:: PM ਮੋਦੀ ਨੇ ਮਹਿਲਾ ਹਾਕੀ ਟੀਮ ਦੀ ਕਪਤਾਨ ਨਾਲ ਫੋਨ ’ਤੇ ਕੀਤੀ ਗੱਲ, ਕਿਹਾ-ਜਿੱਤ ਹਾਰ ਜ਼ਿੰਦਗੀ ਦਾ ਹਿੱਸਾ   :: ‘ਸੁਨਹਿਰੀ ਜਿੱਤ ਦੀ ਮਸ਼ਾਲ’: 1971 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ, ਮਸ਼ਾਲ ਦਾ ਹੋਇਆ ਸਵਾਗਤ   :: 7 ਸਾਲ ਦੇ ਬੱਚੇ ਕਾਰਨ ਬੰਗਾਲ ਚ ਟਲਿਆ ਵੱਡਾ ਰੇਲ ਹਾਦਸਾ   :: ਕਿਸਾਨ ਅੰਦੋਲਨ : ਪੁਲਸ ਨੇ ਹੁਣ ਤੱਕ 183 ਵਿਅਕਤੀ ਕੀਤੇ ਗ੍ਰਿਫ਼ਤਾਰ, ਸਾਰੇ ਜ਼ਮਾਨਤ ਤੇ   :: NCR ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਬਿੱਲ ਲੋਕ ਸਭਾ ’ਚ ਪਾਸ   :: ਹਿਮਾਚਲ ਸਰਕਾਰ ਨੇ ਸੈਲਾਨੀਆਂ ਲਈ RT-PCR ਨੈਗੇਟਿਵ ਰਿਪੋਰਟ ਕੀਤੀ ਜ਼ਰੂਰੀ   :: ਖਾਲਿਸਤਾਨ ਹਮਾਇਤੀਆਂ ਵਲੋਂ CM ਖੱਟੜ ਨੂੰ ਧਮਕੀ, 15 ਅਗਸਤ ’ਤੇ ਨਹੀਂ ਲਹਿਰਾਉਣ ਦੇਣਗੇ ਤਿਰੰਗਾ   :: ਪਾਕਿ ਕੋਰੋਨਾ ਕਾਰਨ ਕਰਤਾਰਪੁਰ ਲਾਂਘੇ ਰਾਹੀਂ ਯਾਤਰਾ ਦੀ ਆਗਿਆ ਨਹੀਂ ਦੇ ਰਿਹਾ: ਸਰਕਾਰ   :: ਨਵੇਂ ਭਾਰਤ ਦਾ ਵੱਧਦਾ ਆਤਮ ਵਿਸ਼ਵਾਸ ਟੋਕੀਓ ਓਲੰਪਿਕ ’ਚ ਨਜ਼ਰ ਆਇਆ: PM ਮੋਦੀ   :: ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ ਨੇ ਦਲਾਈਲਾਮਾ ਦੇ ਨੁਮਾਇੰਦੇ ਨਾਲ ਕੀਤੀ ਮੁਲਾਕਾਤ, ਗੁੱਸੇ ’ਚ ਚੀਨ   :: ਸੰਸਦ ਦੀ ਕਾਰਵਾਈ ਸਿਰਫ 18 ਘੰਟੇ ਚੱਲੀ, 133 ਕਰੋੜ ਰੁਪਏ ਦਾ ਨੁਕਸਾਨ   :: ਰਾਹਤ: ਹਰਿਆਣਾ ’ਚ ਸਸਤੀ ਹੋਈ ਬਿਜਲੀ, ਮੁੱਖ ਮੰਤਰੀ ਮਨੋਹਰ ਲਾਲ ਨੇ ਕੀਤਾ ਵੱਡਾ ਐਲਾਨ   :: ਸ਼ਾਹ ਨੇ ਆਸਾਮ-ਮਿਜ਼ੋਰਮ ਸਰਹੱਦੀ ਵਿਵਾਦ ’ਤੇ ਹਿਮੰਤ ਅਤੇ ਜੋਰਾਮਥੰਗਾ ਨਾਲ ਕੀਤੀ ਗੱਲ   :: ਮਮਤਾ ਨੇ ਗਡਕਰੀ ਨਾਲ ਕੀਤੀ ਮੁਲਾਕਾਤ, ਪੱਛਮੀ ਬੰਗਾਲ ਚ ਇਲੈਕਟ੍ਰਿਕ ਵਾਹਨ ਉਦਯੋਗ ਤੇ ਹੋਈ ਚਰਚਾ   :: ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ ਨੂੰ ਮਿਲੇ ਮੋਦੀ, ਬੋਲੇ- ਭਾਰਤ-ਅਮਰੀਕਾ ਦਾ ਰਿਸ਼ਤਾ ਹੋਰ ਹੋਇਆ ਮਜ਼ਬੂਤ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਮਾਈਕਰੋਸੌਫਟ ਐਕਸਚੇਂਜ ਈਮੇਲ ਹੈਕਿੰਗ ਚੀਨ ਨੇ ਕੀਤੀ ਸੀ: ਅਮਰੀਕਾ PRINT ਈ ਮੇਲ
china did   microsoft exchange   email hacking  usਵਾਸ਼ਿੰਗਟਨ --20,ਜੁਲਾਈ-(MDP-ਬਿਊਰੋ)-- ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡੇਨ ਦੇ ਪ੍ਰਸ਼ਾਸਨ ਨੇ ਸੋਮਵਾਰ ਨੂੰ ਚੀਨ ‘ਤੇ ਈਮੇਲ ਸਰਵਰ ਸਾਫਟਵੇਅਰ 'ਮਾਈਕ੍ਰੋਸਾਫਟ ਐਕਸਚੇਜ਼' ਹੈਕ ਕਰਨ ਦਾ ਦੋਸ਼ ਲਾਇਆ। ਇਲਜ਼ਾਮ ਹਨ ਕਿ ਇਸ ਸਾਲ ਦੇ ਸ਼ੁਰੂ ਵਿਚ ਦੁਨੀਆ ਭਰ ਦੇ ਲੱਖਾਂ ਕੰਪਿਊਟਰਾਂ ਨੂੰ ਹੈਕ ਕੀਤਾ ਗਿਆ ਸੀ। ਬਾਈਡੇਨ ਪ੍ਰਸ਼ਾਸਨ ਅਤੇ ਸਹਿਭਾਗੀ ਦੇਸ਼ਾਂ ਨੇ ਵੀ ਬੀਜਿੰਗ ਤੋਂ ਵਿਆਪਕ ਪੈਮਾਨੇ 'ਤੇ ਸਾਈਬਰ ਖ਼ਤਰੇ ਦਾ ਖ਼ੁਲਾਸਾ ਕੀਤਾ ਹੈ, ਜਿਸ ਵਿਚ ਸਰਕਾਰ ਨਾਲ ਜੁੜੇ ਹੈਕਰਾਂ ਵੱਲੋਂ ਰੈਨਸਮਵੇਅਰ ਹਮਲਾ ਸ਼ਾਮਲ ਹੈ, ਜਿਸ ਵਿਚ ਹੈਕਰਾਂ ਨੇ ਕੰਪਨੀਆਂ ਨੂੰ ਨਿਸ਼ਾਨਾ ਬਣਾਇਆ ਅਤੇ ਬਦਲੇ ਵਿਚ ਲੱਖਾਂ ਡਾਲਰ ਦੀ ਮੰਗ ਕੀਤੀ।

ਇਸ ਦੌਰਾਨ ਨਿਆਂ ਮੰਤਰਾਲਾ ਨੇ ਸੋਮਵਾਰ ਨੂੰ 4 ਚੀਨੀ ਨਾਗਰਿਕਾਂ ਖ਼ਿਲਾਫ਼ ਦੋਸ਼ਾਂ ਦਾ ਐਲਾਨ ਕੀਤਾ। ਸਰਕਾਰੀ ਵਕੀਲਾਂ ਦਾ ਕਹਿਣਾ ਹੈ ਕਿ ਇਹ ਲੋਕ ਹੈਕਿੰਗ ਲਈ ਗ੍ਰਹਿ ਸੁੱਰਖਿਆ ਮੰਤਰਾਲਾ ਨਾਲ ਕੰਮ ਕਰ ਰਹੇ ਸਨ, ਜਿਸ ਵਿਚ ਕੰਪਨੀਆਂ, ਯੂਨੀਵਰਸਿਟੀਆਂ ਅਤੇ ਸਰਕਾਰੀ ਅਦਾਰਿਆਂ ਸਮੇਤ ਦਰਜਨਾਂ ਕੰਪਿਊਟਰ ਪ੍ਰਣਾਲੀਆਂ ਨੂੰ ਨਿਸ਼ਾਨਾ ਬਣਾਇਆ ਗਿਆ। ਪ੍ਰਸ਼ਾਸਨ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਗ੍ਰਹਿ ਸੁੱਰਖਿਆ ਮੰਤਰਾਲਾ ਨਾਲ ਜੁੜੇ ਹੈਕਰਾਂ ਨੇ ਰੈਨਸਮਵੇਅਰ ਹਮਲਾ ਕੀਤਾ, ਜਿਸ ਨਾਲ ਅਮਰੀਕੀ ਸਰਕਾਰ ਹੈਰਾਨ ਅਤੇ ਚਿੰਤਤ ਹੈ।

ਯੂਰਪੀ ਯੂਨੀਅਨ ਅਤੇ ਯੂ.ਕੇ. ਨੇ ਵੀ ਚੀਨ 'ਤੇ ਉਂਗਲ ਚੁੱਕੀ ਹੈ। ਯੂਰਪੀ ਯੂਨੀਅਨ ਨੇ ਕਿਹਾ ਕਿ ਗੰਭੀਰ ਪ੍ਰਭਾਵ ਵਾਲੀਆਂ ਖ਼ਰਾਬ ਸਾਈਬਰ ਗਤੀਵਿਧੀਆਂ, ਜੋ ਬਲਾਕ ਦੇ 27 ਮੈਂਬਰ ਦੇਸ਼ਾਂ ਦੇ ਸਰਕਾਰੀ ਅਦਾਰਿਆਂ, ਰਾਜਨੀਤਿਕ ਸੰਗਠਨਾਂ ਅਤੇ ਪ੍ਰਮੁੱਖ ਉਦਯੋਗਾਂ ਨੂੰ ਨਿਸ਼ਾਨਾ ਬਣਾਉਦੀ ਹੈ, ਉਹ ਚੀਨ ਦੇ ਹੈਕਿੰਗ ਸਮੂਹਾਂ ਨਾਲ ਜੁੜੀਆਂ ਹੋ ਸਕਦੀਆਂ ਹਨ। ਬ੍ਰਿਟੇਨ ਦੇ ਨੈਸ਼ਨਲ ਸਾਈਬਰ ਸਕਿਓਰਿਟੀ ਸੈਂਟਰ ਨੇ ਕਿਹਾ ਕਿ ਇਨ੍ਹਾਂ ਸਮੂਹਾਂ ਨੇ ਅਮਰੀਕਾ, ਯੂਰਪ ਅਤੇ ਸਮੁੰਦਰੀ ਉਦਯੋਗਾਂ ਅਤੇ ਜਲ ਸੈਨਾ ਦੇ ਰੱਖਿਆ ਠੇਕੇਦਾਰਾਂ ਨੂੰ ਨਿਸ਼ਾਨਾ ਬਣਾਇਆ, ਨਾਲ ਹੀ ਫਿਨਲੈਂਡ ਦੀ ਸੰਸਦ ਨੂੰ ਵੀ ਇਨ੍ਹਾਂ ਨੇ ਨਿਸ਼ਾਨਾ ਬਣਾਇਆ ਹੈ। 

ਇਕ ਬਿਆਨ ਵਿਚ ਯੂਰਪੀ ਯੂਨੀਅਨ ਦੀ ਵਿਦੇਸ਼ ਨੀਤੀ ਦੇ ਮੁਖੀ ਜੋਸੈਪ ਬੋਰਲ ਨੇ ਕਿਹਾ ਕਿ ਹੈਕਿੰਗ 'ਬੌਧਿਕ ਜਾਇਦਾਦ ਦੀ ਚੋਰੀ ਅਤੇ ਜਾਸੂਸੀ ਦੇ ਮਕਸਦ ਨਾਲ ਚੀਨੀ ਖੇਤਰ ਤੋਂ ਕੀਤੀ ਗਈ ਸੀ।' ਬ੍ਰਿਟੇਨ ਦੇ ਵਿਦੇਸ਼ ਮੰਤਰੀ ਡੋਮਿਨਿਕ ਰਾਬ ਨੇ ਕਿਹਾ ਕਿ ਮਾਈਕ੍ਰੋਸਾਫਟ ਐਕਸਚੇਂਜ ਦੇ ਸਾਈਬਰ ਹਮਲੇ ਪ੍ਰੇਸ਼ਾਨ ਕਰਨ ਵਾਲੇ ਸਨ ਪਰ ਇਸ ਦਾ ਤਰੀਕਾ ਅਜਿਹਾ ਹੈ, ਜਿਸ ਤੋਂ ਅਸੀਂ ਜਾਣੂ ਹਾਂ। ਹਾਲ ਹੀ ਵਿਚ ਹੋਏ ਕੁਝ ਰੈਨਸਮਵੇਅਰ ਹਮਲਿਆਂ ਵਿਚ ਰੂਸ ਦੇ ਅਪਰਾਧੀ ਗੁੱਟਾਂ ਦੀ ਸ਼ਮੂਲੀਅਤ ਵੀ ਸਾਹਮਣੇ ਆਈ ਸੀ। ਮਾਈਕ੍ਰੋਸਾਫਟ ਐਕਸਚੇਂਜ ਹੈਕਿੰਗ ਦਾ ਪਤਾ ਪਹਿਲੀ ਵਾਰ ਜਨਵਰੀ ਵਿਚ ਲੱਗਾ ਸੀ ਅਤੇ ਨਿੱਜੀ ਖੇਤਰ ਦੇ ਸਮੂਹਾਂ ਨੇ ਇਸ ਲਈ ਚੀਨ ਦੇ ਸਾਈਬਰ ਜਾਸੂਸਾਂ ਨੂੰ ਦੋਸ਼ੀ ਠਹਿਰਾਇਆ ਸੀ।

ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ, ਨੈਸ਼ਨਲ ਸਕਿਓਰਿਟੀ ਏਜੰਸੀ ਅਤੇ ਸਾਈਬਰ ਸੁਰੱਖਿਆ ਅਤੇ ਬੁਨਿਆਦੀ ਸੁਰੱਖਿਆ ਏਜੰਸੀ ਵੱਲੋਂ ਸੋਮਵਾਰ ਨੂੰ ਜਾਰੀ ਇਕ ਸਲਾਹ ਵਿਚ ਅਜਿਹੀ ਖ਼ਾਸ ਤਕਨੀਕ ਅਤੇ ਤਰੀਕਿਆਂ ਦਾ ਜ਼ਿਕਰ ਕੀਤਾ ਗਿਆ ਹੈ ਜਿਸ ਨਾਲ ਸਰਕਾਰੀ ਏਜੰਸੀਆਂ ਅਤੇ ਕਾਰੋਬਾਰ ਆਪਣੀ ਰੱਖਿਆ ਕਰ ਸਕਦੇ ਹਨ। ਚੀਨੀ ਵਿਦੇਸ਼ ਮੰਤਰਾਲੇ ਦੇ ਇਕ ਬੁਲਾਰੇ ਨੇ  ਮਾਈਕ੍ਰੋਸਾਫਟ ਐਕਸਚੇਂਜ ਹੈਕਿੰਗ ਦੇ ਬਾਰੇ ਪੁੱਛੇ ਜਾਣ 'ਤੇ ਪਿਛਲੇ ਦਿਨੀਂ ਕਿਹਾ ਸੀ ਕਿ ਚੀਨ ਸਾਈਬਰ ਹਮਲੇ ਅਤੇ ਸਾਈਬਰ ਚੋਰੀ ਦੇ ਹਰ ਪ੍ਰਕਾਰ ਦਾ ਸਖ਼ਤ ਵਿਰੋਧ ਕਰਦਾ ਹੈ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement