:: PM ਮੋਦੀ ਨੇ ਮਹਿਲਾ ਹਾਕੀ ਟੀਮ ਦੀ ਕਪਤਾਨ ਨਾਲ ਫੋਨ ’ਤੇ ਕੀਤੀ ਗੱਲ, ਕਿਹਾ-ਜਿੱਤ ਹਾਰ ਜ਼ਿੰਦਗੀ ਦਾ ਹਿੱਸਾ   :: ‘ਸੁਨਹਿਰੀ ਜਿੱਤ ਦੀ ਮਸ਼ਾਲ’: 1971 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ, ਮਸ਼ਾਲ ਦਾ ਹੋਇਆ ਸਵਾਗਤ   :: 7 ਸਾਲ ਦੇ ਬੱਚੇ ਕਾਰਨ ਬੰਗਾਲ ਚ ਟਲਿਆ ਵੱਡਾ ਰੇਲ ਹਾਦਸਾ   :: ਕਿਸਾਨ ਅੰਦੋਲਨ : ਪੁਲਸ ਨੇ ਹੁਣ ਤੱਕ 183 ਵਿਅਕਤੀ ਕੀਤੇ ਗ੍ਰਿਫ਼ਤਾਰ, ਸਾਰੇ ਜ਼ਮਾਨਤ ਤੇ   :: NCR ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਬਿੱਲ ਲੋਕ ਸਭਾ ’ਚ ਪਾਸ   :: ਹਿਮਾਚਲ ਸਰਕਾਰ ਨੇ ਸੈਲਾਨੀਆਂ ਲਈ RT-PCR ਨੈਗੇਟਿਵ ਰਿਪੋਰਟ ਕੀਤੀ ਜ਼ਰੂਰੀ   :: ਖਾਲਿਸਤਾਨ ਹਮਾਇਤੀਆਂ ਵਲੋਂ CM ਖੱਟੜ ਨੂੰ ਧਮਕੀ, 15 ਅਗਸਤ ’ਤੇ ਨਹੀਂ ਲਹਿਰਾਉਣ ਦੇਣਗੇ ਤਿਰੰਗਾ   :: ਪਾਕਿ ਕੋਰੋਨਾ ਕਾਰਨ ਕਰਤਾਰਪੁਰ ਲਾਂਘੇ ਰਾਹੀਂ ਯਾਤਰਾ ਦੀ ਆਗਿਆ ਨਹੀਂ ਦੇ ਰਿਹਾ: ਸਰਕਾਰ   :: ਨਵੇਂ ਭਾਰਤ ਦਾ ਵੱਧਦਾ ਆਤਮ ਵਿਸ਼ਵਾਸ ਟੋਕੀਓ ਓਲੰਪਿਕ ’ਚ ਨਜ਼ਰ ਆਇਆ: PM ਮੋਦੀ   :: ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ ਨੇ ਦਲਾਈਲਾਮਾ ਦੇ ਨੁਮਾਇੰਦੇ ਨਾਲ ਕੀਤੀ ਮੁਲਾਕਾਤ, ਗੁੱਸੇ ’ਚ ਚੀਨ   :: ਸੰਸਦ ਦੀ ਕਾਰਵਾਈ ਸਿਰਫ 18 ਘੰਟੇ ਚੱਲੀ, 133 ਕਰੋੜ ਰੁਪਏ ਦਾ ਨੁਕਸਾਨ   :: ਰਾਹਤ: ਹਰਿਆਣਾ ’ਚ ਸਸਤੀ ਹੋਈ ਬਿਜਲੀ, ਮੁੱਖ ਮੰਤਰੀ ਮਨੋਹਰ ਲਾਲ ਨੇ ਕੀਤਾ ਵੱਡਾ ਐਲਾਨ   :: ਸ਼ਾਹ ਨੇ ਆਸਾਮ-ਮਿਜ਼ੋਰਮ ਸਰਹੱਦੀ ਵਿਵਾਦ ’ਤੇ ਹਿਮੰਤ ਅਤੇ ਜੋਰਾਮਥੰਗਾ ਨਾਲ ਕੀਤੀ ਗੱਲ   :: ਮਮਤਾ ਨੇ ਗਡਕਰੀ ਨਾਲ ਕੀਤੀ ਮੁਲਾਕਾਤ, ਪੱਛਮੀ ਬੰਗਾਲ ਚ ਇਲੈਕਟ੍ਰਿਕ ਵਾਹਨ ਉਦਯੋਗ ਤੇ ਹੋਈ ਚਰਚਾ   :: ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ ਨੂੰ ਮਿਲੇ ਮੋਦੀ, ਬੋਲੇ- ਭਾਰਤ-ਅਮਰੀਕਾ ਦਾ ਰਿਸ਼ਤਾ ਹੋਰ ਹੋਇਆ ਮਜ਼ਬੂਤ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਪੰਜਾਬ ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੱਧੂ ਦਾ ਪਹਿਲਾ ਟਵੀਟ, ਕਿਹਾ ਮੇਰਾ ਸਫ਼ਰ ਅਜੇ ਸ਼ੁਰੂ ਹੋਇਆ PRINT ਈ ਮੇਲ
navjot sidhu  tweet  congress presidentਚੰਡੀਗੜ੍ਹ --19,ਜੁਲਾਈ-(MDP-ਬਿਊਰੋ)--  ਪੰਜਾਬ ਕਾਂਗਰਸ ਦੀ ਕਮਾਂਡ ਮਿਲਣ ਤੋਂ ਬਾਅਦ ਜੋਸ਼ ਨਾਲ ਲਬਰੇਜ ਸੂਬਾ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੱਧੂ ਨੇ ਨਵਾਂ ਟਵੀਟ ਕਰਦੇ ਹੋਏ ਕਾਂਗਰਸ ਹਾਈਕਮਾਨ ਦਾ ਧੰਨਵਾਦ ਕੀਤਾ। ਸਿੱਧੂ ਨੇ ਆਖਿਆ ਕਿ ਖੁਸ਼ਹਾਲੀ, ਸਹੂਲਤਾਂ ਅਤੇ ਖੁਦਮੁਖ਼ਤਿਆਰੀ ਕੁੱਝ ਕੁ ਲੋਕਾਂ ਲਈ ਨਹੀਂ ਸਗੋਂ ਸਾਰਿਆਂ ਵਿਚ ਵੰਡਣ ਲਈ ਕਾਂਗਰਸ ਵਰਕਰ ਵੱਜੋਂ ਮੇਰੇ ਪਿਤਾ ਨੇ ਰੱਜਿਆ-ਪੁੱਜਿਆ ਘਰ ਛੱਡ ਕੇ
ਆਜ਼ਾਦੀ ਦੇ ਸੰਘਰਸ਼ ਵਿਚ ਹਿੱਸਾ ਲਿਆ। ਉਨ੍ਹਾਂ ਨੂੰ ਦੇਸ਼ ਭਗਤੀ ਦੇ ਕਾਰਜਾਂ ਬਦਲੇ ਸਜ਼ਾ-ਏ-ਮੌਤ ਸੁਣਾਈ ਗਈ, ਜੋ ਕਿ ਕਿੰਗਜ਼ ਐਮਨਸਟੀ (King's Amnesty) ਰਾਣੀ ਦੇ ਜਨਮ-ਦਿਨ ਮੌਕੇ ਪਰਚੀਆਂ ਪਾ ਕੇ ਰੱਦ ਹੋਈ। ਫਿਰ ਉਹ ਦਹਾਕਿਆਂ ਤੱਕ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਹੇ, ਮੈਂਬਰ ਵਿਧਾਨ ਸਭਾ, ਮੈਂਬਰ ਵਿਧਾਨ ਪਰਿਸ਼ਦ ਅਤੇ ਪੰਜਾਬ ਦੇ ਐਡਵੋਕੇਟ ਜਨਰਲ ਬਣੇ,ਸਿੱਧੂ ਨੇ ਕਿਹਾ ਕਿ ਅੱਜ ਮੇਰਾ ਮਿਸ਼ਨ ਉਸੇ ਸੁਫ਼ਨੇ ਨੂੰ ਪੂਰਾ ਕਰਨਾ ਅਤੇ ਕੁੱਲ ਹਿੰਦ ਕਾਂਗਰਸ ਦੇ ਇਸ ਅਜੇਤੂ ਕਿਲ੍ਹੇ ਨੂੰ ਹੋਰ ਮਜ਼ਬੂਤ ਕਰਨ ਲਈ ਅਣਥੱਕ ਕੰਮ ਕਰਨਾ ਹੈ। ਬਹੁਤ ਹੀ ਸਤਿਕਾਰਯੋਗ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਦਾ ਮੈਂ ਦਿਲ ਦੀ ਗਹਿਰਾਈਆਂ ਤੋਂ ਸ਼ੁਕਰਗੁਜ਼ਾਰ ਹਾਂ ਕਿ ਉਨ੍ਹਾਂ ਨੇ ਮੇਰੇ ਉੱਪਰ ਭਰੋਸਾ ਕਰਦਿਆਂ ਮੈਨੂੰ ਇਹ ਬੇਹੱਦ ਮਹੱਤਵਪੂਰਨ ਜ਼ੁੰਮੇਵਾਰੀ ਸੌਂਪੀ।
ਅੱਗੇ ਬੋਲਦਿਆਂ ਸਿੱਧੂ ਨੇ ਕਿਹਾ ਕਿ ਕਾਂਗਰਸ ਦਾ ਨਿਮਾਣਾ ਵਰਕਰ ਹੁੰਦਿਆਂ ਮੈਂ ਮਿਸ਼ਨ ‘ਜਿੱਤੇਗਾ ਪੰਜਾਬ’ ਪੂਰਾ ਕਰਨ ਲਈ ‘ਪੰਜਾਬ ਮਾਡਲ’ ਅਤੇ ਹਾਈ ਕਮਾਂਡ ਦੇ 18 ਨੁਕਾਤੀ ਏਜੰਡੇ ਰਾਹੀਂ ਲੋਕਾਂ ਦੀ ਤਾਕਤ ਲੋਕਾਂ ਤੱਕ ਵਾਪਸ ਪਹੁੰਚਾਉਣ ਖ਼ਾਤਰ ਪੰਜਾਬ ਵਿਚ ਕਾਂਗਰਸ ਪਰਿਵਾਰ ਦੇ ਹਰ ਮੈਂਬਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਾਂਗਾ। ਮੇਰਾ ਸਫ਼ਰ ਅਜੇ ਸ਼ੁਰੂ ਹੀ ਹੋਇਆ ਹੈ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement