:: PM ਮੋਦੀ ਨੇ ਮਹਿਲਾ ਹਾਕੀ ਟੀਮ ਦੀ ਕਪਤਾਨ ਨਾਲ ਫੋਨ ’ਤੇ ਕੀਤੀ ਗੱਲ, ਕਿਹਾ-ਜਿੱਤ ਹਾਰ ਜ਼ਿੰਦਗੀ ਦਾ ਹਿੱਸਾ   :: ‘ਸੁਨਹਿਰੀ ਜਿੱਤ ਦੀ ਮਸ਼ਾਲ’: 1971 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ, ਮਸ਼ਾਲ ਦਾ ਹੋਇਆ ਸਵਾਗਤ   :: 7 ਸਾਲ ਦੇ ਬੱਚੇ ਕਾਰਨ ਬੰਗਾਲ ਚ ਟਲਿਆ ਵੱਡਾ ਰੇਲ ਹਾਦਸਾ   :: ਕਿਸਾਨ ਅੰਦੋਲਨ : ਪੁਲਸ ਨੇ ਹੁਣ ਤੱਕ 183 ਵਿਅਕਤੀ ਕੀਤੇ ਗ੍ਰਿਫ਼ਤਾਰ, ਸਾਰੇ ਜ਼ਮਾਨਤ ਤੇ   :: NCR ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਬਿੱਲ ਲੋਕ ਸਭਾ ’ਚ ਪਾਸ   :: ਹਿਮਾਚਲ ਸਰਕਾਰ ਨੇ ਸੈਲਾਨੀਆਂ ਲਈ RT-PCR ਨੈਗੇਟਿਵ ਰਿਪੋਰਟ ਕੀਤੀ ਜ਼ਰੂਰੀ   :: ਖਾਲਿਸਤਾਨ ਹਮਾਇਤੀਆਂ ਵਲੋਂ CM ਖੱਟੜ ਨੂੰ ਧਮਕੀ, 15 ਅਗਸਤ ’ਤੇ ਨਹੀਂ ਲਹਿਰਾਉਣ ਦੇਣਗੇ ਤਿਰੰਗਾ   :: ਪਾਕਿ ਕੋਰੋਨਾ ਕਾਰਨ ਕਰਤਾਰਪੁਰ ਲਾਂਘੇ ਰਾਹੀਂ ਯਾਤਰਾ ਦੀ ਆਗਿਆ ਨਹੀਂ ਦੇ ਰਿਹਾ: ਸਰਕਾਰ   :: ਨਵੇਂ ਭਾਰਤ ਦਾ ਵੱਧਦਾ ਆਤਮ ਵਿਸ਼ਵਾਸ ਟੋਕੀਓ ਓਲੰਪਿਕ ’ਚ ਨਜ਼ਰ ਆਇਆ: PM ਮੋਦੀ   :: ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ ਨੇ ਦਲਾਈਲਾਮਾ ਦੇ ਨੁਮਾਇੰਦੇ ਨਾਲ ਕੀਤੀ ਮੁਲਾਕਾਤ, ਗੁੱਸੇ ’ਚ ਚੀਨ   :: ਸੰਸਦ ਦੀ ਕਾਰਵਾਈ ਸਿਰਫ 18 ਘੰਟੇ ਚੱਲੀ, 133 ਕਰੋੜ ਰੁਪਏ ਦਾ ਨੁਕਸਾਨ   :: ਰਾਹਤ: ਹਰਿਆਣਾ ’ਚ ਸਸਤੀ ਹੋਈ ਬਿਜਲੀ, ਮੁੱਖ ਮੰਤਰੀ ਮਨੋਹਰ ਲਾਲ ਨੇ ਕੀਤਾ ਵੱਡਾ ਐਲਾਨ   :: ਸ਼ਾਹ ਨੇ ਆਸਾਮ-ਮਿਜ਼ੋਰਮ ਸਰਹੱਦੀ ਵਿਵਾਦ ’ਤੇ ਹਿਮੰਤ ਅਤੇ ਜੋਰਾਮਥੰਗਾ ਨਾਲ ਕੀਤੀ ਗੱਲ   :: ਮਮਤਾ ਨੇ ਗਡਕਰੀ ਨਾਲ ਕੀਤੀ ਮੁਲਾਕਾਤ, ਪੱਛਮੀ ਬੰਗਾਲ ਚ ਇਲੈਕਟ੍ਰਿਕ ਵਾਹਨ ਉਦਯੋਗ ਤੇ ਹੋਈ ਚਰਚਾ   :: ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ ਨੂੰ ਮਿਲੇ ਮੋਦੀ, ਬੋਲੇ- ਭਾਰਤ-ਅਮਰੀਕਾ ਦਾ ਰਿਸ਼ਤਾ ਹੋਰ ਹੋਇਆ ਮਜ਼ਬੂਤ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਈਰਾਨ ਚ ਫਸੇ ਭਾਰਤੀ ਮਲਾਹਾਂ ਦੀ ਵਤਨ ਵਾਪਸੀ ਸੰਬੰਧੀ ਪਟੀਸ਼ਨ ਤੇ ਕੋਰਟ ਨੇ ਕੇਂਦਰ ਤੋਂ ਮੰਗਿਆ ਜਵਾਬ PRINT ਈ ਮੇਲ
indian sailors stranded in iranਨਵੀਂ ਦਿੱਲੀ --20,ਜੁਲਾਈ-(MDP-ਬਿਊਰੋ)-- ਦਿੱਲੀ ਹਾਈਕੋਰਟ ਨੇ ਮੰਗਲਵਾਰ ਨੂੰ ਈਰਾਨ 'ਚ ਫਸੇ 5 ਭਾਰਤੀ ਮਲਾਹਾਂ ਨੂੰ ਦੇਸ਼ ਵਾਪਸ ਲਿਆਉਣ ਦੀ ਅਪੀਲ ਵਾਲੀ ਪਟੀਸ਼ਨ 'ਤੇ ਕੇਂਦਰ ਸਰਕਾਰ ਤੋਂ ਜਵਾਬ ਮੰਗਿਆ। ਇਹ ਮਲਾਹ ਇਕ ਅਪਰਾਧਕ ਮਾਮਲੇ 'ਚ ਬਰੀ ਹੋਣ ਤੋਂ ਬਾਅਦ ਵੀ ਈਰਾਨ 'ਚ ਫਸੇ ਹੋਏ ਹਨ। ਜੱਜ ਰੇਖਾ ਪੱਲੀ ਨੇ 5 ਮਲਾਹਾਂ ਦੇ ਪਿਤਾਵਾਂ ਵਲੋਂ ਦਾਖ਼ਲ ਪਟੀਸ਼ਨ 'ਤੇ ਨਿਰਦੇਸ਼ ਪ੍ਰਾਪਤ ਕਰਨ ਲਈ ਕੇਂਦਰ ਸਰਕਾਰ ਦੇ ਵਕੀਲ

ਨੂੰ ਸਮਾਂ ਪ੍ਰਦਾਨ ਕੀਤਾ। ਕੇਂਦਰ ਵਲੋਂ ਪੇਸ਼ ਵਕੀਲ ਹਰੀਸ਼ ਵੈਘਨਾਥਨ ਨੂੰ ਅਦਾਲਤ ਨੇ ਕਿਹਾ,''ਤੁਸੀਂ ਕਰ ਰਹੇ ਹੋ? ਇਸ ਤਰ੍ਹਾਂ ਦੇ ਮਾਮਲਿਆਂ 'ਚ ਤੁਸੀਂ ਨਿਰਦੇਸ਼ ਪ੍ਰਾਪਤ ਕਰਦੇ ਹੋ।'' ਪਟੀਸ਼ਨ 'ਤੇ ਅਗਲੀ ਸੁਣਵਾਈ ਲਈ 27 ਜੁਲਾਈ ਦੀ ਤਾਰੀਖ਼ ਤੈਅ ਕੀਤੀ ਗਈ ਹੈ,ਇਸ ਦੌਰਾਨ ਪਟੀਸ਼ਨਕਰਤਾਵਾਂ ਦੇ ਵਕੀਲ ਗੁਰਿੰਦਰ ਪਾਲ ਸਿੰਘ ਨੇ ਅਦਾਲਤ ਤੋਂ ਈਰਾਨ 'ਚ ਫਸੇ ਮਲਾਹਾਂ ਨੂੰ ਆਰਥਿਕ ਮਦਦ ਉਪਲੱਬਧ ਕਰਵਾਏ ਜਾਣ ਲਈ ਤੁਰੰਤ ਨਿਰਦੇਸ਼ ਦੇਣ ਦੀ ਅਪੀਲ ਕੀਤੀ। ਸਿੰਘ ਨੇ ਕਿਹਾ ਕਿ ਇਸ ਸਮੇਂ ਮਲਾਹ ਈਸ਼ਵਰ ਦੀ ਦਯਾ 'ਤੇ ਜੀ ਰਹੇ ਹਨ। ਅਦਾਲਤ ਨੇ ਇਹ ਸਾਫ਼ ਕੀਤਾ ਕਿ ਉਹ ਇਸ ਪੜਾਅ 'ਚ ਕੇਂਦਰ ਤੋਂ ਕਿਸੇ ਜਵਾਬੀ ਹਲਫ਼ਨਾਮਾ ਤਲਬ ਨਹੀਂ ਕਰ ਰਹੇ ਅਤੇ ਕਿਹਾ,''ਉਨ੍ਹਾਂ ਨੂੰ (ਕੇਂਦਰ ਦੇ ਵਕੀਲ ਨੂੰ) ਨਿਰਦੇਸ਼ਾਂ ਨਾਲ ਵਾਪਸ ਆਉਣ ਦਿਓ।'' ਅਦਾਲਤ ਨੂੰ ਦੱਸਿਆ ਗਿਆ ਕਿ ਮਲਾਹਾਂ ਨੇ ਸਾਲ 2019 'ਚ ਈਰਾਨ 'ਚ ਇਕ ਮਾਲਵਾਹਕ ਬੇੜੇ 'ਤੇ ਕੰਮ ਸ਼ੁਰੂ ਕੀਤਾ ਸੀ। ਪਟੀਸ਼ਨਕਰਤਾਵਾਂ ਦੇ ਵਕੀਲ ਨੇ ਕਿਹਾ ਕਿ ਫਰਵਰੀ 2020 'ਚ ਈਰਾਨੀ ਅਧਿਕਾਰੀਆਂ ਨੇ ਬੇੜੇ 'ਤੇ ਛਾਪੇਮਾਰੀ ਕਰ ਕੇ ਨਸ਼ੀਲੇ ਪਦਾਰਥ ਦੀ ਤਸਕਰੀ ਦੇ ਦੋਸ਼ 'ਚ 5 ਮਲਾਹਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਹਾਲਾਂਕਿ ਈਰਾਨ ਦੀ ਇਕ ਅਦਾਲਤ ਨੇ ਇਸ ਸਾਲ ਮਾਰਚ 'ਚ 5 ਮਲਾਹਾਂ ਨੂੰ ਬਰੀ ਕਰ ਦਿੱਤਾ ਸੀ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement