:: PM ਮੋਦੀ ਨੇ ਮਹਿਲਾ ਹਾਕੀ ਟੀਮ ਦੀ ਕਪਤਾਨ ਨਾਲ ਫੋਨ ’ਤੇ ਕੀਤੀ ਗੱਲ, ਕਿਹਾ-ਜਿੱਤ ਹਾਰ ਜ਼ਿੰਦਗੀ ਦਾ ਹਿੱਸਾ   :: ‘ਸੁਨਹਿਰੀ ਜਿੱਤ ਦੀ ਮਸ਼ਾਲ’: 1971 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ, ਮਸ਼ਾਲ ਦਾ ਹੋਇਆ ਸਵਾਗਤ   :: 7 ਸਾਲ ਦੇ ਬੱਚੇ ਕਾਰਨ ਬੰਗਾਲ ਚ ਟਲਿਆ ਵੱਡਾ ਰੇਲ ਹਾਦਸਾ   :: ਕਿਸਾਨ ਅੰਦੋਲਨ : ਪੁਲਸ ਨੇ ਹੁਣ ਤੱਕ 183 ਵਿਅਕਤੀ ਕੀਤੇ ਗ੍ਰਿਫ਼ਤਾਰ, ਸਾਰੇ ਜ਼ਮਾਨਤ ਤੇ   :: NCR ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਬਿੱਲ ਲੋਕ ਸਭਾ ’ਚ ਪਾਸ   :: ਹਿਮਾਚਲ ਸਰਕਾਰ ਨੇ ਸੈਲਾਨੀਆਂ ਲਈ RT-PCR ਨੈਗੇਟਿਵ ਰਿਪੋਰਟ ਕੀਤੀ ਜ਼ਰੂਰੀ   :: ਖਾਲਿਸਤਾਨ ਹਮਾਇਤੀਆਂ ਵਲੋਂ CM ਖੱਟੜ ਨੂੰ ਧਮਕੀ, 15 ਅਗਸਤ ’ਤੇ ਨਹੀਂ ਲਹਿਰਾਉਣ ਦੇਣਗੇ ਤਿਰੰਗਾ   :: ਪਾਕਿ ਕੋਰੋਨਾ ਕਾਰਨ ਕਰਤਾਰਪੁਰ ਲਾਂਘੇ ਰਾਹੀਂ ਯਾਤਰਾ ਦੀ ਆਗਿਆ ਨਹੀਂ ਦੇ ਰਿਹਾ: ਸਰਕਾਰ   :: ਨਵੇਂ ਭਾਰਤ ਦਾ ਵੱਧਦਾ ਆਤਮ ਵਿਸ਼ਵਾਸ ਟੋਕੀਓ ਓਲੰਪਿਕ ’ਚ ਨਜ਼ਰ ਆਇਆ: PM ਮੋਦੀ   :: ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ ਨੇ ਦਲਾਈਲਾਮਾ ਦੇ ਨੁਮਾਇੰਦੇ ਨਾਲ ਕੀਤੀ ਮੁਲਾਕਾਤ, ਗੁੱਸੇ ’ਚ ਚੀਨ   :: ਸੰਸਦ ਦੀ ਕਾਰਵਾਈ ਸਿਰਫ 18 ਘੰਟੇ ਚੱਲੀ, 133 ਕਰੋੜ ਰੁਪਏ ਦਾ ਨੁਕਸਾਨ   :: ਰਾਹਤ: ਹਰਿਆਣਾ ’ਚ ਸਸਤੀ ਹੋਈ ਬਿਜਲੀ, ਮੁੱਖ ਮੰਤਰੀ ਮਨੋਹਰ ਲਾਲ ਨੇ ਕੀਤਾ ਵੱਡਾ ਐਲਾਨ   :: ਸ਼ਾਹ ਨੇ ਆਸਾਮ-ਮਿਜ਼ੋਰਮ ਸਰਹੱਦੀ ਵਿਵਾਦ ’ਤੇ ਹਿਮੰਤ ਅਤੇ ਜੋਰਾਮਥੰਗਾ ਨਾਲ ਕੀਤੀ ਗੱਲ   :: ਮਮਤਾ ਨੇ ਗਡਕਰੀ ਨਾਲ ਕੀਤੀ ਮੁਲਾਕਾਤ, ਪੱਛਮੀ ਬੰਗਾਲ ਚ ਇਲੈਕਟ੍ਰਿਕ ਵਾਹਨ ਉਦਯੋਗ ਤੇ ਹੋਈ ਚਰਚਾ   :: ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ ਨੂੰ ਮਿਲੇ ਮੋਦੀ, ਬੋਲੇ- ਭਾਰਤ-ਅਮਰੀਕਾ ਦਾ ਰਿਸ਼ਤਾ ਹੋਰ ਹੋਇਆ ਮਜ਼ਬੂਤ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਮੁਸ਼ਕਿਲਾਂ ਸਹਿਣ ਲਈ ਪੱਥਰ ਦਾ ਜਿਗਰ ਪੈਦਾ ਕਰੋ, ਕੌਮ ਖਾਤਿਰ ਜੋ ਕੱਟ ਸਕੇ ਉਹ ਸਿਰ ਪੈਦਾ ਕਰੋ : ਸਿੱਧੂ PRINT ਈ ਮੇਲ
create a stone liver to endure hardships   sidhuਨਵਾਂਸ਼ਹਿਰ,ਖਟਕੜਕਲਾਂ--20,ਜੁਲਾਈ-(MDP-ਬਿਊਰੋ)-- ਪੰਜਾਬ ਸੂਬਾ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਸ਼ਹੀਦ ਭਗਤ ਸਿੰਘ ਦੀ ਬੁੱਤ ’ਤੇ ਨਤਮਸਤਕ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕਿਹਾ ਕਿ ਸ਼ਹੀਦ ਕੌਮ ਦੇ ਸਰਮਾਇਆ ਹੁੰਦੇ ਹਨ, ਬਲਿਦਾਨ ਸਮਾਂ ਨਹੀਂ ਦੇਖਦਾ ਸਗੋਂ ਸਮੇਂ ਦੇ ਮੱਥੇ ’ਤੇ ਅੰਕਿਤ ਹੋ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਆਵਾਜ਼ ਗੂੰਜਦੀ ਹੈ ਕਿ ਮੁਸ਼ਕਿਲਾਂ ਸਹਿਣ ਲਈ ਪੱਥਰ ਦਾ ਜਿਗਰ ਪੈਦਾ ਕਰੋ ਅਤੇ ਕੌਮ ਲਈ ਜੋ ਕੱਟ ਸਕੇ ਉਹ ਸਿਰ ਪੈਦਾ ਕਰੋ। ਇਹ ਸ਼ਹੀਦ ਦੀ ਭਾਵਨਾ, ਇਸ ਤੋਂ ਸਰਵਉੱਚ ਭਾਵਨਾ ਕੋਈ ਨਹੀਂ ਹੋ ਸਕਦੀ ਹੈ ਅਤੇ ਆਪਣੀ ਮਾਤਭੂਮੀ ਦੀ ਚੜ੍ਹਦੀ ਕਲਾਂ ਲਈ ਸਭ ਕੁਝ ਤਿਆਗ ਕਰ ਦਿਓ। ਉਨ੍ਹਾਂ ਕਿਹਾ ਕਿ ਉਹ ਅੱਜ ਸ਼ਹੀਦ ਭਗਤ ਸਿੰਘ ਦੇ ਇਸ ਜ਼ੱਦੀ ਧਰਤੀ ’ਤੇ ਸ਼ਹੀਦਾਂ ਤੋਂ ਸੇਧ ਲੈਣ ਆਏ ਹਨ ਅਤੇ ਐਲਾਨ ਕਰਦੇ ਹਨ ਕਿ ਕਾਂਗਰਸ ਦੇ ਹਰ ਵਰਕਰ ਅਤੇ ਹਰ ਪੰਜਾਬੀ ’ਚ ਹਕੀਕਤ ਅਤੇ ਸੱਚਾਈ ਦੀ ਅਲਖ ਜਗਾ ਕੇ ਪੰਜਾਬ ਦੀ ਚੜ੍ਹਦੀ ਕਲਾਂ ਦੇ ਸਾਧਨ ਉਨ੍ਹਾਂ ਤਕ ਪਹੁੰਚਾਉਣ ਦਾ ਕੰਮ ਕਰਨਗੇ ਤਾਂ ਜੋ ਪੰਜਾਬ ਨੂੰ ਖੁਸ਼ਹਾਲ ਸੂਬਾ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਕਾਂਗਰਸ ਹਾਈਕਮਾਨ ਵੱਲੋਂ ਜਾਰੀ 18 ਨੁਕਾਤੀ ਪ੍ਰੋਗਰਾਮ ਹੀ ਇਸ ਟੀਚੇ ਦੀ ਪ੍ਰਾਪਤੀ ਦਾ ਸਾਧਨ ਬਣੇਗਾ।

ਉਨ੍ਹਾਂ ਪੰਜਾਬ ਦੇ ਯੂਥ ਨੂੰ ਸੱਦਾ ਦਿੰਦੇ ਕਿਹਾ ਕਿ ਪੰਜਾਬ ਸਾਡੀ ਸੋਚ ਹੋਣੀ ਚਾਹੀਦੀ ਹੈ, ਇਕ ਦੂਜੇ ਨੂੰ ਕੋਸ ਕੇ ਪੰਜਾਬ ਦਾ ਵਿਕਾਸ ਸੰਭਵ ਨਹੀਂ ਹੈ, ਸਗੋਂ ਇਕੱਠੇ ਹੋ ਕੇ ਅੱਗੇ ਵੱਧਣ ਨਾਲ ਹੀ ਪੰਜਾਬ ਵਿਚ ਖੁਸ਼ਹਾਲੀ ਅਤੇ ਸਮ੍ਰਿਧੀ ਸੰਭਵ ਹੈ। ਇਸ ਤੋਂ ਪਹਿਲਾਂ ਹਲਕਾ ਵਿਧਾਇਕ ਅੰਗਦ ਸਿੰਘ ਅਤੇ ਉਨ੍ਹਾਂ ਦੀ ਟੀਮ ਨੇ ਸੂਬਾ ਕਾਂਗਰਸ ਪ੍ਰਧਾਨ ਦਾ ਨਿੱਘਾ ਸਵਾਗਤ ਕੀਤਾ। ਸੂਬਾ ਪ੍ਰਧਾਨ ਨੇ ਸ਼ਹੀਦ ਭਗਤ ਸਿੰਘ ਦੀ ਬੁੱਤ ਅਤੇ ਉਨ੍ਹਾਂ ਦੇ ਚਾਚਾ ਅਜੀਤ ਸਿੰਘ ਦੀ ਸਮਾਧ ਸਥਾਨ ’ਤੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਪ੍ਰਣਾਮ ਕੀਤਾ। ਇਸ ਮੌਕੇ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ, ਹਲਕਾ ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ, ਰਾਜਕੁਮਾਰ ਵੇਰਕਾ, ਵਿਧਾਇਕ ਬਲਾਚੌਰ ਦਰਸ਼ਨ ਲਾਲ ਮੰਗੂਪੁਰ, ਸਾਬਕਾ ਵਿਧਾਇਕ ਤਰਲੋਚਨ ਸਿੰਘ ਸੂੰਢ ਅਤੇ ਸਾਬਕਾ ਵਿਧਾਇਕ ਮੋਹਨ ਸਿੰਘ ਆਦਿ ਤੋਂ ਇਲਾਵਾ ਹੋਰ ਕਾਂਗਰਸੀ ਆਗੂ ਸ਼ਾਮਲ ਸਨ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement