:: PM ਮੋਦੀ ਨੇ ਮਹਿਲਾ ਹਾਕੀ ਟੀਮ ਦੀ ਕਪਤਾਨ ਨਾਲ ਫੋਨ ’ਤੇ ਕੀਤੀ ਗੱਲ, ਕਿਹਾ-ਜਿੱਤ ਹਾਰ ਜ਼ਿੰਦਗੀ ਦਾ ਹਿੱਸਾ   :: ‘ਸੁਨਹਿਰੀ ਜਿੱਤ ਦੀ ਮਸ਼ਾਲ’: 1971 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ, ਮਸ਼ਾਲ ਦਾ ਹੋਇਆ ਸਵਾਗਤ   :: 7 ਸਾਲ ਦੇ ਬੱਚੇ ਕਾਰਨ ਬੰਗਾਲ ਚ ਟਲਿਆ ਵੱਡਾ ਰੇਲ ਹਾਦਸਾ   :: ਕਿਸਾਨ ਅੰਦੋਲਨ : ਪੁਲਸ ਨੇ ਹੁਣ ਤੱਕ 183 ਵਿਅਕਤੀ ਕੀਤੇ ਗ੍ਰਿਫ਼ਤਾਰ, ਸਾਰੇ ਜ਼ਮਾਨਤ ਤੇ   :: NCR ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਬਿੱਲ ਲੋਕ ਸਭਾ ’ਚ ਪਾਸ   :: ਹਿਮਾਚਲ ਸਰਕਾਰ ਨੇ ਸੈਲਾਨੀਆਂ ਲਈ RT-PCR ਨੈਗੇਟਿਵ ਰਿਪੋਰਟ ਕੀਤੀ ਜ਼ਰੂਰੀ   :: ਖਾਲਿਸਤਾਨ ਹਮਾਇਤੀਆਂ ਵਲੋਂ CM ਖੱਟੜ ਨੂੰ ਧਮਕੀ, 15 ਅਗਸਤ ’ਤੇ ਨਹੀਂ ਲਹਿਰਾਉਣ ਦੇਣਗੇ ਤਿਰੰਗਾ   :: ਪਾਕਿ ਕੋਰੋਨਾ ਕਾਰਨ ਕਰਤਾਰਪੁਰ ਲਾਂਘੇ ਰਾਹੀਂ ਯਾਤਰਾ ਦੀ ਆਗਿਆ ਨਹੀਂ ਦੇ ਰਿਹਾ: ਸਰਕਾਰ   :: ਨਵੇਂ ਭਾਰਤ ਦਾ ਵੱਧਦਾ ਆਤਮ ਵਿਸ਼ਵਾਸ ਟੋਕੀਓ ਓਲੰਪਿਕ ’ਚ ਨਜ਼ਰ ਆਇਆ: PM ਮੋਦੀ   :: ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ ਨੇ ਦਲਾਈਲਾਮਾ ਦੇ ਨੁਮਾਇੰਦੇ ਨਾਲ ਕੀਤੀ ਮੁਲਾਕਾਤ, ਗੁੱਸੇ ’ਚ ਚੀਨ   :: ਸੰਸਦ ਦੀ ਕਾਰਵਾਈ ਸਿਰਫ 18 ਘੰਟੇ ਚੱਲੀ, 133 ਕਰੋੜ ਰੁਪਏ ਦਾ ਨੁਕਸਾਨ   :: ਰਾਹਤ: ਹਰਿਆਣਾ ’ਚ ਸਸਤੀ ਹੋਈ ਬਿਜਲੀ, ਮੁੱਖ ਮੰਤਰੀ ਮਨੋਹਰ ਲਾਲ ਨੇ ਕੀਤਾ ਵੱਡਾ ਐਲਾਨ   :: ਸ਼ਾਹ ਨੇ ਆਸਾਮ-ਮਿਜ਼ੋਰਮ ਸਰਹੱਦੀ ਵਿਵਾਦ ’ਤੇ ਹਿਮੰਤ ਅਤੇ ਜੋਰਾਮਥੰਗਾ ਨਾਲ ਕੀਤੀ ਗੱਲ   :: ਮਮਤਾ ਨੇ ਗਡਕਰੀ ਨਾਲ ਕੀਤੀ ਮੁਲਾਕਾਤ, ਪੱਛਮੀ ਬੰਗਾਲ ਚ ਇਲੈਕਟ੍ਰਿਕ ਵਾਹਨ ਉਦਯੋਗ ਤੇ ਹੋਈ ਚਰਚਾ   :: ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ ਨੂੰ ਮਿਲੇ ਮੋਦੀ, ਬੋਲੇ- ਭਾਰਤ-ਅਮਰੀਕਾ ਦਾ ਰਿਸ਼ਤਾ ਹੋਰ ਹੋਇਆ ਮਜ਼ਬੂਤ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਮਾਨਸੂਨ ਸੈਸ਼ਨ: PM ਮੋਦੀ ਦਾ ਪਲਟਵਾਰ, ਕਿਹਾ- ‘ਵਿਰੋਧੀ ਧਿਰ ਚਰਚਾ ਕਰਨ ਤੋਂ ਦੌੜ ਰਿਹੈ’ PRINT ਈ ਮੇਲ
pm modi says opposition is running away from the discussionਨਵੀਂ ਦਿੱਲੀ--20,ਜੁਲਾਈ-(MDP-ਬਿਊਰੋ)-- ਸੰਸਦ ਦੇ ਮਾਨਸੂਨ ਸੈਸ਼ਨ ’ਚ ਵਿਰੋਧੀ ਘਿਰ ਦੇ ਤਿੱਖੇ ਤੇਵਰਾਂ ’ਤੇ ਪਲਟਵਾਰ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਕੋਰੋਨਾ ਮਹਾਮਾਰੀ ’ਚ ਸਰਕਾਰ ਦੀ ਸਫ਼ਲਤਾ ਤੋਂ ਵਿਰੋਧੀ ਧਿਰ ਨਿਰਾਸ਼ ਹੈ ਅਤੇ ਇਸ ਲਈ ਉਹ ਇਸ ’ਤੇ ਚਰਚਾ ਕਰਨ ਤੋਂ ਦੌੜ ਰਿਹਾ ਹੈ। ਮੋਦੀ ਨੇ ਭਾਜਪਾ ਸੰਸਦੀ ਦਲ ਦੀ ਬੈਠਕ ਨੂੰ ਸੰਬੋਧਨ ਕਰਦਿਆਂ ਇਹ ਗੱਲ ਆਖੀ।

PunjabKesari

ਸੰਸਦੀ ਕਾਰਜ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੈਠਕ ’ਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਕੋਵਿਡ ਮਹਾਮਾਰੀ ਸਾਡੇ ਲਈ ਕੋਈ ਸਿਆਸੀ ਨਹੀਂ ਸਗੋਂ ਇਕ ਮਨੁੱਖੀ ਮੁੱਦਾ ਹੈ। ਬੀਤੀ ਇਕ ਸਦੀ ਵਿਚ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਜਦੋਂ ਆਬਾਦੀ ਦੇ ਵੱਡੇ ਹਿੱਸੇ ਨੂੰ ਅਨਾਜ ਦਿੱਤਾ ਗਿਆ ਅਤੇ ਅਸੀਂ ਇਸ ਨੂੰ ਸਫ਼ਲਤਾਪੂਰਵਕ ਕਰ ਸਕੇ। ਇਹ ਕੰਮ ਅਸੀਂ ਦਇਆ ਜਾਂ ਉਪਕਾਰ ਦੀ ਭਾਵਨਾ ਤੋਂ ਨਹੀਂ ਸਗੋਂ ਜ਼ਿੰਮੇਵਾਰੀ ਦੀ ਭਾਵਨਾ ਨਾਲ ਕੀਤਾ ਹੈ। 

PunjabKesari

ਜੋਸ਼ੀ ਨੇ ਅੱਗੇ ਕਿਹਾ ਕਿ ਬੈਠਕ ਵਿਚ ਪ੍ਰਧਾਨ ਮੰਤਰੀ ਨੇ ਵਿਰੋਧੀ ਧਿਰ ਦੇ ਰਵੱਈਏ ’ਤੇ ਡੂੰਘੀ ਚਿੰਤਾ ਜ਼ਾਹਰ ਕੀਤੀ ਹੈ ਅਤੇ ਕਿਹਾ ਕਿ ਵਿਰੋਧ ਧਿਰ ਸੰਸਦ ਵਿਚ ਲੋਕਾਂ ਦੇ ਮੁੱਦੇ ਨਹੀਂ ਉਠਣ ਦੇ ਰਿਹਾ। ਸਦਨ ਵਿਚ ਸਾਰਥਕ ਚਰਚਾ ਹੋਵੇ, ਇਹ ਸਰਕਾਰ ਚਾਹੁੰਦੀ ਹੈ। ਬੀਤੇ ਦੋ ਸਾਲ ਤੋਂ ਦੇਸ਼ ਕੋਰੋਨਾ ਮਹਾਮਾਰੀ ਦਾ ਸਾਹਮਣਾ ਕਰ ਰਿਹਾ ਹੈ ਪਰ ਵਿਰੋਧੀ ਧਿਰ ਦਾ ਵਤੀਰਾ ਬਹੁਤ ਹੀ ਗੈਰ-ਜ਼ਿੰਮੇਦਰਾਨਾ ਹੈ। ਸੰਸਦੀ ਕਾਰਜ ਮੰਤਰੀ ਜੋਸ਼ੀ ਮੁਤਾਬਕ ਪ੍ਰਧਾਨ ਮੰਤਰੀ ਨੇ ਸਾਰੇ ਸੰਸਦ ਮੈਂਬਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਟੀਕਾਕਰਨ ਅਤੇ ਗਰੀਬ ਕਲਿਆਣ ਪ੍ਰੋਗਰਾਮ ਨੂੰ ਸਾਰੇ ਗਰੀਬਾਂ ਤੱਕ ਪਹੁੰਚਾਉਣ ’ਚ ਯੋਗਦਾਨ ਪਾਉਣ। ਭਾਰਤ ਵਿਚ ਦੁਨੀਆ ਦਾ ਸਭ ਤੋਂ ਵੱਡਾ ਟੀਕਾਕਰਨ ਪ੍ਰੋਗਰਾਮ ਚੱਲ ਰਿਹਾ ਹੈ। ਦੇਸ਼ ਵਿਚ ਕਰੀਬ 41 ਕਰੋੜ ਲੋਕ ਘੱਟੋ-ਘੱਟ ਇਕ ਡੋਜ਼ ਲਗਵਾ ਚੁੱਕੇ ਹਨ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement