:: PM ਮੋਦੀ ਨੇ ਮਹਿਲਾ ਹਾਕੀ ਟੀਮ ਦੀ ਕਪਤਾਨ ਨਾਲ ਫੋਨ ’ਤੇ ਕੀਤੀ ਗੱਲ, ਕਿਹਾ-ਜਿੱਤ ਹਾਰ ਜ਼ਿੰਦਗੀ ਦਾ ਹਿੱਸਾ   :: ‘ਸੁਨਹਿਰੀ ਜਿੱਤ ਦੀ ਮਸ਼ਾਲ’: 1971 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ, ਮਸ਼ਾਲ ਦਾ ਹੋਇਆ ਸਵਾਗਤ   :: 7 ਸਾਲ ਦੇ ਬੱਚੇ ਕਾਰਨ ਬੰਗਾਲ ਚ ਟਲਿਆ ਵੱਡਾ ਰੇਲ ਹਾਦਸਾ   :: ਕਿਸਾਨ ਅੰਦੋਲਨ : ਪੁਲਸ ਨੇ ਹੁਣ ਤੱਕ 183 ਵਿਅਕਤੀ ਕੀਤੇ ਗ੍ਰਿਫ਼ਤਾਰ, ਸਾਰੇ ਜ਼ਮਾਨਤ ਤੇ   :: NCR ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਬਿੱਲ ਲੋਕ ਸਭਾ ’ਚ ਪਾਸ   :: ਹਿਮਾਚਲ ਸਰਕਾਰ ਨੇ ਸੈਲਾਨੀਆਂ ਲਈ RT-PCR ਨੈਗੇਟਿਵ ਰਿਪੋਰਟ ਕੀਤੀ ਜ਼ਰੂਰੀ   :: ਖਾਲਿਸਤਾਨ ਹਮਾਇਤੀਆਂ ਵਲੋਂ CM ਖੱਟੜ ਨੂੰ ਧਮਕੀ, 15 ਅਗਸਤ ’ਤੇ ਨਹੀਂ ਲਹਿਰਾਉਣ ਦੇਣਗੇ ਤਿਰੰਗਾ   :: ਪਾਕਿ ਕੋਰੋਨਾ ਕਾਰਨ ਕਰਤਾਰਪੁਰ ਲਾਂਘੇ ਰਾਹੀਂ ਯਾਤਰਾ ਦੀ ਆਗਿਆ ਨਹੀਂ ਦੇ ਰਿਹਾ: ਸਰਕਾਰ   :: ਨਵੇਂ ਭਾਰਤ ਦਾ ਵੱਧਦਾ ਆਤਮ ਵਿਸ਼ਵਾਸ ਟੋਕੀਓ ਓਲੰਪਿਕ ’ਚ ਨਜ਼ਰ ਆਇਆ: PM ਮੋਦੀ   :: ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ ਨੇ ਦਲਾਈਲਾਮਾ ਦੇ ਨੁਮਾਇੰਦੇ ਨਾਲ ਕੀਤੀ ਮੁਲਾਕਾਤ, ਗੁੱਸੇ ’ਚ ਚੀਨ   :: ਸੰਸਦ ਦੀ ਕਾਰਵਾਈ ਸਿਰਫ 18 ਘੰਟੇ ਚੱਲੀ, 133 ਕਰੋੜ ਰੁਪਏ ਦਾ ਨੁਕਸਾਨ   :: ਰਾਹਤ: ਹਰਿਆਣਾ ’ਚ ਸਸਤੀ ਹੋਈ ਬਿਜਲੀ, ਮੁੱਖ ਮੰਤਰੀ ਮਨੋਹਰ ਲਾਲ ਨੇ ਕੀਤਾ ਵੱਡਾ ਐਲਾਨ   :: ਸ਼ਾਹ ਨੇ ਆਸਾਮ-ਮਿਜ਼ੋਰਮ ਸਰਹੱਦੀ ਵਿਵਾਦ ’ਤੇ ਹਿਮੰਤ ਅਤੇ ਜੋਰਾਮਥੰਗਾ ਨਾਲ ਕੀਤੀ ਗੱਲ   :: ਮਮਤਾ ਨੇ ਗਡਕਰੀ ਨਾਲ ਕੀਤੀ ਮੁਲਾਕਾਤ, ਪੱਛਮੀ ਬੰਗਾਲ ਚ ਇਲੈਕਟ੍ਰਿਕ ਵਾਹਨ ਉਦਯੋਗ ਤੇ ਹੋਈ ਚਰਚਾ   :: ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ ਨੂੰ ਮਿਲੇ ਮੋਦੀ, ਬੋਲੇ- ਭਾਰਤ-ਅਮਰੀਕਾ ਦਾ ਰਿਸ਼ਤਾ ਹੋਰ ਹੋਇਆ ਮਜ਼ਬੂਤ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਈਰਾਨ ਚ ਜਲ ਸੰਕਟ ਤੇ ਹੋ ਰਹੇ ਪ੍ਰਦਰਸ਼ਨ ਦੌਰਾਨ ਪੁਲਸ ਨੇ ਚਲਾਈਆਂ ਗੋਲੀਆਂ PRINT ਈ ਮੇਲ
police opened fire during the demonstration regarding the water crisis in iranਤੇਹਰਾਨ --19,ਜੁਲਾਈ-(MDP-ਬਿਊਰੋ)-- ਦੱਖਣ-ਪੱਛਮੀ ਈਰਾਨ ਵਿਚ ਪਾਣੀ ਦੀ ਕਮੀ ਨੂੰ ਲੈ ਕੇ ਹੋ ਰਹੇ ਪ੍ਰਦਰਸ਼ਨ ਦੌਰਾਨ ਈਰਾਨ ਦੀ ਪੁਲਸ ਨੇ ਐਤਵਾਰ ਰਾਤ ਗੋਲੀਬਾਰੀ ਕੀਤੀ। ਇਕ ਵੀਡੀਓ ਵਿਚ ਇਸ ਗੱਲ ਦਾ ਖੁਲਾਸਾ ਹੋਇਆ। 'ਹਿਊਮਨ ਰਾਈਟਸ ਐਕਟੀਵਿਸਟਸ ਇਨ ਈਰਾਨ' ਵੱਲੋਂ ਜਾਰੀ 'ਹਿਊਮਨ ਰਾਈਟਸ ਐਕਟੀਵਿਸਟ ਨਿਊਜ਼ ਏਜੰਸੀ' ਦੇ ਵੀਡੀਓ ਵਿਚ ਦੇਖਿਆ ਜਾ ਸਕਦਾ ਹੈ ਕਿ ਈਰਾਨ ਦੇ ਅਸ਼ਾਂਤ ਖੁਜੇਸਤਾਨ ਸੂਬੇ ਵਿਚ ਪ੍ਰਦਰਸ਼ਨਾਂ ਦੇ ਕੇਂਦਰ ਰਹੇ ਸੂਸਨਗਰਟ ਵਿਚ ਗੋਲੀਆਂ ਚੱਲ ਰਹੀਆਂ ਹਨ। ਇਸ ਵਿਚ ਇਕ ਪੁਲਸ ਅਧਿਕਾਰੀ ਪਿਸਤੌਲ ਨਾਲ ਹਵਾ ਵਿਚ ਗੋਲੀਆਂ ਚਲਾਉਂਦਾ ਦਿਸ ਰਿਹਾ ਹੈ।

PunjabKesari

ਉੱਥੇ ਦੰਗਾ ਵਿਰੋਧੀ ਪੁਲਸ ਕਰਮੀ ਮੋਟਰਸਾਈਕਲ 'ਤੇ ਸਵਾਰ ਹੋ ਕੇ ਪ੍ਰਦਰਸ਼ਨਕਾਰੀਆਂ 'ਤੇ ਗੋਲੀਆਂ ਚਲਾ ਰਹੇ ਹਨ। ਖੁਜੇਸਤਾਨ ਵਿਚ ਨਸਲੀ ਅਰਬ ਭਾਈਚਾਰਾ ਰਹਿੰਦਾ ਹੈ ਅਤੇ ਉਹਨਾਂ ਦਾ ਦੋਸ਼ ਹੈ ਕਿ ਈਰਾਨ ਦੇ ਸ਼ੀਆ ਭਾਈਚਾਰੇ ਦੇ ਲੋਕ ਉਹਨਾਂ ਨਾਲ ਵਿਤਕਰਾ ਕਰਦੇ ਹਨ। ਸੂਬੇ ਦੇ ਡਿਪਟੀ ਗਵਰਨਰ ਨੇ ਐਤਵਾਰ ਨੂੰ ਇਹ ਗੱਲ ਸਵੀਕਾਰ ਕੀਤੀ ਕਿ ਪ੍ਰਦਰਸ਼ਨਾਂ ਦੌਰਾਨ ਘੱਟੋ-ਘੱਟ ਇਕ ਵਿਅਕਤੀ ਦੀ ਮੌਤ ਹੋ ਗਈ। ਉਹਨਾਂ ਨੇ ਸਰਕਾਰੀ ਸਮਾਚਾਰ ਏਜੰਸੀ 'ਆਈ.ਆਰ.ਐੱਨ.ਏ.' ਨੂੰ ਦੱਸਿਆ ਕਿ ਸ਼ਾਦੇਗਾਨ ਸ਼ਹਿਰ ਵਿਚ ਦੰਗਾ ਕਰਨ ਵਾਲਿਆਂ ਨੇ ਇਕ ਵਿਅਕਤੀ ਦਾ ਕਤਲ ਕਰ ਦਿੱਤਾ ਹੈ। 

PunjabKesari

ਈਰਾਨ ਦੀ ਸਰਕਾਰ ਪ੍ਰਦਰਸ਼ਨਾਂ ਦੌਰਾਨ ਲੋਕਾਂ ਦੀ ਮੌਤ ਦਾ ਦੋਸ਼ ਪ੍ਰਦਰਸ਼ਨਕਾਰੀਆ ਨੂੰ ਦਿੰਦੀ ਰਹੀ ਹੈ। ਅਰਬ ਵੱਖਵਾਦੀ ਖੁਜੇਸਤਾਨ ਵਿਚ ਲੰਬੇ ਸਮੇਂ ਤੋਂ ਐਕਟਿਵ ਹਨ। ਜਲ ਸੰਕਟ ਨੂੰ ਲੈ ਕੇ ਈਰਾਨ ਵਿਚ ਪਹਿਲਾਂ ਵੀ ਪ੍ਰਦਰਸਨ ਹੁੰਦੇ ਰਹੇ ਹਨ। ਅਧਿਕਾਰੀਆਂ ਮੁਤਾਬਕ ਇੱਥੇ ਗੰਭੀਰ ਸੋਕਾ ਪਿਆ ਹੈ ਅਤੇ ਕਈ ਹਫ਼ਤਿਆਂ ਤੋਂ ਜਲ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿਛਲੇ ਸਾਲ ਕਰੀਬ 50 ਫੀਸਦੀ ਘੱਟ ਬਾਰਿਸ਼ ਹੋਈ, ਜਿਸ ਨਾਲ ਪੁਲਾਂ ਵਿਚ ਬਹੁਤ ਘੱਟ ਪਾਣੀ ਬਚਿਆ ਹੈ। ਈਰਾਨ ਵਿਚ ਪਾਣੀ ਦੀ ਕਮੀ ਨੂੰ ਲੈਕੇ ਪ੍ਰਦਰਸ਼ਨ ਅਜਿਹੇ ਸਮੇਂ ਵਿਚ ਹੋ ਰਿਹਾ ਹੈ ਜਦੋਂ ਇੱਥੇ ਕੋਰੋਨਾ ਵਾਇਰਸ ਦੇ ਪ੍ਰਕੋਪ ਅਤੇ ਤੇਲ ਉਦਯੋਗ ਦੇ ਹਜ਼ਾਰਾਂ ਕਰਮਚਾਰੀਆਂ ਦੇ ਹੜਤਾਲ 'ਤੇ ਜਾਣ ਤੋਂ ਪਹਿਲਾਂ ਹਾਲਾਤ ਖਰਾਬ ਹਨ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement