:: PM ਮੋਦੀ ਨੇ ਮਹਿਲਾ ਹਾਕੀ ਟੀਮ ਦੀ ਕਪਤਾਨ ਨਾਲ ਫੋਨ ’ਤੇ ਕੀਤੀ ਗੱਲ, ਕਿਹਾ-ਜਿੱਤ ਹਾਰ ਜ਼ਿੰਦਗੀ ਦਾ ਹਿੱਸਾ   :: ‘ਸੁਨਹਿਰੀ ਜਿੱਤ ਦੀ ਮਸ਼ਾਲ’: 1971 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ, ਮਸ਼ਾਲ ਦਾ ਹੋਇਆ ਸਵਾਗਤ   :: 7 ਸਾਲ ਦੇ ਬੱਚੇ ਕਾਰਨ ਬੰਗਾਲ ਚ ਟਲਿਆ ਵੱਡਾ ਰੇਲ ਹਾਦਸਾ   :: ਕਿਸਾਨ ਅੰਦੋਲਨ : ਪੁਲਸ ਨੇ ਹੁਣ ਤੱਕ 183 ਵਿਅਕਤੀ ਕੀਤੇ ਗ੍ਰਿਫ਼ਤਾਰ, ਸਾਰੇ ਜ਼ਮਾਨਤ ਤੇ   :: NCR ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਬਿੱਲ ਲੋਕ ਸਭਾ ’ਚ ਪਾਸ   :: ਹਿਮਾਚਲ ਸਰਕਾਰ ਨੇ ਸੈਲਾਨੀਆਂ ਲਈ RT-PCR ਨੈਗੇਟਿਵ ਰਿਪੋਰਟ ਕੀਤੀ ਜ਼ਰੂਰੀ   :: ਖਾਲਿਸਤਾਨ ਹਮਾਇਤੀਆਂ ਵਲੋਂ CM ਖੱਟੜ ਨੂੰ ਧਮਕੀ, 15 ਅਗਸਤ ’ਤੇ ਨਹੀਂ ਲਹਿਰਾਉਣ ਦੇਣਗੇ ਤਿਰੰਗਾ   :: ਪਾਕਿ ਕੋਰੋਨਾ ਕਾਰਨ ਕਰਤਾਰਪੁਰ ਲਾਂਘੇ ਰਾਹੀਂ ਯਾਤਰਾ ਦੀ ਆਗਿਆ ਨਹੀਂ ਦੇ ਰਿਹਾ: ਸਰਕਾਰ   :: ਨਵੇਂ ਭਾਰਤ ਦਾ ਵੱਧਦਾ ਆਤਮ ਵਿਸ਼ਵਾਸ ਟੋਕੀਓ ਓਲੰਪਿਕ ’ਚ ਨਜ਼ਰ ਆਇਆ: PM ਮੋਦੀ   :: ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ ਨੇ ਦਲਾਈਲਾਮਾ ਦੇ ਨੁਮਾਇੰਦੇ ਨਾਲ ਕੀਤੀ ਮੁਲਾਕਾਤ, ਗੁੱਸੇ ’ਚ ਚੀਨ   :: ਸੰਸਦ ਦੀ ਕਾਰਵਾਈ ਸਿਰਫ 18 ਘੰਟੇ ਚੱਲੀ, 133 ਕਰੋੜ ਰੁਪਏ ਦਾ ਨੁਕਸਾਨ   :: ਰਾਹਤ: ਹਰਿਆਣਾ ’ਚ ਸਸਤੀ ਹੋਈ ਬਿਜਲੀ, ਮੁੱਖ ਮੰਤਰੀ ਮਨੋਹਰ ਲਾਲ ਨੇ ਕੀਤਾ ਵੱਡਾ ਐਲਾਨ   :: ਸ਼ਾਹ ਨੇ ਆਸਾਮ-ਮਿਜ਼ੋਰਮ ਸਰਹੱਦੀ ਵਿਵਾਦ ’ਤੇ ਹਿਮੰਤ ਅਤੇ ਜੋਰਾਮਥੰਗਾ ਨਾਲ ਕੀਤੀ ਗੱਲ   :: ਮਮਤਾ ਨੇ ਗਡਕਰੀ ਨਾਲ ਕੀਤੀ ਮੁਲਾਕਾਤ, ਪੱਛਮੀ ਬੰਗਾਲ ਚ ਇਲੈਕਟ੍ਰਿਕ ਵਾਹਨ ਉਦਯੋਗ ਤੇ ਹੋਈ ਚਰਚਾ   :: ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ ਨੂੰ ਮਿਲੇ ਮੋਦੀ, ਬੋਲੇ- ਭਾਰਤ-ਅਮਰੀਕਾ ਦਾ ਰਿਸ਼ਤਾ ਹੋਰ ਹੋਇਆ ਮਜ਼ਬੂਤ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਚਿੰਤਾਜਨਕ : ਦਵਾਈਆਂ ਦੀ ਓਵਰਡੋਜ਼ ਨਾਲ ਅਮਰੀਕਾ ਚ 93 ਹਜ਼ਾਰ ਮੌਤਾਂ PRINT ਈ ਮੇਲ
93 000 deaths in us due to drug overdoseਵਾਸ਼ਿੰਗਟਨ --19,ਜੁਲਾਈ-(MDP-ਬਿਊਰੋ)--   ਗਲੋਬਲ ਪੱਧਰ 'ਤੇ ਇਕ ਪਾਸੇ ਜਿੱਥੇ ਕੋਰੋਨਾ ਮਹਾਮਾਰੀ ਨਾਲ ਮੌਤਾਂ ਦੀ ਗਿਣਤੀ ਵੱਧ ਰਹੀ ਹੈ ਉੱਥੇ ਦੂਜੇ ਕਾਰਨਾਂ ਹੋਣ ਵਾਲੀਆਂ ਮੌਤਾਂ ਵੀ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਅਮਰੀਕੀ ਸਿਹਤ ਸੰਸਥਾ ਸੈਂਟਰ ਫੌਰ ਡਿਜੀਜ਼ ਕੰਟਰੋਲ ਐਂਡ ਪ੍ਰੀਵੈਨਸ਼ਨ (ਸੀ.ਡੀ.ਸੀ.) ਨੇ ਦੱਸਿਆ ਹੈ ਕਿ ਸਾਲ 2020 ਵਿਚ ਦਵਾਈਆਂ ਦੀ ਓਵਰਡੋਜ਼ ਕਾਰਨ 93 ਹਜ਼ਾਰ ਲੋਕਾਂ ਦੀ ਮੌਤ ਹੋਈ ਹੈ। ਇਸ ਮੁਤਾਬਕ 2020 ਦਵਾਈਆਂ ਦੇ ਓਵਰਡੋਜ਼ ਨਾਲ ਹੋਣ ਵਾਲੀਆਂ ਮੌਤਾਂ ਲਈ ਸਭ ਤੋਂ ਜਾਨਲੇਵਾ ਸਾਲ ਰਿਹਾ ਹੈ।

ਨੈਸ਼ਨਲ ਸੈਂਟਰ ਫੌਰ ਹੈਲਥ ਸਟੈਟਿਸਟਿਕਸ (NCHS) ਮੁਤਾਬਕ ਦਵਾਈਆਂ ਦੀ ਡੋਜ਼ ਦੇ ਮਾਮਲਿਆਂ ਵਿਚ 1999 ਦੇ ਬਾਅਦ ਲਗਾਤਾਰ ਵਾਧਾ ਦਰਜ ਕੀਤਾ ਗਿਆ ਹੈ। ਸਾਲ 2019 ਵਿਚ ਦਵਾਈਆਂ ਦੀ ਓਵਰਡੋਜ਼ ਨਾਲ 70,630 ਲੋਕਾਂ ਦੀ ਮੌਤ ਹੋਈ ਸੀ। 2020 ਵਿਚ ਓਵਰਡੋਜ਼ ਨਾਲ ਮੌਤਾਂ ਵਿਚ 30 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ। ਜਾਨ ਹਾਪਕਿਨਜ਼ ਬਲੂਮਬਰਗ ਸਕੂਲ ਆਫ ਪਬਲਿਕ ਹੈਲਥ ਪ੍ਰੈਕਟਿਸ ਦੇ ਡੀਨ ਡਾਕਟਰ ਜੋਸ਼ੁਆ ਸਾਰਫਸਟੇਨ ਦੱਸਦੇ ਹਨ ਕਿ ਇ ਹਹੁਣ ਤੱਕ ਦਾ ਸਭ ਤੋਂ ਵੱਡਾ ਵਾਧਾ ਹੈ। ਉਹ ਦੱਸਦੇ ਹਨ ਕਿ ਮਹਾਮਾਰੀ ਵਿਚ ਓਵਰਡੋਜ਼ ਨਾਲ ਮੌਤਾਂ ਦੇ ਮਾਮਲੇ ਵਧੇ ਹਨ।

ਇਸ ਲਈ ਵਧੇ ਮਾਮਲੇ
ਡਾਕਟਰ ਜੋਸ਼ੁਆ ਦਾ ਕਹਿਣਾ ਹੈ ਕਿ ਲੋਕ ਰਾਹਤ ਲਈ ਦਵਾਈਆਂ ਦਾ ਸਹਾਰਾ ਲੈ ਰਹੇ ਹਨ। ਥੋੜ੍ਹੇ ਆਰਾਮ ਲਈ ਉਹ ਦਵਾਈ ਦੀ ਜ਼ਿਆਦਾ ਡੋਜ਼ ਲੈ ਰਹੇ ਹਨ। ਇਹੀ ਓਵਰਡੋਜ਼ ਲੋਕਾਂ ਦੀ ਮੌਤ ਦਾ ਕਾਰਨ ਬਣ ਰਹੀ ਹੈ। ਮਹਾਮਾਰੀ ਵਿਚ ਬਿਨਾਂ ਡਾਕਟਰਾਂ ਦੀ ਸਲਾਹ ਦੇ ਦਵਾਈਆਂ ਦੀ ਵਰਤੋਂ ਵਧੀ ਹੈ। ਮਾਹਰਾਂ ਮੁਤਾਬਕ ਕਿਸੇ ਬੀਮਾਰੀ ਦੀ ਦਵਾਈ ਦੀ ਓਵਰਡੋਜ਼ ਲਏ ਜਾਣ 'ਤੇ ਉਸ ਦਾ ਉਲਟਾ ਅਸਰ ਹੋ ਸਕਦਾ ਹੈ। ਜਿਵੇਂ ਡਾਈਬੀਟੀਜ਼ ਦੀ ਦਵਾਈ ਦੀ ਜ਼ਿਆਦਾ ਡੋਜ਼ ਲੈਣ 'ਤੇ ਸਰੀਰ ਵਿਚ ਸ਼ੂਗਰ ਦਾ ਪੱਧਰ ਬਹੁਤ ਘੱਟ ਜਾਂਦਾ ਹੈ, ਜਿਸ ਨਾਲ ਜ਼ਿਆਦਾ ਪਸੀਨਾ, ਕਮਜ਼ੋਰੀ, ਬਹੁਤ ਜ਼ਿਆਦਾ ਭੁੱਖ-ਪਿਆਸ ਜਿਹੇ ਲੱਛਣ ਦਿਖਾਈ ਦੇ ਸਕਦੇ ਹਨ। ਮਰੀਜ਼ ਨੂੰ ਲਗੱਦਾ ਹੈ ਜਿਵੇਂ ਉਸ ਦੀ ਸਰੀਰ ਵਿਚ ਜਾਨ ਹੀ ਨਹੀਂ ਹੈ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement