ ਸੀ ਕਿਉਂਕਿ ਸਰਕਾਰ ਨੇ ਸਵਦੇਸ਼ ਵਾਪਸੀ ਲਈ ਵਿਦੇਸ਼ ਵਿਚ ਫਸੇ ਨਾਗਰਿਕਾਂ ਅਤੇ ਸਥਾਈ ਵਸਨੀਕਾਂ ਦੀ ਗਿਣਤੀ ਘਟਾ ਕੇ ਹਰੇਕ ਹਫ਼ਤੇ 3000 ਤੱਕ ਕਰ ਦਿੱਤੀ ਸੀ ਤਾਂ ਜੋ ਹੋਟਲ ਵਿਚ ਇਕਾਂਤਵਾਸ ਦੌਰਾਨ ਕੋਵਿਡ-19 ਦੇ ਫੈਲਣ ਦਾ ਖਤਰਾ ਘੱਟ ਹੋ ਸਕੇ। ਹਾਲੇ ਵੀ 34000 ਤੋਂ ਵੱਧ ਆਸਟ੍ਰੇਲੀਆਈ ਵਿਦੇਸ਼ ਵਿਚ ਫਸੇ ਹੋਏ ਹਨ,ਗ੍ਰਹਿ ਮੰਤਰੀ ਕਰੇਨ ਐਂਡਰੀਊਜ਼ ਨੇ ਕਿਹਾ ਕਿ ਹਾਪਕਿਨਸ ਨੂੰ ਇਸ ਲਈ ਡਿਪੋਰਟ ਕੀਤਾ ਗਿਆ ਹੈ ਕਿਉਂਕਿ ਉਹਨਾਂ ਨੇ ਇੰਸਟਾਗ੍ਰਾਮ 'ਤੇ ਇਕਾਂਤਵਾਸ ਦੇ ਨਿਯਮਾਂ ਨੂੰ ਤੋੜਨ ਦਾ ਇਰਾਦਾ ਜਤਾਇਆ ਸੀ। ਉਹਨਾਂ ਨੇ ਹਾਪਕਿਨਸ ਦੀ ਟਿੱਪਣੀ ਨੂੰ ਸ਼ਰਮਨਾਕ ਦੱਸਿਆ ਹੈ। ਇਕ ਅਧਿਕਾਰੀ ਨੇ ਨਾਮ ਨਾ ਛਾਪਣ ਦੀ ਸ਼ਰਤ 'ਤੇ ਦੱਸਿਆ ਕਿ ਹਾਪਕਿਨਸ ਸੋਮਵਾਰ ਸਵੇਰੇ ਸਿਡਨੀ ਹਵਾਈ ਅੱਡੇ ਤੋਂ ਇਕ ਵਪਾਰਕ ਉਡਾਣ ਤੋਂ ਰਵਾਨਾ ਹੋ ਗਈ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement