:: PM ਮੋਦੀ ਨੇ ਮਹਿਲਾ ਹਾਕੀ ਟੀਮ ਦੀ ਕਪਤਾਨ ਨਾਲ ਫੋਨ ’ਤੇ ਕੀਤੀ ਗੱਲ, ਕਿਹਾ-ਜਿੱਤ ਹਾਰ ਜ਼ਿੰਦਗੀ ਦਾ ਹਿੱਸਾ   :: ‘ਸੁਨਹਿਰੀ ਜਿੱਤ ਦੀ ਮਸ਼ਾਲ’: 1971 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ, ਮਸ਼ਾਲ ਦਾ ਹੋਇਆ ਸਵਾਗਤ   :: 7 ਸਾਲ ਦੇ ਬੱਚੇ ਕਾਰਨ ਬੰਗਾਲ ਚ ਟਲਿਆ ਵੱਡਾ ਰੇਲ ਹਾਦਸਾ   :: ਕਿਸਾਨ ਅੰਦੋਲਨ : ਪੁਲਸ ਨੇ ਹੁਣ ਤੱਕ 183 ਵਿਅਕਤੀ ਕੀਤੇ ਗ੍ਰਿਫ਼ਤਾਰ, ਸਾਰੇ ਜ਼ਮਾਨਤ ਤੇ   :: NCR ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਬਿੱਲ ਲੋਕ ਸਭਾ ’ਚ ਪਾਸ   :: ਹਿਮਾਚਲ ਸਰਕਾਰ ਨੇ ਸੈਲਾਨੀਆਂ ਲਈ RT-PCR ਨੈਗੇਟਿਵ ਰਿਪੋਰਟ ਕੀਤੀ ਜ਼ਰੂਰੀ   :: ਖਾਲਿਸਤਾਨ ਹਮਾਇਤੀਆਂ ਵਲੋਂ CM ਖੱਟੜ ਨੂੰ ਧਮਕੀ, 15 ਅਗਸਤ ’ਤੇ ਨਹੀਂ ਲਹਿਰਾਉਣ ਦੇਣਗੇ ਤਿਰੰਗਾ   :: ਪਾਕਿ ਕੋਰੋਨਾ ਕਾਰਨ ਕਰਤਾਰਪੁਰ ਲਾਂਘੇ ਰਾਹੀਂ ਯਾਤਰਾ ਦੀ ਆਗਿਆ ਨਹੀਂ ਦੇ ਰਿਹਾ: ਸਰਕਾਰ   :: ਨਵੇਂ ਭਾਰਤ ਦਾ ਵੱਧਦਾ ਆਤਮ ਵਿਸ਼ਵਾਸ ਟੋਕੀਓ ਓਲੰਪਿਕ ’ਚ ਨਜ਼ਰ ਆਇਆ: PM ਮੋਦੀ   :: ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ ਨੇ ਦਲਾਈਲਾਮਾ ਦੇ ਨੁਮਾਇੰਦੇ ਨਾਲ ਕੀਤੀ ਮੁਲਾਕਾਤ, ਗੁੱਸੇ ’ਚ ਚੀਨ   :: ਸੰਸਦ ਦੀ ਕਾਰਵਾਈ ਸਿਰਫ 18 ਘੰਟੇ ਚੱਲੀ, 133 ਕਰੋੜ ਰੁਪਏ ਦਾ ਨੁਕਸਾਨ   :: ਰਾਹਤ: ਹਰਿਆਣਾ ’ਚ ਸਸਤੀ ਹੋਈ ਬਿਜਲੀ, ਮੁੱਖ ਮੰਤਰੀ ਮਨੋਹਰ ਲਾਲ ਨੇ ਕੀਤਾ ਵੱਡਾ ਐਲਾਨ   :: ਸ਼ਾਹ ਨੇ ਆਸਾਮ-ਮਿਜ਼ੋਰਮ ਸਰਹੱਦੀ ਵਿਵਾਦ ’ਤੇ ਹਿਮੰਤ ਅਤੇ ਜੋਰਾਮਥੰਗਾ ਨਾਲ ਕੀਤੀ ਗੱਲ   :: ਮਮਤਾ ਨੇ ਗਡਕਰੀ ਨਾਲ ਕੀਤੀ ਮੁਲਾਕਾਤ, ਪੱਛਮੀ ਬੰਗਾਲ ਚ ਇਲੈਕਟ੍ਰਿਕ ਵਾਹਨ ਉਦਯੋਗ ਤੇ ਹੋਈ ਚਰਚਾ   :: ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ ਨੂੰ ਮਿਲੇ ਮੋਦੀ, ਬੋਲੇ- ਭਾਰਤ-ਅਮਰੀਕਾ ਦਾ ਰਿਸ਼ਤਾ ਹੋਰ ਹੋਇਆ ਮਜ਼ਬੂਤ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਤ੍ਰਿਪਤ ਬਾਜਵਾ ਦੇ ਘਰ ਸਿੱਧੂ ਨਾਲ ਮੁਲਾਕਾਤ ਕਰਨ ਪੁੱਜੇ ਪੰਜਾਬ ਕਾਂਗਰਸ ਦੇ ਵਿਧਾਇਕ PRINT ਈ ਮੇਲ
punjab congress mla arrives at tripat bajwa s house to meet sidhuਚੰਡੀਗੜ੍ਹ --19,ਜੁਲਾਈ-(MDP-ਬਿਊਰੋ)-- ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਵੱਲੋਂ ਵਿਧਾਇਕਾਂ ਅਤੇ ਮੰਤਰੀਆਂ ਨਾਲ ਮੁਲਾਕਾਤਾਂ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ।

PunjabKesari

ਇਸ ਦੇ ਚੱਲਦਿਆਂ ਅੱਜ ਪੰਜਾਬ ਕਾਂਗਰਸ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਰਾਜ ਸਭਾ ਮੈਂਬਰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਘਰ ’ਚ ਉਨ੍ਹਾਂ ਨਾਲ ਮੁਲਾਕਾਤ ਕੀਤੀ ਗਈ। ਬਾਜਵਾ ਵੱਲੋਂ ਵੀ ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਸਿੱਧੂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਦੱਸ ਦੇਈਏ ਕਿ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਘਰ ’ਚ ਅੱਜ ਪੰਜਾਬ ਦੇ ਵਿਧਾਇਕਾਂ ਦੀ ਇਕ ਮੀਟਿੰਗ ਰੱਖੀ ਗਈ, ਜਿਸ ’ਚ ਸਿੱਧੂ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ਦੀ ਖੁਸ਼ੀ ਜ਼ਾਹਿਰ ਕਰਨ ਲਈ ਪੰਜਾਬ ਦੇ ਵਿਧਾਇਕ ਪੁੱਜੇ। ਰਾਜ ਸਭਾ ਮੈਂਬਰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਘਰ ’ਚ ਸਿੱਧੂ ਵੱਲੋਂ ਪੰਜਾਬ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਮੁਲਾਕਾਤ ਕੀਤੀ ਗਈ।

PunjabKesari

ਜ਼ਿਕਰਯੋਗ ਹੈ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵੱਲੋਂ ਨਵਜੋਤ ਸਿੱਧੂ ਨੂੰ ਪੰਜਾਬ ਪ੍ਰਧਾਨ ਬਣਾ ਕੇ ਵੱਡਾ ਦਾਅ ਖੇਡਿਆ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੱਧੂ ਨੂੰ ਲੈ ਕੇ ਕਈ ਪੜਾਵਾਂ ਦੀਆਂ ਮੀਟਿੰਗਾਂ ਤੋਂ ਬਾਅਦ ਕਾਂਗਰਸ ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਸਿੱਧੂ ਨੂੰ ਪੰਜਾਬ ਕਾਂਗਰਸ ਪ੍ਰਧਾਨ ਬਣਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ 4 ਕਾਰਜਕਾਰੀ ਪ੍ਰਧਾਨਾਂ ਦੀ ਵੀ ਨਿਯੁਕਤੀ ਕੀਤੀ ਗਈ ਹੈ, ਜਿਨ੍ਹਾਂ ’ਚ ਸੰਗਤ ਸਿੰਘ ਗਿਲਜੀਆਂ, ਸੁਖਵਿੰਦਰ ਸਿੰਘ ਡੈਨੀ, ਪਵਨ ਗੋਇਲ ਅਤੇ ਕੁਲਜੀਤ ਸਿੰਘ ਨਾਗਰਾ ਸ਼ਾਮਲ ਹਨ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement