:: ‘ਕਾਸ਼! ਪ੍ਰਧਾਨ ਮੰਤਰੀ ਨੇ ਕੋਰੋਨਾ ਦੀ ਦੂਜੀ ਲਹਿਰ ਦੌਰਾਨ ਕਿਸੇ ਹਸਪਤਾਲ ਦਾ ਦੌਰਾ ਕੀਤਾ ਹੁੰਦਾ’   :: ਯੋਗੀ ਸਰਕਾਰ ਵਲੋਂ ਗੰਨੇ ਦੀ ਖਰੀਦ ਮੁੱਲ ’ਚ ਵਾਧਾ, ਟਿਕੈਤ ਬੋਲੇ- ‘ਇਹ ਕਿਸਾਨਾਂ ਨਾਲ ਮਜ਼ਾਕ ਹੈ’   :: ਦਿੱਲੀ ਹਾਈ ਕੋਰਟ ਨੇ 22 ਹਫਤਿਆਂ ਦੀ ਗਰਭਵਤੀ ਔਰਤ ਨੂੰ ਦਿੱਤੀ ਗਰਭਪਾਤ ਦੀ ਇਜਾਜ਼ਤ   :: ਅਮਰੀਕਾ ਦੌਰੇ ਤੋਂ ਦਿੱਲੀ ਪਰਤੇ PM ਮੋਦੀ, ਏਅਰਪੋਰਟ ‘ਤੇ ਢੋਲ-ਨਗਾੜਿਆਂ ਨਾਲ ਕੀਤਾ ਗਿਆ ਸਵਾਗਤ   :: ਇਨੈਲੋ ਰੈਲੀ ’ਚ ਪ੍ਰਕਾਸ਼ ਸਿੰਘ ਬਾਦਲ ਨੇ ਖੇਤਰੀ ਪਾਰਟੀਆਂ ਨੂੰ ਇਕਜੁਟ ਹੋਣ ਦੀ ਕੀਤੀ ਅਪੀਲ   :: PM ਮੋਦੀ ਕੋਵੈਕਸੀਨ ਲੈ ਕੇ US ਜਾ ਸਕਦੇ ਹਨ ਤਾਂ ਮੈਂ ਕਿਉਂ ਨਹੀਂ: ਮਮਤਾ ਬੈਨਰਜੀ   :: UPSC ਨੇ ਸਿਵਲ ਸੇਵਾ ਪ੍ਰੀਖਿਆ 2020 ਦੇ ਨਤੀਜੇ ਐਲਾਨੇ, ਸ਼ੁਭਮ ਕੁਮਾਰ ਨੇ ਕੀਤਾ ਟਾਪ   :: ਸਿਰਸਾ ਗੁਰਮੁਖੀ ਟੈਸਟ ’ਚੋਂ ਫੇਲ੍ਹ, ਜੀ. ਕੇ. ਬੋਲੇ- ਸਾਰੇ ਮੈਂਬਰਾਂ ਦੇ ਕਰਵਾਏ ਜਾਣ ਗੁਰਮੁਖੀ ਟੈਸਟ   :: SC ਦੇ ਕੋਲੇਜੀਅਮ ਨੇ ਕੇਂਦਰ ਨੂੰ ਭੇਜੇ ਨਾਂ, 13 ਹਾਈ ਕੋਰਟਾਂ ਨੂੰ ਮਿਲਣਗੇ ਮੁੱਖ ਜੱਜ   :: ਦਲਿਤ ਦੇ ਬੇਟੇ ਦੇ ਮੁੱਖ ਮੰਤਰੀ ਬਣਨ ਨਾਲ ਭਾਜਪਾ ਦੇ ਢਿੱਡ ’ਚ ਹੋ ਰਿਹਾ ਹੈ ਦਰਦ : ਰਣਦੀਪ ਸੁਰਜੇਵਾਲਾ   :: ਰੂਸੀ ਯੂਨੀਵਰਸਿਟੀ ’ਚ ਹੋਏ ਭਿਆਨਕ ਹਮਲੇ ਤੋਂ ਭਾਰਤ ਹੈਰਾਨ : ਵਿਦੇਸ਼ ਮੰਤਰੀ ਜੈਸ਼ੰਕਰ   :: ਚਰਨਜੀਤ ਚੰਨੀ ਦੇ ਮੁੱਖ ਮੰਤਰੀ ਬਣਨ ਤੇ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ, ਟਵੀਟ ਕਰਕੇ ਆਖੀ ਇਹ ਗੱਲ   :: ਸਰਕਾਰ ਵੱਲੋਂ 23 ਕਰੋੜ ਤੋਂ ਵੱਧ ਰਾਸ਼ਨ ਕਾਰਡਧਾਰਕਾਂ ਲਈ ਵੱਡੀ ਸਹੂਲਤ ਕੀਤੀ ਸ਼ੁਰੂ   :: ਰਾਮਨਾਥ ਕੋਵਿੰਦ ਨੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਕੀਤਾ ਸੰਬੋਧਨ   :: ਅੱਤਵਾਦ ਤੇ ਕੱਟੜਵਾਦ ਦਾ ਮੁਕਾਬਲਾ ਕਰਨ ਲਈ ਸਾਂਝੀ ਰਣਨੀਤੀ ਬਣਾਵੇ SCO : ਮੋਦੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਮਮਤਾ ਨੇ ਗਡਕਰੀ ਨਾਲ ਕੀਤੀ ਮੁਲਾਕਾਤ, ਪੱਛਮੀ ਬੰਗਾਲ ਚ ਇਲੈਕਟ੍ਰਿਕ ਵਾਹਨ ਉਦਯੋਗ ਤੇ ਹੋਈ ਚਰਚਾ PRINT ਈ ਮੇਲ
mamta meets gadkari  discusses electric vehicle industry in west bengalਨਵੀਂ ਦਿੱਲੀ --29,ਜੁਲਾਈ21-(MDP-ਬਿਊਰੋ)--  ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਇੱਥੇ ਵੀਰਵਾਰ ਨੂੰ ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਗਲੋਬਲ ਨਿਵੇਸ਼ਕਾਂ ਨੂੰ ਸੱਦਾ ਦੇਣ ਦੀ ਕੋਸ਼ਿਸ਼ ਦੇ ਅਧੀਨ ਸੂਬੇ ਦੇ ਪ੍ਰਾਜੈਕਟਾਂ 'ਤੇ ਚਰਚਾ ਕੀਤੀ।

 ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਕਿਹਾ ਕਿ ਚੰਗਾ ਹੋਵੇਗਾ ਜੇਕਰ ਪੱਛਮੀ ਬੰਗਾਲ 'ਚ ਇਲੈਕਟ੍ਰਿਕ ਵਾਹਨ ਉਤਪਾਦਨ ਉਦਯੋਗ ਸਥਾਪਤ ਹੋ ਜਾਣ। ਮੁੱਖ ਮੰਤਰੀ ਨੇ ਇਹ ਵੀ ਦਾਅਵਾ ਕੀਤਾ ਕਿ ਸੂਬੇ ਦੀ ਸਰਹੱਦ ਬੰਗਲਾਦੇਸ਼, ਨੇਪਾਲ, ਭੂਟਾਨ ਅਤੇ ਪੂਰਬ-ਉੱਤਰ ਸੂਬਿਆਂ ਨਾਲ ਲੱਗਦੀ ਹੈ, ਇਸ ਲਈ ਇੱਥੇ ਚੰਗੀਆਂ ਸੜਕਾਂ ਦੀ ਜ਼ਰੂਰਤ ਹੈ। ਸੂਤਰਾਂ ਨੇ ਦੱਸਿਆ ਕਿ ਬੈਨਰਜੀ ਨੇ ਇਸ ਮੁਲਾਕਾਤ ਦੌਰਾਨ, ਤਾਜਪੁਰ 'ਚ ਡੂੰਘੇ ਸਮੁੰਦਰ ਦੇ ਬੰਦਰਗਾਹ ਸਮੇਤ ਪੈਂਡਿੰਗ ਸੜਕ ਅਤੇ ਆਵਾਜਾਈ ਪ੍ਰਾਜੈਕਟਾਂ 'ਤੇ ਗੱਲਬਾਤ ਕੀਤੀ। ਬੈਨਰਜੀ, ਕੇਂਦਰ 'ਚ ਸੱਤਾਧਾਰੀ ਭਾਰਤੀ ਜਨਤਾ ਪਾਰਟੀ ਵਿਰੁੱਧ ਵਿਰੋਧੀ ਧਿਰ ਨੂੰ ਇਕਜੁਟ ਕਰਨ ਦੇ ਇਰਾਦੇ ਨਲ ਗੱਲਬਾਤ ਲਈ ਅੱਜ-ਕੱਲ ਦਿੱਲੀ 'ਚ ਹੈ। ਕੋਲਕਾਤਾ ਤੋਂ ਲਗਭਗ 200 ਕਿਲੋਮੀਟਰ ਦੂਰ ਸਥਿਤ ਬੰਦਰਗਾਹ 'ਚ 15000 ਕਰੋੜ ਰੁਪਏ ਦਾ ਨਿਵੇਸ਼ ਹੋਣ ਦੀ ਉਮੀਦ ਹੈ ਅਤੇ ਇਸ ਦੇ ਪੂਰਾ ਹੋਣ 'ਤੇ ਪੱਛਮੀ ਬੰਗਾਲ 'ਚ ਰੁਜ਼ਗਾਰ ਦੇ 25 ਹਜ਼ਾਰ ਨਵੇਂ ਮੌਕੇ ਪੈਦਾ ਹੋ ਸਕਦੇ ਹਨ। 

ਮੁੱਖ ਮੰਤਰੀ ਨੇ ਕਿਹਾ,''ਨਿਤਿਨ ਗਡਕਰੀ ਨੇ ਮੈਨੂੰ ਆਪਣੇ ਮੁੱਖ ਸਕੱਤਰ ਨੂੰ ਭੇਜਣ ਲਈ ਕਿਹਾ ਹੈ। ਉਨ੍ਹਾਂ ਦੇ ਡਾਇਰੈਕਟਰ ਜਨਰਲ, ਲੋਕ ਨਿਰਮਾਣ ਮੰਤਰੀ, ਸਕੱਤਰ, ਆਵਾਜਾਈ ਸਕੱਤਰ ਅਤੇ ਉਹ ਵੀ ਉੱਥੇ ਹੋਣਗੇ। ਮੇਰੇ ਮੁੱਖ ਸਕੱਤਰ ਸ਼ੁੱਕਰਵਾਰ ਨੂੰ ਬੈਠਕ ਲਈ ਅੱਜ ਦਿੱਲੀ ਆ ਰਹੇ ਹਨ। ਗਡਕਰੀ ਜੀ ਦੀ ਸਹੂਲਤ ਲਈ ਮੈਂ ਆਪਣੇ ਮੁੱਖ ਸਕੱਤਰ ਨੂੰ ਉਨ੍ਹਾਂ ਨਾਲ ਮੁਲਾਕਾਤ ਕਰਨ ਲਈ ਭੇਜ ਦੇਵਾਂਗੀ।'' ਬੈਠਕ ਤੋਂ ਬਾਅਦ ਮਮਤਾ ਨੇ ਕਿਹਾ,''ਮੈਂ ਗਡਕਰੀ ਜੀ ਨੂੰ ਅਪੀਲ ਕੀਤੀ ਹੈ ਕਿ ਚੰਗਾ ਹੋਵੇਗਾ ਜੇਕਰ ਇਲੈਕਟ੍ਰਿਕ ਵਾਹਨ ਬਣਾਉਣ ਲਈ ਸਾਡੇ ਸੂਬੇ 'ਚ ਉਤਪਾਦਨ ਉਦਯੋਗ ਸਥਾਪਤ ਹੋਣ। ਬੰਗਾਲ ਦੀ ਸਰਹੱਦ ਬੰਗਲਾਦੇਸ਼, ਨੇਪਾਲ, ਭੂਟਾਨ ਅਤੇ ਪੂਰਬ-ਉੱਤਰ ਸੂਬਿਆਂ ਨਾਲ ਲੱਗਦੀ ਹੈ, ਇਸ ਲਈ ਸਾਨੂੰ ਚੰਗੀਆਂ ਸੜਕਾਂ ਚਾਹੀਦੀਆਂ ਹਨ।'' ਸੂਤਰਾਂ ਨੇ ਦੱਸਿਆ ਕਿ ਬੈਨਰਜੀ ਪੈਟਰੋਲੀਅਮ, ਹਵਾਬਾਜ਼ੀ, ਰੇਲਵੇ ਅਤੇ ਵਣਜ ਵਰਗੇ ਅਹਿਮ ਵਿਭਾਗਾਂ ਦੇ ਮੰਤਰੀਆਂ ਨਾਲ ਵੀ ਜਲਦ ਹੀ ਮੁਲਾਕਾਤ ਕਰੇਗੀ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement