:: ਲੋਕਤੰਤਰ ਦੀ ਰੱਖਿਆ ਕਰਨਾ ਹੀ ਸਰਦਾਰ ਪਟੇਲ ਨੂੰ ਸੱਚੀ ਸ਼ਰਧਾਂਜਲੀ: ਰਾਹੁਲ ਗਾਂਧੀ   :: ਰਾਜਨੀਤੀ ਨੂੰ ਲੈ ਕੇ ਕਾਂਗਰਸ ਦੇ ਗੰਭੀਰ ਨਾ ਹੋਣ ਕਾਰਨ ਮੋਦੀ ਹੋਰ ਸ਼ਕਤੀਸ਼ਾਲੀ ਬਣਨਗੇ : ਮਮਤਾ   :: ਕਾਂਗਰਸ ਸੱਤਾ ਦਾ ਹਮੇਸ਼ਾ ਹੀ ਦੁਰਵਰਤੋਂ ਕਰਦੀ ਰਹੀ : ਅਮਿਤ ਸ਼ਾਹ   :: ਪੰਜਾਬ ਦੀਆਂ ਰਿਵਾਇਤੀ ਸਿਆਸੀ ਪਾਰਟੀਆਂ ਖ਼ਿਲਾਫ਼ ਚਢੂਨੀ ਨੇ ਖੋਲ੍ਹਿਆ ਮੋਰਚਾ, ਆਖੀ ਵੱਡੀ ਗੱਲ   :: ਜੀ-20 ਦੀ ਬੈਠਕ ’ਚ ਮਹਾਮਾਰੀ ਨਾਲ ਨਜਿੱਠਣ ’ਚ ਠੋਸ ਨਤੀਜੇ ਨਿਕਲਣ ਦੀ ਉਮੀਦ : ਵਿਦੇਸ਼ ਸਕੱਤਰ   :: ਦਿੱਲੀ-NCR ’ਚ ਵਧੇ ਡੇਂਗੂ ਮਾਮਲੇ, ਬੈੱਡਾਂ ਦੀ ਸਮੱਸਿਆ ਨਾਲ ਜੂਝ ਰਹੇ ਹਸਪਤਾਲ   :: TMC ਦਾ ਅਰਥ ‘ਟੈਂਪਲ’, ‘ਮਾਸਕ’ ਅਤੇ ‘ਚਰਚ’ ਹੈ : ਮਮਤਾ ਬੈਨਰਜੀ   :: ਕਸ਼ਮੀਰ ਦੇ ਵਿਕਾਸ ’ਚ ਨੌਜਵਾਨ ਸ਼ਾਮਲ ਹੋਣ ਤਾਂ ਅੱਤਵਾਦੀਆਂ ਦੇ ਨਾਪਾਕ ਮਨਸੂਬੇ ਹੋਣਗੇ ਫੇਲ੍ਹ: ਸ਼ਾਹ   :: ਲਖਨਊ: ਮੋਦੀ ਨੇ 9 ਮੈਡੀਕਲ ਕਾਲਜਾਂ ਦਾ ਕੀਤਾ ਉਦਘਾਟਨ, ਜਨਤਾ ਨੂੰ ਪੁੱਛਿਆ- ‘ਦੱਸੋ ਪਹਿਲਾਂ ਕਦੇ ਅਜਿਹਾ ਹੋਇਆ?’   :: UP ਚੋਣਾਂ: ਕਾਂਗਰਸ ਨੇ 10 ਲੱਖ ਰੁਪਏ ਤਕ ਦਾ ਮੁਫ਼ਤ ਸਰਕਾਰੀ ਇਲਾਜ ਕਰਾਉਣ ਦਾ ਕੀਤਾ ਵਾਅਦਾ   :: ਪ੍ਰਿਯੰਕਾ ਗਾਂਧੀ ਨੇ ਖੇਤ 'ਚ ਔਰਤਾਂ ਨਾਲ ਖਾਣਾ ਖਾਧਾ, ਜਨਤਾ ਨੂੰ ਦੱਸੇ ਕਾਂਗਰਸ ਦੇ 7 'ਵਾਅਦੇ'   :: PM ਮੋਦੀ ਨੇ ‘ਚਾਹ ਵਾਲਾ’ ਦੇ ਤੌਰ ’ਤੇ ਆਪਣਾ ਅਤੀਤ ਕੀਤਾ ਯਾਦ   :: 15 ਦਿਨਾਂ ਤੋਂ ਮੰਡੀ 'ਚ ਰੁਲ਼ ਰਹੇ ਕਿਸਾਨ ਨੇ ਝੋਨੇ ਨੂੰ ਲਾਈ ਅੱਗ, ਵਰੁਣ ਗਾਂਧੀ ਨੇ ਸਾਂਝੀ ਕੀਤੀ ਵੀਡੀਓ   :: ਬਿਨਾਂ ਲਾੜੀ ਤੋਂ ਪਰਤੀ ਬਰਾਤ, ਕਾਰਨ ਜਾਣ ਕੇ ਤੁਸੀਂ ਵੀ ਹੋ ਜਾਓਗੇ ਹੈਰਾਨ   :: ‘ਮੇਡ ਇਨ ਇੰਡੀਆ’ ਨੂੰ ਲੈ ਕੇ ਸਰਕਾਰ ਦੋਹਰੀ ਜ਼ੁਬਾਨ ’ਚ ਕਰ ਰਹੀ ਹੈ ਗੱਲ : ਰਾਹੁਲ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਪੱਛਮੀ ਬੰਗਾਲ ਦੀ CM ਮਮਤਾ ਬੈਨਰਜੀ ਨੇ ਕੀਤੀ ਮੁਲਾਕਾਤ PRINT ਈ ਮੇਲ
sonia gandhi meets with west bengal cm mamata banerjeeਨਵੀਂ ਦਿੱਲੀ --28,ਜੁਲਾਈ21-(MDP-ਬਿਊਰੋ)-- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਬੁੱਧਵਾਰ ਨੂੰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ। ਮਮਤਾ ਨੇ ਸੋਨੀਆ ਗਾਂਧੀ ਦੀ ਰਿਹਾਇਸ਼ 10 ਜਨਪੱਥ ਪਹੁੰਚ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਕ ਨਿਊਜ਼ ਏਜੰਸੀ ਮੁਤਾਬਕ ਇਸ ਦੌਰਾਨ ਰਾਹੁਲ ਗਾਂਧੀ ਵੀ ਮੌਜੂਦ ਸਨ। ਮਮਤਾ ਨੇ ਦੱਸਿਆ ਕਿ ਅਸੀਂ ਮੌਜੂਦਾ ਸਿਆਸੀ ਸਥਿਤੀ, ਪੈਗਾਸਸ ਜਾਸੂਸੀ ਅਤੇ ਕੋਵਿਡ-19

ਦੇ ਹਾਲਾਤ ’ਤੇ ਚਰਚਾ ਕੀਤੀ। ਇਸ ਤੋਂ ਇਲਾਵਾ ਅਸੀਂ ਵਿਰੋਧੀ ਧਿਰ ਦੀ ਇਕਜੁਟਤਾ ਨੂੰ ਲੈ ਕੇ ਵੀ ਗੱਲ ਕੀਤੀ। ਇਹ ਚੰਗੀ ਮੁਲਾਕਾਤ ਸੀ। ਮੈਨੂੰ ਲੱਗਦਾ ਹੈ ਕਿ ਭਵਿੱਖ ’ਚ ਇਸ ਦਾ ਸਕਾਰਾਤਮਕ ਨਤੀਜਾ ਵੇਖਣ ਨੂੰ ਮਿਲੇਗਾ। ਮਮਤਾ ਨੇ ਕਿਹਾ ਕਿ ਭਾਜਪਾ ਨੂੰ ਹਰਾਉਣ ਲਈ ਜ਼ਰੂਰੀ ਹੈ ਕਿ ਅਸੀਂ ਸਾਰੇ ਇਕਮੁੱਠ ਹੋਈਏ। ਮੈਂ ਨੇਤਾ ਨਹੀਂ, ਸਗੋਂ ਆਮ ਵਰਕਰ ਬਣਨਾ ਚਾਹੁੰਦੀ ਹਾਂ ਦੱਸ ਦੇਈਏ ਕਿ ਤ੍ਰਿਣਮੂਲ ਕਾਂਗਰਸ ਦੀ ਮੁਖੀ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਰਾਸ਼ਟਰੀ ਪੱਧਰ ’ਤੇ ਵੱਡੀ ਭੂਮਿਕਾ ਨਿਭਾਉਣ ਦੀ ਤਿਆਰੀ ਵਿਚ ਹੈ। ਪੱਛਮੀ ਬੰਗਾਲ ਵਿਚ ਤੀਜੀ ਵਾਰ ਸੱਤਾ ’ਤੇ ਕਾਬਜ਼ ਹੋਣ ਵਾਲੀ ਮਮਤਾ ਬੈਨਰਜੀ ਦਾ ਵਿਧਾਨ ਸਭਾ ਚੋਣਾਂ ’ਚ ਜਿੱਤ ਦਰਜ ਕਰਨ ਮਗਰੋਂ ਇਹ ਪਹਿਲਾ ਦਿੱਲੀ ਦੌਰਾ ਹੈ। ਮਮਤਾ ਨੇ ਇਸ ਤੋਂ ਪਹਿਲਾਂ ਮੰਗਲਵਾਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਕਮਲਨਾਥ, ਅਭਿਸ਼ੇਕ ਮਨੂੰ ਸਿੰਘਵੀ ਅਤੇ ਆਨੰਦ ਸ਼ਰਮਾ ਨਾਲ ਵੀ ਮੁਲਾਕਾਤ ਕੀਤੀ ਸੀ। ਮਮਤਾ ਬੈਨਰਜੀ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਵੀ ਮੁਲਾਕਾਤ ਕਰੇਗੀ।

 
< Prev   Next >

Advertisements

Advertisement
Advertisement
Advertisement
Advertisement
Advertisement